ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦਾਖਲਿਆਂ ਵਿੱਚ ਹੋਏ ਵਾਧੇ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਮਾਨ ਸਿਰ ਬੰਨ੍ਹਿਆ

(Punjab Bureau) : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦਾਖਲਿਆਂ ਵਿੱਚ 16.3 ਫੀਸਦੀ ਵਾਧਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਿਆਂਦੀ ਸਿੱਖਿਆ ਕ੍ਰਾਂਤੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਦਾਖਲਿਆਂ ਵਿੱਚ 16.3% ਦਾ ਸ਼ਾਨਦਾਰ ਵਾਧਾ ਇੱਕ ਇਤਿਹਾਸਕ ਪ੍ਰਾਪਤੀ ਹੈ ਕਿਉਂਕਿ ਇਹ ਦੇਸ਼ ਦੇ ਸਾਰੇ ਸੂਬਿਆਂ ਵਿੱਚੋਂ ਪਹਿਲੀ ਵਾਰ ਇਸ ਸ਼੍ਰੇਣੀ ਵਿੱਚ ਦਰਜ ਕੀਤਾ ਸਭ ਤੋਂ ਵੱਧ ਹੈ।

Harjot Singh Bains

ਸਿੱਖਿਆ ਮੰਤਰੀ ਨੇ ਦੱਸਿਆ ਕਿ ਅਕਾਦਮਿਕ ਸਾਲ 2022-2023 ਵਿੱਚ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਵਿੱਚ ਕੁੱਲ 1.70 ਲੱਖ ਵਿਦਿਆਰਥੀਆਂ ਨੇ ਦਾਖਲਾ ਲਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਾਲ ਇਹ ਗੱਲ ਸਾਂਝਾ ਕਰਦਿਆਂ ਸਾਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਅਸੀਂ 1.98 ਲੱਖ ਦਾਖਲਿਆਂ ਦੇ ਅੰਕੜੇ ਨੂੰ ਪਾਰ ਕਰਕੇ ਇਸ ਮੀਲ ਪੱਥਰ ਨੂੰ ਪਾਰ ਕੀਤਾ ਹੈ। ਉਹਨਾਂ ਅੱਗੇ ਕਿਹਾ ਕਿ ਇਹ ਕਦਮ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਪ੍ਰਣਾਲੀ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।
ਜ਼ਿਕਰਯੋਗ ਹੈ ਕਿ ਸਰਹੱਦੀ ਜ਼ਿਲ੍ਹੇ ਤਰਨਤਾਰਨ ਵਿੱਚ ਪ੍ਰੀ-ਪ੍ਰਾਇਮਰੀ ਦਾਖਲਿਆਂ ਵਿੱਚ 25 ਫੀਸਦੀ ਦਾ ਬੇਮਿਸਾਲ ਵਾਧਾ ਹੋਇਆ ਹੈ। ਇਸ ਪ੍ਰਾਪਤੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ, ਜੋ ਇਸ ਖੇਤਰ ਵਿੱਚ ਵਿੱਦਿਅਕ ਪਹਿਲਕਦਮੀਆਂ ਦੇ ਸਕਾਰਾਤਮਕ ਪ੍ਰਭਾਵ ਨੂੰ ਦਰਸਾਉਂਦਾ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਪ੍ਰਾਇਮਰੀ ਜਮਾਤਾਂ ਵਿੱਚ 75,500 ਤੋਂ ਵੱਧ ਨਵੇਂ ਵਿਦਿਆਰਥੀ ਦਾਖਲ ਹੋਏ ਹਨ, ਜੋ ਕਿ ਸਰਕਾਰੀ ਸਕੂਲਾਂ ਵਿੱਚ ਵੱਧ ਰਹੀ ਰੁਚੀ ਨੂੰ ਦਰਸਾਉਂਦਾ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਪ੍ਰਸ਼ਾਸਨ ਦੇ ਸਮਰਪਣ ਨੂੰ ਦਰਸਾਉਂਦਾ ਹੈ।
ਹਰਜੋਤ ਸਿੰਘ ਬੈਂਸ ਇਸ ਸ਼ਾਨਦਾਰ ਤਰੱਕੀ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਨੂੰ ਜਾਂਦਾ ਹੈ, ਜਿਨ੍ਹਾਂ ਨੇ ਸੂਬੇ ਸਕੂਲੀ ਸਿੱਖਿਆ ਵਿੱਚ ਇਸ ਕ੍ਰਾਂਤੀ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਰਹਿਨੁਮਾਈ ਹੇਠ, ਸੂਬਾ ਆਪਣੇ ਸਿੱਖਿਆ ਖੇਤਰ ਵਿੱਚ ਬੇਮਿਸਾਲ ਤਬਦੀਲੀ ਦਾ ਗਵਾਹ ਹੈ ਅਤੇ ਇਹ ਅੰਕੜੇ ਉਨ੍ਹਾਂ ਦੀ ਗਤੀਸ਼ੀਲ ਅਗਵਾਈ ਦਾ ਨਤੀਜਾ ਹੈ।
ਉਨ੍ਹਾਂ ਦੱਸਿਆ ਕਿ ਨਾਮਾਂਕਣ ਮੁਹਿੰਮ ਵਿੱਚ ਤਰਨਤਾਰਨ ਸਭ ਤੋਂ ਮੋਹਰੀ ਹੈ, ਅੰਤਿਮ ਸੂਚੀ ਅਨੁਸਾਰ ਤਰਨਤਾਰਨ ਵਿੱਚ 25.8 ਫੀਸਦ, ਮਾਨਸਾ ਵਿੱਚ 24.7 ਫੀਸਦ, ਪਠਾਨਕੋਟ ਵਿੱਚ 23 ਫੀਸਦ, ਹੁਸ਼ਿਆਰਪੁਰ ਵਿੱਚ 21.9 ਫੀਸਦ, ਕਪੂਰਥਲਾ ਵਿੱਚ 20.5 ਫੀਸਦ, ਫ਼ਿਰੋਜ਼ਪੁਰ ਵਿੱਚ 20.3 ਫੀਸਦ, ਲੁਧਿਆਣਾ ਤੇ ਫ਼ਾਜ਼ਿਲਕਾ ਵਿੱਚ 19.7 ਫੀਸਦ, ਮੋਗਾ ਵਿੱਚ 19.5 ਫੀਸਦ, ਸ੍ਰੀ ਮੁਕਤਸਰ ਸਾਹਿਬ ਵਿੱਚ 19.1 ਫੀਸਦ, ਜਲੰਧਰ ਵਿੱਚ 17.6 ਫੀਸਦ, ਗੁਰਦਾਸਪੁਰ ਵਿੱਚ 14.9 ਫੀਸਦ, ਸੰਗਰੂਰ ਵਿੱਚ 13.9 ਫੀਸਦ, ਐਸ.ਬੀ.ਐਸ. ਨਗਰ ਵਿੱਚ 12.9 ਫੀਸਦ, ਪਟਿਆਲਾ ਵਿੱਚ 12.4 ਫੀਸਦ, ਐਸ.ਏ.ਐਸ ਨਗਰ ਵਿੱਚ 12.3 ਫੀਸਦ, ਮਲੇਰਕੋਟਲਾ ਵਿੱਚ 12.1 ਫੀਸਦ, ਅੰਮ੍ਰਿਤਸਰ ਵਿੱਚ 11.4 ਫੀਸਦ, ਰੂਪਨਗਰ ਵਿੱਚ 11.1ਫੀਸਦ, ਫਤਹਿਗੜ੍ਹ ਸਾਹਿਬ ਵਿੱਚ 10.4 ਫੀਸਦ , ਬਠਿੰਡਾ ਵਿੱਚ 8.5 ਫੀਸਦ, ਬਰਨਾਲਾ ਵਿੱਚ 8.3 ਫੀਸਦ ਅਤੇ ਫਰੀਦਕੋਟ ਵਿੱਚ 6.4 ਫੀਸਦ ਹੈ।
ਇਸੇ ਤਰ੍ਹਾਂ ਪ੍ਰਾਇਮਰੀ ਦਾਖਲਾ ਮੁਹਿੰਮ ਵਿੱਚ ਲੁਧਿਆਣਾ ਰੈਂਕਿੰਗ ਵਿੱਚ ਸਭ ਤੋਂ ਉੱਪਰ ਹੈ। ਪ੍ਰਤੀਸ਼ਤਤਾ ਦੇ ਅਨੁਸਾਰ, ਲੁਧਿਆਣਾ ਵਿੱਚ 12.1 ਫੀਸਦ ਵਾਧਾ, ਐਸ.ਏ.ਐਸ. ਨਗਰ ਵਿੱਚ 8.2 ਫੀਸਦ, ਹੁਸ਼ਿਆਰਪੁਰ ਵਿੱਚ 8.1 ਫੀਸਦ, ਜਲੰਧਰ ਵਿੱਚ 7.0 ਫੀਸਦ, ਫਤਹਿਗੜ੍ਹ ਸਾਹਿਬ ਵਿੱਚ 6.9 ਫੀਸਦ, ਮਲੇਰਕੋਟਲਾ ਵਿੱਚ 5.5 ਫੀਸਦ, ਕਪੂਰਥਲਾ ਵਿੱਚ 4.5 ਫੀਸਦ, ਐਸ.ਏ.ਐਸ.ਨਗਰ ਵਿੱਚ 3.9 ਫੀਸਦ , ਪਟਿਆਲਾ ਵਿੱਚ 3.8 ਪਠਾਨਕੋਟ ਅਤੇ ਮੋਗਾ ਵਿੱਚ 2.8%, ਬਰਨਾਲਾ ਅਤੇ ਫ਼ਿਰੋਜ਼ਪੁਰ ਵਿੱਚ 1.9%, ਮਾਨਸਾ ਵਿੱਚ 1.8%, ਸ੍ਰੀ ਮੁਕਤਸਰ ਸਾਹਿਬ ਵਿੱਚ 1.5%, ਅੰਮ੍ਰਿਤਸਰ ਵਿੱਚ 0.7%, ਗੁਰਦਾਸਪੁਰ ਅਤੇ ਫਾਜ਼ਿਲਕਾ ਵਿੱਚ 0.6%, ਤਰਨਤਾਰਨ ਵਿੱਚ 0.3%, ਬਠਿੰਡਾ ਵਿੱਚ 0.2%, ਸੰਗਰੂਰ ਵਿੱਚ 0.1% ਵਾਧਾ ਦਰਜ ਕੀਤਾ ਗਿਆ ਹੈ।
ਸ੍ਰੀ ਬੈਂਸ ਨੇ ਇਸ ਮੁਹਿੰਮ ਵਿੱਚ ਸ਼ਾਮਲ ਸਾਰੇ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਵਧਾਈ ਦਿੱਤੀ ਅਤੇ ਇੱਛਾ ਜਾਹਰ ਕੀਤੀ ਕਿ ਅਗਲੇ ਸਾਲ ਇਸ ਮੁਹਿੰਮ ਨੂੰ ਹੋਰ ਹੁੰਗਾਰਾ ਮਿਲੇਗਾ।
ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਨੇ ਦਾਖਲਾ ਮੁਹਿੰਮ ਵਿੱਚ ਘੱਟ ਕਾਰਗੁਜ਼ਾਰੀ ਦਿਖਾਉਣ ਵਾਲੇ ਛੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਹੈ।ਇਸ ਵਾਰ ਦਾਖਲਾ ਮੁਹਿੰਮ ਦੀ ਦੀ ਨਿਗਰਾਨੀ ਸਕੂਲ ਸਿੱਖਿਆ ਮੰਤਰੀ ਵਲੋਂ ਸਕੂਲ ਪੱਧਰ ਤੇ ਕੀਤੀ ਗਈ ਹੈ।

See also  Social Security Minister Dr. Baljit Kaur Attends Annual Event Organized by Punjab Divyang Action Committee

Related posts:

ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸਿੰਘ ਸੌਂਦ 

ਪੰਜਾਬੀ-ਸਮਾਚਾਰ

ਲੋੜਵੰਦਾਂ ਨੂੰ ਪੱਕਾ ਘਰ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਹੁਣ ਤੱਕ 34,784 ਪਰਿਵਾਰਾਂ ਨੂੰ ਘਰ ਉਸਾਰ ਕੇ ਸੌਂਪੇ: ਲਾਲਜ...

ਪੰਜਾਬ ਟਰਾਂਸਪੋਰਟ ਵਿਭਾਗ

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ: ਬਲਕਾਰ ਸਿੰਘ

ਪੰਜਾਬੀ-ਸਮਾਚਾਰ

ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ: ਸਿਬਿਨ ਸੀ

ਪੰਜਾਬੀ-ਸਮਾਚਾਰ

ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਬਜਟ ਵਿੱਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ: ਚੇਤਨ...

ਪੰਜਾਬੀ-ਸਮਾਚਾਰ

Punjab Raj Bhavan celebrates Odisha Foundation Day.

ਪੰਜਾਬੀ-ਸਮਾਚਾਰ

ਸਿਹਤ ਮੰਤਰੀ ਨੇ ਏਡੀਜੀਪੀ ਜੇਲ੍ਹਾਂ ਨੂੰ ਵਿਭਾਗ ਵਿੱਚ ਕਾਲੀਆਂ ਭੇਡਾਂ ਦੀ ਪਛਾਣ ਕਰਨ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ...

ਪੰਜਾਬੀ-ਸਮਾਚਾਰ

ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ

ਪੰਜਾਬੀ-ਸਮਾਚਾਰ

ਪੰਜਾਬ ਨੂੰ ਖੇਡ ਨਕਸ਼ੇ ਉਤੇ ਉਭਾਰਨ ਵਿੱਚ ਅਹਿਮ ਰੋਲ ਨਿਭਾਉਣਗੀਆਂ ਨਵੀਆਂ ਖੇਡ ਨਰਸਰੀਆਂ: ਮੀਤ ਹੇਅਰ

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ 'ਤੇ ਬੂਟਲੇਗਰਸ 'ਤੇ ਰੱਖ ਰਿਹਾ ਕੜੀ ਨਜ਼ਰ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ...

ਪੰਜਾਬੀ-ਸਮਾਚਾਰ

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

Aam Aadmi Party

चंडीगढ़ नगर निगम में वरिष्ठ उपमहापौर और उपमहापौर के लिए चुनाव ।

ਪੰਜਾਬੀ-ਸਮਾਚਾਰ

अनुराग ठाकुर 12 मार्च को चंडीगढ़ से प्रोजेक्ट खेलो इनिडा राइजिंग टैलेंट आइडेंटिफिकेशन (कीर्ति) योजना...

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਕੋਚਾਂ ਨੂੰ ਵੱਡਾ ਤੋਹਫ਼ਾ, ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕੀਤਾ

ਖੇਡਾਂ ਦੀਆਂ ਖਬਰਾਂ

ਪੰਜਾਬ ਸਰਕਾਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲਿਆਂ ਨੂੰ 5-5 ਹਜ਼ਾਰ ਰੁਪਏ ਇਨਾਮ ਦੇਣ ਦੀ ਸਕੀਮ ਕਰੇਗੀ ਲਾਗੂ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ

ਪੰਜਾਬੀ-ਸਮਾਚਾਰ

हम चंडीगढ़ वासियों को 20,000 लीटर मुफ्त पानी देकर रहेंगे: मेयर कुलदीप कुमार

ਪੰਜਾਬੀ-ਸਮਾਚਾਰ

ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਸਿੱਖਿਆ ਮੰਤਰੀ ਵੱਲੋਂ 26 ਅਗਸਤ ਤੱਕ ਛੁੱਟੀਆਂ ਦਾ ਐਲਾਨ

Flood in Punjab

ਕੈਪਟਨ ਅਮਰਿੰਦਰ ਨੇ ਸ੍ਰੀਮਤੀ ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਅਫਵਾਹਾਂ ਨੂੰ ਕੀਤਾ ਖਾਰਜ

Punjab BJP

Leave a Reply

This site uses Akismet to reduce spam. Learn how your comment data is processed.