ਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ 

27000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ, 43 ਲੋਕਾਂ ਦੀ ਹੋਈ ਮੌਤ, 19 ਜ਼ਖਮੀ, 159 ਰਾਹਤ ਕੈਂਪਾਂ ਵਿਚ ਹਾਲੇ ਵੀ 1319 ਲੋਕਾਂ ਦੀ ਠਹਿਰ 
(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ। ਬਹੁਤੇ ਇਲਾਕਿਆਂ ਵਿਚ ਸਥਿਤੀ ‘ਚ ਸੁਧਾਰ ਹੈ ਪਰ ਹਾਲੇ ਵੀ ਕੁਝ ਥਾਂਵਾਂ ਹੜ੍ਹ ਦੀ ਮਾਰ ਹੇਠ ਹਨ। ਮਾਲ ਵਿਭਾਗ ਦੇ ਰਿਕਾਰਡ ਮੁਤਾਬਿਕ ਹੁਣ ਤੱਕ ਸੂਬੇ ਦੇ ਕੁੱਲ 1473 ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਇਨ੍ਹਾਂ ਵਿਚੋਂ 458 ਪਿੰਡ ਪਟਿਆਲਾ, 268 ਪਿੰਡ ਐਸਏਐਸ ਨਗਰ, 364 ਪਿੰਡ ਰੂਪਨਗਰ, 30 ਮੋਗਾ, 41 ਹੁਸ਼ਿਆਰਪੁਰ, 28 ਲੁਧਿਆਣਾ, 32 ਸੰਗਰੂਰ, 92 ਫਿਰੋਜ਼ਪੁਰ, 13 ਕਪੂਰਥਲਾ, 77 ਜਲੰਧਰ, 20 ਐਸਬੀਐਸ ਨਗਰ, 22 ਫਾਜ਼ਿਲਕਾ, 21 ਮਾਨਸਾ ਅਤੇ 7 ਪਿੰਡ ਗੁਰਦਾਸਪੁਰ ਜ਼ਿਲ੍ਹੇ ਦੇ ਹਨ। 
punjab-samachar-com-logo
27 ਜੁਲਾਈ ਸਵੇਰੇ 8 ਵਜੇ ਤੱਕ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਚੁੱਕਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 1319 ਲੋਕ ਰਹਿ ਰਹੇ ਹਨ। ਮਾਨਸਾ ਜ਼ਿਲ੍ਹੇ ਦੇ ਰਾਹਤ ਕੈਂਪਾਂ ਵਿਚ ਸਭ ਤੋਂ ਵੱਧ 484 ਲੋਕ ਠਹਿਰੇ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ। ਜਿਹੜੇ 19 ਜ਼ਿਿਲ੍ਹਆਂ ਨੇ ਹੜ੍ਹਾਂ ਦੀ ਮਾਰ ਝੱਲੀ ਹੈ ਜਾਂ ਝੱਲ ਰਹੇ ਹਨ ਉਨ੍ਹਾਂ ਵਿਚ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸ਼ਾਮਲ ਹਨ।
ਵੱਖ-ਵੱਖ ਜ਼ਿਿਲ੍ਹਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 43 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਵਿਅਕਤੀ ਜ਼ਖ਼ਮੀ ਹੋਏ ਹਨ। ਪਸ਼ੂ ਪਾਲਣ ਵਿਭਾਗ ਵੱਲੋਂ 26 ਜੁਲਾਈ ਨੂੰ ਸੂਬੇ ਵਿੱਚ ਕੁੱਲ 1517 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ ਜਦਕਿ 682 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਇਸੇ ਤਰ੍ਹਾਂ ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਇਸ ਸਮੇਂ 413 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 181 ਮੈਡੀਕਲ ਕੈਂਪ ਲਗਾਏ ਗਏ ਹਨ ਅਤੇ ਓਪੀਡੀ ਦੀ ਗਿਣਤੀ 6365 ਹੈ।
See also  2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ - ਮੁੱਖ ਮੰਤਰੀ

Related posts:

ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ

ਪੰਜਾਬੀ-ਸਮਾਚਾਰ

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ

ਪੰਜਾਬੀ-ਸਮਾਚਾਰ

264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ

ਪੰਜਾਬੀ-ਸਮਾਚਾਰ

ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਜਨਵਰੀ ਮਹੀਨੇ ਵਿਚ 16 ਫੀਸਦੀ ਵਾਧਾ: ਜਿੰਪਾ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ

Sarkar Sannatkar milni

ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ਈ.ਟੀ.ਓ

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਵੱਲੋਂ 2023 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ; ਫਿਰੋਜ਼ਪੁਰ ਤੋਂ 77.8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲ...

Punjab Police

ਟੈਕਸ ਚੋਰਾਂ ਅਤੇ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਠੱਲ੍ਹ ਪਾਉਣ ਲਈ ਆਬਕਾਰੀ ਤੇ ਕਰ ਵਿਭਾਗ ਨੂੰ ਆਧੁਨਿਕ ਤਕਨੀਕਾਂ ਅਤੇ ਬੁਨਿਆ...

ਪੰਜਾਬੀ-ਸਮਾਚਾਰ

'ਬਿੱਲ ਲਿਆਓ ਇਨਾਮ ਪਾਓ' ਯੋਜਨਾ; 2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਸਿੰਘ ਚੀਮਾ

ਪੰਜਾਬੀ-ਸਮਾਚਾਰ

ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਦੀਆਂ 24 ਪੰਚਾਇਤਾਂ ਨੂੰ ‘ਉੱਤਮ ਪਿੰਡ’ ਦਾ ਰਾਜ ਪੱਧਰੀ ਐਵਾਰਡ 

Punjab News

ਤੇਲ ਦੀਆਂ ਕੀਮਤਾਂ 'ਚ ਵਾਧੇ ਨਾਲ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦੀਆਂ ਜੇਬਾਂ ਨੂੰ ਖੋਰਾ ਲਾਇਆ: ਬਾਜਵਾ

ਪੰਜਾਬੀ-ਸਮਾਚਾਰ

अनुराग ठाकुर ने खेलो इंडिया राइजिंग टैलेंट आइडेंटिफिकेशन (कीर्ति) योजना का किया भव्य उद्घाटन ।

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ

ਪੰਜਾਬੀ-ਸਮਾਚਾਰ

री-कार्पेटिंग कार्य के लिए जंक्शन 48 और 59 पर सड़के अस्थायी रूप से बंद ।

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ

Mohali

ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ

ਪੰਜਾਬੀ-ਸਮਾਚਾਰ

पंजाब विश्वविद्यालय में 10वीं वार्षिक महिला कलाकार प्रदर्शनी 2024

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ...

ਪੰਜਾਬੀ-ਸਮਾਚਾਰ

ਪੰਜਾਬ ‘ਚ 117 ਕੇਂਦਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.