ਪੰਜਾਬ ਵਿੱਚ ਹੁਣ ਤੱਕ ਡੇਂਗੂ ਦੇ ਕੁੱਲ 440 ਮਾਮਲੇ ਸਾਹਮਣੇ ਆਏ ਹਨ; 114 ਐਕਟਿਵ ਕੇਸ

ਸੂਬੇ ਵਿੱਚ ਦੂਸ਼ਿਤ ਪਾਣੀ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਚਾਰ ਕੈਬਨਿਟ ਮੰਤਰੀਆਂ ਵੱਲੋਂ ਅੰਤਰ-ਵਿਭਾਗੀ ਮੀਟਿੰਗ

ਪੰਜਾਬ ‘ਚ ਸਥਿਤੀ ਕਾਬੂ ਹੇਠ, 855 ਬਰੀਡਿੰਗ ਚੈਕਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ: ਡਾ. ਬਲਬੀਰ ਸਿੰਘ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਵਿੱਚ ਪਾਣੀ ਅਤੇ ਮੱਛਰਾਂ ਦੇ ਕੱਟਣ ਤੋਂ ਹੋਣ ਵਾਲੀਆਂ ਬਿਮਾਰੀਆਂ (ਵੈਕਟਰ ਬੋਰਨ ਬਿਮਾਰੀਆਂ) ਦੇ ਫੈਲਾਅ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕਣ ਵਾਸਤੇ ਅੱਜ ਇੱਥੇ ਅੰਤਰ-ਵਿਭਾਗੀ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੀ ਮੌਜੂਦ ਸਨ।

A total of 440 dengue cases detected in Punjab so far; Active cases are 114

A total of 440 dengue cases detected in Punjab so far; Active cases are 114

ਬਲਬੀਰ ਸਿੰਘ ਨੇ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ-ਬੋਰਨ ਬਿਮਾਰੀਆਂ ਦੇ ਵੱਧ ਰਹੇ ਖਤਰੇ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਵਿਭਾਗਾਂ ਨੂੰ ਇਨ੍ਹਾਂ ਬਿਮਾਰੀਆਂ ਦੇ ਫੈਲਣ ਨੂੰ ਰੋਕਣ ਲਈ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਲਈ ਆਖਦਿਆਂ ਕਿਹਾ ਕਿ ਉਹ ਘਰਾਂ, ਦਫ਼ਤਰਾਂ ਵਿੱਚ ਫਰਿੱਜਾਂ ਦੀਆਂ ਟਰੇਆਂ, ਕੂਲਰ, ਕੰਟੇਨਰਾਂ, ਗਮਲਿਆਂ, ਛੱਤਾਂ ਆਦਿ ਸਮੇਤ ਪਾਣੀ ਖੜ੍ਹਾ ਹੋਣ ਦੀ ਸੰਭਾਵਨਾ ਵਾਲੀਆਂ ਸਾਰੀਆਂ ਸੰਭਾਵਿਤ ਥਾਵਾਂ ਨੂੰ ਹਰੇਕ ਸ਼ੁੱਕਰਵਾਰ ਸਾਫ਼ ਕਰਕੇ ਸੁਕਾਉਣ। ਕੈਬਨਿਟ ਮੰਤਰੀਆਂ ਨੇ ਕਿਹਾ ਕਿ ਮੱਛਰਾਂ, ਜੋ ਸਿਰਫ ਇੱਕ ਹਫ਼ਤੇ ਵਿੱਚ ਅੰਡੇ ਤੋਂ ਵਿਕਸਿਤ ਹੋ ਸਕਦੇ ਹਨ, ਦੇ ਪ੍ਰਜਨਨ ਚੱਕਰ ਨੂੰ ਤੋੜਨ ਦਾ ਇਹ ਇੱਕੋ-ਇੱਕ ਤਰੀਕਾ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਵੈਕਟਰ-ਬੋਰਨ ਬਿਮਾਰੀਆਂ ਦੇ ਸਬੰਧ ਵਿੱਚ ਸਥਿਤੀ ਇਸ ਸਮੇਂ ਪੂਰੀ ਤਰ੍ਹਾਂ ਕਾਬੂ ਹੇਠ ਹੈ। ਪੰਜਾਬ ਵਿੱਚ ਸੀਜ਼ਨ ਦੀ ਸ਼ੁਰੂਆਤ ਤੋਂ ਹੁਣ ਤੱਕ ਡੇਂਗੂ ਦੇ ਕੁੱਲ 440 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਡੇਂਗੂ ਦੇ ਐਕਟਿਵ ਕੇਸਾਂ ਦੀ ਗਿਣਤੀ 114 ਹੈ। ਦੱਸਣਯੋਗ ਹੈ ਕਿ ਹੁਣ ਤੱਕ ਡੇਂਗੂ ਨਾਲ ਕਿਸੇ ਦੀ ਵੀ ਮੌਤ ਨਹੀਂ ਹੋਈ। ਵਿਭਾਗ ਵੱਲੋਂ ਪੰਜਾਬ ਵਿੱਚ 10 ਹੌਟਸਪੌਟਸ (ਸੰਵੇਦਨਸ਼ੀਲ ਥਾਵਾਂ) ਦੀ ਸ਼ਨਾਖਤ ਕੀਤੀ ਹੈ ਜਿੱਥੇ ਸਿਹਤ ਟੀਮਾਂ ਨੂੰ ਨਿਗਰਾਨੀ ਲਈ ਤਾਇਨਾਤ ਕੀਤਾ ਗਿਆ ਹੈ ਅਤੇ ਸੂਬੇ ਦੇ ਅਧਿਕਾਰੀਆਂ ਦੁਆਰਾ ਰੋਜ਼ਾਨਾ ਆਧਾਰ ‘ਤੇ ਇਸਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 855 ਬਰੀਡਿੰਗ ਚੈਕਰਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ।
ਸਿਹਤ ਮੰਤਰੀ ਨੇ ਮੱਛਰਾਂ ਦੇ ਲਾਰਵੇ ‘ਤੇ ਨਜ਼ਰ ਰੱਖਣ ਲਈ ਸਿਹਤ, ਸਥਾਨਕ ਸਰਕਾਰਾਂ, ਜਲ ਸਪਲਾਈ ਤੇ ਸੈਨੀਟੇਸ਼ਨ, ਟਰਾਂਸਪੋਰਟ ਅਤੇ ਪੇਂਡੂ ਵਿਕਾਸ ਵਿਭਾਗਾਂ ਨੂੰ ਵੱਖ-ਵੱਖ ਖੇਤਰਾਂ ਅਤੇ ਰਿਹਾਇਸ਼ਾਂ ਦੀ ਚੈਕਿੰਗ ਲਈ ਗ੍ਰਾਮ ਸਿਹਤ, ਸੈਨੀਟੇਸ਼ਨ ਅਤੇ ਪੋਸ਼ਣ ਕਮੇਟੀਆਂ (ਵੀ.ਐਚ.ਐਸ.ਐਨ.ਸੀਜ਼) ਅਤੇ ਮਹਿਲਾ ਅਰੋਗਿਆ ਸਮਿਤੀ (ਐਮ.ਏ.ਐਸ.) ਨਾਲ ਤਾਲਮੇਲ ਜ਼ਰੀਏ ਕੰਮ ਕਰਨ ਦੀ ਅਪੀਲ ਕੀਤੀ ਅਤੇ ਕਿਸੇ ਵੀ ਉਲੰਘਣਾ ਲਈ ਚਲਾਨ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਾਰੇ ਸਬੰਧਤ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਲਈ ਸੂਬਾ ਅਤੇ ਜ਼ਿਲ੍ਹਾ ਪੱਧਰ ‘ਤੇ ਨੋਡਲ ਅਫ਼ਸਰ ਨਿਯੁਕਤ ਕਰਨ ‘ਤੇ ਵੀ ਜ਼ੋਰ ਦਿੱਤਾ।

See also  ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੇ ਕੇਸਾਂ ਵਿੱਚ ਵਾਧਾ ਹੋਣ ਦੀ ਸੂਰਤ ਵਿੱਚ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਨਾਲ ਨਜਿੱਠਣ ਲਈ 1300 ਬੈੱਡਾਂ ਵਾਲੇ ਵਿਸ਼ੇਸ਼ ਵਾਰਡ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿਖੇ ਡੇਂਗੂ ਅਤੇ ਮਲੇਰੀਆ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਇਸ ਤੋਂ ਇਲਾਵਾ ਆਈ ਫਲੂ ਅਤੇ ਸਕਿੱਨ ਇਨਫੈਕਸ਼ਨ ਦੇ ਮਾਮਲਿਆਂ ਵਿੱਚ ਵਾਧੇ ਨੂੰ ਦੇਖਦਿਆਂ ਸਿਹਤ ਮੰਤਰੀ ਨੇ ਲੋਕਾਂ ਨੂੰ ਇਸ ਇਨਫੈਕਸ਼ਨ ਤੋਂ ਬਚਾਅ ਲਈ ਕਿਸੇ ਨਾਲ ਹੱਥ ਮਿਲਾਉਣ ਜਾਂ ਜਨਤਕ ਥਾਵਾਂ ‘ਤੇ ਕਿਸੇ ਚੀਜ਼ ਨੂੰ ਛੂਹਣ ਤੋਂ ਬਾਅਦ ਆਪਣੀਆਂ ਅੱਖਾਂ ਨੂੰ ਹੱਥ ਨਾ ਲਾਉਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਧੋਣ ਤੋਂ ਬਾਅਦ ਹੀ ਅੱਖਾਂ ਨੂੰ ਛੂਹਿਆ ਜਾਵੇ।

See also  ਮੁੱਖ ਮੰਤਰੀ ਨੇ ਨਕੋਦਰ ਵਿਖੇ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਵਿੱਚ ਸੰਗਤ ਨਾਲ ਕੀਤੀ ਸ਼ਿਰਕਤ

ਡੱਬੀ: ਇਲਾਜ ਨਾਲੋਂ ਪਰਹੇਜ ਚੰਗਾ

• ਕੂਲਰਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਸਾਫ਼ ਕਰੋ ਅਤੇ ਇੱਕ ਦਿਨ ਲਈ ਸੁੱਕਾ ਰੱਖੋ
• ਪਾਣੀ ਖੜ੍ਹਾ ਹੋਣ ਨੂੰ ਰੋਕਣ ਲਈ ਕੰਟੇਨਰ ਜਿਵੇਂ ਕਿ ਗਮਲਿਆਂ, ਟੁੱਟੀਆਂ ਚੀਜ਼ਾਂ, ਟਾਇਰ ਆਦਿ ਨੂੰ ਛੱਤਾਂ ‘ਤੇ ਨਾ ਰੱਖੋ।
• ਸਾਰੇ ਸੰਭਾਵੀ ਸਰੋਤਾਂ ਅਤੇ ਸਾਈਟਾਂ, ਜਿੱਥੇ ਮੱਛਰ ਪੈਦਾ ਹੋਣ ਦੀ ਸੰਭਾਵਨਾ ਹੋਵੇ, ਦਾ ਪਤਾ ਲਗਾ ਕੇ ਪਹਿਲਾਂ ਹੀ ਢੁੱਕਵੇਂ ਉਪਾਅ ਕੀਤੇ ਜਾਣ
• ਘਰ ਅਤੇ ਆਲੇ-ਦੁਆਲੇ ਕੀਟਨਾਸ਼ਕਾਂ ਦਾ ਛਿੜਕਾਅ ਕਰੋ
ਟੀਮਾਂ ਵੱਲੋਂ ਕੀਟਨਾਸ਼ਕਾਂ ਦੇ ਛਿੜਕਾਅ ਸਮੇਂ ਘਰ ਦੇ ਦਰਵਾਜ਼ੇ ਅਤੇ ਖਿੜਕੀਆਂ ਬੰਦ ਨਾ ਕਰੋ
• ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਸਿਹਤ ਸੰਸਥਾ ਨੂੰ ਰਿਪੋਰਟ ਕਰੋ

Related posts:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜੀ

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ- ਹਰਭਜਨ ਸਿੰਘ ਈ.ਟੀ.ਓ

ਪੰਜਾਬੀ-ਸਮਾਚਾਰ

ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼...

ਪੰਜਾਬੀ-ਸਮਾਚਾਰ

नींद की बीमारी से बचाव के लिए लोगों को किया जागरूक 

ਪੰਜਾਬੀ-ਸਮਾਚਾਰ

नोटा का बटन दबाएंगे शहर के प्रॉपर्टी संगठन

ਪੰਜਾਬੀ-ਸਮਾਚਾਰ

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਸਮਾਚਾਰ

ਤੇਲ ਦੀਆਂ ਕੀਮਤਾਂ 'ਚ ਵਾਧੇ ਨਾਲ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦੀਆਂ ਜੇਬਾਂ ਨੂੰ ਖੋਰਾ ਲਾਇਆ: ਬਾਜਵਾ

ਪੰਜਾਬੀ-ਸਮਾਚਾਰ

Finance Minister Harpal Singh Cheema Directs Administrative Secretaries to Boost Capital Creation an...

ਪੰਜਾਬੀ-ਸਮਾਚਾਰ

CM assails union government for failing to securing interests of Indian players at the Olympics.

ਪੰਜਾਬੀ-ਸਮਾਚਾਰ

चुनाव मे अपनी पार्टी के खिलाफ कर रहे थे प्रचार काँग्रेस ने पाँच वरिष्ठ नेताओं को दिखाया बाहर का रास्...

ਪੰਜਾਬੀ-ਸਮਾਚਾਰ

ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ

ਪੰਜਾਬ ਦੀ ਰਾਜਨੀਤੀ

ਪੰਜਾਬ ਸਰਕਾਰ ਡਾ. ਬੀ.ਆਰ. ਅੰਬੇਦਕਰ ਜੀ ਦੇ ਮਿਆਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਪੁਰਜ਼ੋਰ ਯਤਨ ਕਰ ਰਹੀ ਹੈ - ਸਥ...

ਪੰਜਾਬੀ-ਸਮਾਚਾਰ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

ਪੰਜਾਬੀ-ਸਮਾਚਾਰ

ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼

ਪੰਜਾਬੀ-ਸਮਾਚਾਰ

चंडीगढ़ प्रशासन ने राष्ट्रीय आपदा प्रबंधन प्राधिकरण के सहयोग से मॉक भूकंप अभ्यास का सफलतापूर्वक आयोज...

ਪੰਜਾਬੀ-ਸਮਾਚਾਰ

ਡਾ. ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਖਤ ਕਾਰਵਾਈ ਕਰਨ ਦੇ ਅਧਿਕਾਰੀਆਂ ਨੂ...

Muktsar Sahib

ਅਮਨਪ੍ਰੀਤ ਸਿੰਘ ਨੇ ਬਾਕੂ ਵਿਖੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸਟੈਂਡਰਡ ਪਿਸਟਲ ਈਵੈਂਟ ਵਿੱਚ ਸੋਨ ਤਮਗ਼ਾ ਜਿੱਤਿਆ

Punjab News

“ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕਰਨ ਲਈ ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ 2024 ਲਈ ‘ਸਟੇਟ ਆਈਕੋਨ’ ਬਣਾਇਆ : ਸਿਬਿ...

ਪੰਜਾਬੀ-ਸਮਾਚਾਰ

ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

Flood in Punjab

ਸਨਅਤੀ ਵਿਕਾਸ ਦੇ ਖੇਤਰ ਵਿੱਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ : ਕੇਜਰੀਵਾਲ

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.