ਪੰਜਾਬ ‘ਚ ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

(Punjab Bureau) : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 97.56 ਫੀਸਦੀ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਕਾਰਣ ਦੱਖਣੀ, ਉੱਤਰੀ ਅਤੇ ਕੇਂਦਰੀ ਜ਼ੋਨ ਦੀਆਂ 369 ਜਲ ਸਪਲਾਈ ਸਕੀਮਾਂ ਪ੍ਰਭਾਵਿਤ ਹੋਈਆਂ ਸਨ ਅਤੇ ਇਨ੍ਹਾਂ ਵਿਚੋਂ 360 ਸਕੀਮਾਂ ਦੀ ਮੁਰੰਮਤ ਕਰ ਦਿੱਤੀਆਂ ਗਈਆਂ ਹਨ। ਸਿਰਫ 9 ਸਕੀਮਾਂ ਬਾਕੀ ਹਨ ਜਿਹੜੀਆਂ ਜਲਦ ਚਾਲੂ ਕਰ ਦਿੱਤੀਆਂ ਜਾਣਗੀਆਂ।

Water Supply and Sanitation Minister Bram Shanker Jimpa

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜੁਲਾਈ ਦੇ ਦੂਜੇ ਹਫਤੇ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਸਨ ਅਤੇ ਨਿਰਦੇਸ਼ ਦਿੱਤੇ ਸਨ ਕਿ ਪ੍ਰਭਾਵਿਤ ਲੋਕਾਂ ਤੱਕ ਹਰ ਹਾਲ ਵਿਚ ਸਾਫ ਪੀਣਯੋਗ ਪਾਣੀ ਪੁੱਜਦਾ ਕੀਤਾ ਜਾਵੇ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵੀ ਵਿਭਾਗ ਦੇ ੳੇੁੱਚ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਸੀ ਕਿ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਕੋਈ ਕਿੱਲਤ ਨਾ ਆਉਣ ਦਿੱਤੀ ਜਾਵੇ।ਕਾਬਿਲੇਗੌਰ ਹੈ ਕਿ ਜਿਹੜੀਆਂ ਜਲ ਸਪਲਾਈ ਸਕੀਮਾਂ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਸਨ ਉਨ੍ਹਾਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਬਦਲਵੇਂ ਪ੍ਰਬੰਧਾਂ ਰਾਹੀਂ ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ ਸੀ ਅਤੇ ਜਿਨ੍ਹਾਂ ਇਲਾਕਿਆਂ ਵਿਚ ਪਾਈਪਾਂ ਰਾਹੀਂ ਪਾਣੀ ਨਹੀਂ ਪੁੱਜ ਸਕਦਾ ਸੀ ਉੱਥੇ ਲੋੜੀਂਦੀ ਮਾਤਰਾ ਵਿਚ ਪਾਣੀ ਦੇ ਟੈਂਕਰ ਭੇਜੇ ਗਏ ਸਨ। ਜਿੰਪਾ ਨੇ ਦੱਸਿਆ ਕਿ ਰਾਜਪੁਰਾ ਡਵੀਜ਼ਨ ਦੀਆਂ 2 ਸਕੀਮਾਂ ਅਤੇ ਜਲੰਧਰ ਡਵੀਜ਼ਨ ਨੰਬਰ 3 ਦੀਆਂ 7 ਸਕੀਮਾਂ ਸਮੇਤ ਕੁੱਲ 9 ਸਕੀਮਾਂ ‘ਤੇ ਮੁਰੰਮਤ ਦਾ ਕੰਮ ਜਾਰੀ ਹੈ ਅਤੇ ਜਲਦ ਹੀ ਇਹ ਸਕੀਮਾਂ ਵੀ ਕਾਰਜਸ਼ੀਲ ਹੋ ਜਾਣਗੀਆਂ। ਦੋਵਾਂ ਸਰਕਲਾਂ ਦੇ ਅਧਿਕਾਰੀ ਤੇ ਕਰਮਚਾਰੀ ਇਨ੍ਹਾਂ ਦੀ ਮੁਰੰਮਤ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ।
See also  ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼ਨ, ਨਿਵੇਸ਼ ਲਈ ਸੱਦਾ

Related posts:

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਉੱਤਰ ਪ੍ਰਦੇਸ਼ ਦੀ ਐਸ.ਟੀ.ਐਫ. ਨਾਲ ਸਾਂਝੇ ਆਪਰੇਸ਼ਨ ਦੌਰਾਨ ਮਾਫੀਆ ਡਾਨ ਧਰੁਵ ਕੁੰ...

Punjab News

ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022 ਨਾਲ ਨਵਾਜ਼ਿਆ

ਪੰਜਾਬੀ-ਸਮਾਚਾਰ

ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ

Aam Aadmi Party

मेयर चुनाव में लोकतंत्र की हत्या करने और करवाने वालों का बीजेपी क्यों दे रही साथ: डॉ. एसएस आहलूवालिय...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ

Punjab News

यू.टी. चंडीगढ़ में चिकित्सा बुनियादी ढांचे को बढ़ाने के लिए हॉस्टल ब्लॉक की रखी गई आधारशिला ।

Chandigarh

Fire team rescues a couple from drowning under the railway bridge Ind. area Phase-I

Flood in Chadigarh

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ

ਪੰਜਾਬ ਟਰਾਂਸਪੋਰਟ ਵਿਭਾਗ

Free CTU Bus Services for Women on Raksha Bandhan

Chandigarh

ਪ੍ਰਨੀਤ ਕੌਰ ਭਾਜਪਾ 'ਚ ਹੋਏ ਸ਼ਾਮਲ

ਪੰਜਾਬੀ-ਸਮਾਚਾਰ

ਭਗਵੰਤ ਮਾਨ 22 ਜੁਲਾਈ ਨੂੰ 72 ਸਕੂਲ ਪ੍ਰਿੰਸੀਪਲਾਂ ਨੂੰ ਟਰੇਨਿੰਗ ਹਿਤ ਸਿੰਘਾਪੁਰ ਭੇਜਣ ਲਈ ਕਰਨਗੇ ਰਵਾਨਾ: ਹਰਜੋਤ ਸਿੰਘ ...

ਸਕੂਲ ਸਿੱਖਿਆ ਸਮਾਚਾਰ

ਪੰਜਾਬ ਸਰਕਾਰ ਆਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ: ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

ਡਾ. ਐਸ.ਐਸ. ਆਹਲੂਵਾਲੀਆ ਨੇ ਸਾਫ਼ ਪਾਣੀ ਅਤੇ ਸੀਵਰੇਜ਼ ਦੇ 31 ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ

ਪੰਜਾਬੀ-ਸਮਾਚਾਰ

ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਬਜਟ ਵਿੱਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ: ਚੇਤਨ...

ਪੰਜਾਬੀ-ਸਮਾਚਾਰ

ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਤੇ ਸਟ੍ਰਾਈਕਰ ਇੰਡੀਆ ਵੱਲੋਂ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਦੀ ਮੌਜੂਦਗੀ ...

ਪੰਜਾਬ ਸਿਹਤ ਵਿਭਾਗ

चिल्ड्रेन ट्रैफिक पार्क, सेक्टर 23, चंडीगढ़, 20.04.2024 (शनिवार) को बंद रहेगा

ਪੰਜਾਬੀ-ਸਮਾਚਾਰ

ਕੇਂਦਰੀ ਪੂਲ ਵਿੱਚ ਅਤਿਵਾਦ ਪੀੜਤ ਵਿਦਿਆਰਥੀਆਂ ਲਈ ਐਮ.ਬੀ.ਬੀ.ਐਸ. ਦੀਆਂ ਚਾਰ ਸੀਟਾਂ ਰਾਖਵੀਆਂ।

ਪੰਜਾਬੀ-ਸਮਾਚਾਰ

ਅਪ੍ਰੇਸ਼ਨ ਈਗਲ-5: ਪੰਜਾਬ ਪੁਲਿਸ ਨੇ ਵੱਡੇ ਪੱਧਰ ਤੇ ਅਪਰੇਸ਼ਨ ਦੌਰਾਨ ਨਸ਼ਿਆਂ ਦੇ ਹੌਟਸਪੌਟਸ ਨੂੰ ਬਣਾਇਆ ਨਿਸ਼ਾਨਾ; ਚਾਰ ਭਗੌੜ...

ਪੰਜਾਬੀ-ਸਮਾਚਾਰ

The Excise Department U.T. Chandigarh is going to implement a track and trace system to effectively ...

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.