‘ ਆਪ੍ਰੇਸ਼ਨ ਸਤਰਕ’: ਪੰਜਾਬ ਪੁਲਿਸ ਤੇ ਜੇਲ੍ਹ ਵਿਭਾਗ ਨੇ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਸਾਂਝੇ ਤੌਰ ’ਤੇ ਚਲਾਇਆ ਤਲਾਸ਼ੀ ਅਭਿਆਨ; 21 ਮੋਬਾਈਲ ਬਰਾਮਦ

ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਖੁਦ ਅਗਵਾਈ ਕਰਦਿਆਂ ਏ.ਡੀ.ਜੀ.ਪੀ. ਜੇਲ੍ਹਾਂ ਅਰੁਣ ਪਾਲ ਸਿੰਘ ਦੇ ਨਾਲ ਪਟਿਆਲਾ ਸੈਂਟਰਲ ਜੇਲ੍ਹ ਦੀ ਚੈਕਿੰਗ ਕੀਤੀ

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਨਸ਼ੀਲੇ ਪਦਾਰਥ ਅਤੇ ਇਲੈਕਟ੍ਰਾਨਿਕ ਉਪਕਰਣਾਂ ’ਤੇ ਬਾਜ਼ ਅੱਖ ਰੱਖਣਾ ਸੀ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਿਕ ਜੇਲ੍ਹਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ, ਨਸ਼ੀਲੇ ਪਦਾਰਥ ਅਤੇ ਇਲੈਕਟਰਾਨਿਕ ਉਪਕਰਣਾਂ ਵਿਰੁੱਧ ਚੌਕਸੀ ਰੱਖਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਜੇਲ੍ਹ ਵਿਭਾਗ ਨਾਲ ਸਾਂਝੇ ਤੌਰ ’ਤੇ ‘ ਆਪ੍ਰੇਸ਼ਨ ਸਤਰਕ’ ਨਾਮਕ ਵਿਸ਼ੇਸ਼ ਅਭਿਆਨ ਚਲਾਇਆ, ਜਿਸ ਤਹਿਤ ਰਾਜ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਇੱਕੋ ਸਮੇਂ ’ਤੇ ਤਲਾਸ਼ੀ ਕੀਤੀ ਗਈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕੀਤੀ ਗਈ , ਜਿਸ ਤਹਿਤ ਸੂਬੇ ਦੀਆਂ 25 ਜੇਲ੍ਹਾਂ– ਕੇਂਦਰੀ, ਜ਼ਿਲ੍ਹਾ ਅਤੇ ਸਬ-ਡਵੀਜ਼ਨ ਜੇਲ੍ਹਾਂ , ਵਿੱਚ ਤਲਾਸ਼ੀ ਕੀਤੀ ਗਈ ।

PUNJAB POLICE, PRISON DEPTT JOINTLY CONDUCT SIMULTANEOUS SEARCHES AT 25 JAILS IN PUNJAB

PUNJAB POLICE, PRISON DEPTT JOINTLY CONDUCT SIMULTANEOUS SEARCHES AT 25 JAILS IN PUNJAB

ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਖੁਦ ਇਸ ਸੂਬਾ ਪੱਧਰੀ ਕਾਰਵਾਈ ਦੀ ਅਗਵਾਈ ਕਰਦਿਆਂ ਏ.ਡੀ.ਜੀ.ਪੀ. ਜੇਲ੍ਹਾਂ ਅਰੁਣ ਪਾਲ ਸਿੰਘ ਦੇ ਨਾਲ ਕੇਂਦਰੀ ਜੇਲ੍ਹ ਪਟਿਆਲਾ ਪਹੁੰਚਕੇ ਚੈਕਿੰਗ ਕੀਤੀ। ਇਸ ਮੌਕੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ), ਪਟਿਆਲਾ ਰੇਂਜ, ਮੁਖਵਿੰਦਰ ਸਿੰਘ ਛੀਨਾ ਅਤੇ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਵੀ ਮੌਜੂਦ ਸਨ। ਇਹ ਅਪ੍ਰੇਸ਼ਨ, ਜਿਸ ਵਿੱਚ 2500 ਤੋਂ ਵੱਧ ਪੁਲਿਸ ਕਰਮੀਆਂ ਦੀ ਮਜ਼ਬੂਤ ਨਫ਼ਰੀ ਸ਼ਾਮਲ ਸੀ, ਨੂੰ ਸੂਬੇ ਭਰ ’ਚ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ’ਤੇ ਚਲਾਇਆ ਗਿਆ ਅਤੇ ਐਸਐਸਪੀਜ਼ ਨੂੰ ਆਪਣੇ ਸਬੰਧਤ ਜ਼ਿਲਿ੍ਹਆਂ ਵਿੱਚ ਆਪਰੇਸ਼ਨ ਦੀ ਅਗਵਾਈ ਕਰਨ ਲਈ ਕਿਹਾ ਗਿਆ ਸੀ । ਇਸ ਦੌਰਾਨ ਜੇਲ੍ਹਾਂ ਦੇ ਅੰਦਰ ਅਤੇ ਬਾਹਰ ਪੁਲਿਸ ਦੀ ਭਾਰੀ ਤਾਇਨਾਤੀ ਕੀਤੀ ਗਈ ਸੀ ਤਾਂ ਜੋ ਕੋਈ ਵੀ ਸ਼ਖ਼ਸ ਜੇਲ੍ਹ ਤੋਂ ਕੁਝ ਵੀ ਬਾਹਰ ਨਾ ਸੁੱਟ ਸਕੇ। ਅਭਿਆਨ ਵਿੱਚ ਸਨਿਫਰ ਡਾਗਜ਼ (ਸੁੰਘਣ ਵ ਾਲੇ ਕੁੱਤੇ) ਵੀ ਸ਼ਾਮਲ ਕੀਤੇ ਗਏ।

See also  ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਸ ਕਾਰਵਾਈ ਦਾ ਮਕਸਦ ਨਾ ਸਿਰਫ਼ ਜੇਲ੍ਹ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਹੈ, ਸਗੋਂ ਇਹ ਯਕੀਨੀ ਬਣਾਉਣਾ ਵੀ ਹੈ ਕਿ ਕੈਦੀਆਂ ਨੂੰ ਉਹ ਸਾਰੀਆਂ ਸਹੂਲਤਾਂ ਮਿਲ ਰਹੀਆਂ ਹਨ ਜਿਨ੍ਹਾਂ ਦੇ ਉਹ ਬਾ-ਕਾਨੂੰਨ ਹੱਕਦਾਰ ਹਨ। ਉਹਨਾਂ ਕਿਹਾ, “ਸਾਡੀਆਂ ਪੁਲਿਸ ਟੀਮਾਂ ਨੇ ਜੇਲ੍ਹ ਕੰਪਲੈਕਸ ਵਿੱਚ ਬੈਰਕਾਂ, ਰਸੋਈਆਂ ਅਤੇ ਪਖਾਨਿਆਂ ਸਮੇਤ ਜੇਲ੍ਹ ਦੇ ਚੱਪੇ-ਚੱਪੇ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ । ”ਅਭਿਆਨ ਦੇ ਨਤੀਜਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਜੇਲ੍ਹਾਂ ਦੀਆਂ ਬੈਰਕਾਂ ਵਿੱਚੋਂ 21 ਮੋਬਾਈਲ ਫ਼ੋਨ ਸਮੇਤ ਸਿਮ ਕਾਰਡ ਅਤੇ ਚਾਰਜਰ, ਮੋਡੀਫਾਈਡ ਚਾਕੂ, ਮੇਖਾਂ ਅਤੇ 8.7 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਡੀਜੀਪੀ ਨੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਕੀਤੇ ਗਏ ਪੁਖਤਾ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ।

See also  ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਜਪਾ ਉਮੀਦਵਾਰਾਂ ਲਈ ਜਾਰੀ ਕੀਤਾ ਸੁਆਲਨਾਮਾ।

Related posts:

ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ
Sarkar Sannatkar milni
ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 19 ਤੋਂ 26 ਫ਼ਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਪੰਜਾਬੀ-ਸਮਾਚਾਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ
ਪੰਜਾਬੀ-ਸਮਾਚਾਰ
Municipal Corporation achieves record-breaking Property Tax collection ever, in the history of Chand...
ਪੰਜਾਬੀ-ਸਮਾਚਾਰ
झारखंड के 51 छात्रों ने की राज्यपाल से मुलाकात
ਪੰਜਾਬੀ-ਸਮਾਚਾਰ
ਕੈਪਟਨ ਅਮਰਿੰਦਰ ਨੇ ਨਿੱਝਰ ਦੇ ਕਤਲ ਵਿੱਚ ਭਾਰਤੀ ਸ਼ਮੂਲੀਅਤ ਦੇ ਕੈਨੇਡੀਅਨ ਦੋਸ਼ਾਂ ਨੂੰ ਕੀਤਾ ਖਾਰਜ
Khalistani In Canada
Ongoing Projects for Welfare of Scheduled Castes to be Completed Soon: Dr. Baljit Kaur
ਪੰਜਾਬੀ-ਸਮਾਚਾਰ
Evening Water Supply at low pressure on 12th April.
ਪੰਜਾਬੀ-ਸਮਾਚਾਰ
पंजाब विश्वविद्यालय में 10वीं वार्षिक महिला कलाकार प्रदर्शनी 2024
ਪੰਜਾਬੀ-ਸਮਾਚਾਰ
भाजपा के कुलजीत सिंह संधू वरिष्ठ उप महापौर , तथा राजेंद्र शर्मा उपमहापौर के लिए फिर से प्रत्याशी
ਪੰਜਾਬੀ-ਸਮਾਚਾਰ
ਪੇਂਡੂ ਆਬਾਦੀ ਲਈ ਬੁਨਿਆਦੀ ਸਹੂਲਤਾਂ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ 3154 ਕਰੋੜ ਰੁਪਏ ਰਾਖਵੇਂ ਰੱਖੇ: ਲਾਲਜੀਤ ਸਿ...
ਪੰਜਾਬੀ-ਸਮਾਚਾਰ
Punjab CEO Sibin C to hold 2nd Facebook Live to interact with people on May 17
ਪੰਜਾਬੀ-ਸਮਾਚਾਰ
चंडीगढ़ प्रशासन के वरिष्ठ अधिकारियों के संज्ञान में आया कि सोशल मीडिया पर 13-5-2024 को "डीज़ल प्रांत...
ਚੰਡੀਗੜ੍ਹ-ਸਮਾਚਾਰ
ਬੱਚਿਆਂ ‘ਚ ਦੇਸ਼ ਭਗਤੀ ਦੀ ਵਿਲੱਖਣ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ: ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
ਪੰਜਾਬ ਲੋਕ ਸਭਾ ਚੋਣ 2024 ਦੇ ਤਾਜ਼ਾ ਰੁਝਾਨ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਪਾਕਿ-ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪ...
Tarn Taran
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸੂਬੇ ਭਰ ‘ਚ 15,653 ਪੋਸਟਰ ਅਤੇ 7,511 ਬੈਨਰ ਹਟਾਏ ਗਏ
ਪੰਜਾਬੀ-ਸਮਾਚਾਰ
नोटा का बटन दबाएंगे शहर के प्रॉपर्टी संगठन
ਪੰਜਾਬੀ-ਸਮਾਚਾਰ
ਮੀਤ ਹੇਅਰ ਤੇ ਹਰਜੋਤ ਸਿੰਘ ਬੈਂਸ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ
Khedan Watan Punjab Diya
Punjab Gives In Principal Approval for constructing a Shorter Route to Shaheed Bhagat Singh Internat...
ਚੰਡੀਗੜ੍ਹ-ਸਮਾਚਾਰ
See also  ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ਕੀਤੀ ਅਪੀਲ

Leave a Reply

This site uses Akismet to reduce spam. Learn how your comment data is processed.