ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ; ਐਸ.ਐਚ.ਓ. ਤੇ ਏ.ਐਸ.ਆਈ. ਦੀ ਭੂਮਿਕਾ ਜਾਂਚ ਅਧੀਨ 

(Punjab Bureau) : ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਥਾਣਾ ਕੂਮ ਕਲਾਂ ਵਿਖੇ ਤਾਇਨਾਤ ਐਮ.ਐਚ.ਸੀ. (ਮੁਨਸ਼ੀ) ਹਰਦੀਪ ਸਿੰਘ (ਏ.ਐਸ.ਆਈ.) ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਦੁਆਬਾ ਭੈਣੀ ਦੀ ਰਹਿਣ ਵਾਲੀ ਏਕਤਾ ਤੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ।

Punjab Vigilance

Punjab Vigilance

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਏਕਤਾ ਨੇ 21-07-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 13.4.2023 ਨੂੰ ਉਸਦੇ ਭਰਾ ਦੀਪਕ ਕੁਮਾਰ ਤੇ ਹੋਰਨਾਂ ਖ਼ਿਲਾਫ਼ ਥਾਣਾ ਕੂਮ ਕਲਾਂ ਵਿਖੇ ਆਈ.ਪੀਸੀ ਦੀ ਧਾਰਾ 323, 341, 506, 148,149 ਤਹਿਤ ਐਫ.ਆਈ.ਆਰ. ਨੰਬਰ 38 ਦਰਜ ਕੀਤੀ ਗਈ ਸੀ। ਉਸ ਦਾ ਭਰਾ ਦੀਪਕ ਵੀ ਜ਼ਖਮੀ ਹੋਇਆ ਸੀ, ਜਿਸ ਕਾਰਨ ਉਸ (ਦੀਪਕ ) ਨੇ ਵੀ ਅਵਤਾਰ ਸਿੰਘ ਅਤੇ ਹੋਰਾਂ ਖ਼ਿਲਾਫ ਆਈ.ਪੀ.ਸੀ. ਦੀਆਂ ਧਾਰਾਵਾਂ 326, 323, 341, 506, 148,149 ਤਹਿਤ ਕਰਾਸ ਐਫ.ਆਈ.ਆਰ. ਦਰਜ ਕਰਵਾਈ ਸੀ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਕਰਾਸ ਐਫ.ਆਈ.ਆਰ. ਅਧੀਨ ਵਿਰੋਧੀ ਧਿਰ ਖ਼ਿਲਾਫ਼ ਕਾਰਵਾਈ ਲਈ ਐਸ.ਐਚ.ਓ. ਪਰਮਜੀਤ ਸਿੰਘ (ਐਸ.ਆਈ.) ਨੇ 1 ਲੱਖ ਰੁਪਏ ਦੀ ਮੰਗ ਕੀਤੀ ਸੀ ਅਤੇ ਐਮ.ਐਚ.ਸੀ. ਹਰਦੀਪ ਸਿੰਘ ਨੇ 50,000 ਰੁਪਏ ਵਿੱਚ ਸੌਦਾ ਤੈਅ ਕਰਵਾ ਦਿੱਤਾ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦਾਅਵਾ ਕੀਤਾ ਕਿ ਏ.ਐਸ.ਆਈ. ਰਣਧੀਰ ਸਿੰਘ ਨੇ ਉਸ ਤੋਂ 35,000 ਰੁਪਏ ਰਿਸ਼ਵਤ ਲਈ ਅਤੇ ਐਮ.ਐਚ.ਸੀ. ਹਰਦੀਪ ਸਿੰਘ ਨੇ 20,000 ਰੁਪਏ ਵੱਖਰੇ ਤੌਰ ’ਤੇ ਲਏ ਹਨ। ਉਸਨੇ ਵਿਜੀਲੈਂਸ ਨੂੰ ਐਮ.ਐਚ.ਸੀ. ਹਰਦੀਪ ਸਿੰਘ ਨਾਲ ਰਿਸ਼ਵਤ ਲੈਣ-ਦੇਣ ਸਬੰਧੀ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਸੌਪੀ ਹੈ।

See also  ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼ਨ, ਨਿਵੇਸ਼ ਲਈ ਸੱਦਾ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਅਤੇ ਕਾਲ ਰਿਕਾਰਡਿੰਗ ਦੀ ਜਾਂਚ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫਆਈਆਰ ਨੰਬਰ 18 ਮਿਤੀ 02.08.2023 ਨੂੰ ਦਰਜ ਕਰਕੇ ਮੁਲਜ਼ਮ ਹਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਬੁਲਾਰੇ ਨੇ ਦੱਸਿਆ ਕਿ ਐਸ.ਐਚ.ਓ. ਪਰਮਜੀਤ ਸਿੰਘ ਅਤੇ ਏਐਸਆਈ ਰਣਧੀਰ ਸਿੰਘ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

Related posts:

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ
ਪੰਜਾਬੀ-ਸਮਾਚਾਰ
Section 144 imposed around all water bodies in Chandigarh
Chandigarh
ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ
ਪੰਜਾਬੀ-ਸਮਾਚਾਰ
Chandigarh DC Rates 2024 List Out.
ਪੰਜਾਬੀ-ਸਮਾਚਾਰ
Evening Water Supply at low pressure on 12th April.
ਪੰਜਾਬੀ-ਸਮਾਚਾਰ
ज्वाइंट एक्शन कमेटी का प्रतिनिधिमंडल सेक्रेटरी इंजीनियरिंग हरगुंणजीत कौर को मिला।
ਪੰਜਾਬੀ-ਸਮਾਚਾਰ
यू.टी. चंडीगढ़ में चिकित्सा बुनियादी ढांचे को बढ़ाने के लिए हॉस्टल ब्लॉक की रखी गई आधारशिला।  
ਪੰਜਾਬੀ-ਸਮਾਚਾਰ
ਪੰਜਾਬ ਕਾਂਗਰਸ ਲੀਡਰਸ਼ਿਪ ਵੱਲੋਂ ਹੜ੍ਹ ਪੀੜਤਾਂ ਦੀ ਵਿੱਤੀ ਸਹਾਇਤਾ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਵਿਸ਼ਾਲ ਰੋਸ ਪ੍ਰਦਰ...
Flood in Punjab
चंडीगढ़ प्रशासन के वरिष्ठ अधिकारियों के संज्ञान में आया कि सोशल मीडिया पर 13-5-2024 को "डीज़ल प्रांत...
ਚੰਡੀਗੜ੍ਹ-ਸਮਾਚਾਰ
ਪੰਜਾਬ ਪੁਲਿਸ ਨੇ ਐਸ.ਟੀ.ਐਫ .ਨਾਲ ਮਿਲ ਕੇ ਫਿਰੋਜ਼ਪੁਰ ਰੇਂਜ ਵਿੱਚ ਚਲਾਇਆ ਵਿਸ਼ੇਸ਼ ਆਪ੍ਰੇਸ਼ਨ ;19 ਵਿਅਕਤੀ ਗ੍ਰਿਫ਼ਤਾਰ, 13....
ਪੰਜਾਬੀ-ਸਮਾਚਾਰ
राज्यपाल ने पंजाब राजभवन में वन महोत्सव-2024 का किया उद्घाटन।
ਪੰਜਾਬੀ-ਸਮਾਚਾਰ
ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ
ਪੰਜਾਬੀ-ਸਮਾਚਾਰ
ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼...
ਪੰਜਾਬੀ-ਸਮਾਚਾਰ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ...
Flood in Punjab
ਵਿਰੋਧੀ ਧਿਰ ਦੇ ਨੇਤਾ ਨੇ ਸਰਕਾਰ ਨੂੰ ਐਸਮਾ ਲਾਗੂ ਕਰਨ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ
Punjab Congress
नोटा का बटन दबाएंगे शहर के प्रॉपर्टी संगठन
ਪੰਜਾਬੀ-ਸਮਾਚਾਰ
ਪੰਜਾਬ ਵਿੱਚ ਹੁਣ ਤੱਕ ਡੇਂਗੂ ਦੇ ਕੁੱਲ 440 ਮਾਮਲੇ ਸਾਹਮਣੇ ਆਏ ਹਨ; 114 ਐਕਟਿਵ ਕੇਸ
ਪੰਜਾਬ ਸਿਹਤ ਵਿਭਾਗ
ਬਾਜਵਾ ਨੇ 9 ਵਿਧਾਇਕਾਂ ਨੂੰ ਮੁਅੱਤਲ ਕਰਨ 'ਤੇ ਸਪੀਕਰ ਦੀ ਕੀਤੀ ਨਿੰਦਾ
ਪੰਜਾਬੀ-ਸਮਾਚਾਰ
ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਵਿਚ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਤੇ ਚੜ੍ਹਿਆ ਹਰਭਜਨ ਸ਼ੇਰਾ ਅਤੇ ਬੀਰ ਸਿੰਘ ਦੀ...
Aam Aadmi Party
ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਨਿਵੇਕਲੇ ਢੰਗ ਨਾਲ ਦੇਵੇਗਾ ਸ਼ਰਧਾਂਜਲੀ, ਹਰ ਪਿੰਡ ਵਿੱਚ ਬਣੇਗੀ ਯਾਦਗਾਰ: ਲਾ...
ਪੰਜਾਬੀ-ਸਮਾਚਾਰ
See also  ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ- ਹਰਭਜਨ ਸਿੰਘ ਈ.ਟੀ.ਓ

Leave a Reply

This site uses Akismet to reduce spam. Learn how your comment data is processed.