ਮੁੱਖ ਮੰਤਰੀ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ- ਜਿੰਪਾ 

ਅਗਲੇ ਸਾਲ ‘ਚ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਦਾ ਟੀਚਾ 
(Punjab Bureau) : ਪੰਜਾਬ ਦੇ ਪਿੰਡਾਂ ‘ਚ ਸਾਫ ਪੀਣਯੋਗ ਪਾਣੀ ਦੀ ਸਪਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 165.53 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ ਕੀਤੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਰਾਹੀਂ ਸਰਹੱਦੀ ਜ਼ਿਲ੍ਹਿਆਂ ਦੇ ਨਾਲ-ਨਾਲ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੇ ਪਿੰਡਾਂ ਵਿਚ ਵੀ ਪਾਣੀ ਦੀ ਕੁਆਲਿਟੀ ‘ਚ ਸੁਧਾਰ ਆਵੇਗਾ ਅਤੇ ਜਿੱਥੇ-ਜਿੱਥੇ ਪਾਣੀ ਦੀ ਥੁੜ ਜਾਂ ਘਾਟ ਹੈ ਉੱਥੇ ਭਰਪੂਰ ਮਾਤਰਾ ਵਿਚ ਪਾਣੀ ਸਪਲਾਈ ਯਕੀਨੀ ਬਣਾਈ ਜਾਵੇਗੀ। 

Water Supply and Sanitation Minister Bram Shanker Jimpa

ਇਸ ਬਾਬਤ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਸਕੀਮਾਂ ਅਧੀਨ ਅਜਿਹੇ 4 ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਨ੍ਹਾਂ ਰਾਹੀਂ ਸਾਫ ਪੀਣਯੋਗ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 55.83 ਕਰੋੜ ਰੁਪਏ ਦੀ ਲਾਗਤ ਨਾਲ 16 ਜ਼ਿਲ੍ਹਿਆਂ ਵਿੱਚ 63 ਸਕੀਮਾਂ ਨੂੰ 2023-24 ਵਿੱਚ ਮੁਕੰਮਲ ਕਰਨ ਦੀ ਤਜਵੀਜ਼ ਹੈ। ਇਨ੍ਹਾਂ 16 ਜ਼ਿਲ੍ਹਿਆਂ ਵਿਚੋਂ 6 ਸਰਹੱਦੀ ਜ਼ਿਲ੍ਹੇ ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ।  
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 55.61 ਕਰੋੜ ਰੁਪਏ ਦੀ ਲਾਗਤ ਨਾਲ 21 ਜ਼ਿਲ੍ਹਿਆਂ ਦੀਆ 181 ਨਵੀਆਂ ਸਕੀਮਾਂ  ਉਸਾਰੀ/ਨਵੀਨੀਕਰਣ ਅਧੀਨ ਹਨ। ਇਹ ਕੰਮ ਮਾਰਚ 2024 ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਇਸੇ ਤਰ੍ਹਾਂ 40.35 ਕਰੋੜ ਰੁਪਏ ਦੇ ਲਾਗਤ 7 ਜ਼ਿਲ੍ਹਿਆਂ ਵਿੱਚ ਕੰਮ ਚੱਲ ਰਹੇ ਹਨ ਜੋ 2023-24 ਵਿੱਚ ਮੁਕੰਮਲ ਕਰ ਲਏ ਜਾਣਗੇ। ਜਿੰਪਾ ਨੇ ਦੱਸਿਆ ਕਿ 13.74 ਕਰੋੜ ਰੁਪਏ ਦੀ ਲਾਗਤ ਨਾਲ 103 ਨਵੇਂ ਟਿਊਬਵੈੱਲ 16 ਜ਼ਿਲ੍ਹਿਆਂ ਵਿੱਚ ਲਗਾਉਣ ਦੀ ਵਿਵਸਥਾ ਕੀਤੀ ਗਈ ਹੈ। ਇਨ੍ਹਾਂ ਵਿਚੋਂ 3 ਜ਼ਿਲ੍ਹੇ ਪਠਾਨਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਰਹੱਦੀ ਹਨ। ਨਵੇਂ ਟਿਊਬਵੈੱਲ ਲਗਾਉਣ ਦਾ ਕੰਮ ਮਾਰਚ 2024 ਤੋ ਪਹਿਲਾਂ ਪੂਰਾ ਕਰ ਲਏ ਜਾਣ ਦਾ ਟੀਚਾ ਹੈ। 
ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਈ ਵਾਰ ਕਹਿ ਚੁੱਕੇ ਹਨ ਕਿ ਪਿੰਡਾਂ ਦਾ ਵਿਕਾਸ ਕਰਨਾ ਅਤੇ ਹਰ ਪ੍ਰਕਾਰ ਦੀ ਸਹੂਲਤ ਨਾਲ ਪਿੰਡਾਂ ਨੂੰ ਲੈਸ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਆਪਣਾ ਭਰਪੂਰ ਯੋਗਦਾਨ ਪਾ ਰਿਹਾ ਹੈ। 

Related posts:

ਸ਼ਹੀਦਾਂ ਦੀ ਪਵਿੱਤਰ ਭੂਮੀ ਖਟਕੜ ਕਲਾਂ ਵਿਖੇ ਸਿਆਸੀ ਨਾਟਕ ਕਰਨ ਲਈ ਸੁਨੀਲ ਜਾਖੜ ਵੱਲੋਂ ਭਗਵੰਤ ਮਾਨ ਤੇ ਤਿੱਖਾ ਹਮਲਾ

ਪੰਜਾਬੀ-ਸਮਾਚਾਰ

Bajwa accuses Mann of supplying misleading data on providing employment.

ਪੰਜਾਬੀ-ਸਮਾਚਾਰ

ਸਿੱਖਿਆ ਮੰਤਰੀ ਅਤੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਚੰਦਰਯਾਨ-3 ਦੀ ਚੰਦਰਮਾ ’ਤੇ ਸਫਲ ਲੈਂਡਿੰਗ ਲਈ ਇਸਰੋ ਦੇ ਵਿਗਿਆਨੀ...

Aam Aadmi Party

ਭਾਰਤੀ ਫ਼ੌਜ ਦੇ ਸ਼ਹੀਦ ਜਵਾਨ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ 'ਚ ਅੰਤਿਮ ਸਸਕਾਰ

ਪੰਜਾਬੀ-ਸਮਾਚਾਰ

Free CTU Bus Services for Women on Raksha Bandhan

Chandigarh

Evening Water Supply at low pressure on 12th April.

ਪੰਜਾਬੀ-ਸਮਾਚਾਰ

ਜਿੰਪਾ ਨੇ ਪਟਿਆਲਾ 'ਚ ਮੁੱਖ ਦਫ਼ਤਰ ਵਿਖੇ ਜਲ ਸਪਲਾਈ ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ

ਪੰਜਾਬੀ-ਸਮਾਚਾਰ

ਰੰਗਲਾ ਪੰਜਾਬ ਮਨਾਉਣ ਦੀ ਬਜਾਏ ਮੁੱਖ ਮੰਤਰੀ ਨੂੰ ਸ਼ੁਭਕਰਨ ਸਿੰਘ ਨੂੰ ਇਨਸਾਫ ਦਿਵਾਉਣਾ ਚਾਹੀਦਾ ਹੈ: ਬਾਜਵਾ

ਪੰਜਾਬੀ-ਸਮਾਚਾਰ

Mann government failed to comply with SC guidelines on illegal liquor: Bajwa 

ਪੰਜਾਬੀ-ਸਮਾਚਾਰ

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ 'ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ...

ਪੰਜਾਬੀ-ਸਮਾਚਾਰ

ਲਾਲਜੀਤ ਸਿੰਘ ਭੁੱਲਰ ਨੇ ਆਪਣੇ ਖ਼ਰਚੇ 'ਤੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ...

ਪੰਜਾਬੀ-ਸਮਾਚਾਰ

ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੱਤਰਕਾਰਾਂ ਲਈ ਆਨਲਾਈਨ ਐਕਰੀਡੇਸ਼ਨ ਪੋਰਟਲ ਜਾਰੀ

Punjab Information and Public Relations

ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

Punjab News

“ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕਰਨ ਲਈ ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ 2024 ਲਈ ‘ਸਟੇਟ ਆਈਕੋਨ’ ਬਣਾਇਆ : ਸਿਬਿ...

ਪੰਜਾਬੀ-ਸਮਾਚਾਰ

भाजपा कार्यालय कमलम पहुंचे हरियाणा के मुख्यमंत्री नायब सैनी

ਪੰਜਾਬੀ-ਸਮਾਚਾਰ

नींद की बीमारी से बचाव के लिए लोगों को किया जागरूक 

ਪੰਜਾਬੀ-ਸਮਾਚਾਰ

Punjab Defence Services Welfare Minister Mohinder Bhagat Pays Tributes to Martyrs On Armed Forces Fl...

ਪੰਜਾਬੀ-ਸਮਾਚਾਰ

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 42 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਨੱਪੇ

ਪੰਜਾਬੀ-ਸਮਾਚਾਰ

ਆਮ ਆਦਮੀ ਪਾਰਟੀ ਸਰਕਾਰ ਪੁਲਿਸ ਦਾ ਕਰ ਰਹੀ ਹੈ ਸਿਆਸੀਕਰਨ-ਸੁਨੀਲ ਜਾਖੜ

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 12 ਕਿਲੋ ਹੈਰੋਇਨ ਕੀਤੀ ਬਰਾਮਦ; ਤਿੰਨ ਨਸ਼ਾ ਤਸਕਰ ਕਾਬੂ

Amritsar
See also  ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ

Leave a Reply

This site uses Akismet to reduce spam. Learn how your comment data is processed.