(Punjab Bureau) : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ, ਵਿਦਿਆਰਥੀਆਂ ਨੂੰ ਵਿਆਪਕ ਅਤੇ ਪ੍ਰੈਕਟੀਕਲ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈਆਂ ਵੱਖ- ਵੱਖ ਪਹਿਲਕਦਮੀਆਂ ਨੂੰ ਅੱਗੇ ਵਧਾਉਂਦਿਆਂ ਅੱਜ ਵੱਖ-ਵੱਖ ਟਰੇਡਾਂ ਦੇ ਇੰਸਟ੍ਰਕਟਰਾਂ ਦੇ ਹੁਨਰ ਨੂੰ ਨਿਖਾਰਨ ਲਈ ਮਹੱਤਵਪੂਰਨ ਕਦਮ ਚੁੱਕਦਿਆਂ, ਸ. ਹਰਜੋਤ ਸਿੰਘ ਬੈਂਸ ਨੇ 105 ਇੰਸਟ੍ਰਕਟਰਾਂ ਦੇ ਤਿੰਨ ਬੈਚਾਂ ਨੂੰ ਪੰਜ ਰੋਜ਼ਾ ਐਡਵਾਂਸ ਟਰੇਨਿੰਗ ਪ੍ਰੋਗਰਾਮਾਂ ਲਈ ਰਵਾਨਾ ਕੀਤਾ, ਹਰ ਇੱਕ ਪ੍ਰੋਗਰਾਮ ਮੌਜੂਦਾ ਉਦਯੋਗਿਕ ਲੋੜਾਂ ਦੇ ਮੱਦੇਨਜ਼ਰ ਮਹੱਤਵਪੂਰਨ ਹੁਨਰਾਂ ਨੂੰ ਨਿਖਾਰਨ ਲਈ ਤਿਆਰ ਕੀਤਾ ਗਿਆ ਹੈ।

Harjot Singh Bains flags off 3 batches of 105 Instructors for honning their skills through specialized training programs
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਟਰ ਅਤੇ ਵੈਲਡਰ ਟਰੇਡ ਦੇ 20 ਇੰਸਟ੍ਰਕਟਰਾਂ ਦੇ ਪਹਿਲੇ ਬੈਚ ਨੂੰ ਝਾਰਮਾਜਰੀ, ਬੱਦੀ (ਹਿਮਾਚਲ ਪ੍ਰਦੇਸ਼) ਸਥਿਤ ਸੈਂਟਰਲ ਇੰਸਟੀਚਿਊਟ ਆਫ ਪਲਾਸਟਿਕ ਇੰਜਨੀਅਰਿੰਗ ਐਂਡ ਟੈਕਨਾਲੋਜੀ (ਸੀ.ਆਈ.ਪੀ.ਈ.ਟੀ.) ਵਿੱਚ ਸੀ.ਐਨ.ਸੀ. ਮਸ਼ੀਨਿੰਗ ਤਕਨੀਕਾਂ ਦੀ ਸਿਖਲਾਈ ਦਿੱਤੀ ਜਾਵੇਗੀ। ਇਸੇ ਤਰ੍ਹਾਂ 20 ਇੰਸਟ੍ਰਕਟਰਾਂ (ਡਰਾਫਟਸਮੈਨ ਮਕੈਨੀਕਲ ਅਤੇ ਡਰਾਫਟਸਮੈਨ ਸਿਵਲ ਟਰੇਡ) ਦਾ ਦੂਜਾ ਬੈਚ ਆਟੋ ਕੈਡ ਮਕੈਨੀਕਲ/ਸਿਵਲ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲਵੇਗਾ, ਜੋ ਕਿ ਭਾਰਤ ਸਰਕਾਰ ਦੀ ਸੋਸਾਇਟੀ, ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਮੰਤਰਾਲਾ, ਸੈਂਟਰਲ ਟੂਲ ਰੂਮ ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਟਰਨਰ ਅਤੇ ਮਸ਼ੀਨਿਸਟ ਟਰੇਡਾਂ ਵਿੱਚ ਇੰਸਟ੍ਰਕਟਰਾਂ ਦੀਆਂ ਸਮਰੱਥਾਵਾਂ ਵਿੱਚ ਹੋਰ ਵਾਧਾ ਕਰਨ ਲਈ ਸੀਐਨਸੀ ਮਸ਼ੀਨਿੰਗ ਤਕਨੀਕਾਂ ਵਿੱਚ ਸਮਰੱਥਾ ਵਧਾਉਣ ਸਬੰਧੀ ਪ੍ਰੋਗਰਾਮ ਕਰਵਾਇਆ ਜਾਵੇਗਾ। ਕੁੱਲ 65 ਇੰਸਟ੍ਰਕਟਰ ਚੰਡੀਗੜ੍ਹ ਸਥਿਤ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟਰੇਨਿੰਗ ਐਂਡ ਰਿਸਰਚ (ਐਨ.ਆਈ.ਟੀ.ਟੀ.ਟੀ.ਆਰ.) ਵਿਖੇ ਸਿਖਲਾਈ ਲੈਣਗੇ। ਇਹਨਾਂ ਪਹਿਲਕਦਮੀਆਂ ਪ੍ਰਤੀ ਆਪਣੀ ਸੁਹਿਰਦਤਾ ਤੇ ਉਤਸ਼ਾਹ ਜ਼ਾਹਰ ਕਰਦੇ ਕਰਦਿਆਂ ਸ. ਬੈਂਸ ਨੇ ਕਿਹਾ ਕਿ ਵੱਖ-ਵੱਖ ਉਦਯੋਗਾਂ ਵਿੱਚ ਹੁਨਰਮੰਦ ਪੇਸ਼ੇਵਰਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਸਿਖਲਾਈ ਲੋੜੀਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪੇਸ਼ਕਦਮੀ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਿਦਿਆਰਥੀਆਂ ਨੂੰ ਉੱਚ ਪੱਧਰੀ ਪ੍ਰੈਕਟੀਕਲ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਸਿਖਲਾਈਆਂ ਅਤੇ ਪ੍ਰੋਗਰਾਮਾਂ ’ਤੇ ਕੁੱਲ 15 ਲੱਖ ਰੁਪਏ ਦਾ ਖਰਚਾ ਆਵੇਗਾ।
ਇਸ ਦੌਰਾਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸਕੱਤਰ ਸ਼੍ਰੀ ਪ੍ਰਿਅੰਕ ਭਾਰਤੀ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਅਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ (ਯੋਜਨਾ) ਵਿਜੇਇੰਦਰ ਧਵਨ ਵੀ ਮੌਜੂਦ ਸਨ।
Related posts:

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦੋ ਰੋਜਾ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦ...

ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ
Change of Summer OPD timings of Govt. Multi-Specialty Hospital, Sector-16, Chandigarh.

'ਆਪ' ਕੋਲ ਜਹਾਜ਼ ਕਿਰਾਏ 'ਤੇ ਲੈਣ ਲਈ ਫ਼ੰਡ ਹਨ ਪਰ ਮੁਆਵਜ਼ੇ ਲਈ ਨਹੀਂ: ਬਾਜਵਾ

झारखंड के 51 छात्रों ने की राज्यपाल से मुलाकात

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਿਪ ਅਧੀਨ 183 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਭਾਰਤ ਦੌਰੇ 'ਤੇ ਆਏ ਕੰਬੋਡੀਆ ਸਿਵਲ ਸੇਵਾ ਦੇ ਅਧਿਕਾਰੀ ਪਟਿਆਲਾ ਪੁੱਜੇ, ਸਿਵਲ ਪ੍ਰਸ਼ਾਸਨ ਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰ...

ਸੁਤੰਤਰਤਾ ਦਿਵਸ ਤੋਂ ਪਹਿਲਾਂ, ਸਪੈਸ਼ਲ ਡੀਜੀਪੀ ਨੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ 18 ਦਿਨਾਂ ਵਿੱਚ 1 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ

Punjab Defence Services Welfare Minister Mohinder Bhagat Pays Tributes to Martyrs On Armed Forces Fl...

ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ

ਵਿਰੋਧੀ ਧਿਰ ਦੇ ਨੇਤਾ ਨੇ ਸਰਕਾਰ ਨੂੰ ਐਸਮਾ ਲਾਗੂ ਕਰਨ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

ਐਸ.ਐਸ.ਐਫ. ਨੇ ਪਹਿਲੇ ਮਹੀਨੇ 389 ਸਕਿੰਟ ਦੇ ਰਿਕਾਰਡ ਸਮੇਂ ਵਿੱਚ 1053 ਸੜਕ ਹਾਦਸਿਆਂ ‘ਚ ਪ੍ਰਦਾਨ ਕੀਤੀ ਮੁੱਢਲੀ ਸਹਾਇਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ

ਪੜ੍ਹੇ-ਲਿਖੇ ਨੌਜਵਾਨਾਂ ਦੇ ਪਰਵਾਸ ਕਰਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋ...



