ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਤੇ ਸਟ੍ਰਾਈਕਰ ਇੰਡੀਆ ਵੱਲੋਂ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਦੀ ਮੌਜੂਦਗੀ ਵਿੱਚ ਸਮਝੌਤਾ ਸਹੀਬੱਧ

ਇਹ ਸਮਝੌਤਾ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਭਾਈਵਾਲੀ ਹੋਵੇਗਾ ਸਾਬਿਤ: ਡਾ. ਬਲਬੀਰ ਸਿੰਘ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਮੈਡੀਕਲ ਖੇਤਰ ਵਿੱਚ ਸਕਾਰਾਤਮਕ ਲਿਆਉਣ ਲਿਆਉਣ ਲਈ ਗਤੀਸ਼ੀਲ ਭਾਈਵਾਲੀ ਵਾਸਤੇ ਮੰਚ ਤਿਆਰ ਕਰਦਿਆਂ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਅੱਜ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਤੇ ਕੰਸੋਸ਼ੀਆ ਐਡਵਾਈਜ਼ਰੀ/ਸਟ੍ਰਾਈਕਰ ਇੰਡੀਆ ਦਰਮਿਆਨ ਪੰਜਾਬ ਭਵਨ ਵਿਖੇ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ।

PUNJAB DMER & STRYKER INDIA SIGNS MoU IN PRESENCE OF PUNJAB MEDICAL EDUCATION AND RESEARCH MINISTER

PUNJAB DMER & STRYKER INDIA SIGNS MoU IN PRESENCE OF PUNJAB MEDICAL EDUCATION AND RESEARCH MINISTER

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਭਾਈਵਾਲੀ ਨਵੀਨਤਾ ਅਤੇ ਤਰੱਕੀ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਹੈ, ਜਿਸਦਾ ਉਦੇਸ਼ ਸ਼ੁਰੂਆਤ ‘ਚ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਚੁਣੌਤੀਆਂ ਨਾਲ ਨਜਿੱਠਣ, ਮੌਕਿਆਂ ਦਾ ਫਾਇਦਾ ਉਠਾਉਣਾ ਅਤੇ ਸਟ੍ਰੋਕ ਤੇ ਬਰੇਨ ਅਟੈਕ ਦੇ ਖੇਤਰ ਵਿੱਚ ਮਰੀਜ਼ਾਂ ਦੀ ਦੇਖਭਾਲ ਅਤੇ ਖੋਜ ‘ਤੇ ਸਾਰਥਕ ਪ੍ਰਭਾਵ ਪਾਉਣ ਲਈ ਵਿਲੱਖਣ ਸਮਰੱਥਾਵਾਂ ਅਤੇ ਹੁਨਰਾਂ ਦਾ ਲਾਭ ਉਠਾਉਣਾ ਹੈ।
ਉਨ੍ਹਾਂ ਕਿਹਾ ਕਿ ਇਹ ਸਮਝੌਤਾ ਮੈਡੀਕਲ ਖੇਤਰ ਵਿੱਚ ਮਿਆਰੀ ਸਿੱਖਿਆ ਦੇ ਨਾਲ ਮੈਡੀਕਲ ਸਟਾਫ਼ ਤਿਆਰ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਇਸ ਦੇ ਨਾਲ ਹੀ ਇਹ ਸੂਬੇ ਵਿੱਚ ਸਪੈਸ਼ਲਿਸਟ ਅਤੇ ਸੁਪਰ ਸਪੈਸ਼ਲਿਸਟ ਡਾਕਟਰਾਂ ਨੂੰ ਤਿਆਰ ਕਰਨ ਅਤੇ ਪੰਜਾਬ ਦੇ ਮੈਡੀਕਲ ਕਾਲਜਾਂ ਵਿੱਚ ਖੋਜ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਮਦਦ ਕਰੇਗਾ।
ਸਿਹਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਟ੍ਰੋਕ ਦੇ ਇਲਾਜ ਲਈ ਬਿਹਤਰ ਡਾਕਟਰੀ ਖੋਜਾਂ ਦੀ ਪਛਾਣ, ਵਿਕਾਸ ਅਤੇ ਪ੍ਰਚਾਰ ਕਰਨ ਲਈ ਵਚਨਬੱਧ ਹੈ, ਜਿਸ ਵਿੱਚ ਨਵੀਨਤਮ ਮਕੈਨੀਕਲ ਥਰੋਮਬੈਕਟੋਮੀ ਸ਼ਾਮਲ ਹੈ ਜੋ ਕਿ ਸਟ੍ਰੋਕ ਦੇ ਇਲਾਜ ਲਈ ਤਰੁੰਤ ਵਰਤੇ ਜਾਂਦੇ ਰਵਾਇਤੀ ਇਲਾਜਾਂ ਦਾ ਵਿਕਲਪ ਹੈ। ਇਸ ਦੌਰਾਨ, ਦੋਵੇਂ ਧਿਰਾਂ ਨੇ ਮੈਡੀਕਲ ਪ੍ਰੈਕਟੀਸ਼ਨਰਾਂ, ਡਾਕਟਰਾਂ ਅਤੇ ਇੰਟਰਵੈਂਨਸ਼ਨਿਸ਼ਟਸ ਨੂੰ ਸਿਖਲਾਈ ਦੇਣ ਲਈ ਜਾਗਰੂਕਤਾ ਅਤੇ ਸਮਰੱਥਾ-ਨਿਰਮਾਣ ਪ੍ਰੋਗਰਾਮ ਸਥਾਪਤ ਕਰਨ ਲਈ ਆਪਸੀ ਸਹਿਮਤੀ ਪ੍ਰਗਟਾਈ। ਇਹ ਭਾਈਵਾਲੀ ਕਮਿਊਨਿਟੀ ਵਿੱਚ ਬਿਹਤਰ ਅਤੇ ਵਧੇਰੇ ਕਿਫਾਇਤੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਸਰਕਾਰ ਦੇ ਸੰਕਲਪ ਨੂੰ ਵੀ ਦਰਸਾਉਂਦੀ ਹੈ।

See also  ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ

Related posts:

हम चंडीगढ़ वासियों को 20,000 लीटर मुफ्त पानी देकर रहेंगे: मेयर कुलदीप कुमार
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟਾ ਕੇਂਦਰ ਬਣਾਉਣ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਪੰਜਾਬੀ-ਸਮਾਚਾਰ
ਸ਼ੁਭਕਰਨ ਦੇ ਕਤਲ 'ਤੇ 'ਆਪ' ਸਰਕਾਰ ਦਾ ਸ਼ੱਕੀ ਰੁਖ ਹਾਈ ਕੋਰਟ ਨੂੰ ਯਕੀਨ ਦਿਵਾਉਣ 'ਚ ਰਿਹਾ ਅਸਫਲ: ਬਾਜਵਾ
ਪੰਜਾਬੀ-ਸਮਾਚਾਰ
ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ
Punjab News
'Bill Liao Inam Pao' Scheme; 2601 winners win prizes worth ₹1.52 crore: Harpal Singh Cheema
ਪੰਜਾਬੀ-ਸਮਾਚਾਰ
ਵਿੱਤੀ ਸਾਲ 2023-24 ਵਿੱਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ.
ਪੰਜਾਬੀ-ਸਮਾਚਾਰ
ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ
ਪੰਜਾਬੀ-ਸਮਾਚਾਰ
ज्वाइंट एक्शन कमेटी का प्रतिनिधिमंडल सेक्रेटरी इंजीनियरिंग हरगुंणजीत कौर को मिला।
ਪੰਜਾਬੀ-ਸਮਾਚਾਰ
ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ
ਪੰਜਾਬੀ-ਸਮਾਚਾਰ
ਜਾਖੜ ਦੀ ਭਗਵੰਤ ਮਾਨ ਨੂੰ ਸਲਾਹ, ਲੋਕ ਮਸਲਿਆਂ ਦੇ ਹੱਲ ਲਈ ਵਿਧਾਨ ਸਭਾ ਹੀ ਉਚਿਤ ਮੰਚ - PunjabSamachar.com
ਪੰਜਾਬੀ-ਸਮਾਚਾਰ
Punjab Sports Policy-2023 : ਓਲੰਪਿਕ ਤਮਗ਼ਾ ਜੇਤੂਆਂ ਨੂੰ ਮਿਲਣਗੇ ਕ੍ਰਮਵਾਰ ਤਿੰਨ, ਦੋ ਤੇ ਇਕ ਕਰੋੜ ਰੁਪਏ
ਖੇਡਾਂ ਦੀਆਂ ਖਬਰਾਂ
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼
Aam Aadmi Party
ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਸ੍ਰੀਹਰੀਕੋਟਾ ਲਈ ਰਵਾਨਾ : ਹਰਜੋਤ ਸਿੰਘ ਬੈਂਸ
ਸਕੂਲ ਸਿੱਖਿਆ ਸਮਾਚਾਰ
7 मार्च को बुलाई गई विशेष सदन की बैठक के लिए जारी नहीं हुआ पत्र : मेयर कुलदीप कुमार
ਪੰਜਾਬੀ-ਸਮਾਚਾਰ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ; ਐਸ.ਐਚ.ਓ. ਤੇ ਏ.ਐਸ.ਆਈ. ਦੀ ਭੂਮਿਕਾ ਜਾਂਚ ਅਧ...
ਪੰਜਾਬ-ਵਿਜੀਲੈਂਸ-ਬਿਊਰੋ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 62.80 ਫ਼ੀਸਦੀ ਵੋਟਿੰਗ : ਸਿਬਿਨ ਸੀ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਆਈ.ਆਈ.ਐਮ, ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨ...
ਮੁੱਖ ਮੰਤਰੀ ਸਮਾਚਾਰ
ਕੈਪਟਨ ਅਮਰਿੰਦਰ ਨੇ ਨਿੱਝਰ ਦੇ ਕਤਲ ਵਿੱਚ ਭਾਰਤੀ ਸ਼ਮੂਲੀਅਤ ਦੇ ਕੈਨੇਡੀਅਨ ਦੋਸ਼ਾਂ ਨੂੰ ਕੀਤਾ ਖਾਰਜ
Khalistani In Canada
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐਸ.ਐਫ....
ਪੰਜਾਬੀ-ਸਮਾਚਾਰ
See also  Punjab CEO Sibin C to hold 2nd Facebook Live to interact with people on May 17

Leave a Reply

This site uses Akismet to reduce spam. Learn how your comment data is processed.