ਪੰਜਾਬ ਵਿੱਚ ਯੂਥ ਕਲੱਬਾਂ ਲਈ ਪਹਿਲੀ ਵਾਰ ਸ਼ੁਰੂ ਕੀਤਾ ਜਾਵੇਗਾ ਐਵਾਰਡ

ਨਵੀਂ ਯੂਥ ਪਾਲਿਸੀ ਜਲਦ ਜਾਰੀ ਕੀਤੀ ਜਾਵੇਗੀ, ਮੀਤ ਹੇਅਰ ਵੱਲੋਂ ਯੂਥ ਕਲੱਬਾਂ ਨੂੰ ਸਰਗਰਮ ਕਰਨ ਦੇ ਨਿਰਦੇਸ਼

(Punjab Bureau) : ਪੰਜਾਬ ਦੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਅਤੇ ਉਨਾਂ ਵਿੱਚ ਲੀਡਰਸ਼ਿਪ ਦੇ ਗੁਣ ਤੇ ਆਤਮ ਵਿਸ਼ਵਾਸ ਪੈਦਾ ਕਰਨ ਲਈ ਨਵੀਂ ਯੂਥ ਪਾਲਿਸੀ ਨਵੀਂ ਲਿਆਂਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਯੂਥ ਕਲੱਬਾਂ ਲਈ ਪਹਿਲੀ ਵਾਰ ਐਵਾਰਡ ਸ਼ੁਰੂ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਨੌਜਵਾਨਾਂ ਨੂੰ ਦਿੱਤੇ ਜਾਣ ਵਾਲੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਚੋਣ ਪ੍ਰਣਾਲੀ ਨੂੰ ਤਰਕਸੰਗਤ ਬਣਾਇਆ ਜਾਵੇਗਾ।

Award will be started first time for youth clubs in Punjab

Award will be started first time for youth clubs in Punjab

ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀ ਸਮੀਖਿਆ ਮੀਟਿੰਗ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਯੂਥ ਕਲੱਬਾਂ ਨੂੰ ਸਰਗਰਮ ਕਰਨ ਲਈ ਪ੍ਰੋਗਰਾਮ ਉਲੀਕਿਆ ਜਾਵੇ ਤਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਕਵਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਮਾਜਿਕ ਭਲਾਈ ਦੇ ਕੰਮ, ਨਸ਼ਿਆਂ ਖਿਲਾਫ ਜਾਗਰੂਕਤਾ, ਵਾਤਾਵਰਣ ਦੀ ਸਾਂਭ-ਸੰਭਾਲ, ਖੇਡਾਂ ਤੇ ਸੱਭਿਆਚਾਰਕ ਆਦਿ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਯੂਥ ਕਲੱਬ ਅੱਗੇ ਆਉਣ।

ਯੁਵਕ ਸੇਵਾਵਾਂ ਮੰਤਰੀ ਨੇ ਕਿਹਾ ਕਿ ਸੂਬੇ ਦੀ 40 ਫੀਸਦੀ ਤੋਂ ਵੱਧ ਵਸੋਂ ਨੌਜਵਾਨਾਂ ਦੀ ਹੈ ਅਤੇ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਵਿੱਚ ਭਾਗੀਦਾਰ ਬਣਾਉਣ ਅਤੇ ਉਨਾਂ ਦੇ ਸਸ਼ਕਤੀਕਰਨ ਲਈ ਵਿਆਪਕ ਯੂਥ ਪਾਲਿਸੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵੱਧ ਤੋਂ ਵੱਧ ਅੰਤਰ-ਰਾਜੀ ਟੂਰ ਲਗਾਏ ਜਾਣ ਅਤੇ ਯੁਵਕ ਵਟਾਂਦਰਾ ਪ੍ਰੋਗਰਾਮ ਉਲੀਕੇ ਜਾਣ। ਯੂਥ ਐਡਵੈਂਚਰ ਕਲੱਬ ਦੀ ਸਥਾਪਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੀ ਤਰਾਂ ਇਸ ਵਾਰ ਵੀ ਪੰਜਾਬ ਰਾਜ ਅੰਤਰ ’ਵਰਸਿਟੀ ਯੁਵਕ ਮੇਲਾ ਉਲੀਕਿਆ ਜਾਵੇ ਤਾਂ ਨੌਜਵਾਨਾਂ ਦੇ ਅੰਦਰਲੀ ਪ੍ਰਤਿਭਾ ਨਿੱਖਰ ਕੇ ਸਾਹਮਣੇ ਆਵੇ।

See also  ਆਜ਼ਾਦੀ ਦਿਹਾੜੇ ਤੋਂ ਪਹਿਲਾਂ, ਪੰਜਾਬ ਪੁਲਿਸ ਵੱਲੋਂ ਚੈਕ ਗਣਰਾਜ ਤੋਂ ਗੁਰਦੇਵ ਜੈਸਲ ਦੁਆਰਾ ਆਪਰੇਟ ਕੀਤੇ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਤਿੰਨ ਵਿਅਕਤੀ ਗ੍ਰਿਫ਼ਤਾਰ

ਮੀਤ ਹੇਅਰ ਨੇ ਇਹ ਵੀ ਕਿਹਾ ਕਿ ਵਿਭਾਗ ਵਿੱਚ ਸਹਾਇਕ ਡਾਇਰੈਕਟਰ ਦੀਆਂ ਖਾਲੀ ਅਸਾਮੀਆਂ ਨੂੰ ਤੁਰੰਤ ਭਰਨ ਲਈ ਹੋਰਨਾਂ ਵਿਭਾਗਾਂ ਤੋਂ ਕਾਬਲ ਅਧਿਕਾਰੀਆਂ ਨੂੰ ਡੈਪੂਟੇਸ਼ਨ ਉਤੇ ਲਿਆਉਣ ਦੀ ਯੋਜਨਾ ਬਣਾਈ ਜਾਵੇ ਅਤੇ ਨਾਲ ਹੀ ਪੰਜਾਬ ਲੋਕ ਸੇਵਾ ਕਮਿਸ਼ਨ ਨੂੰ ਖਾਲੀ ਅਸਾਮੀਆਂ ਭਰਨ ਲਈ ਵੀ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਯੁਵਾ ਭਵਨ ਦੀ ਉਸਾਰੀ ਦਾ ਕੰਮ ਮੁਕੰਮਲ ਕੀਤਾ ਜਾਵੇ। ਮੀਟਿੰਗ ਵਿੱਚ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਯੁਵਕ ਸੇਵਾਵਾਂ ਦੇ ਡਾਇਰੈਕਟਰ ਡਾ. ਕਮਲਜੀਤ ਸਿੰਘ ਸਿੱਧੂ, ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਤੇ ਰੁਪਿੰਦਰ ਕੌਰ ਵੀ ਹਾਜ਼ਰ ਸਨ।

Related posts:

‘हर घर तिरंगा’ अभियान के तहत शहर के विभिन्न स्कूलों और कॉलेजों के 1,200 छात्रों के साथ एक भव्य रैली ...

ਚੰਡੀਗੜ੍ਹ-ਸਮਾਚਾਰ

ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ

ਪੰਜਾਬ ਸਿਹਤ ਵਿਭਾਗ

चंडीगढ़ हाउसिंग बोर्ड कर्मचारी भ्रष्टाचार के आरोप में बर्खास्त। Chandigarh Housing Board employee sa...

Chandigarh

ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ...

Punjab News

चुनाव मे अपनी पार्टी के खिलाफ कर रहे थे प्रचार काँग्रेस ने पाँच वरिष्ठ नेताओं को दिखाया बाहर का रास्...

ਪੰਜਾਬੀ-ਸਮਾਚਾਰ

Protest Right in front of Haryana CM Khattar’s House

ਪੰਜਾਬੀ-ਸਮਾਚਾਰ

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼

Aam Aadmi Party

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

Aam Aadmi Party

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦਰਜਾ ਚਾਰ ਮੁਲਾਜ਼ਮ ਕਾਬੂ

ਪੰਜਾਬੀ-ਸਮਾਚਾਰ

ਸਾਫ਼ ਵਾਤਾਵਰਣ ਪ੍ਰਤੀ ਮੁੱਖ ਮੰਤਰੀ ਦੀ ਵਚਨਬੱਧਤਾ ਤਹਿਤ ਸਾਰੇ ਸ਼ਹਿਰਾਂ ਵਿੱਚ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ: ਅਨ...

ਪੰਜਾਬੀ-ਸਮਾਚਾਰ

ਡਾ. ਬਲਜੀਤ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ

ਪੰਜਾਬੀ-ਸਮਾਚਾਰ

'ਆਪ' ਕੋਲ ਜਹਾਜ਼ ਕਿਰਾਏ 'ਤੇ ਲੈਣ ਲਈ ਫ਼ੰਡ ਹਨ ਪਰ ਮੁਆਵਜ਼ੇ ਲਈ ਨਹੀਂ: ਬਾਜਵਾ

Flood in Punjab

ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਰਾਜਪਾਲ ਨੂੰ ਚੰਡੀਗੜ੍ਹ ਵਿੱਚ ਪਾਰਕਿੰਗ ਫੀਸ ਵਿੱਚ ਕੀਤੇ ਵਾਧੇ ਨੂੰ ਰੱਦ ਕਰਨ ਦੀ ਕੀ...

Punjab Congress

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕਰੋਸ਼ੀਆ ਅਤੇ ਸ੍ਰੀਲੰਕਾ ਦੇ ਵਫ਼ਦ ਨਾਲ ਵਿਚਾਰ ਵਟਾਂਦ...

ਪੰਜਾਬੀ-ਸਮਾਚਾਰ

2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ - ਮੁੱਖ ਮੰਤਰ...

ਪੰਜਾਬੀ-ਸਮਾਚਾਰ

ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨੂੰ ਮੰਤਰ, 'ਸਫ਼ਲਤਾ ਲਈ ਹੌਸਲੇ ਬੁਲੰਦ ਰ...

ਪੰਜਾਬੀ-ਸਮਾਚਾਰ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਪੰਜਾਬੀ-ਸਮਾਚਾਰ

भाजपा के अल्प संख्यक मोर्चा के नवनियुक्त लोकसभा प्रभारी डा.असलम पहुंचे भाजपा प्रदेश कार्यालय

ਪੰਜਾਬੀ-ਸਮਾਚਾਰ

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

Bajwa terms the Election Manifesto of the Congress as revolutionary

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.