ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ: ਡੀਜੀਪੀ ਗੌਰਵ ਯਾਦਵ
(Barnala Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਬਰਨਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ-ਤਰਫ਼ਾ ਗੋਲੀਬਾਰੀ ਮਗਰੋਂ ਬੰਬੀਹਾ ਗਿਰੋਹ ਦੇ ਮੁੱਖ ਸਰਗਨੇ ਸੁਖਵਿੰਦਰ ਖਾਨ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਬਾਕੀ ਤਿੰਨ ਮੁਲਜ਼ਮਾਂ ਦੀ ਪਛਾਣ ਯਾਦਵਿੰਦਰ ਸਿੰਘ ਉਰਫ਼ ਲੁੱਢਣ ਵਾਸੀ ਬੁੱਢਾ ਪੱਤੀ, ਮੁੱਲਾਂਪੁਰ ਦਾਖਾ, ਹੁਸਨਪ੍ਰੀਤ ਸਿੰਘ ਉਰਫ਼ ਗਿੱਲ ਵਾਸੀ ਜੈਦ ਪੱਤੀ, ਲੌਂਗੋਵਾਲ ਅਤੇ ਜਗਸੀਰ ਸਿੰਘ ਉਰਫ਼ ਬਿੱਲਾ ਵਾਸੀ ਜੈਦ ਪੱਤੀ, ਲੌਂਗੋਵਾਲ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 3 ਪਿਸਤੌਲ ਜਿਨ੍ਹਾਂ ਵਿੱਚ 17 ਜਿੰਦਾ ਕਾਰਤੂਸ ਸਮੇਤ ਦੋ .30 ਬੋਰ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸ ਸਮੇਤ ਇੱਕ .32 ਬੋਰ ਪਿਸਤੌਲ, ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਇੱਕ ਚਿੱਟੇ ਰੰਗ ਦੀ ਮਾਰੂਤੀ ਸਵਿਫ਼ਟ ਕਾਰ (ਰਜਿਸਟ੍ਰੇਸ਼ਨ ਨੰਬਰ ਪੀ.ਬੀ.22ਐਕਸ 5258), ਜਿਸ ਵਿੱਚ ਉਹ ਸਵਾਰ ਸਨ, ਵੀ ਜ਼ਬਤ ਕੀਤੀ ਗਈ ਹੈ।

ਮੁਲਜ਼ਮਾਂ ਦੇ ਕਬਜ਼ੇ ‘ਚੋਂ 3 ਪਿਸਤੌਲ ਜਿਨ੍ਹਾਂ ਵਿੱਚ 17 ਜਿੰਦਾ ਕਾਰਤੂਸ ਸਮੇਤ ਦੋ .30 ਬੋਰ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸ ਸਮੇਤ ਇੱਕ .32 ਬੋਰ ਪਿਸਤੌਲ, ਬਰਾਮਦ ਕੀਤੇ
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏ.ਜੀ.ਟੀ.ਐਫ. ਦੀ ਟੀਮ ਨੂੰ ਠੋਸ ਜਾਣਕਾਰੀ ਮਿਲੀ ਸੀ ਕਿ ਬੰਬੀਹਾ ਗਿਰੋਹ ਨਾਲ ਸਬੰਧਤ ਅਪਰਾਧੀ ਬਰਨਾਲਾ ਦੇ ਅਧਿਕਾਰ ਖੇਤਰ ਵਿੱਚ ਘੁੰਮ ਰਹੇ ਹਨ, ਜਿਸ ਤੋਂ ਬਾਅਦ ਏ.ਆਈ.ਜੀ. ਏਜੀਟੀਐਫ ਸੰਦੀਪ ਗੋਇਲ ਨੇ ਬਰਨਾਲਾ ਪੁਲੀਸ ਨੂੰ ਸੁਚੇਤ ਕੀਤਾ ਅਤੇ ਤੁਰੰਤ ਏਜੀਟੀਐਫ ਬਠਿੰਡਾ ਰੇਂਜ ਤੋਂ ਪੁਲੀਸ ਟੀਮਾਂ ਨੂੰ ਰਵਾਨਾ ਕੀਤਾ, ਜਿਸ ਤੋਂ ਬਾਅਦ ਪੁਲਿਸ ਵੱਲੋਂ ਬਰਨਾਲਾ ਦੇ ਹੰਡਿਆਇਆ ਚੌਕ ਵਿਖੇ ਵਿਸ਼ੇਸ਼ ਨਾਕਾ ਲਾਇਆ ਗਿਆ। ਇਹ ਨਾਕਾ ਬਰਨਾਲਾ ਦੇ ਸੀਆਈਏ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਨਿਰਗਰਾਨੀ ਹੇਠ ਲਾਇਆ ਗਿਆ, ਜਦਕਿ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਏ.ਜੀ.ਟੀ.ਐਫ ਦੀ ਟੀਮ ਨਾਲ ਆਪਰੇਸ਼ਨ ਵਿੱਚ ਸ਼ਾਮਲ ਸਨ।
ਡੀਜੀਪੀ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨੇ ਸਵਿਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਰੁਕਣ ਦੀ ਬਜਾਏ ਕਾਰ ਵਿੱਚ ਬੈਠੇ ਵਿਅਕਤੀਆਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਜਵਾਬ ਵਿੱਚ ਪੁਲਿਸ ਟੀਮਾਂ ਨੂੰ ਵੀ ਗੋਲੀਬਾਰੀ ਕਰਨੀ ਪਈ। ਉਨ੍ਹਾਂ ਅੱਗੇ ਦੱਸਿਆ ਕਿ ਦੋ-ਤਰਫ਼ਾ ਗੋਲੀਬਾਰੀ ਦੌਰਾਨ ਮੁਲਜ਼ਮ ਸੁਖਵਿੰਦਰ ਖਾਨ ਜਖ਼ਮੀ ਹੋ ਗਿਆ, ਜੋ ਹੁਣ ਸਥਾਨਕ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਹੋਰ ਵੇਰਵੇ ਦਿੰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਲੌਂਗੋਵਾਲ ਦਾ ਰਹਿਣ ਵਾਲਾ ਸੁਖਵਿੰਦਰ ਖਾਨ ਬੰਬੀਹਾ ਗਰੋਹ ਦਾ ਸਿਰਕੱਢ ਮੈਂਬਰ ਹੈ, ਜੋ ਪੰਜਾਬ ਪੁਲਿਸ ਨੂੰ ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਆਦਿ ਦੇ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 307 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਬਰਨਾਲਾ ਵਿਖੇ ਐਫਆਈਆਰ ਨੰ. 388 ਮਿਤੀ 9/8/2023 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Related posts:
ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
ਪੰਜਾਬੀ-ਸਮਾਚਾਰ
ਰੰਗਲਾ ਪੰਜਾਬ ਮਨਾਉਣ ਦੀ ਬਜਾਏ ਮੁੱਖ ਮੰਤਰੀ ਨੂੰ ਸ਼ੁਭਕਰਨ ਸਿੰਘ ਨੂੰ ਇਨਸਾਫ ਦਿਵਾਉਣਾ ਚਾਹੀਦਾ ਹੈ: ਬਾਜਵਾ
ਪੰਜਾਬੀ-ਸਮਾਚਾਰ
ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ 26 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ
Uncategorized
Pvs Speaker Kultar Singh Sandhwan Condoles Demise of Surjit Singh Minhas.
Punjab News
ਪਹਿਲੇ ਪੰਜਾਬ ਤੋਂ ਟੂਰਿਜ਼ਮ ਸਮਿਟ ਟਰੈਵਲ ਮਾਰਟ ਦੀਆਂ ਤਿਆਰੀਆਂ ਮੁਕੰਮਲ: ਅਨਮੋਲ ਗਗਨ ਮਾਨ
Punjab News
ਬਾਜਵਾ ਨੇ ਕੇਂਦਰ ਨੂੰ ਪੰਜਾਬ ਦੇ ਅਧਿਕਾਰ ਸੌਂਪਣ ਲਈ 'ਆਪ' ਦੀ ਆਲੋਚਨਾ ਕੀਤੀ
Punjab Congress
ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਹੋਵੇਗਾ ਸ਼ੁਰੂ: ਸਪੀਕਰ ਕੁਲਤਾਰ ਸਿੰਘ ਸੰਧਵਾ...
ਸਕੂਲ ਸਿੱਖਿਆ ਸਮਾਚਾਰ
ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਕਲਰਕ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਮਾਨ ਸਰਕਾਰ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ
ਪੰਜਾਬੀ-ਸਮਾਚਾਰ
ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ
ਪੰਜਾਬੀ-ਸਮਾਚਾਰ
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼
Aam Aadmi Party
ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ
ਪੰਜਾਬੀ-ਸਮਾਚਾਰ
ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ
ਪੰਜਾਬੀ-ਸਮਾਚਾਰ
बॉटलिंग प्लांट में अवैध गतिविधियों के खिलाफ आबकारी विभाग ने की कार्यवाही।
ਪੰਜਾਬੀ-ਸਮਾਚਾਰ
ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
Punjab News
ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
स्वास्थ्य कारणों और संक्रमण से बचाव के लिए सावधानी अछूत करार नहीं दी जा सकतीः किरण खेर
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਐਸ.ਟੀ.ਐਫ .ਨਾਲ ਮਿਲ ਕੇ ਫਿਰੋਜ਼ਪੁਰ ਰੇਂਜ ਵਿੱਚ ਚਲਾਇਆ ਵਿਸ਼ੇਸ਼ ਆਪ੍ਰੇਸ਼ਨ ;19 ਵਿਅਕਤੀ ਗ੍ਰਿਫ਼ਤਾਰ, 13....
ਪੰਜਾਬੀ-ਸਮਾਚਾਰ
ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ...
ਪੰਜਾਬੀ-ਸਮਾਚਾਰ