ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਹੋਵੇਗਾ ਸ਼ੁਰੂ: ਸਪੀਕਰ ਕੁਲਤਾਰ ਸਿੰਘ ਸੰਧਵਾਂ

(Punjab Bureau) : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਸ਼ੁਰੂ ਹੋ ਜਾਵੇਗਾ ਅਤੇ ਛੇਤੀ ਹੀ ਇਸ ਸਬੰਧੀ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰ ਲਈਆਂ ਜਾਣਗੀਆਂ। ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਮੁੜ ਸ਼ੁਰੂ ਕਰਨ ਬਾਰੇ, ਸਪੀਕਰ ਸ. ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਅਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ।

ਸਪੀਕਰ ਸ. ਸੰਧਵਾਂ ਨੇ ਖੇਤੀਬਾੜੀ ਵਿਭਾਗ, ਉਚੇਰੀ ਸਿੱਖਿਆ, ਪੰਜਾਬੀ ਯੂਨੀਵਰਸਿਟੀ ਅਤੇ ਖੇਤੀਬਾੜੀ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ

ਸਪੀਕਰ ਸ. ਸੰਧਵਾਂ ਨੇ ਖੇਤੀਬਾੜੀ ਵਿਭਾਗ, ਉਚੇਰੀ ਸਿੱਖਿਆ, ਪੰਜਾਬੀ ਯੂਨੀਵਰਸਿਟੀ ਅਤੇ ਖੇਤੀਬਾੜੀ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ

ਸ. ਸੰਧਵਾਂ ਨੇ ਦੱਸਿਆ ਕਿ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਮਾਲਵੇ ਖੇਤਰ ਦੀ ਅਹਿਮ ਵਿੱਦਿਅਕ ਸੰਸਥਾ ਹੈ, ਜਿੱਥੇ ਹੋਰਨਾਂ ਡਿਗਰੀਆਂ ਦੇ ਨਾਲ-ਨਾਲ ਬੀ.ਐਸ.ਸੀ. (ਖੇਤੀਬਾੜੀ) ਕੋਰਸ ਵੀ ਪੜ੍ਹਾਇਆ ਜਾਂਦਾ ਸੀ। ਉਨਾਂ ਦੱਸਿਆ ਕਿ ਸਾਲ 2019 ਦੌਰਾਨ ਵਿਦਿਆਰਥੀਆਂ ਦੇ ਆਖ਼ਰੀ ਬੈਚ ਨੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਲਈ ਕਾਲਜ ਵਿਖੇ ਦਾਖ਼ਲਾ ਲਿਆ ਸੀ ਅਤੇ ਇਸ ਵਰੇ ਉਸ ਬੈਚ ਦਾ ਆਖ਼ਰੀ ਸਾਲ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਕੋਰਸ ਕਰਨ ਦੇ ਚਾਹਵਾਨ ਇਲਾਕੇ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਣ ਤੋਂ ਰੋਕਣ ਲਈ ਬੰਦ ਕੀਤੇ ਗਏ ਇਸ ਕੋਰਸ ਨੂੰ ਮੁੜ ਸ਼ੁਰੂ ਕਰਵਾਇਆ ਜਾ ਰਿਹਾ ਹੈ।

See also  ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ

ਸ. ਸੰਧਵਾਂ ਨੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਕਾਲਜ ਵਿੱਚ ਇਸੇ ਸੈਸ਼ਨ ਤੋਂ ਖੇਤੀਬਾੜੀ ਕੋਰਸ ਦੇ ਦਾਖ਼ਲੇ ਸ਼ੁਰ ਕਰਨ ਲਈ ਵਿਜ਼ਟਿੰਗ ਪ੍ਰੋਫੈਸਰਾਂ ਦੀ ਭਰਤੀ, ਲੈਬਾਂ ਆਦਿ ਵਿਖੇ ਲੋੜੀਂਦੇ ਉਪਕਰਨ ਅਤੇ ਹੋਰ ਲੋੜੀਂਦੀਆਂ ਕਾਰਵਾਈਆਂ ਛੇਤੀ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ। ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਸ੍ਰੀਮਤੀ ਜਸਪ੍ਰੀਤ ਤਲਵਾੜ, ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਪ੍ਰੋ. ਅਰਵਿੰਦ, ਡੀਨ ਕਾਲਜ ਖੇਤੀਬਾੜੀ ਪੀ.ਏ.ਯੂ. ਡਾ. ਰਵਿੰਦਰ ਕੌਰ ਧਾਲੀਵਾਲ, ਡਾ. ਮਾਨਵ ਇੰਦਰ ਸਿੰਘ, ਡਿਪਟੀ ਡਾਇਰੈਕਟਰ ਉਚੇਰੀ ਸਿੱਖਿਆ ਡਾ. ਅਸ਼ਵਨੀ ਭੱਲਾ, ਪ੍ਰਿੰਸੀਪਲ ਬਰਜਿੰਦਰਾ ਕਾਲਜ ਸ੍ਰੀ ਰਾਜੇਸ਼ ਕੁਮਾਰ ਅਤੇ ਡਾ. ਨਰਿੰਦਰਜੀਤ ਸਿੰਘ ਬਰਾੜ ਆਦਿ ਹਾਜ਼ਰ ਸਨ।

Related posts:

ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ

Punjab News

चंडीगढ़ कांग्रेस अध्यक्ष एच एस लक्की ने आज सुप्रीम कोर्ट के उस फैसले का स्वागत किया

ਪੰਜਾਬੀ-ਸਮਾਚਾਰ

ਕੇਜਰੀਵਾਲ ਦੀ ਰੈਲੀ 'ਚ 'ਆਪ' ਵਰਕਰਾਂ ਨੂੰ ਲਿਜਾਣ ਲਈ ਅਧਿਆਪਕਾਂ ਦੀ ਨਿਯੁਕਤੀ ਨਿਯਮਾਂ ਦੀ ਉਲੰਘਣਾ: ਬਾਜਵਾ

Punjab Congress

ਸਨਅਤੀ ਵਿਕਾਸ ਦੇ ਖੇਤਰ ਵਿੱਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ : ਕੇਜਰੀਵਾਲ

ਪੰਜਾਬੀ-ਸਮਾਚਾਰ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਕੀਤ...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਮਜੀਠੀਆ ਅਤੇ ਵੜਿੰਗ ਨੂੰ ਇਕ ਮਹੀਨੇ ਦੇ ਅੰਦਰ ਪੰਜਾਬੀ ਦੀ ਲਿਖਤੀ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾ...

Shiromani Akali Dal

ਕੇਂਦਰੀ ਪੂਲ ਵਿੱਚ ਅਤਿਵਾਦ ਪੀੜਤ ਵਿਦਿਆਰਥੀਆਂ ਲਈ ਐਮ.ਬੀ.ਬੀ.ਐਸ. ਦੀਆਂ ਚਾਰ ਸੀਟਾਂ ਰਾਖਵੀਆਂ।

ਪੰਜਾਬੀ-ਸਮਾਚਾਰ

ਮੀਤ ਹੇਅਰ ਵੱਲੋਂ ਦਰਿਆਵਾਂ ਵਿੱਚ ਪਾੜ ਪੂਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

Flood in Punjab

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਛੇ ਸਾਥੀ ਗ੍ਰਿਫ਼ਤਾਰ; ਪੰਜ ਪਿਸਤੌਲ ਬਰਾਮਦ

Mohali

ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਲਈ ਵੱਲੋਂ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ...

Punjab News

ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ

Flood in Punjab

ਪਹਿਲਾ ਸਕੂਲ ਆਫ਼ ਐਮੀਨੈਂਸ 13 ਸਤੰਬਰ ਨੂੰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ

Punjab News

चंडीगढ़ संसदीय क्षेत्र के लिए मुख्य निर्वाचन अधिकारी डॉ. विजय नामदेवराव जादे ने पुष्टि की है कि वोटो...

ਪੰਜਾਬੀ-ਸਮਾਚਾਰ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ...

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੇ.ਈ. 5000 ਰੁਪਏ ਰਿਸ਼ਵਤ ਲੈਂਦਾ ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

ਬਾਜਵਾ ਨੇ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਵਰਤਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ

ਪੰਜਾਬੀ-ਸਮਾਚਾਰ

ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨ੍ਹਿਆ, ਪਹਿਲਾ ‘ਸਕੂਲ...

ਸਕੂਲ ਸਿੱਖਿਆ ਸਮਾਚਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 12 ਕਿਲੋ ਹੈਰੋਇਨ ਕੀਤੀ ਬਰਾਮਦ; ਤਿੰਨ ਨਸ਼ਾ ਤਸਕਰ ਕਾਬੂ

Amritsar

ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੱਤਰਕਾਰਾਂ ਲਈ ਆਨਲਾਈਨ ਐਕਰੀਡੇਸ਼ਨ ਪੋਰਟਲ ਜਾਰੀ

Punjab Information and Public Relations

ਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ 

Flood in Punjab

Leave a Reply

This site uses Akismet to reduce spam. Learn how your comment data is processed.