ਆਜ਼ਾਦੀ ਦਿਹਾੜੇ ਤੋਂ ਪਹਿਲਾਂ, ਪੰਜਾਬ ਪੁਲਿਸ ਵੱਲੋਂ ਚੈਕ ਗਣਰਾਜ ਤੋਂ ਗੁਰਦੇਵ ਜੈਸਲ ਦੁਆਰਾ ਆਪਰੇਟ ਕੀਤੇ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਤਿੰਨ ਵਿਅਕਤੀ ਗ੍ਰਿਫ਼ਤਾਰ

ਪੁਲਿਸ ਟੀਮਾਂ ਵੱਲੋਂ 37500 ਰੁਪਏ ਦੀ ਨਕਦੀ ਅਤੇ ਗੋਲੀ-ਸਿੱਕੇ ਸਮੇਤ ਤਿੰਨ ਪਿਸਤੌਲ ਵੀ ਬਰਾਮਦ 
ਗੁਰਦੇਵ ਜੈਸਲ, ਜੋ ਅੱਤਵਾਦੀ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਦਾ ਕਰੀਬੀ ਸਾਥੀ ਹੈ
(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ ਚੈਕ ਗਣਰਾਜ ਅਧਾਰਤ ਗੁਰਦੇਵ ਸਿੰਘ ਉਰਫ਼ ਜੈਸਲ ਵੱਲੋਂ ਚਲਾਏ ਜਾ ਰਹੇ ਦਹਿਸ਼ਤੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਤਿੰਨ ਪਿਸਤੌਲਾਂ ਅਤੇ ਗੋਲੀ-ਸਿੱਕੇ ਸਮੇਤ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸਾਹਮਣੇ ਆਈ ਹੈ। ਗੁਰਦੇਵ ਜੈਸਲ, ਕੈਨੇਡਾ ਅਧਾਰਤ ਅੱਤਵਾਦੀਆਂ ਲਖਬੀਰ ਉਰਫ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ, ਜਿਨ੍ਹਾਂ ਦਾ ਹੱਥ ਪੁਲਿਸ ਸਟੇਸ਼ਨ ਸਰਹਾਲੀ ਵਿਖੇ ਹੋਏ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਅਤੇ ਸੂਬੇ ਵਿੱਚ ਮਿੱਥ ਕੇ ਕੀਤੀਆਂ ਗਈਆਂ ਹੱਥਿਆਵਾਂ ਪਿੱਛੇ ਹੈ, ਦੇ ਗਿਰੋਹ ਦਾ ਮੁੱਖ ਮੈਂਬਰ ਹੈ।
AHEAD OF I-DAY, PUNJAB POLICE BUST TERROR MODULE BEING OPERATED BY GURDEV JAISEL FROM CZECH; THREE OPERATIVES HELD

AHEAD OF I-DAY, PUNJAB POLICE BUST TERROR MODULE BEING OPERATED BY GURDEV JAISEL FROM CZECH; THREE OPERATIVES HELD

ਫੜੇ ਗਏ ਵਿਅਕਤੀਆਂ ਦੀ ਪਛਾਣ ਅਸ਼ਮਪ੍ਰੀਤ ਸਿੰਘ ਵਾਸੀ ਨੂਰਦੀ, ਤਰਨ ਤਾਰਨ, ਪਰਦੀਪ ਸਿੰਘ ਅਤੇ ਸੁਖਮਨ ਦੋਵੇਂ ਵਾਸੀ ਸ਼ੇਰੋਂ, ਸਰਹਾਲੀ (ਤਰਨ ਤਾਰਨ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲਾਂ ਤੋਂ ਇਲਾਵਾ 37500 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੁਰਦੇਵ ਜੈਸਲ ਵੱਲੋਂ ਮਾਝਾ ਖੇਤਰ ਵਿੱਚ ਦਹਿਸ਼ਤੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਇੱਕ ਨਵਾਂ ਮਾਡਿਊਲ ਤਿਆਰ ਕਰਨ ਦੀ ਠੋਸ ਜਾਣਕਾਰੀ ਮਿਲਣ ਉਪਰੰਤ ਤਰਨ ਤਾਰਨ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਤਿੰਨਾਂ ਮੁਲਜ਼ਮਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ, ਜਦੋਂ ਉਹ ਅਪਰਾਧ ਨੂੰ ਅੰਜ਼ਾਮ ਦੇਣ ਦੀ ਸਾਜਿਸ਼ ਰਚ ਰਹੇ ਸਨ।ਹੋਰ ਵੇਰਵੇ ਸਾਂਝੇ ਕਰਦਿਆਂ ਐਸ.ਐਸ.ਪੀ, ਤਰਨਤਾਰਨ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਚੈਕ ਗਣਰਾਜ ਵਿੱਚ ਬੈਠਾ ਜੈਸਲ, ਮਾਡਿਊਲ ਦੇ ਮੈਂਬਰਾਂ ਦੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਨੂੰ ਸੂਬੇ ਦੀ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਲਈ ਦਹਿਸ਼ਤੀ ਗਤੀਵਿਧੀਆਂ ਅਤੇ ਟਾਰਗੇਟ ਕਿਲਿੰਗਜ਼ ਨੂੰ ਅੰਜਾਮ ਦੇਣ ਸਬੰਧੀ ਫੋਨ ‘ਤੇ ਨਿਰਦੇਸ਼ ਦਿੰਦਾ ਸੀ। 
ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੇ ਇਹ ਵੀ ਮੰਨਿਆ ਕਿ ਉਨ੍ਹਾਂ ਵੱਲੋਂ ਅੱਤਵਾਦ ਫੰਡਿੰਗ ਦੇ ਤੌਰ ‘ਤੇ ਹਥਿਆਰਾਂ ਅਤੇ ਪੈਸਿਆਂ ਦੀਆਂ ਕੁਝ ਖੇਪਾਂ ਵੀ ਪ੍ਰਾਪਤ ਕੀਤੀਆਂ ਗਈਆ ਸਨ, ਜਿਨ੍ਹਾਂ ਨੂੰ ਗੁਰਦੇਵ ਜੈਸਲ ਦੇ ਨਿਰਦੇਸ਼ਾਂ ‘ਤੇ ਵੱਖ-ਵੱਖ ਵਿਅਕਤੀਆਂ ਤੱਕ ਪਹੁੰਚਾਇਆ ਜਾਣਾ ਸੀ। ਉਨ੍ਹਾਂ ਕਿਹਾ ਕਿ ਸਾਰੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ  ਥਾਣਾ ਸਰਹਾਲੀ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 384, 385,386, 387, 115 ਅਤੇ 120-ਬੀ, ਅਸਲਾ ਐਕਟ ਦੀਆਂ ਧਾਰਾਵਾਂ 25 (6) ਅਤੇ 27 (7), ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾਵਾਂ 13, 16, 17, 18, 18-ਬੀ, 20 ਅਤੇ 40, ਐਨ.ਡੀ.ਪੀ.ਐਸ. ਐਕਟ ਦੀ ਧਾਰਾਵਾਂ 21 ਅਤੇ 29 ਅਤੇ ਆਈਟੀ ਐਕਟ ਦੀ ਧਾਰਾ 66 ਤਹਿਤ ਐਫ.ਆਈ.ਆਰ. ਨੰ. 119 ਮਿਤੀ 12.08.2023 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। 

ਗੁਰਦੇਵ ਜੈਸਲ ਕੌਣ ਹੈ?

ਗੈਂਗਸਟਰ ਤੋਂ ਅੱਤਵਾਦੀ ਬਣੇ ਕੈਨੇਡਾ ਅਧਾਰਤ ਲਖਬੀਰ ਸਿੰਘ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ ਦਾ ਕਰੀਬੀ ਸਾਥੀ ਗੁਰਦੇਵ ਸਿੰਘ ਉਰਫ ਜੈਸਲ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ ‘ਤੇ ਦਸੰਬਰ 2022 ਵਿੱਚ ਹੋਏ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦਾ ਮਾਸਟਰਮਾਈਂਡ ਹੈ। ਉਹ 2022 ਵਿੱਚ ਦੁਬਈ ਭੱਜ ਗਿਆ, ਜਿਸ ਤੋਂ ਬਾਅਦ ਗੈਰ-ਕਾਨੂੰਨੀ ਢੰਗ ਨਾਲ ਉਥੋਂ ਯੂਰਪ ਚਲਾ ਗਿਆ। ਉਹ ਆਪਣੇ ਸਾਥੀਆਂ ਦੀ ਮਦਦ ਨਾਲ ਪੰਜਾਬ ‘ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅੱਤਵਾਦੀ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਦੀ ਮਦਦ ਕਰਦਾ ਰਿਹਾ ਹੈ। ਕਾਊਂਟਰ ਇੰਟੈਲੀਜੈਂਸ ਰਿਪੋਰਟਾਂ ਦੇ ਅਨੁਸਾਰ ਜਦੋਂ ਗੁਰਦੇਵ ਜੈਸਲ ਪਹਿਲਾਂ ਭਾਰਤ ਵਿੱਚ ਸੀ ਤਾਂ ਉਸਨੇ ਲਖਬੀਰ ਲੰਡਾ ਦੇ ਕਹਿਣ ‘ਤੇ ਹਥਿਆਰਾਂ, ਆਈਈਡੀਜ਼, ਏਕੇ-47 ਰਾਈਫਲ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਹਾਸਲ ਕੀਤੀ ਸੀ।

See also  ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਲੜਕੀਆਂ ਦੇ ਹੋਸਟਲ ਦੇ ਵਿਸਤਾਰ ਤੇ ਲੜਕਿਆਂ ਲਈ ਨਵੇਂ ਹੋਸਟਲ ਦੀ ਉਸਾਰੀ ਲਈ ਜਲਦੀ 49 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ

Related posts:

ਆਈ.ਕੇ.ਜੀ ਪੀ.ਟੀ.ਯੂ ਵਿਖੇ ਉਪ-ਕੁਲਪਤੀ ਵੱਲੋਂ ਅਤਿ ਆਧੁਨਿਕ ਦਾਖਲਾ ਸੈੱਲ ਦਾ ਉਦਘਾਟਨ

ਪੰਜਾਬੀ-ਸਮਾਚਾਰ

Rs 39.69 Cr releases for Free Textbooks to SC Students: Dr. Baljit Kaur

ਪੰਜਾਬੀ-ਸਮਾਚਾਰ

ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 19 ਤੋਂ 26 ਫ਼ਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬੀ-ਸਮਾਚਾਰ

ਪੰਜਾਬ ਦੇ ਮੁੱਖ ਮੰਤਰੀ ਨੂੰ ਗੈਰ-ਜਮਹੂਰੀ ਢੰਗ ਨਾਲ ਪੰਚਾਇਤਾਂ ਭੰਗ ਕਰਨ ਦੀ ਆਪਣੀ ਗ਼ਲਤੀ ਮੰਨਣੀ ਚਾਹੀਦੀ ਹੈ: ਬਾਜਵਾ

Punjab Congress

ਵਿਜੀਲੈਂਸ ਵੱਲੋਂ ਜਾਅਲੀ ਡਿਗਰੀ ਦੇ ਆਧਾਰ 'ਤੇ ਨੌਕਰੀ ਹਾਸਲ ਕਰਨ ਵਾਲੀ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰ

ਪੰਜਾਬੀ-ਸਮਾਚਾਰ

'ਆਪ' ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਤੋਂ ਭੱਜ ਰਹੀ ਹੈ: ਬਾਜਵਾ

Flood in Punjab

Lok sabha elections 2024: 80% police force, 250 companies of central forces to ensure free and fair ...

ਪੰਜਾਬੀ-ਸਮਾਚਾਰ

ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸਿੰਘ ਸੌਂਦ 

ਪੰਜਾਬੀ-ਸਮਾਚਾਰ

Minister Dr Baljit Kaur Disburses Financial assistance to 1704 children under the Sponsorship and Fo...

ਪੰਜਾਬੀ-ਸਮਾਚਾਰ

Following the implementation of the Model Code of Conduct for the Lok Sabha Election 2024.

ਪੰਜਾਬੀ-ਸਮਾਚਾਰ

ਪੰਜਾਬ ‘ਚ ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

Flood in Punjab

ਭਾਜਪਾ ਨੇ ਹਰ ਸੰਸਦੀ ਸੀਟ 'ਤੇ ਜਨਤਾ ਦੇ ਸੁਝਾਵਾਂ ਲਈ 2-2 ਵੈਨ ਉਤਾਰੀਆਂ-ਜਾਖੜ

ਪੰਜਾਬੀ-ਸਮਾਚਾਰ

भाजपा कार्यालय कमलम पहुंचे हरियाणा के मुख्यमंत्री नायब सैनी

ਪੰਜਾਬੀ-ਸਮਾਚਾਰ

ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 20 ਕੈਡਿਟਾਂ ਵੱਲੋਂ ਐਸ.ਐਸ.ਬੀ. ਇੰਟਰਵਿਊ ਪਾਸ

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਕਾਬੂ; ਸਬ ਇੰਸਪੈਕਟਰ ਅਤੇ ਪੱਤਰਕਾਰ ਖਿਲਾਫ਼ ਵੀ ਕੇਸ ਦਰਜ

ਪੰਜਾਬ-ਵਿਜੀਲੈਂਸ-ਬਿਊਰੋ

ਮੁੱਖ ਮੰਤਰੀ ਨੇ ਨਕੋਦਰ ਵਿਖੇ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਵਿੱਚ ਸੰਗਤ ਨਾਲ ਕੀਤੀ ਸ਼ਿਰਕਤ

ਮੁੱਖ ਮੰਤਰੀ ਸਮਾਚਾਰ

Municipal Corporation achieves record-breaking Property Tax collection ever, in the history of Chand...

ਪੰਜਾਬੀ-ਸਮਾਚਾਰ

Multi-crore nature heights infra scam: absconding from 9 years, Punjab police arrest main accused Ne...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ

ਪੰਜਾਬੀ-ਸਮਾਚਾਰ

ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕੇ: ਸਪੀਕਰ ਸੰਧਵਾਂ

ਪੰਜਾਬੀ-ਸਮਾਚਾਰ
See also  'ਆਪ' ਨੂੰ ਸੀਏਏ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ: ਬਾਜਵਾ

Leave a Reply

This site uses Akismet to reduce spam. Learn how your comment data is processed.