ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ 

(Punjab Bureau) : ਮਾਲ, ਮੁੜ ਵਸੇਬਾਂ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਫਸਲ ਦੇ ਨੁਕਸਾਨ ਦੀ ਭਰਪਾਈ ਲਈ 186 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕੁਦਰਤੀ ਆਫਤ ਰਾਹਤ ਫੰਡ ਵਿਚੋਂ ਫਸਲਾਂ ਦੇ ਹੋਏ ਨੁਕਸਾਨ ਦੀ ਰਾਹਤ ਦੇਣ ਲਈ ਅਗੇਤੇ ਫੰਡ ਜਾਰੀ ਕੀਤੇ ਗਏ ਹਨ। 

Water Supply and Sanitation Minister Bram Shanker Jimpa

ਜਿੰਪਾ ਨੇ ਦੱਸਿਆ ਕਿ ਜੁਲਾਈ ਅਤੇ ਅਗਸਤ ਮਹੀਨੇ ਵਿਚ ਸੂਬੇ ਦੇ ਕਈ ਇਲਾਕਿਆਂ ਵਿਚ ਹੜ੍ਹਾਂ ਕਾਰਣ ਕਿਸਾਨਾਂ ਦੀ ਫਸਲ ਖਰਾਬ ਹੋਈ ਹੈ। ਸੂਬੇ ਦੇ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਗਿਰਦਾਵਰੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਅਗਸਤ ਨੂੰ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ ਅਤੇ ਮੁਆਵਜ਼ੇ ਦੇ ਚੈੱਕ ਸੌਂਪੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਪੀੜਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕੋਲ ਇਸ ਮਨੋਰਥ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਜਿੰਪਾ ਨੇ ਕਿਹਾ ਕਿ ਕਿਸਾਨਾਂ ਅਤੇ ਬਾਕੀ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਆਫਤ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਣ ਫਸਲਾਂ ਦੇ ਨੁਕਸਾਨ ਦੀ ਰਾਹਤ ਦੇਣ ਲਈ ਸੰਗਰੂਰ ਜ਼ਿਲ੍ਹੇ ਨੂੰ 26 ਕਰੋੜ 8 ਲੱਖ 34,400 ਰੁਪਏ, ਫਿਰੋਜ਼ਪੁਰ ਜ਼ਿਲ੍ਹੇ ਨੂੰ 22 ਕਰੋੜ 44 ਲੱਖ ਰੁਪਏ, ਤਰਨ ਤਾਰਨ ਨੂੰ 26 ਕਰੋੜ 52 ਲੱਖ ਰੁਪਏ, ਪਟਿਆਲਾ ਨੂੰ 59 ਕਰੋੜ 50 ਲੱਖ ਰੁਪਏ ਅਤੇ ਮਾਨਸਾ ਨੂੰ 12 ਕਰੋੜ 92 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਨੂੰ 3 ਕਰੋੜ 73 ਲੱਖ 18, 400 ਰੁਪਏ, ਫਾਜ਼ਿਲਕਾ ਨੂੰ 8 ਕਰੋੜ 77 ਲੱਖ 6,400 ਰੁਪਏ, ਗੁਰਦਾਸਪੁਰ ਨੂੰ 5 ਕਰੋੜ 84 ਲੱਖ 80 ਹਜ਼ਾਰ ਰੁਪਏ, ਜਲੰਧਰ ਨੂੰ 2 ਕਰੋੜ 31 ਲੱਖ 26,800 ਰੁਪਏ, ਲੁਧਿਆਣਾ ਨੂੰ 2 ਕਰੋੜ 31 ਲੱਖ 26,800, ਮੋਗਾ ਨੂੰ 3 ਕਰੋੜ 99 ਲੱਖ 77,200 ਰੁਪਏ, ਰੂਪਨਗਰ ਨੂੰ 18 ਲੱਖ 45,520 ਰੁਪਏ, ਪਠਾਨਕੋਟ ਨੂੰ 64 ਲੱਖ 60 ਹਜ਼ਾਰ ਰੁਪਏ, ਐਸ.ਬੀ.ਐਸ. ਨਗਰ ਨੂੰ 1 ਕਰੋੜ 25 ਲੱਖ 52,800 ਰੁਪਏ, ਫਤਹਿਗੜ੍ਹ ਸਾਹਿਬ ਨੂੰ 1 ਕਰੋੜ 59 ਲੱਖ 98,700 ਰੁਪਏ ਅਤੇ ਐਸ.ਏ.ਐਸ. ਨਗਰ ਨੂੰ 1 ਕਰੋੜ 73 ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। 
ਜਿੰਪਾ ਨੇ ਦੱਸਿਆ ਕਿ ਇਹ ਕੁੱਲ ਰਾਸ਼ੀ 186 ਕਰੋੜ 12 ਲੱਖ 63,020 ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਪਤਾ ਲੈਂਦੇ ਰਹੇ ਹਨ ਅਤੇ ਹੁਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਲੋਕਾਂ ਦੀ ਮਦਦ ਲਈ ਪੂਰੀ ਵਾਹ ਲਾਈ ਜਾ ਰਹੀ ਹੈ।  ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਵੱਲੋਂ ਰਾਹਤ ਸਬੰਧੀ ਅਤੇ ਲੋਕਾਂ ਦੀ ਫੀਡਬੈਕ ਬਾਬਤ ਜ਼ਿਲ੍ਹਾ ਪੱਧਰ ਉੱਤੇ ਡਿਪਟੀ ਕਮਿਸ਼ਨਰਾਂ ਤੋਂ ਸਮੇਂ ਸਮੇਂ ਉੱਤੇ ਲਗਾਤਾਰ ਰਿਪੋਰਟ ਲਈ ਜਾ ਰਹੀ ਹੈ।  ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਫਸਲਾਂ, ਜਾਨਵਰ, ਘਰ ਜਾਂ ਹੋਰ ਨੁਕਸਾਨ ਨੂੰ ਵਿਸ਼ੇਸ਼ ਗਿਰਦਾਵਰੀ ਹੇਠ ਲਿਆਂਦਾ ਗਿਆ ਹੈ ਤਾਂ ਜੋ ਇਸ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਇਹ ਭਰੋਸਾ ਵੀ ਦੇ ਚੁੱਕੇ ਹਨ ਕਿ ਉਨ੍ਹਾਂ ਦੀ ਸਰਕਾਰ ਪੀੜਤ ਲੋਕਾਂ ਨੂੰ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ। 

Related posts:

ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ

ਮੁੱਖ ਮੰਤਰੀ ਸਮਾਚਾਰ

7 मार्च को बुलाई गई विशेष सदन की बैठक के लिए जारी नहीं हुआ पत्र : मेयर कुलदीप कुमार

ਪੰਜਾਬੀ-ਸਮਾਚਾਰ

ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ

Punjab News

ਰੰਗਲਾ ਪੰਜਾਬ ਮਨਾਉਣ ਦੀ ਬਜਾਏ ਮੁੱਖ ਮੰਤਰੀ ਨੂੰ ਸ਼ੁਭਕਰਨ ਸਿੰਘ ਨੂੰ ਇਨਸਾਫ ਦਿਵਾਉਣਾ ਚਾਹੀਦਾ ਹੈ: ਬਾਜਵਾ

ਪੰਜਾਬੀ-ਸਮਾਚਾਰ

A political farce and insult to shaheed-e-azam; jakhar lashes out at Bhagwant Mann

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਵਾਲੀ ਮੋਦੀ ਸਰਕਾਰ ਦੀ ਕੀਤੀ ਆਲੋਚਨਾ

ਮੁੱਖ ਮੰਤਰੀ ਸਮਾਚਾਰ

ਵਿਜੀਲੈਂਸ ਵੱਲੋਂ ਸਾਥੀ ਅਧਿਆਪਕ ਦੀ ਬਦਲੀ ਕਰਵਾਉਣ ਬਦਲੇ 1.16 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸਰਕਾਰੀ ਸਕੂਲ ਲੈਕਚ...

Punjab Crime News

ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ

Flood in Punjab

ਪੰਜਾਬ ਸਰਕਾਰ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਸੂਬੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚ...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ 26 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ

Uncategorized

ਮਾਨ ਸਰਕਾਰ ਵੱਲੋਂ ਆਜਾਦੀ ਘੁਲਾਟੀਆਂ ਦੀ ਪੈਨਸ਼ਨ 11 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ- ਹਰਪਾਲ ਸਿੰਘ ਚੀਮਾ

ਪੰਜਾਬੀ-ਸਮਾਚਾਰ

ਗੈਂਗਸਟਰ ਦੀ ਇੰਟਰਵਿਊ ਨੂੰ ਲੈ ਕੇ ਬਾਜਵਾ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ

ਪੰਜਾਬੀ-ਸਮਾਚਾਰ

भाजपा सरकार प्रभुराम की बात तो करती है लेकिन बातो को मानती नही - विधायक नीरज शर्मा।

ਪੰਜਾਬੀ-ਸਮਾਚਾਰ

ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ ਜਾਅਲੀ ਡਿਗਰੀ ਦੇ ਆਧਾਰ 'ਤੇ ਨੌਕਰੀ ਹਾਸਲ ਕਰਨ ਵਾਲੀ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰ

ਪੰਜਾਬੀ-ਸਮਾਚਾਰ

ਮਾਨਸਾ ਅਤੇ ਬਰਨਾਲਾ ਦੇ ਬਿਰਧ ਘਰਾਂ ਦੀ ਉਸਾਰੀ ਲਈ 10 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ

Punjab News

ਕੀਮਤੀ ਮਨੁੱਖੀ ਜ਼ਿੰਦਗੀਆਂ ਬਚਾਉਣ ਲਈ 5500 ਕਿਲੋਮੀਟਰ ਕੌਮੀ ਤੇ ਰਾਜ ਮਾਰਗਾਂ ਦੀ ਸੁਰੱਖਿਆ ਕਰੇਗੀ ਅਤਿ ਆਧੁਨਿਕ ਫੋਰਸ

ਮੁੱਖ ਮੰਤਰੀ ਸਮਾਚਾਰ

ਫ਼ਲਾਇੰਗ ਸਕੁਐਡ ਨੇ 5 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਸਣੇ ਸਵਾਰੀਆਂ ਨੂੰ ਪੈਸੇ ਲੈ ਕੇ ਟਿਕਟ ਨਾ ਦੇਣ ਵਾਲੇ ਦੋ ਕੰਡਕਟਰ...

ਪੰਜਾਬ ਟਰਾਂਸਪੋਰਟ ਵਿਭਾਗ

ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ

Punjab News

Cm Calls Upon People To Follow Teachings Of Sri Guru Tegh Bahadur Ji

ਪੰਜਾਬੀ-ਸਮਾਚਾਰ
See also  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜੀ

Leave a Reply

This site uses Akismet to reduce spam. Learn how your comment data is processed.