ਮਾਨ ਸਰਕਾਰ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ

ਗੰਨਾ ਕਾਸ਼ਤਕਾਰਾਂ ਦੇ ਬਕਾਏ ਅਦਾ ਕਰਨ ਲਈ ਡੀਸੀ ਕਪੂਰਥਲਾ ਨੂੰ ਗੋਲਡਨ ਸੰਧਰ ਮਿੱਲ ਫਗਵਾੜਾ ਦੀਆਂ ਜਾਇਦਾਦਾਂ ਦੀ ਪਛਾਣ ਕਰਨ ਅਤੇ ਅਟੈਚ ਕਰਨ ਦੇ ਨਿਰਦੇਸ਼

(Punjab Bureau) : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੰਗਰੂਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਪੈਂਦੀਆਂ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਗੰਨੇ ਦੀ ਫਸਲ ਦੇ ਸਾਰੇ ਬਕਾਏ ਦੀ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਅਦਾਇਗੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਨਾਲ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗਾਂ ਦੌਰਾਨ ਮਾਲਵਾ ਅਤੇ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ।

Gurmeet Singh Khuddian

ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਮੁਸ਼ਕਿਲਾਂ ਦੇ ਜਵਾਬ ਵਿੱਚ ਸ. ਖੁੱਡੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਗੋਲਡਨ ਸੰਧਰ ਮਿੱਲਜ਼ ਲਿਮਟਿਡ ਫਗਵਾੜਾ ਦੇ ਡਿਫਾਲਟਰ ਮਾਲਕ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖਤ ਕਰਕੇ ਅਟੈਚ ਕੀਤਾ ਜਾਵੇ ਤਾਂ ਜੋ ਡਿਫਾਲਟਰ ਰਹਿਣ ਦੀ ਸੂਰਤ ਵਿੱਚ ਉਕਤ ਸੰਪਤੀਆਂ ਨੂੰ ਵੇਚ ਕੇ ਕਿਸਾਨਾਂ ਦੇ ਗੰਨੇ ਦੇ ਬਕਾਏ ਦੀ ਅਦਾਇਗੀ ਕੀਤੀ ਜਾ ਸਕੇ। ਇਸ ਤੋਂ ਪਹਿਲਾਂ ਮਾਲਵਾ ਖੇਤਰ ਦੇ ਗੰਨਾ ਕਿਸਾਨਾਂ ਨਾਲ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੂੰ ਹਦਾਇਤ ਕੀਤੀ ਕਿ ਭਗਵਾਨਪੁਰਾ ਸ਼ੂਗਰ ਮਿੱਲ ਲਿਮਟਿਡ, ਧੂਰੀ ਤੋਂ ਕਿਸਾਨਾਂ ਦੇ ਕੁੱਲ ਬਕਾਏ ਵਿੱਚੋਂ ਘੱਟੋ-ਘੱਟ 1 ਕਰੋੜ ਰੁਪਏ ਦੀ ਅਦਾਇਗੀ ਤੁਰੰਤ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣ।

See also  70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ 'ਚ ਆਏ 164.35 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਕਿਸਾਨਾਂ ਦੇ ਰਹਿੰਦੇ ਸਾਰੇ ਬਕਾਏ ਵੀ ਸਮਾਂਬੱਧ ਢੰਗ ਨਾਲ ਨਿਪਟਾਏ ਜਾਣ। ਇਹ ਦੁਹਰਾਉਂਦੇ ਹੋਏ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦਾ ਸ਼ੋਸ਼ਣ ਨਹੀਂ ਹੋਣ ਦੇਵੇਗੀ, ਸ. ਖੁੱਡੀਆਂ ਨੇ ਦੋਵਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਕੇ ਹੋਰਨਾਂ ਲਈ ਮਿਸਾਲ ਕਾਇਮ ਕਰਨ।

Related posts:

ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼
ਪੰਜਾਬ-ਵਿਜੀਲੈਂਸ-ਬਿਊਰੋ
ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ: ਅਨੁਰਾਗ ਵਰਮਾ
Flood in Punjab
"बियॉन्ड जापान आर्ट एग्जीबिशन टूर" प्रदर्शनी का उद्घाटन।
ਪੰਜਾਬੀ-ਸਮਾਚਾਰ
ਪੰਜਾਬ ਰਾਜ ਖੁਰਾਕ ਕਮਿਸ਼ਨ, ਪੰਜਾਬ ਖੁਰਾਕ ਸੁਰੱਖਿਆ ਨਿਯਮਾਂ 2016 ਵਿੱਚ ਸੋਧ ਲਈ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਬਿ...
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਵੱਲੋਂ ਅਮਰੀਕਾ-ਅਧਾਰਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼; ਪਿਸਤੌ...
Fazilka
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 14 ਮਹੀਨੇ: ਪੰਜਾਬ ਪੁਲਿਸ ਨੇ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ...
Punjab Crime News
ਬਾਜਵਾ ਨੇ ਮਾਨ ਦੀ ਤੁਲਨਾ ਰੋਮ ਦੇ ਬਦਨਾਮ ਸ਼ਾਸਕ ਨੀਰੋ ਨਾਲ ਕੀਤੀ
Punjab News
स्वास्थ्य कारणों और संक्रमण से बचाव के लिए सावधानी अछूत करार नहीं दी जा सकतीः किरण खेर
ਪੰਜਾਬੀ-ਸਮਾਚਾਰ
ਆਜ਼ਾਦੀ ਦਿਹਾੜੇ ਤੋਂ ਪਹਿਲਾਂ, ਪੰਜਾਬ ਪੁਲਿਸ ਵੱਲੋਂ ਚੈਕ ਗਣਰਾਜ ਤੋਂ ਗੁਰਦੇਵ ਜੈਸਲ ਦੁਆਰਾ ਆਪਰੇਟ ਕੀਤੇ ਜਾ ਰਹੇ ਅੱਤਵਾਦੀ...
Punjab News
ਮੁੱਖ ਮੰਤਰੀ ਨੇ ਸ਼੍ਰੀਲੰਕਾ ਨੂੰ ਹਰਾ ਕੇ ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ
Asia Cup 2023
मेयर कुलदीप कुमार ने 20 हजार लीटर मुफ्त पानी और पार्किंग का एजेंडा किया पास
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ; ਦੋ ਗ੍ਰਿਫ਼ਤਾਰ
ਅਪਰਾਧ ਸਬੰਧਤ ਖਬਰ
Punjab health minister bats for bringing parity in prices of same salts of medicines.
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ
ਪੰਜਾਬੀ-ਸਮਾਚਾਰ
ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ
ਪੰਜਾਬੀ-ਸਮਾਚਾਰ
ਚਾਂਦੀ ਤਗ਼ਮਾ ਜੇਤੂ ਵੇਟਲਿਫਟਰ ਵੱਲੋਂ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ
ਖੇਡਾਂ ਦੀਆਂ ਖਬਰਾਂ
ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ
ਪੰਜਾਬੀ-ਸਮਾਚਾਰ
A large number of women witness PM Narinder Modi's live program on the last day of Nari Shakti Vanda...
ਪੰਜਾਬੀ-ਸਮਾਚਾਰ
ਪੰਜਾਬ ਨੂੰ ਜਲਦ ਹੀ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ
ਪੰਜਾਬੀ-ਸਮਾਚਾਰ
चंडीगढ़ प्रशासन ने राष्ट्रीय आपदा प्रबंधन प्राधिकरण के सहयोग से मॉक भूकंप अभ्यास का सफलतापूर्वक आयोज...
ਪੰਜਾਬੀ-ਸਮਾਚਾਰ
See also  कुलदीप कुमार ने संभाला चंडीगढ़ मेयर पद

Leave a Reply

This site uses Akismet to reduce spam. Learn how your comment data is processed.