ਸੰਕਟ ਦੀ ਇਸ ਘੜੀ ਵਿਚ ਸਰਕਾਰ ਦੇ ਹੈਲੀਕਾਪਟਰ ਸਮੇਤ ਸਮੁੱਚੀ ਮਸ਼ੀਨਰੀ ਲੋਕਾਂ ਦੀ ਮਦਦ ਵਿੱਚ
ਸਥਿਤੀ ਉਤੇ ਨਿਰੰਤਰ ਨਜ਼ਰ ਰੱਖਣ ਲਈ ਹਿਮਾਚਲ ਪ੍ਰਦੇਸ਼ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਰਾਬਤਾ ਰੱਖਿਆ ਹੋਇਆ
(Hoshiarpur Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਖੁਦ ਕਿਸ਼ਤੀ ਵਿੱਚ ਸਵਾਰ ਹੋ ਕੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਐਨ.ਡੀ.ਆਰ.ਐਫ. ਦੇ ਜਵਾਨਾਂ ਨਾਲ ਕਿਸ਼ਤੀ ਵਿਚ ਸਵਾਰ ਹੋ ਕੇ ਮੁੱਖ ਮੰਤਰੀ ਪਿੰਡ ਰਾੜਾ ਅਤੇ ਫਤਿਹ ਕੁੱਲਾ ਗਏ ਅਤੇ ਉਸ ਤੋਂ ਬਾਅਦ ਪਿੰਡ ਹਲੇਰ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਥਾਵਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਲਿਜਾਏ ਜਾਣ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਲਈ ਹਰੇਕ ਨਾਗਰਿਕ ਦੀ ਜ਼ਿੰਦਗੀ ਬਹੁਤ ਅਨਮੋਲ ਹੈ ਅਤੇ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਹੈਲੀਕਾਪਟਰ ਸਮੇਤ ਸਮੁੱਚੀ ਮਸ਼ੀਨਰੀ ਲੋਕਾਂ ਦੀ ਮਦਦ ਵਿਚ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਵਿਚ ਮੀਂਹ ਨਹੀਂ ਪਿਆ ਪਰ ਪਹਾੜੀ ਸੂਬਿਆਂ ਵਿਚ ਭਾਰੀ ਮੀਂਹ ਪੈਣ ਕਾਰਨ ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿਚ ਹੜ੍ਹ ਆਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਾਜ਼ਾ ਸਥਿਤੀ ਦਾ ਪਤਾ ਲਾਉਣ ਲਈ ਉਹ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਲਗਾਤਾਰ ਰਾਬਤਾ ਰੱਖ ਰਹੇ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੌਂਗ ਡੈਮ ਤੋਂ ਵਾਧੂ ਪਾਣੀ ਛੱਡਣ ਕਾਰਨ ਇਹ ਜ਼ਿਲ੍ਹਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੌਂਗ ਡੈਮ ਖ਼ਤਰੇ ਦੇ ਨਿਸ਼ਾਨ ਤੋਂ ਛੇ ਫੁੱਟ ਉੱਪਰ ਹੈ ਪਰ ਫਿਰ ਵੀ ਚਿੰਤਾ ਵਾਲੀ ਕੋਈ ਗੱਲ ਨਹੀਂ ਹੈ ਕਿਉਂਕਿ ਪਹਿਲਾਂ ਇਹ ਖ਼ਤਰੇ ਦੇ ਪੱਧਰ ਤੋਂ 10 ਫੁੱਟ ਤੋਂ ਉੱਪਰ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਡੈਮ ਤੋਂ ਕੰਟਰੋਲ ਢੰਗ ਨਾਲ ਪਾਣੀ ਛੱਡਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਖੜਾ ਡੈਮ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਸੂਬੇ ਦੇ ਲੋਕਾਂ ਵਿੱਚ ਸੰਕਟ ਸਮੇਂ ਦਾ ਟਾਕਰਾ ਕਰਨ ਦਾ ਅਦੁੱਤੀ ਜਜ਼ਬਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਇਸ ਮੁਸ਼ਕਲ ਘੜੀ ਵਿੱਚ ਇੱਕ ਦੂਜੇ ਨਾਲ ਪਿਆਰ ਅਤੇ ਮੇਲ-ਮਿਲਾਪ ਦੀ ਵਿਲੱਖਣ ਭਾਵਨਾ ਦਾ ਪ੍ਰਗਟਾਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਮਿਸ਼ਨਰੀ ਭਾਵਨਾ ਨਾਲ ਇਕ-ਦੂਜੇ ਦੀ ਮਦਦ ਕਰ ਰਹੇ ਹਨ ਜਿਸ ਨਾਲ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਇਸ ਨੇਕ ਉਪਰਾਲੇ ਲਈ ਲੋਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਮਹਾਨ ਗੁਰੂਆਂ, ਸੰਤਾਂ-ਮਹਾਤਮਾ ਅਤੇ ਪੀਰ-ਪੈਗੰਬਰਾਂ ਵੱਲੋਂ ਦਿਖਾਏ ਮਾਰਗ ਚਲਦਿਆਂ ਦੁਖੀ ਲੋਕਾਂ ਦੀ ਸੇਵਾ ਕਰਦੇ ਹਨ।
ਮੁੱਖ ਮੰਤਰੀ ਨੇ ਉਨ੍ਹਾਂ ਪਰਉਪਕਾਰੀ ਲੋਕਾਂ ਦੀ ਵੀ ਸ਼ਲਾਘਾ ਕੀਤੀ ਜੋ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਸ਼ਾਸਨ ਦੇ ਨਾਲ-ਨਾਲ ਕਈ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵੀ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਹਰ ਪਾਸਿਓਂ ਮਦਦ ਮਿਲ ਰਹੀ ਹੈ, ਉੱਥੇ ਹੀ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਇਨ੍ਹਾਂ ਫੰਡਾਂ ਦੀ ਸੁਚੱਜੀ ਵਰਤੋਂ ਕਰਨ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਸ਼ੇਸ਼ ਗਿਰਦਾਵਰੀ ਨਿਰਪੱਖ ਢੰਗ ਨਾਲ ਕੀਤੀ ਜਾਵੇ ਤਾਂ ਜੋ ਪੀੜਤ ਲੋਕਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਮੁਆਵਜ਼ਾ ਜ਼ਰੂਰ ਦੇਵੇਗੀ ਭਾਵੇਂ ਉਨ੍ਹਾਂ ਦੀ ਮੁਰਗੀ ਜਾਂ ਬੱਕਰੀ ਦਾ ਨੁਕਸਾਨ ਹੋਇਆ ਹੋਵੇ।
ਮੁੱਖ ਮੰਤਰੀ ਨੇ ਕਿਹਾ ਕਿ ਫਸਲਾਂ, ਪਸ਼ੂਆਂ, ਮਕਾਨ ਜਾਂ ਕਿਸੇ ਵੀ ਚੀਜ਼ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਜੋ ਇਸ ਨੁਕਸਾਨ ਦਾ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੀਵੇਂ ਇਲਾਕਿਆਂ ਵਿੱਚ ਜਿੱਥੇ ਪਾਣੀ ਨੇ ਤਬਾਹੀ ਮਚਾਈ ਹੈ, ਉਸ ਦੇ ਨੁਕਸਾਨ ਦਾ ਵੀ ਪਤਾ ਲਾਇਆ ਜਾਵੇਗਾ ਅਤੇ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਹੜ੍ਹਾਂ ਦੌਰਾਨ ਲੋਕਾਂ ਦੇ ਹੋਏ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਲੋਕਾਂ ਨੂੰ ਰਾਹਤ ਦੇਣ ਲਈ ਜੰਗੀ ਪੱਧਰ ਉਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਾਣੀ ਦੇ ਪੱਧਰ ਸਬੰਧੀ ਜਾਣਕਾਰੀ ਲੋਕਾਂ ਨਾਲ ਨਿਰੰਤਰ ਤੌਰ ‘ਤੇ ਸਾਂਝੀ ਕਰਨ ਤਾਂ ਜੋ ਕਿਸੇ ਵੀ ਭੰਬਲਭੂਸੇ ਤੋਂ ਬਚਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਓਦੋਂ ਤੱਕ ਹੜ੍ਹਾਂ ਬਾਰੇ ਜਾਂ ਡੈਮਾਂ ਦੇ ਫਲੱਡ ਗੇਟ ਖੋਲ੍ਹਣ ਬਾਰੇ ਫੈਲਾਈਆਂ ਜਾਂਦੀਆਂ ਅਫਵਾਹਾਂ ਉਤੇ ਯਕੀਨ ਨਾ ਕਰਨ ਲਈ ਕਿਹਾ, ਜਦੋਂ ਤੱਕ ਅਧਿਕਾਰੀਆਂ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਜਾਂਦੀ। ਉਨ੍ਹਾਂ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹਾਂ ਬਾਰੇ ਗਲਤ ਖ਼ਬਰਾਂ ਨੂੰ ਸਨਸਨੀਖੇਜ ਢੰਗ ਨਾਲ ਪੇਸ਼ ਨਾ ਕਰਨ ਅਤੇ ਇਸ ਔਖੇ ਸਮੇਂ ਵਿੱਚ ਸਕਾਰਾਤਮਕ ਭੂਮਿਕਾ ਨਿਭਾਉਣ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਬੀਰ ਸਿੰਘ ਰਾਜਾ, ਕਰਮਬੀਰ ਸਿੰਘ ਘੁੰਮਣ ਅਤੇ ਡਾ. ਰਵਜੋਤ ਸਿੰਘ ਵੀ ਹਾਜ਼ਰ ਸਨ।
Related posts:
ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ 'ਚ ਰੈੱਡ ਅਲਰਟ ਜਾਰੀ, ਸੁਰੱਖਿਆ ਵਧਾਈ
Punjab Crime News
MC Chandigarh opens seventh ‘Rupee Store’ at sector 56.
ਪੰਜਾਬੀ-ਸਮਾਚਾਰ
प्रभ आसरा के 450 आश्रित 70 दिनों से बिना बिजली के काट रहे दिन
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱ...
ਪੰਜਾਬੀ-ਸਮਾਚਾਰ
ਟਰਾਂਸਪੋਰਟ ਮੰਤਰੀ ਨੇ ਸੜਕ ਹਾਦਸਿਆਂ 'ਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਦਾ ਟੀਚਾ ਦਿੱਤਾ
ਪੰਜਾਬ ਟਰਾਂਸਪੋਰਟ ਵਿਭਾਗ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ ਐਨ.ਡੀ.ਏ. ਅਤੇ ਆਈ.ਐਮ.ਏ. ਵਿੱਚ ਹੋਏ ਸ਼ਾਮਲ
ਪੰਜਾਬੀ-ਸਮਾਚਾਰ
चंडीगढ से अयोध्या गई आस्था स्पेशल ट्रेन के यात्री जय श्री राम का उद्घोष करते हुए वापिस लोटे।
ਪੰਜਾਬੀ-ਸਮਾਚਾਰ
Rs 39.69 Cr releases for Free Textbooks to SC Students: Dr. Baljit Kaur
ਪੰਜਾਬੀ-ਸਮਾਚਾਰ
कांग्रेस गरीब महिलाओं को देगी साल का एक लाख रुपए: शुक्ला
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ
ਪੰਜਾਬੀ-ਸਮਾਚਾਰ
With the power of your trust this Patiala's daughter will do all-round development of the district: ...
ਪੰਜਾਬੀ-ਸਮਾਚਾਰ
चंडीगढ़ के प्रशासक के सलाहकार श्री राजीव वर्मा की अध्यक्षता में एक बैठक में चंडीगढ़ प्रशासन के विभाग...
ਪੰਜਾਬੀ-ਸਮਾਚਾਰ
ਗੈਂਗਸਟਰ ਦੀ ਇੰਟਰਵਿਊ ਨੂੰ ਲੈ ਕੇ ਬਾਜਵਾ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ
ਪੰਜਾਬੀ-ਸਮਾਚਾਰ
The Department sensitised the stakeholders regarding implementation of the Excise Policy from 1st ...
ਪੰਜਾਬੀ-ਸਮਾਚਾਰ
ਆਪ ਦੇ ਸੱਤਾ ਚ ਆਉਣ ਤੋਂ ਬਾਅਦ ਡੇਢ ਸਾਲ ਚ 50,000 ਕਰੋੜ ਹੋਰ ਕਰਜ਼ਾ ਚੜ੍ਹ ਗਿਆ : ਜਾਖੜ
Punjab BJP
ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ 'ਤੇ ਕੀਤੀ ਛਾਪੇਮਾਰੀ
Punjab Crime News
ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ
ਪੰਜਾਬੀ-ਸਮਾਚਾਰ
ਪਹਿਲੇ ਪੰਜਾਬ ਤੋਂ ਟੂਰਿਜ਼ਮ ਸਮਿਟ ਟਰੈਵਲ ਮਾਰਟ ਦੀਆਂ ਤਿਆਰੀਆਂ ਮੁਕੰਮਲ: ਅਨਮੋਲ ਗਗਨ ਮਾਨ
Punjab News
चंडीगढ़ से तीन आम आदमी पार्टी पार्षद भाजपा में शामिल।
Chandigarh
ਡਾ. ਬਲਜੀਤ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ
ਪੰਜਾਬੀ-ਸਮਾਚਾਰ