ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ: ਡੀਜੀਪੀ ਗੌਰਵ ਯਾਦਵ
(Barnala Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਬਰਨਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ-ਤਰਫ਼ਾ ਗੋਲੀਬਾਰੀ ਮਗਰੋਂ ਬੰਬੀਹਾ ਗਿਰੋਹ ਦੇ ਮੁੱਖ ਸਰਗਨੇ ਸੁਖਵਿੰਦਰ ਖਾਨ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਬਾਕੀ ਤਿੰਨ ਮੁਲਜ਼ਮਾਂ ਦੀ ਪਛਾਣ ਯਾਦਵਿੰਦਰ ਸਿੰਘ ਉਰਫ਼ ਲੁੱਢਣ ਵਾਸੀ ਬੁੱਢਾ ਪੱਤੀ, ਮੁੱਲਾਂਪੁਰ ਦਾਖਾ, ਹੁਸਨਪ੍ਰੀਤ ਸਿੰਘ ਉਰਫ਼ ਗਿੱਲ ਵਾਸੀ ਜੈਦ ਪੱਤੀ, ਲੌਂਗੋਵਾਲ ਅਤੇ ਜਗਸੀਰ ਸਿੰਘ ਉਰਫ਼ ਬਿੱਲਾ ਵਾਸੀ ਜੈਦ ਪੱਤੀ, ਲੌਂਗੋਵਾਲ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 3 ਪਿਸਤੌਲ ਜਿਨ੍ਹਾਂ ਵਿੱਚ 17 ਜਿੰਦਾ ਕਾਰਤੂਸ ਸਮੇਤ ਦੋ .30 ਬੋਰ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸ ਸਮੇਤ ਇੱਕ .32 ਬੋਰ ਪਿਸਤੌਲ, ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਇੱਕ ਚਿੱਟੇ ਰੰਗ ਦੀ ਮਾਰੂਤੀ ਸਵਿਫ਼ਟ ਕਾਰ (ਰਜਿਸਟ੍ਰੇਸ਼ਨ ਨੰਬਰ ਪੀ.ਬੀ.22ਐਕਸ 5258), ਜਿਸ ਵਿੱਚ ਉਹ ਸਵਾਰ ਸਨ, ਵੀ ਜ਼ਬਤ ਕੀਤੀ ਗਈ ਹੈ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏ.ਜੀ.ਟੀ.ਐਫ. ਦੀ ਟੀਮ ਨੂੰ ਠੋਸ ਜਾਣਕਾਰੀ ਮਿਲੀ ਸੀ ਕਿ ਬੰਬੀਹਾ ਗਿਰੋਹ ਨਾਲ ਸਬੰਧਤ ਅਪਰਾਧੀ ਬਰਨਾਲਾ ਦੇ ਅਧਿਕਾਰ ਖੇਤਰ ਵਿੱਚ ਘੁੰਮ ਰਹੇ ਹਨ, ਜਿਸ ਤੋਂ ਬਾਅਦ ਏ.ਆਈ.ਜੀ. ਏਜੀਟੀਐਫ ਸੰਦੀਪ ਗੋਇਲ ਨੇ ਬਰਨਾਲਾ ਪੁਲੀਸ ਨੂੰ ਸੁਚੇਤ ਕੀਤਾ ਅਤੇ ਤੁਰੰਤ ਏਜੀਟੀਐਫ ਬਠਿੰਡਾ ਰੇਂਜ ਤੋਂ ਪੁਲੀਸ ਟੀਮਾਂ ਨੂੰ ਰਵਾਨਾ ਕੀਤਾ, ਜਿਸ ਤੋਂ ਬਾਅਦ ਪੁਲਿਸ ਵੱਲੋਂ ਬਰਨਾਲਾ ਦੇ ਹੰਡਿਆਇਆ ਚੌਕ ਵਿਖੇ ਵਿਸ਼ੇਸ਼ ਨਾਕਾ ਲਾਇਆ ਗਿਆ। ਇਹ ਨਾਕਾ ਬਰਨਾਲਾ ਦੇ ਸੀਆਈਏ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਨਿਰਗਰਾਨੀ ਹੇਠ ਲਾਇਆ ਗਿਆ, ਜਦਕਿ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਏ.ਜੀ.ਟੀ.ਐਫ ਦੀ ਟੀਮ ਨਾਲ ਆਪਰੇਸ਼ਨ ਵਿੱਚ ਸ਼ਾਮਲ ਸਨ।
ਡੀਜੀਪੀ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨੇ ਸਵਿਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਰੁਕਣ ਦੀ ਬਜਾਏ ਕਾਰ ਵਿੱਚ ਬੈਠੇ ਵਿਅਕਤੀਆਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਜਵਾਬ ਵਿੱਚ ਪੁਲਿਸ ਟੀਮਾਂ ਨੂੰ ਵੀ ਗੋਲੀਬਾਰੀ ਕਰਨੀ ਪਈ। ਉਨ੍ਹਾਂ ਅੱਗੇ ਦੱਸਿਆ ਕਿ ਦੋ-ਤਰਫ਼ਾ ਗੋਲੀਬਾਰੀ ਦੌਰਾਨ ਮੁਲਜ਼ਮ ਸੁਖਵਿੰਦਰ ਖਾਨ ਜਖ਼ਮੀ ਹੋ ਗਿਆ, ਜੋ ਹੁਣ ਸਥਾਨਕ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਹੋਰ ਵੇਰਵੇ ਦਿੰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਲੌਂਗੋਵਾਲ ਦਾ ਰਹਿਣ ਵਾਲਾ ਸੁਖਵਿੰਦਰ ਖਾਨ ਬੰਬੀਹਾ ਗਰੋਹ ਦਾ ਸਿਰਕੱਢ ਮੈਂਬਰ ਹੈ, ਜੋ ਪੰਜਾਬ ਪੁਲਿਸ ਨੂੰ ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਆਦਿ ਦੇ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 307 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਬਰਨਾਲਾ ਵਿਖੇ ਐਫਆਈਆਰ ਨੰ. 388 ਮਿਤੀ 9/8/2023 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Related posts:
ਮਨੀਪੁਰ ਦਹਿਸ਼ਤ ਲਈ ਮਿਸਾਲੀ ਸਜ਼ਾ ਦੀ ਮੰਗ: ਲਗਾਤਾਰ ਹਿੰਸਾ ਅਤੇ ਅੱਤਿਆਚਾਰਾਂ ਦੇ ਮੱਦੇਨਜ਼ਰ ਮਨੀਪੁਰ ਦੇ ਮੁੱਖ ਮੰਤਰੀ ਆਪ...
Manipur violence
चंडीगढ़ प्रशासन ने अतिक्रमित सरकारी भूमि का सर्वेक्षण किया शुरू।
ਪੰਜਾਬੀ-ਸਮਾਚਾਰ
ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ 62.70 ਕਰੋੜ ਰੁਪਏ ਜਾਰੀ: ਜਿੰਪਾ
ਪੰਜਾਬੀ-ਸਮਾਚਾਰ
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
Cambodian Civil Servants’ Visit In Patiala for Training Program on Public Policy and Governance
ਪੰਜਾਬੀ-ਸਮਾਚਾਰ
ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ
ਪੰਜਾਬੀ-ਸਮਾਚਾਰ
ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ
ਪੰਜਾਬੀ-ਸਮਾਚਾਰ
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ
ਪੰਜਾਬੀ-ਸਮਾਚਾਰ
ਭਗਵੰਤ ਮਾਨ 22 ਜੁਲਾਈ ਨੂੰ 72 ਸਕੂਲ ਪ੍ਰਿੰਸੀਪਲਾਂ ਨੂੰ ਟਰੇਨਿੰਗ ਹਿਤ ਸਿੰਘਾਪੁਰ ਭੇਜਣ ਲਈ ਕਰਨਗੇ ਰਵਾਨਾ: ਹਰਜੋਤ ਸਿੰਘ ...
ਸਕੂਲ ਸਿੱਖਿਆ ਸਮਾਚਾਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱ...
ਪੰਜਾਬੀ-ਸਮਾਚਾਰ
112 ਪਿੰਡਾਂ ਦੇ ਸਵਾ ਲੱਖ ਤੋਂ ਜ਼ਿਆਦਾ ਲੋਕਾਂ ਨੂੰ ਮਿਲੇਗੀ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ
Aam Aadmi Party
19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ
ਪੰਜਾਬੀ-ਸਮਾਚਾਰ
ਜੀ.ਐਸ.ਟੀ ਚੋਰੀ ਕਰਨ ਵਾਲਿਆਂ ਵਿਰੁੱਧ ਜਾਰੀ ਮੁਹਿੰਮ ਤਹਿਤ 12 ਫਰਨੇਸ ਦੀ ਜਾਂਚ, 60 ਵਾਹਨ ਕੀਤੇ ਜ਼ਬਤ: ਹਰਪਾਲ ਸਿੰਘ ਚੀਮ...
ਪੰਜਾਬੀ-ਸਮਾਚਾਰ
मेयर कुलदीप कुमार ने पूरी ईमानदारी व साफ़-सुथरे ढंग से कराया चुनाव : डॉ. आहलूवालिया
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀਆਂ ਦੇ 264 ਟਿਕਾਣਿਆਂ 'ਤੇ ਛਾਪੇਮਾਰੀ
Punjab Crime News
ਪੇਡਾ ਅਤੇ ਆਈ.ਆਈ.ਟੀ. ਰੋਪੜ ਵੱਲੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਕੀਤੇ ਜਾਣਗੇ ਉਪਰਾਲੇ
ਪੰਜਾਬੀ-ਸਮਾਚਾਰ
ਸਾਫ਼ ਵਾਤਾਵਰਣ ਪ੍ਰਤੀ ਮੁੱਖ ਮੰਤਰੀ ਦੀ ਵਚਨਬੱਧਤਾ ਤਹਿਤ ਸਾਰੇ ਸ਼ਹਿਰਾਂ ਵਿੱਚ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ: ਅਨ...
ਪੰਜਾਬੀ-ਸਮਾਚਾਰ
ਪੰਜਾਬ ਰਾਜ ਖੁਰਾਕ ਕਮਿਸ਼ਨ, ਪੰਜਾਬ ਖੁਰਾਕ ਸੁਰੱਖਿਆ ਨਿਯਮਾਂ 2016 ਵਿੱਚ ਸੋਧ ਲਈ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਬਿ...
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ 'ਚ ਪੀ.ਆਰ.ਟੀ.ਸੀ. ਦਾ ਇੰਸਪੈਕਟਰ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ