ਸਵੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਹੁਸ਼ਿਆਰਪੁਰ ਵਿੱਚ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਡੀਜੀਪੀ ਪੰਜਾਬ ਵੱਲੋਂ ਸੈਮੀਨਾਰ ਹਾਲ ਅਤੇ ਦੋ ਹਾਈ-ਟੈਕ ਨਾਕਿਆਂ ਦਾ ਉਦਘਾਟਨ, ਹੁਸ਼ਿਆਰਪੁਰ ਵਿੱਚ ਆਫੀਸਰਜ਼ ਮੈੱਸ ਦਾ ਰੱਖਿਆ ਨੀਂਹ ਪੱਥਰ

ਸੀਪੀਜ਼/ਐਸਐਸਪੀਜ਼ ਨੂੰ ਨਾਕਿਆਂ ਨੂੰ ਮਜ਼ਬੂਤ ਕਰਨ, ਸਮਾਜ-ਵਿਰੋਧੀ ਤੱਤਾਂ ਵਿਰੁੱਧ ਚੌਕਸੀ ਵਧਾਉਣ ਦੇ ਨਿਰਦੇਸ਼

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ਪੁਲਿਸ ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਮੱਦੇਨਜ਼ਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵੱਖ ਵੱਖ ਪੁਲਿਸ ਪਹਿਲਕਦਮੀਆਂ ਸਮਰਪਿਤ ਕੀਤੀਆਂ, ਜਿਸ ਵਿੱਚ ਪੁਲਿਸ ਲਾਈਨਜ਼ ਵਿਖੇ ਇੱਕ ਸੈਮੀਨਾਰ ਹਾਲ ਦਾ ਉਦਘਾਟਨ ਅਤੇ ਆਫ਼ੀਸਰਜ਼ ਮੈੱਸ ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹੈ । ਇਸ ਤੋਂ ਇਲਾਵਾ, ਉਨ੍ਹਾਂ ਨੇ ਦੋ ਹਾਈ-ਟੈਕ ਨਾਕਿਆਂ- ਹੁਸ਼ਿਆਰਪੁਰ ਦੇ ਟਾਂਡਾ ਵਿੱਚ ਰਾੜਾ ਪੁਲ ਅਤੇ ਹੁਸ਼ਿਆਰਪੁਰ ’ਚ ਹੀ ਥਾਣਾ ਹਾਜੀਪੁਰ ਵਿਖੇ ਅੰਤਰਰਾਜੀ ਨਾਕਾ ਬੁੱਢਾਵੜ ਦਾ ਆਨਲਾਈਨ ਉਦਘਾਟਨ ਵੀ ਕੀਤਾ।

AHEAD OF I-DAY, DGP GAURAV YADAV HOLDS LAW AND ORDER REVIEW MEETING IN HOSHIARPUR

AHEAD OF I-DAY, DGP GAURAV YADAV HOLDS LAW AND ORDER REVIEW MEETING IN HOSHIARPUR

ਦੱਸਣਾ ਬਣਦਾ ਹੈ ਕਿ ਡੀਜੀਪੀ 15 ਅਗਸਤ ਨੂੰ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਤੋਂ ਪਹਿਲਾਂ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੁਸ਼ਿਆਰਪੁਰ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਲਈ ਪਹੁੰਚੇ ਸਨ। ਇਹ ਮੀਟਿੰਗ ਜਲੰਧਰ ਕਮਿਸ਼ਨਰੇਟ, ਹੁਸ਼ਿਆਰਪੁਰ, ਕਪੂਰਥਲਾ ਅਤੇ ਜਲੰਧਰ ਦਿਹਾਤੀ ਦੇ ਪੁਲਿਸ ਜ਼ਿਲਿ੍ਹਆਂ ਦੇ ਅਧਿਕਾਰੀਆਂ ਨਾਲ ਕੀਤੀ ਗਈ। ਮੀਟਿੰਗ ਵਿੱਚ ਡੀ.ਆਈ.ਜੀ. ਜਲੰਧਰ ਰੇਂਜ ਸਵਪਨ ਸ਼ਰਮਾ, ਐਸ.ਐਸ.ਪੀ. ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ, ਐਸ.ਐਸ.ਪੀ. ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਅਤੇ ਐਸ.ਐਸ.ਪੀ. ਕਪੂਰਥਲਾ ਰਾਜਪਾਲ ਸਿੰਘ ਸੰਧੂ ਹਾਜ਼ਰ ਸਨ।

See also  ਪੰਜਾਬ ਦੇ ਸਿਹਤ ਮੰਤਰੀ ਨੇ ‘ਏਮਜ਼ ’ ਮੁਹਾਲੀ ਦੇ ਡਾਈਰੀਆ ਵਾਰਡ ਦਾ ਕੀਤਾ ਅਚਨਚੇਤ ਨਿਰੀਖਣ

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਨ੍ਹਾਂ ਨੇ ਆਜ਼ਾਦੀ ਦਿਵਸ ਦੇ ਮੱਦਨਜ਼ਰ ਪ੍ਰਾਪਤ ਸੁਰੱਖਿਆ ਅਲਰਟ ਸਾਂਝੇ ਕੀਤੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਅਧਿਕਾਰੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਦੇਣ ਅਤੇ ਜੇਕਰ ਕੋਈ ਵਿਅਕਤੀ ਕਿਸੇ ਵੀ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਵੇ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ ਅਤੇ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ। ਉਨ੍ਹਾਂ ਕਾਨੂੰਨ ਵਿਵਸਥਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ।

ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਚੌਕੀਆਂ ਵਧਾਉਣ ਅਤੇ ਹਰ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਦੁਹਰਾਇਆ ਕਿ ਪੰਜਾਬ ਪੁਲਿਸ ਆਪਣੀ ਪੇਸ਼ੇਵਰ ਉੱਤਮਤਾ ਨੂੰ ਬਰਕਰਾਰ ਰੱਖਣ ਅਤੇ ਸੂਬੇ ਵਿੱਚ ਅਪਰਾਧ ਨੂੰ ਰੋਕਣ ਦੀ ਕਵਾਇਦ ਨੂੰ ਜਾਰੀ ਰੱਖੇਗੀ। ਜ਼ਿਕਰਯੋਗ ਹੈ ਕਿ ਡੀ.ਜੀ.ਪੀ ਨੇ ਬੜਾ-ਖਾਨਾ ਦੌਰਾਨ ਸਾਰੇ ਰੈਂਕਾਂ ਦੇ ਬਹਾਦਰ ਪੁਲਿਸ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਵਧੀਆ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਇਨਾਮ ਵੀ ਤਕਸੀਮ ਕੀਤੇ।

See also  ਬਾਜਵਾ ਨੇ 9 ਵਿਧਾਇਕਾਂ ਨੂੰ ਮੁਅੱਤਲ ਕਰਨ 'ਤੇ ਸਪੀਕਰ ਦੀ ਕੀਤੀ ਨਿੰਦਾ

Related posts:

ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟਾ ਕੇਂਦਰ ਬਣਾਉਣ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਪੰਜਾਬੀ-ਸਮਾਚਾਰ
झारखंड के 51 छात्रों ने की राज्यपाल से मुलाकात
ਪੰਜਾਬੀ-ਸਮਾਚਾਰ
Cm Calls Upon People To Follow Teachings Of Sri Guru Tegh Bahadur Ji
ਪੰਜਾਬੀ-ਸਮਾਚਾਰ
ਭਾਰਤ ਦੌਰੇ 'ਤੇ ਆਏ ਕੰਬੋਡੀਆ ਸਿਵਲ ਸੇਵਾ ਦੇ ਅਧਿਕਾਰੀ ਪਟਿਆਲਾ ਪੁੱਜੇ, ਸਿਵਲ ਪ੍ਰਸ਼ਾਸਨ ਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰ...
ਪੰਜਾਬੀ-ਸਮਾਚਾਰ
ਚੋਧਰੀ ਚਰਨ ਸਿੰਘ, ਨਰਸਿੰਮਾ ਰਾਵ ਅਤੇ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਲਈ ਮੋਦੀ ਦਾ ਧੰਨਵਾਦ-ਜਾਖੜ
Punjab Farmers
ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ
Punjab News
ਪੰਜਾਬ ਪੁਲਿਸ ਨੇ ਵੀਐਚਪੀ ਆਗੂ ਵਿਕਾਸ ਬੱਗਾ ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ
ਪੰਜਾਬੀ-ਸਮਾਚਾਰ
ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ‘ਸਰਫੇਸ ਸੀਡਰ’ ਉਤੇ ਸੀ.ਆਰ.ਐਮ. ਸਕੀਮ ਤਹਿਤ ਸਬਸਿਡੀ ਦੇਣ ...
Punjab News
ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ
ਪੰਜਾਬੀ-ਸਮਾਚਾਰ
चुनाव मे अपनी पार्टी के खिलाफ कर रहे थे प्रचार काँग्रेस ने पाँच वरिष्ठ नेताओं को दिखाया बाहर का रास्...
ਪੰਜਾਬੀ-ਸਮਾਚਾਰ
ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ
ਪੰਜਾਬੀ-ਸਮਾਚਾਰ
ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ
Punjab Sports News
ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ
Flood in Punjab
कुण्डी कनेकक्शन से मनीष तिवारी की जनसभा हो रही थी रोशन, भाजपा ने दी लिखित शिकायत
ਪੰਜਾਬੀ-ਸਮਾਚਾਰ
पार्टी नेतृत्व का फ़ैसला सर्वोपरि : प्रेम गर्ग
ਪੰਜਾਬੀ-ਸਮਾਚਾਰ
ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ
ਪੰਜਾਬੀ-ਸਮਾਚਾਰ
ਤੁਸੀਂ ਕਿਸ ਹੈਸੀਅਤ ਵਿਚ ਸ਼੍ਰੋਮਣੀ ਕਮੇਟੀ ਦੇ ਹੈਲਪਲਾਈਨ ਨੰਬਰ ਜਾਰੀ ਕਰ ਰਹੇ ਹੋ-ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਪੁੱ...
ਪੰਜਾਬੀ-ਸਮਾਚਾਰ
Sh. Abhijit Vijay Chaudhari, IAS Joins  Chandigarh Administration.
ਪੰਜਾਬੀ-ਸਮਾਚਾਰ
Mayor Mr. Kuldeep Kumar inaugurated a workshop on 'Solid Waste Management' by FOSWAC, Yuvsatta, Envi...
ਪੰਜਾਬੀ-ਸਮਾਚਾਰ
See also  ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਸਐਸਪੀ ਪਟਿਆਲਾ ਨੂੰ ਇੱਕ ਰਸਮੀ ਸ਼ਿਕਾਇਤ ਲਿਖ ਕੇ ਤੁਰੰਤ ਕੇਸ/ਐਫਆਈਆਰ ਦਰਜ ਕਰਨ

Leave a Reply

This site uses Akismet to reduce spam. Learn how your comment data is processed.