ਪੁਲਿਸ ਟੀਮਾਂ ਵੱਲੋਂ 37500 ਰੁਪਏ ਦੀ ਨਕਦੀ ਅਤੇ ਗੋਲੀ-ਸਿੱਕੇ ਸਮੇਤ ਤਿੰਨ ਪਿਸਤੌਲ ਵੀ ਬਰਾਮਦ
ਗੁਰਦੇਵ ਜੈਸਲ, ਜੋ ਅੱਤਵਾਦੀ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਦਾ ਕਰੀਬੀ ਸਾਥੀ ਹੈ
(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ ਚੈਕ ਗਣਰਾਜ ਅਧਾਰਤ ਗੁਰਦੇਵ ਸਿੰਘ ਉਰਫ਼ ਜੈਸਲ ਵੱਲੋਂ ਚਲਾਏ ਜਾ ਰਹੇ ਦਹਿਸ਼ਤੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਤਿੰਨ ਪਿਸਤੌਲਾਂ ਅਤੇ ਗੋਲੀ-ਸਿੱਕੇ ਸਮੇਤ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸਾਹਮਣੇ ਆਈ ਹੈ। ਗੁਰਦੇਵ ਜੈਸਲ, ਕੈਨੇਡਾ ਅਧਾਰਤ ਅੱਤਵਾਦੀਆਂ ਲਖਬੀਰ ਉਰਫ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ, ਜਿਨ੍ਹਾਂ ਦਾ ਹੱਥ ਪੁਲਿਸ ਸਟੇਸ਼ਨ ਸਰਹਾਲੀ ਵਿਖੇ ਹੋਏ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਅਤੇ ਸੂਬੇ ਵਿੱਚ ਮਿੱਥ ਕੇ ਕੀਤੀਆਂ ਗਈਆਂ ਹੱਥਿਆਵਾਂ ਪਿੱਛੇ ਹੈ, ਦੇ ਗਿਰੋਹ ਦਾ ਮੁੱਖ ਮੈਂਬਰ ਹੈ।

AHEAD OF I-DAY, PUNJAB POLICE BUST TERROR MODULE BEING OPERATED BY GURDEV JAISEL FROM CZECH; THREE OPERATIVES HELD
ਫੜੇ ਗਏ ਵਿਅਕਤੀਆਂ ਦੀ ਪਛਾਣ ਅਸ਼ਮਪ੍ਰੀਤ ਸਿੰਘ ਵਾਸੀ ਨੂਰਦੀ, ਤਰਨ ਤਾਰਨ, ਪਰਦੀਪ ਸਿੰਘ ਅਤੇ ਸੁਖਮਨ ਦੋਵੇਂ ਵਾਸੀ ਸ਼ੇਰੋਂ, ਸਰਹਾਲੀ (ਤਰਨ ਤਾਰਨ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲਾਂ ਤੋਂ ਇਲਾਵਾ 37500 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੁਰਦੇਵ ਜੈਸਲ ਵੱਲੋਂ ਮਾਝਾ ਖੇਤਰ ਵਿੱਚ ਦਹਿਸ਼ਤੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਇੱਕ ਨਵਾਂ ਮਾਡਿਊਲ ਤਿਆਰ ਕਰਨ ਦੀ ਠੋਸ ਜਾਣਕਾਰੀ ਮਿਲਣ ਉਪਰੰਤ ਤਰਨ ਤਾਰਨ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਤਿੰਨਾਂ ਮੁਲਜ਼ਮਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ, ਜਦੋਂ ਉਹ ਅਪਰਾਧ ਨੂੰ ਅੰਜ਼ਾਮ ਦੇਣ ਦੀ ਸਾਜਿਸ਼ ਰਚ ਰਹੇ ਸਨ।ਹੋਰ ਵੇਰਵੇ ਸਾਂਝੇ ਕਰਦਿਆਂ ਐਸ.ਐਸ.ਪੀ, ਤਰਨਤਾਰਨ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਚੈਕ ਗਣਰਾਜ ਵਿੱਚ ਬੈਠਾ ਜੈਸਲ, ਮਾਡਿਊਲ ਦੇ ਮੈਂਬਰਾਂ ਦੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਨੂੰ ਸੂਬੇ ਦੀ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਲਈ ਦਹਿਸ਼ਤੀ ਗਤੀਵਿਧੀਆਂ ਅਤੇ ਟਾਰਗੇਟ ਕਿਲਿੰਗਜ਼ ਨੂੰ ਅੰਜਾਮ ਦੇਣ ਸਬੰਧੀ ਫੋਨ ‘ਤੇ ਨਿਰਦੇਸ਼ ਦਿੰਦਾ ਸੀ।
ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੇ ਇਹ ਵੀ ਮੰਨਿਆ ਕਿ ਉਨ੍ਹਾਂ ਵੱਲੋਂ ਅੱਤਵਾਦ ਫੰਡਿੰਗ ਦੇ ਤੌਰ ‘ਤੇ ਹਥਿਆਰਾਂ ਅਤੇ ਪੈਸਿਆਂ ਦੀਆਂ ਕੁਝ ਖੇਪਾਂ ਵੀ ਪ੍ਰਾਪਤ ਕੀਤੀਆਂ ਗਈਆ ਸਨ, ਜਿਨ੍ਹਾਂ ਨੂੰ ਗੁਰਦੇਵ ਜੈਸਲ ਦੇ ਨਿਰਦੇਸ਼ਾਂ ‘ਤੇ ਵੱਖ-ਵੱਖ ਵਿਅਕਤੀਆਂ ਤੱਕ ਪਹੁੰਚਾਇਆ ਜਾਣਾ ਸੀ। ਉਨ੍ਹਾਂ ਕਿਹਾ ਕਿ ਸਾਰੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਰਹਾਲੀ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 384, 385,386, 387, 115 ਅਤੇ 120-ਬੀ, ਅਸਲਾ ਐਕਟ ਦੀਆਂ ਧਾਰਾਵਾਂ 25 (6) ਅਤੇ 27 (7), ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾਵਾਂ 13, 16, 17, 18, 18-ਬੀ, 20 ਅਤੇ 40, ਐਨ.ਡੀ.ਪੀ.ਐਸ. ਐਕਟ ਦੀ ਧਾਰਾਵਾਂ 21 ਅਤੇ 29 ਅਤੇ ਆਈਟੀ ਐਕਟ ਦੀ ਧਾਰਾ 66 ਤਹਿਤ ਐਫ.ਆਈ.ਆਰ. ਨੰ. 119 ਮਿਤੀ 12.08.2023 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਗੁਰਦੇਵ ਜੈਸਲ ਕੌਣ ਹੈ?
ਗੈਂਗਸਟਰ ਤੋਂ ਅੱਤਵਾਦੀ ਬਣੇ ਕੈਨੇਡਾ ਅਧਾਰਤ ਲਖਬੀਰ ਸਿੰਘ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ ਦਾ ਕਰੀਬੀ ਸਾਥੀ ਗੁਰਦੇਵ ਸਿੰਘ ਉਰਫ ਜੈਸਲ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ ‘ਤੇ ਦਸੰਬਰ 2022 ਵਿੱਚ ਹੋਏ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦਾ ਮਾਸਟਰਮਾਈਂਡ ਹੈ। ਉਹ 2022 ਵਿੱਚ ਦੁਬਈ ਭੱਜ ਗਿਆ, ਜਿਸ ਤੋਂ ਬਾਅਦ ਗੈਰ-ਕਾਨੂੰਨੀ ਢੰਗ ਨਾਲ ਉਥੋਂ ਯੂਰਪ ਚਲਾ ਗਿਆ। ਉਹ ਆਪਣੇ ਸਾਥੀਆਂ ਦੀ ਮਦਦ ਨਾਲ ਪੰਜਾਬ ‘ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅੱਤਵਾਦੀ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਦੀ ਮਦਦ ਕਰਦਾ ਰਿਹਾ ਹੈ। ਕਾਊਂਟਰ ਇੰਟੈਲੀਜੈਂਸ ਰਿਪੋਰਟਾਂ ਦੇ ਅਨੁਸਾਰ ਜਦੋਂ ਗੁਰਦੇਵ ਜੈਸਲ ਪਹਿਲਾਂ ਭਾਰਤ ਵਿੱਚ ਸੀ ਤਾਂ ਉਸਨੇ ਲਖਬੀਰ ਲੰਡਾ ਦੇ ਕਹਿਣ ‘ਤੇ ਹਥਿਆਰਾਂ, ਆਈਈਡੀਜ਼, ਏਕੇ-47 ਰਾਈਫਲ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਹਾਸਲ ਕੀਤੀ ਸੀ।
Related posts:
ਭਗਵੰਤ ਮਾਨ ਸਰਕਾਰ ਦੇ ਢਿੱਲੇ ਰਵੱਈਏ ਨਾਲ ਪੰਜਾਬ 'ਚ ਨਸ਼ਿਆਂ ਦੀ ਦੁਰਵਰਤੋਂ ਵਧੀ: ਬਾਜਵਾ
ਪੰਜਾਬੀ-ਸਮਾਚਾਰ
The Excise Department U.T. Chandigarh is going to implement a track and trace system to effectively ...
ਪੰਜਾਬੀ-ਸਮਾਚਾਰ
ਪਠਾਨਕੋਟ ਪੰਚਾਇਤੀ ਜ਼ਮੀਨ ਘੁਟਾਲਾ: ਵਿਜੀਲੈਂਸ ਵੱਲੋਂ ਏ.ਡੀ.ਸੀ. ਅਤੇ ਲਾਭਪਾਤਰੀਆਂ ਖ਼ਿਲਾਫ਼ ਕੇਸ ਦਰਜ
ਪੰਜਾਬ-ਵਿਜੀਲੈਂਸ-ਬਿਊਰੋ
ਧੀ ਨੇ ਚਾਕੂ ਮਾਰ ਕੇ ਕਰ ਦਿੱਤਾ ਪਿਤਾ ਦਾ ਕਤਲ
Chandigarh
भाजपा कार्यालय कमलम पहुंचे हरियाणा के मुख्यमंत्री नायब सैनी
ਪੰਜਾਬੀ-ਸਮਾਚਾਰ
ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਕਲਰਕ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
मुख्य निर्वाचन अधिकारी डॉ. विजय नामदेव ज़ादे ने अनुमति सेल का दौरा किया और कामकाज की समीक्षा की
ਪੰਜਾਬੀ-ਸਮਾਚਾਰ
ਤੁਸੀਂ ਕਿਸ ਹੈਸੀਅਤ ਵਿਚ ਸ਼੍ਰੋਮਣੀ ਕਮੇਟੀ ਦੇ ਹੈਲਪਲਾਈਨ ਨੰਬਰ ਜਾਰੀ ਕਰ ਰਹੇ ਹੋ-ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਪੁੱ...
ਪੰਜਾਬੀ-ਸਮਾਚਾਰ
Khedan Watan Punjab Diyan-2023 : ਬਲਾਕ ਪੱਧਰੀ ਮੁਕਾਬਲਿਆਂ ਦੀ ਹੋਈ ਸ਼ੁਰੂਆਤ
Khedan Watan Punjab Diya
ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ। ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਦਾ ਜਤਾਇਆ ਭਰੋਸਾ
ਪੰਜਾਬੀ-ਸਮਾਚਾਰ
पार्षद तरुणा मेहता ने पार्क में नए वाकिंग ट्रेक का किया उद्घाटन
ਪੰਜਾਬੀ-ਸਮਾਚਾਰ
62.80% voter turnout recorded in 13 Lok Sabha Constituencies in Punjab: Sibin C
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ- ਹਰਭਜਨ ਸਿੰਘ ਈ.ਟੀ.ਓ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਛੇ ਸਾਥੀ ਗ੍ਰਿਫ਼ਤਾਰ; ਪੰਜ ਪਿਸਤੌਲ ਬਰਾਮਦ
Mohali
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਪ੍ਰੇਰਣਾਦ...
ਪੰਜਾਬੀ-ਸਮਾਚਾਰ
Jimpa hails CM for pro-people decision of doing away with practice of NoC.
Punjab News
बॉटलिंग प्लांट में अवैध गतिविधियों के खिलाफ आबकारी विभाग ने की कार्यवाही।
ਪੰਜਾਬੀ-ਸਮਾਚਾਰ
ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ...
ਪੰਜਾਬੀ-ਸਮਾਚਾਰ
ਪੰਜਾਬ ਦੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਬਦਲੇਗੀ ਨੁਹਾਰ: ਜਿੰਪਾ
ਪੰਜਾਬੀ-ਸਮਾਚਾਰ
Punjab Tourism Summit : ਪੰਜਾਬ ਵੱਲੋਂ 11 ਤੋਂ 13 ਸਤੰਬਰ ਤੱਕ ਹੋਣ ਵਾਲੇ 'ਸੈਰ-ਸਪਾਟਾ ਸੰਮੇਲਨ' ਦੀ ਮੇਜ਼ਬਾਨੀ ਲਈ ਪੁ...
ਪੰਜਾਬੀ-ਸਮਾਚਾਰ