ਪੰਜਾਬ ਪੁਲਿਸ ਨੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਸਾਜ਼ਿਸ਼ ਨੂੰ ਕੀਤਾ ਨਾਕਾਮ;  ਕੇ.ਐਲ.ਐਫ਼. ਮਾਡਿਊਲ ਦੇ ਪੰਜ ਕਾਰਕੁਨ ਗ੍ਰਿਫ਼ਤਾਰ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੰਜਾਬ ਪੁਲਿਸ ਨੇ ਵਿਦੇਸ਼-ਅਧਾਰਤ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਦੇ ਪੰਜ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਆਜ਼ਾਦੀ ਦਿਵਸ ਤੋਂ ਪਹਿਲਾਂ ਪਾਕਿ-ਆਈ.ਐਸ.ਆਈ. ਦੀ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। 
AHEAD OF I-DAY, PUNJAB POLICE FOILS ISI-BACKED CONSPIRACY TO DISRUPT PEACE AND HARMONY OF THE STATE; FIVE OPERATIVES OF KLF-MODULE HELD

AHEAD OF I-DAY, PUNJAB POLICE FOILS ISI-BACKED CONSPIRACY TO DISRUPT PEACE AND HARMONY OF THE STATE; FIVE OPERATIVES OF KLF-MODULE HELD

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਇਹ ਸੂਹ ਮਿਲਣ ਕਿ ਵਿਦੇਸ਼ਾਂ ਅਧਾਰਤ ਕੁਝ ਅੱਤਵਾਦੀ ਅਨਸਰਾਂ ਨੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਜੇਲ੍ਹਾਂ ਵਿੱਚ ਬੰਦ ਅਪਰਾਧੀਆਂ ਰਾਹੀਂ ਆਪਣੇ ਗਿਰੋਹ ਵਿੱਚ ਮੈਂਬਰਾਂ ਨੂੰ ਸ਼ਾਮਲ ਕਰਕੇ ਮਾਡਿਊਲ ਤਿਆਰ ਕੀਤਾ ਹੈ, ਜੋ ਘੱਟ ਗਿਣਤੀਆਂ ਦੇ ਆਗੂਆਂ, ਪੁਲਿਸ ਅਧਿਕਾਰੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਹਨ, ਤਾਂ ਐਸ.ਏ.ਐਸ. ਨਗਰ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ) ਨੇ ਤੁਰੰਤ ਕੇਸ ਦਰਜ ਕਰਕੇ ਵਿਸ਼ੇਸ਼ ਆਪਰੇਸ਼ਨ ਸ਼ੁਰੂ ਕਰ ਦਿੱਤਾ। ਡੀਜੀਪੀ ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਲਗਭਗ ਦੋ ਹਫ਼ਤਿਆਂ ਤੱਕ ਚੱਲੇ ਆਪ੍ਰੇਸ਼ਨ, ਜਿਸ ਵਿੱਚ ਸੂਝ-ਬੂਝ ਨਾਲ ਖੁਫੀਆ ਜਾਣਕਾਰੀ ਇਕੱਠੀ ਕਰਨ, ਤਕਨੀਕੀ ਵਿਸ਼ਲੇਸ਼ਣ ਅਤੇ ਤੇਜ਼ੀ ਨਾਲ ਕਾਰਵਾਈ ਦੇ ਚਲਦਿਆਂ ਪੰਜਾਬ ਪੁਲਿਸ ਨੂੰ ਇਸ ਨਾਪਾਕ ਸਾਜ਼ਿਸ਼ ਵਿੱਚ ਸ਼ਾਮਲ ਅੱਤਵਾਦੀ ਮਾਡਿਊਲ ਦੇ ਪੰਜ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਮਿਲੀ। 
ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਨਵੇਂ ਬਣੇ ਮਾਡਿਊਲ ਦੇ ਸਬੰਧ ਉਨ੍ਹਾਂ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਹੋਣ ਬਾਰੇ ਪਤਾ ਚੱਲਿਆ ਹੈ, ਜਿਨ੍ਹਾਂ ਨੇ 24 ਜੂਨ, 2023 ਨੂੰ ਬਟਾਲਾ ਵਿੱਚ ਰਾਜੀਵ ਮਹਾਜਨ ਨੂੰ ਨਿਸ਼ਾਨਾ ਬਣਾਇਆ ਸੀ ਅਤੇ ਉਹ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਵੱਖ-ਵੱਖ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਇਨ੍ਹਾਂ ਕਾਰਕੁਨਾਂ ਰਾਹੀਂ ਇਸ ਵੱਖਰੇ ਮਾਡਿਊਲ ਨੂੰ ਚਲਾ ਰਹੇ ਸਨ।  ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਕੇ.ਐਲ.ਐਫ ਦੇ ਕਾਰਕੁਨ ਫਰਜ਼ੀ ਨਾਮ ਰਣਜੋਧ ਸਿੰਘ ਦੀ ਵਰਤੋਂ ਕਰਕੇ ਭਾਰਤ ਵਿੱਚ ਨੌਜਵਾਨਾਂ ਦੀ ਪਛਾਣ ਕਰ ਰਹੇ ਹਨ ਅਤੇ ਜੇਲ੍ਹ ਵਿੱਚ ਬੰਦ ਅਪਰਾਧੀਆਂ ਰਾਹੀਂ ਗਿਰੋਹ ਵਿੱਚ ਮੈਂਬਰ ਭਰਤੀ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਫਿਰ ਉਹ ਸੋਸ਼ਲ ਮੀਡੀਆ ਦੀ ਵਰਤੋਂ ਕਰਕੇ ਅਜਿਹੇ ਨੌਜਵਾਨਾਂ ਨੂੰ ਭਰਮਾਉਂਦੇ ਹਨ ਅਤੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਸਤੇ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਕਰਦੇ ਹਨ।
ਡੀਜੀਪੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਦੇਸ਼ ਵਿਰੋਧੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਸ ਕਾਰਵਾਈ ਬਾਰੇ ਹੋਰ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਐਸਏਐਸ ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਇਹ ਪਤਾ ਲੱਗਿਆ ਹੈ ਕਿ ਕੇਐਲਐਫ ਦੇ ਵਿਦੇਸ਼ ਅਧਾਰਤ ਹੈਂਡਲਰਾਂ ਨੇ ਮਾਡਿਊਲ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਏ ਜਾਣ ਵਾਲੇ ਵਿਅਕਤੀਆਂ ਦੀ ਸੂਚੀ ਪ੍ਰਦਾਨ ਕੀਤੀ ਸੀ ਅਤੇ ਉਨ੍ਹਾਂ ਨੇ ਪਹਿਲਾਂ ਹੀ ਕੁਝ ਵਿਅਕਤੀਆਂ ਦੀ ਰੇਕੀ ਵੀ ਕੀਤੀ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 153, 153-ਏ ਅਤੇ 120-ਬੀ, ਆਰਮਜ਼ ਐਕਟ ਦੀ ਧਾਰਾ 25 (7) ਅਤੇ 25 ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਦੀ ਧਾਰਾ 18 ਅਤੇ 20 ਤਹਿਤ ਥਾਣਾ ਐਸਐਸਓਸੀ ਐਸਏਐਸ ਨਗਰ ਵਿਖੇ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਾ ਹੈ।
See also  Punjab Tourism Summit : ਪੰਜਾਬ ਵੱਲੋਂ 11 ਤੋਂ 13 ਸਤੰਬਰ ਤੱਕ ਹੋਣ ਵਾਲੇ 'ਸੈਰ-ਸਪਾਟਾ ਸੰਮੇਲਨ' ਦੀ ਮੇਜ਼ਬਾਨੀ ਲਈ ਪੁਖਤਾ ਤਿਆਰੀਆਂ-ਮੁੱਖ ਮੰਤਰੀ

Related posts:

ਸੂਬੇ ਵਿੱਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇਗਾ

Punjab Crime News

AAP's hunger strike was an absolute flop show: Bajwa

ਪੰਜਾਬੀ-ਸਮਾਚਾਰ

यू.टी. चंडीगढ़ में चिकित्सा बुनियादी ढांचे को बढ़ाने के लिए हॉस्टल ब्लॉक की रखी गई आधारशिला ।

Chandigarh

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ

ਪੰਜਾਬੀ-ਸਮਾਚਾਰ

ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ

ਪੰਜਾਬੀ-ਸਮਾਚਾਰ

ਭਾਜਪਾ ਦੀ ਸਮਾਂ ਸੀਮਾ ਸੰਕਲਪ ਪੱਤਰ ਤੱਕ ਸੀਮਿਤ, 10 ਸਾਲਾਂ ਵਿੱਚ ਇੱਕ ਵੀ ਪ੍ਰੋਜੈਕਟ ਨਹੀਂ ਹੋਇਆ ਪੂਰਾ - ਪਵਨ ਬੰਸਲ

Aam Aadmi Party

'ਆਪ' ਕੋਲ ਜਹਾਜ਼ ਕਿਰਾਏ 'ਤੇ ਲੈਣ ਲਈ ਫ਼ੰਡ ਹਨ ਪਰ ਮੁਆਵਜ਼ੇ ਲਈ ਨਹੀਂ: ਬਾਜਵਾ

Flood in Punjab

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਪੰਜਾਬੀ-ਸਮਾਚਾਰ

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜ...

ਪੰਜਾਬੀ-ਸਮਾਚਾਰ

ਅਪ੍ਰੇਸ਼ਨ ਈਗਲ-5: ਪੰਜਾਬ ਪੁਲਿਸ ਨੇ ਵੱਡੇ ਪੱਧਰ ਤੇ ਅਪਰੇਸ਼ਨ ਦੌਰਾਨ ਨਸ਼ਿਆਂ ਦੇ ਹੌਟਸਪੌਟਸ ਨੂੰ ਬਣਾਇਆ ਨਿਸ਼ਾਨਾ; ਚਾਰ ਭਗੌੜ...

ਪੰਜਾਬੀ-ਸਮਾਚਾਰ

ਧਮਾਕੇ ਨਾਲ ਸ਼ੁਰੂ ਹੋਈ ਗਦਰ-2, ਪਹਿਲੇ ਦਿਨ ਹੀ ਕਮਾਏ 40 ਕਰੋੜ

ਮਨੋਰੰਜਨ

ਪੇਂਡੂ ਆਬਾਦੀ ਲਈ ਬੁਨਿਆਦੀ ਸਹੂਲਤਾਂ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ 3154 ਕਰੋੜ ਰੁਪਏ ਰਾਖਵੇਂ ਰੱਖੇ: ਲਾਲਜੀਤ ਸਿ...

ਪੰਜਾਬੀ-ਸਮਾਚਾਰ

चंडीगढ़ प्रदेश कांग्रेस अध्यक्ष एच एस लक्की ने आज सुप्रीम कोर्ट द्वारा चंडीगढ़ मेयर चुनाव के फैसले क...

ਪੰਜਾਬੀ-ਸਮਾਚਾਰ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬੀ-ਸਮਾਚਾਰ

26672 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

Flood in Punjab

ਸ਼ੁਭਕਰਨ ਦੇ ਕਤਲ 'ਤੇ 'ਆਪ' ਸਰਕਾਰ ਦਾ ਸ਼ੱਕੀ ਰੁਖ ਹਾਈ ਕੋਰਟ ਨੂੰ ਯਕੀਨ ਦਿਵਾਉਣ 'ਚ ਰਿਹਾ ਅਸਫਲ: ਬਾਜਵਾ

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦਰਜਾ ਚਾਰ ਮੁਲਾਜ਼ਮ ਕਾਬੂ

ਪੰਜਾਬੀ-ਸਮਾਚਾਰ

ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

Punjab News

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

ਪਿਛਲੀਆਂ ਸਰਕਾਰਾਂ ਵੱਲੋਂ ਲਏ ਗਏ ਕਰਜ਼ਿਆਂ ਦੇ ਵਿਆਜ ਵਜੋਂ ਅਦਾ ਕੀਤੇ ਗਏ 27000 ਕਰੋੜ ਰੁਪਏ : ਵਿੱਤ ਮੰਤਰੀ

Aam Aadmi Party

Leave a Reply

This site uses Akismet to reduce spam. Learn how your comment data is processed.