ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ” ਮਿਲਿਆ

ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਨਦਾਰ ਪ੍ਰਾਪਤੀ ਲਈ ਅਧਿਕਾਰੀਆਂ ਦੀ ਸ਼ਲਾਘਾ

ਚੰਡੀਗੜ੍ਹ, 6 ਸਤੰਬਰ:

ਪੰਜਾਬ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ) ਸਕੀਮ ਤਹਿਤ ਸਾਲ 2023-24 ਵਿੱਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ” ਐਵਾਰਡ ਦਿੱਤਾ ਗਿਆ ਹੈ। ਪੰਜਾਬ ਨੂੂੰ ਇਹ ਐਵਾਰਡ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੈਸ਼ਨਲ ਐਗਰੀਕਲਚਰ ਸਾਇੰਸ ਕੰਪਲੈਕਸ, ਨਵੀਂ ਦਿੱਲੀ ਵਿਖੇ ਕਰਵਾਏ ਗਏ ਏ.ਆਈ.ਐਫ ਐਕਸੀਲੈਂਸ ਐਵਾਰਡ ਸਮਾਰੋਹ ਦੌਰਾਨ ਦਿੱਤਾ।

ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਸ ਵੱਕਾਰੀ ਪ੍ਰਾਪਤੀ ਲਈ ਵਿਭਾਗ ਦੇ ਅਧਿਕਾਰੀਆਂ ਅਤੇ ਸਮੁੱਚੀ ਏ.ਆਈ.ਐਫ ਟੀਮ ਨੂੰ ਵਧਾਈ ਦਿੱਤੀ ਅਤੇ ਇਸ ਸਕੀਮ ਨੂੰ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਅੱਜ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਆਈ.ਐਫ.ਐਸ, ਜੁਆਇੰਟ ਡਾਇਰੈਕਟਰ ਸ੍ਰੀ ਤਜਿੰਦਰ ਬਾਜਵਾ, ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਅਤੇ ਏ.ਆਈ.ਐਫ ਦੀ ਟੀਮ ਲੀਡਰ ਸ੍ਰੀਮਤੀ ਰਵਦੀਪ ਕੌਰ ਵੱਲੋਂ ਇਹ ਐਵਾਰਡ ਸੌਂਪਿਆ ਗਿਆ।

ਪੰਜਾਬ ਵੱਲੋਂ ਇਸ ਸਕੀਮ ਤਹਿਤ ਕੀਤੇ ਗਏ ਸ਼ਾਨਦਾਰ ਵਿਕਾਸ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਵਿੱਤੀ ਸਾਲ 2021-22 ਵਿੱਚ ਸਿਰਫ਼ 164 ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਵਿਭਾਗ (ਜੋ ਏ.ਆਈ.ਐਫ ਲਈ ਸਟੇਟ ਨੋਡਲ ਏਜੰਸੀ ਵਜੋਂ ਕੰਮ ਕਰ ਰਿਹਾ ਹੈ) ਦੀ ਰਣਨੀਤਕ ਯੋਜਨਾਬੰਦੀ ਅਤੇ ਸਮਰਪਿਤ ਪ੍ਰਾਜੈਕਟ ਨਿਗਰਾਨੀ ਯੂਨਿਟ (ਪੀ.ਐਮ.ਯੂ) ਦੀ ਸ਼ੁਰੂਆਤ ਨਾਲ ਇਸ ਅੰਕੜੇ ਨੇ ਅਗਲੇ ਵਰ੍ਹੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਅਤੇ ਵਿੱਤੀ ਸਾਲ 2022-23 ਤੱਕ ਸੂਬੇ ਨੇ 3,480 ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ, ਜੋ ਵਿੱਤੀ ਸਾਲ 2023-24 ਦੌਰਾਨ ਲਗਭਗ ਚਾਰ ਗੁਣਾਂ ਵਧ ਕੇ 12,064 ਹੋ ਗਏ। ਉਨ੍ਹਾਂ ਦੱਸਿਆ ਕਿ ਅਗਸਤ 2024 ਤੱਕ ਮਨਜ਼ੂਰ ਕੀਤੇ ਪ੍ਰਾਜੈਕਟਾਂ ਦੀ ਕੁੱਲ ਸੰਖਿਆ 16,680 ਪਹੁੰਚ ਗਈ ਹੈ।

See also  ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀਤੇ ਰਵਾਨਾ

ਜ਼ਿਕਰਯੋਗ ਹੈ ਕਿ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਨ੍ਹਾਂ ਪ੍ਰਾਜੈਕਟਾਂ ਤਹਿਤ 6,626 ਕਰੋੜ ਦੇ ਵੱਡੇ ਨਿਵੇਸ਼ ਕੀਤੇ ਗਏ। ਇਸ ਵਿੱਚੋਂ ਭਾਗੀਦਾਰ ਬੈਂਕਾਂ ਨੇ ਕੁੱਲ 3,941 ਕਰੋੜ ਰੁਪਏ ਦੇ ਮਿਆਦੀ ਕਰਜ਼ੇ ਮਨਜ਼ੂਰ ਕੀਤੇ, ਜੋ ਪੰਜਾਬ ਭਰ ’ਚ ਖੇਤੀਬਾੜੀ ਖੇਤਰ ਵਿੱਚ ਸੁਧਾਰ ਕਰਨ ਲਈ ਇੱਕ ਮਜ਼ਬੂਤ ਵਿੱਤੀ ਵਚਨਬੱਧਤਾ ਦਾ ਸੰਕੇਤ ਹੈ। ਪੰਜਾਬ ਵਿੱਚ ਇਸ ਸਕੀਮ ਰਾਹੀਂ ਸਥਾਪਿਤ ਕੀਤੇ ਗਏ ਪ੍ਰਾਜੈਕਟਾਂ ਦੀਆਂ ਪ੍ਰਮੁੱਖ ਸ਼੍ਰੇਣੀਆਂ ਵਿੱਚ ਕਸਟਮ ਹਾਇਰਿੰਗ ਸੈਂਟਰ, ਪ੍ਰਾਇਮਰੀ ਪ੍ਰੋਸੈਸਿੰਗ ਸੈਂਟਰ, ਛਟਾਈ ਯੂਨਿਟ, ਕੋਲਡ ਸਟੋਰ, ਵਾਢੀ ਤੋਂ ਬਾਅਦ ਪ੍ਰਬੰਧਨ ਲਈ ਬੁਨਿਆਦੀ ਢਾਂਚਾ, ਮੌਜੂਦਾ ਬੁਨਿਆਦੀ ਢਾਂਚੇ ’ਤੇ ਸੋਲਰ ਪੈਨਲ ਅਤੇ ਸੋਲਰ ਪੰਪ ਲਾਉਣਾ ਆਦਿ ਸ਼ਾਮਲ ਹਨ।

ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਅਤੇ ਸ੍ਰੀ ਕੇ.ਏ.ਪੀ. ਸਿਨਹਾ, ਵਿਸ਼ੇਸ਼ ਮੁੱਖ ਸਕੱਤਰ, ਪੰਜਾਬ ਸਰਕਾਰ ਦੇ ਰਣਨੀਤਕ ਸਹਿਯੋਗ ਸਦਕਾ ਪੰਜਾਬ ਵਿੱਚ ਇਸ ਸਕੀਮ ਨੂੰ ਸਰਗਰਮੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਦੱਸਣਾ ਬਣਦਾ ਹੈ ਕਿ ਪੰਜਾਬ ਵਿੱਚ ਇਸ ਸਕੀਮ ਦੇ 70 ਫ਼ੀਸਦੀ ਤੋਂ ਵੱਧ ਲਾਭਪਾਤਰੀ ਕਿਸਾਨ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਸਕੀਮ ਦਾ ਲਾਭ ਖੇਤੀਬਾੜੀ ਭਾਈਚਾਰੇ ਤੱਕ ਪਹੁੰਚਾਉਣ ਵਿੱਚ ਪੰਜਾਬ ਦੀ ਅਗਾਂਹਵਧੂ ਭੂਮਿਕਾ ਨੂੰ ਉਜਾਗਰ ਕਰਨ ਸਣੇ ਖੇਤੀਬਾੜੀ ਖੇਤਰ ਵਿੱਚ ਸਕੀਮ ਦੇ ਲਾਗੂਕਰਨ ਵੱਲ ਨਿਵੇਕਲਾ ਪੈਂਡਾ ਤੈਅ ਕੀਤਾ ਗਿਆ ਹੈ।

ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕੁਸੁਮ ਕੰਪੋਨੈਂਟ-ਏ ਅਤੇ ਏਕੀਕ੍ਰਿਤ ਪ੍ਰਾਇਮਰੀ-ਸੈਕੰਡਰੀ ਪ੍ਰੋਸੈਸਿੰਗ ਪ੍ਰਾਜੈਕਟ ਹੁਣ ਵਿਸਤਾਰਤ ਏ.ਆਈ.ਐਫ. ਸਕੀਮ ਅਧੀਨ ਯੋਗ ਗਤੀਵਿਧੀਆਂ ਹਨ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਹੁਣ ਖੁੰਭਾਂ ਦੀ ਖੇਤੀ, ਪੌਲੀਹਾਊਸ/ਗ੍ਰੀਨਹਾਊਸ ਸਥਾਪਤ ਕਰਨ, ਵਰਟੀਕਲ ਫ਼ਾਰਮਿੰਗ, ਹਾਈਡਰੋਪੌਨਿਕ ਅਤੇ ਐਰੋਪੌਨਿਕ ਫ਼ਾਰਮਿੰਗ ਦੇ ਨਾਲ-ਨਾਲ ਲੌਜਿਸਟਿਕਸ ਸਹੂਲਤਾਂ ਵਰਗੇ ਪ੍ਰਾਜੈਕਟਾਂ ਲਈ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਧੇ ਨਾਲ ਰਾਜ ਵਿੱਚ ਕਿਸਾਨਾਂ ਅਤੇ ਉੱਦਮੀਆਂ ਲਈ ਆਧੁਨਿਕ ਖੇਤੀ ਤਕਨੀਕਾਂ ਅਤੇ ਬੁਨਿਆਦੀ ਢਾਂਚੇ ਨੂੰ ਅਪਣਾਉਣ ਦੇ ਹੋਰ ਮੌਕੇ ਮਿਲਣਗੇ। ਉਨ੍ਹਾਂ ਉਮੀਦ ਜਤਾਈ ਕਿ ਪੰਜਾਬ ਦੇ ਕਿਸਾਨ ਏ.ਆਈ.ਐਫ ਸਕੀਮ ਦਾ ਲਾਭ ਨਿਰੰਤਰ ਲੈਂਦੇ ਰਹਿਣਗੇ ਕਿਉਂ ਜੋ ਇਸ ਦਾ ਮੌਜੂਦਾ ਵਿਸਤਾਰ ਇਸ ਸਕੀਮ ਨੂੰ ਹੋਰ ਲਾਹੇਵੰਦ ਬਣਾ ਰਿਹਾ ਹੈ।

See also  ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

Related posts:

ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼...

ਪੰਜਾਬੀ-ਸਮਾਚਾਰ

Punjab clinched "Best Performing State Award" in India under AIF Scheme.

Punjab News

ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟਾ ਕੇਂਦਰ ਬਣਾਉਣ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬੀ-ਸਮਾਚਾਰ

Free CTU Bus Services for Women on Raksha Bandhan

Chandigarh

ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਦੀਆਂ 24 ਪੰਚਾਇਤਾਂ ਨੂੰ ‘ਉੱਤਮ ਪਿੰਡ’ ਦਾ ਰਾਜ ਪੱਧਰੀ ਐਵਾਰਡ 

Punjab News

"बियॉन्ड जापान आर्ट एग्जीबिशन टूर" प्रदर्शनी का उद्घाटन।

ਪੰਜਾਬੀ-ਸਮਾਚਾਰ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕ...

Fazilka

ਵਿਜੀਲੈਂਸ ਵੱਲੋਂ ਸੂਬਾ ਪੱਧਰ ਉੱਤੇ ਸਰਕਾਰੀ ਹਸਪਤਾਲਾਂ ਦੀ ਚੈਕਿੰਗ; ਡੋਪ ਟੈਸਟ ਦੀ ਪ੍ਰਕਿਰਿਆ 'ਚ ਬੇਨਿਯਮੀਆਂ ਮਿਲੀਆਂ

ਪੰਜਾਬੀ-ਸਮਾਚਾਰ

ਭਾਜਪਾ ਦੀ ਸਮਾਂ ਸੀਮਾ ਸੰਕਲਪ ਪੱਤਰ ਤੱਕ ਸੀਮਿਤ, 10 ਸਾਲਾਂ ਵਿੱਚ ਇੱਕ ਵੀ ਪ੍ਰੋਜੈਕਟ ਨਹੀਂ ਹੋਇਆ ਪੂਰਾ - ਪਵਨ ਬੰਸਲ

Aam Aadmi Party

ਸੂਬਾ ਵਾਸੀਆਂ ਨੂੰ 75 ਨਵੇਂ ਆਮ ਆਦਮੀ ਕਲੀਨਿਕ ਜਲਦ ਸਮਰਪਿਤ ਕੀਤੇ ਜਾਣਗੇ: ਅਨੁਰਾਗ ਵਰਮਾ

ਪੰਜਾਬ ਸਿਹਤ ਵਿਭਾਗ

ਮੁੱਖ ਮੰਤਰੀ ਦੇ ਯਤਨਾਂ ਨੂੰ ਪਿਆ ਬੂਰ; ਸੰਗਰੂਰ ਦੇ ਪਿੰਡ ਦੀ ਲੜਕੀ ਦੀ ਵਤਨ ਵਾਪਸੀ ਦਾ ਰਾਹ ਪੱਧਰਾ ਹੋਇਆ

Sangrur

ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ

ਪੰਜਾਬੀ-ਸਮਾਚਾਰ

ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ...

Amritsar

ਪੰਜਾਬ ‘ਚ ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

Flood in Punjab

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਤੇ ਪੰਚਾਇਤ ਰਾਜ ਮੰਤਰੀ ਪੰਚਾਇਤਾਂ ਭੰਗ ਕਰਨ ਤੇ ਸੀਨੀਅਰ ਆਈ ਏ ਐਸ ਅਫਸਰਾਂ ਨੂੰ ਬਲੀ ਦਾ ਬੱਕਰਾ ਬਣਾਉਣ ਲਈ ਅ...

Punjab Politics

ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ

ਪੰਜਾਬੀ-ਸਮਾਚਾਰ

16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ

Chandigarh

ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ

ਅਪਰਾਧ ਸਬੰਧਤ ਖਬਰ

ਖੇਡ ਮੰਤਰੀ ਨੇ ਕਨਿਕਾ ਆਹੂਜਾ ਨੂੰ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਜਾਣ ਉਤੇ ਮੁਬਾਰਕਬਾਦ ਦਿੱਤੀ

Punjab Sports News
See also  ਵਿਜੀਲੈਂਸ ਵੱਲੋਂ ਅਮਰੂਦਾਂ ਦੇ ਬਹੁ-ਕਰੋੜੀ ਮੁਆਵਜ਼ਾ ਘੁਟਾਲੇ ਵਿੱਚ ਸੇਵਾਮੁਕਤ ਪੀ.ਸੀ.ਐਸ. ਅਧਿਕਾਰੀ ਜਗਦੀਸ਼ ਜੌਹਲ ਗ੍ਰਿਫ਼ਤਾਰ

Leave a Reply

This site uses Akismet to reduce spam. Learn how your comment data is processed.