ਮਾਨਸਾ ਅਤੇ ਬਰਨਾਲਾ ਦੇ ਬਿਰਧ ਘਰਾਂ ਦੀ ਉਸਾਰੀ ਲਈ 10 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ

(Punjab Bureau) : ਪੰਜਾਬ ਸਰਕਾਰ ਵੱਲੋਂ ਬਿਰਧ ਘਰ ਮਾਨਸਾ ਅਤੇ ਬਰਨਾਲਾ ਦੀ ਉਸਾਰੀ ਲਈ ਚਾਲੂ ਵਿੱਤੀ ਸਾਲ 2023-24 ਲਈ 10.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ।

Dr Baljeet Kaur

Dr Baljeet Kaur

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਓਲਡ ਏਜ ਹੋਮ ਦੀ ਸਕੀਮ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੁਆਰਾ ਚਲਾਈ ਜਾ ਰਹੀ ਹੈ।ਵਿਭਾਗ ਵੱਲੋਂ ਦਾ ਮੈਂਨਟੇਨੈਂਸ ਆਫ ਪੇਰੈਂਟਸ ਐਂਡ ਸੀਨੀਅਰ ਸਿਟੀਜਨ ਐਕਟ, 2007 ਸੈਕਸ਼ਨ 19 ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੀਨੀਅਰ ਸਿਟੀਜ਼ਨ ਸਥਾਪਿਤ ਕੀਤੇ ਜਾਣੇ ਹਨ।
ਇਸ ਐਕਟ ਤਹਿਤ, ਬੇਸਹਾਰਾ ਸੀਨੀਅਰ ਨਾਗਰਿਕਾਂ ਲਈ ਓਲਡ ਏਜ ਹੋਮ ਦਾ ਪ੍ਰਬੰਧਨ ਕਰਨ ਅਤੇ ਲੋੜਵੰਦ ਬਜ਼ੁਰਗਾਂ ਅਤੇ ਕਮਜ਼ੋਰਾਂ ਨੂੰ ਪਨਾਹ ਦੇਣ ਦੀ ਵਿਵਸਥਾ ਹੈ| ਬਜ਼ੁਰਗਾਂ ਦੀ ਦੇਖਤਾਲ ਕਰਨ ਤੋਂ ਇਲਾਵਾ, ਇਨ੍ਹਾਂ ਬਜ਼ੁਰਗਾਂ ਨੂੰ ਭੋਜਨ, ਕੱਪੜੇ, ਰਿਹਾਇਸ਼ ਅਤੇ ਡਾਕਟਰੀ ਸਹੂਲਤਾਂ ਵੀ ਮੁਫਤ ਪ੍ਰਦਾਨ ਕੀਤੀਆਂ ਜਾਣ ਦੀ ਵਿਵਸਥਾ ਹੈ।

ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਉਸਾਰੇ ਜਾਣ ਵਾਲੇ 3.5 ਏਕੜ (29353 ਵਰਗ ਗਜ਼) ਬਿਰਧ ਘਰ ਦੀ ਸਮਰੱਥਾ 72 ਲਾਭਪਾਤਰੀ ਲਈ 24 ਕਮਰੇ ਦਾ ਉਪਬੰਧ ਹੈ। ਇਸ ਦਾ 60 % ਕੰਮ ਮੁਕੰਮਲ ਹੋ ਚੁੱਕਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ ਵਿਖੇ ਉਸਾਰੇ ਜਾਣ ਵਾਲੇ 26 ਕਨਾਲ 17 ਮਰਲੇ (31827 ਵਰਗ ਗਜ਼) ਸੀਨੀਅਰ ਸਿਟੀਜ਼ਨ ਹੋਮ ਦੀ ਸਮਰੱਥਾ 72 ਲਾਭਪਾਤਰੀ ਲਈ 24 ਕਮਰਿਆਂ ਦਾ ਉਪਬੰਧ ਹੈ। ਇਸ ਬਿਰਧ ਘਰ ਦਾ 82 % ਕੰਮ ਮੁਕੰਮਲ ਹੋ ਚੁੱਕਾ ਹੈ।

See also  ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਵੱਖ – ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਹਨਾਂ ਉਸਾਰੇ ਜਾਣ ਵਾਲੇ ਬਿਰਧ ਘਰਾਂ ਵਿਚ ਬਜ਼ੁਰਗਾਂ ਲਈ ਅਨੁਕੂਲ ਮਾਹੌਲ ਸਿਰਜਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾਵੇਗੀ, ਜਿਸ ਨਾਲ ਬਜ਼ੁਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਿਰਧ ਘਰ ਮਾਨਸਾ ਅਤੇ ਬਰਨਾਲਾ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਫੰਡਾਂ ਦੀ ਕੁਸ਼ਲਤਾ ਤੇ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰਨ।

Related posts:

ਮੀਤ ਹੇਅਰ ਵੱਲੋਂ ਦਰਿਆਵਾਂ ਵਿੱਚ ਪਾੜ ਪੂਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

Flood in Punjab

मेयर कुलदीप कुमार ने पूरी ईमानदारी व साफ़-सुथरे ढंग से कराया चुनाव : डॉ. आहलूवालिया

ਪੰਜਾਬੀ-ਸਮਾਚਾਰ

ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ

ਪੰਜਾਬੀ-ਸਮਾਚਾਰ

ਉਭਰਦੇ ਖਿਡਾਰੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਫਨਾ ਸਾਕਾਰ, ਪੰਜਾਬ ਬਣੇਗਾ ਮੋਹਰੀ ਸੂਬਾ

ਪੰਜਾਬੀ-ਸਮਾਚਾਰ

ਪੰਜਾਬ ਵਿੱਚ ਹੁਣ ਤੱਕ ਡੇਂਗੂ ਦੇ ਕੁੱਲ 440 ਮਾਮਲੇ ਸਾਹਮਣੇ ਆਏ ਹਨ; 114 ਐਕਟਿਵ ਕੇਸ

ਪੰਜਾਬ ਸਿਹਤ ਵਿਭਾਗ

ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਨਿਵੇਕਲੇ ਢੰਗ ਨਾਲ ਦੇਵੇਗਾ ਸ਼ਰਧਾਂਜਲੀ, ਹਰ ਪਿੰਡ ਵਿੱਚ ਬਣੇਗੀ ਯਾਦਗਾਰ: ਲਾ...

ਪੰਜਾਬੀ-ਸਮਾਚਾਰ

Laljit Singh Bhullar for further improving transport administration in the state

ਪੰਜਾਬੀ-ਸਮਾਚਾਰ

ਜਿੰਪਾ ਨੇ ਪਟਿਆਲਾ 'ਚ ਮੁੱਖ ਦਫ਼ਤਰ ਵਿਖੇ ਜਲ ਸਪਲਾਈ ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ

ਪੰਜਾਬੀ-ਸਮਾਚਾਰ

ਭਾਜਪਾ ਨੇ ਹਰ ਸੰਸਦੀ ਸੀਟ 'ਤੇ ਜਨਤਾ ਦੇ ਸੁਝਾਵਾਂ ਲਈ 2-2 ਵੈਨ ਉਤਾਰੀਆਂ-ਜਾਖੜ

ਪੰਜਾਬੀ-ਸਮਾਚਾਰ

1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ

Chandigarh

ਪੰਜਾਬ ਦਾ ਬਜਟ 2024-25: ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ- ਹਰਭਜਨ ਸਿੰਘ ਈ.ਟੀ.ਓ.

ਪੰਜਾਬੀ-ਸਮਾਚਾਰ

ਸੰਕਟ ਵਿੱਚ ਸਵੈ-ਪ੍ਰਚਾਰ ਭਾਲਣਾ ਬਹੁਤ ਹੀ ਮੰਦਭਾਗਾ ਹੈ: ਬਾਜਵਾ

ਪੰਜਾਬੀ-ਸਮਾਚਾਰ

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ

Gurdaspur

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ

ਪੰਜਾਬੀ-ਸਮਾਚਾਰ

ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਫੌਜ ਵਿੱਚ ਭਰਤੀ ਕੀਤੇ ਜਾਣ ਦਾ ਮਾਮਲਾ ਉਠਾਇਆ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ ਆਈ.ਆਈ.ਐਮ, ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨ...

ਮੁੱਖ ਮੰਤਰੀ ਸਮਾਚਾਰ

ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼

ਪੰਜਾਬੀ-ਸਮਾਚਾਰ

ਧਮਾਕੇ ਨਾਲ ਸ਼ੁਰੂ ਹੋਈ ਗਦਰ-2, ਪਹਿਲੇ ਦਿਨ ਹੀ ਕਮਾਏ 40 ਕਰੋੜ

ਮਨੋਰੰਜਨ

ਪੰਜਾਬ ਸਰਕਾਰ ਨੇ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਸਬੰਧੀ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

ਪੰਜਾਬੀ-ਸਮਾਚਾਰ

ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ: ਅਨੁਰਾਗ ਵਰਮਾ

Flood in Punjab
See also  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ 

Leave a Reply

This site uses Akismet to reduce spam. Learn how your comment data is processed.