ਅਰਵਿੰਦ ਕੇਜਰੀਵਾਲ ਨੂੰ ਲੋਕਾਂ ਨਾਲ ਕੀਤੇ ਕੌਲ ਪੁਗਾਉਣ ਵਾਲੀ ਸ਼ਖਸੀਅਤ ਦੱਸਿਆ
ਸਕੂਲਾਂ ਵਿਚ ਵਿਦਿਆਰਥੀਆਂ ਲਈ ਬੱਸ ਸੇਵਾ ਸ਼ੁਰੂ, ਵਾਈ-ਫਾਈ ਦੀ ਸਹੂਲਤ ਛੇਤੀ
ਗੁਰੂਆਂ ਦੀ ਪਾਵਨ ਨਗਰੀ ਵਿੱਚ ਹੁਣ ਨਸ਼ਿਆਂ ਦੀ ਬਜਾਏ ਮਿਆਰੀ ਸਿੱਖਿਆ ਮਿਲਣੀ ਸ਼ੁਰੂ ਹੋਈ
’ਸਿੱਖਿਆ ਕ੍ਰਾਂਤੀ ਰੈਲੀ’ ਵਿੱਚ ਠਾਠਾਂ ਮਾਰਦੇ ਇਕੱਠ ਨੇ ਸਰਕਾਰ ਪ੍ਰਤੀ ਲੋਕਾਂ ਦੇ ਪਿਆਰ ਦਾ ਸਬੂਤ ਦਿੱਤਾ
ਹਰੀ ਕ੍ਰਾਂਤੀ ਅਤੇ ਚਿੱਟੀ ਕ੍ਰਾਂਤੀ ਤੋਂ ਬਾਅਦ ਪੰਜਾਬ ਨੂੰ ਹੁਣ ਸਿੱਖਿਆ ਕ੍ਰਾਂਤੀ ਵਜੋਂ ਜਾਣਿਆ ਜਾਵੇਗਾ
(Punjab Bureau) : ਸੂਬੇ ਦੇ ਸਿੱਖਿਆ ਖੇਤਰ ਵਿੱਚ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1600 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਸਿੱਖਿਆ ਦੀ ਮੁਕੰਮਲ ਤੌਰ ਉਤੇ ਕਾਇਆ ਕਲਪ ਕਰਨ ਲਈ ਵੱਡੇ ਪ੍ਰਾਜੈਕਟਾਂ ਦਾ ਆਗਾਜ਼ ਕੀਤਾ। ਅੱਜ ਇੱਥੇ ‘ਸਿੱਖਿਆ ਕ੍ਰਾਂਤੀ ਰੈਲੀ’ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 7000 ਤੋਂ ਵੱਧ ਸਕੂਲਾਂ ਦੀ ਚਾਰਦੀਵਾਰੀ ਕਰਨ ਲਈ 358 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਸਕੂਲਾਂ ਵਿੱਚ ਬੈਂਚਾਂ ਤੇ ਹੋਰ ਫਰਨੀਚਰ ਉਤੇ 25 ਕਰੋੜ ਰੁਪਏ ਅਤੇ ਵਾਸ਼ਰੂਮਾਂ ਉਤੇ 60 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ 10,000 ਨਵੇਂ ਕਲਾਸ ਰੂਮ ਬਣਾਉਣ ਲਈ 800 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਨ੍ਹਾਂ ਦਾ ਕੰਮ ਚੱਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਸਕੂਲ ਨੂੰ ਕੈਂਪਸ ਮੈਨੇਜਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਹਰੇਕ ਸਰਕਾਰੀ ਸੈਕੰਡਰੀ ਸਕੂਲ ਨੂੰ ਦੋ-ਦੋ ਸੁਰੱਖਿਆ ਗਾਰਡ ਦਿੱਤੇ ਜਾ ਰਹੇ ਹਨ।

Arvind Kejriwal and Bhagwant Singh Mann inaugurate series of landmark initiatives of school education at a cost of Rs 1600 crore
ਮੁੱਖ ਮੰਤਰੀ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਖਾਸ ਤੌਰ ਉਤੇ ਲੜਕੀਆਂ ਦੀ ਆਵਾਜਾਈ ਦੀ ਸਹੂਲਤ ਲਈ ਸਕੂਲਾਂ ਵਿੱਚ ਬੱਸ ਸੇਵਾ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੋਵੇਗਾ ਜਿੱਥੇ ਹਰੇਕ ਸਰਕਾਰੀ ਸਕੂਲਾਂ ਵਿਚ ਵਾਈ-ਫਾਈ ਕੁਨੈਕਸ਼ਨ ਦੀ ਸਹੂਲਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੇ ਮਹੀਨਿਆਂ ਦੇ ਅੰਦਰ ਸੂਬੇ ਦੇ ਸਾਰੇ ਸਕੂਲ ਇੰਟਰਨੈੱਟ ਦੀਆਂ ਸਹੂਲਤਾਂ ਨਾਲ ਲੈਸ ਹੋਣਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਹੁਤ ਜਲਦ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਮਨਸੂਈ ਬੁੱਧੀ) ਦੇ ਕੋਰਸ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇੱਕ ਲੱਖ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਸਿਖਲਾਈ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 10,000 ਅਧਿਆਪਕਾਂ ਨੂੰ ਵੀ ਏ.ਆਈ. ਕੋਰਸਾਂ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਨੂੰ ਹਰੀ ਅਤੇ ਚਿੱਟੀ ਕ੍ਰਾਂਤੀ ਲਈ ਜਾਣਿਆ ਜਾਂਦਾ ਸੀ ਪਰ ਹੁਣ ਸੂਬੇ ਨੂੰ ਸਿੱਖਿਆ ਕ੍ਰਾਂਤੀ ਲਈ ਵੀ ਜਾਣਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਤੇ ਗਿਆਨ ਦੇ ਖੇਤਰ ਵਿੱਚ ਇਨਕਲਾਬ ਲਿਆਉਣ ਲਈ ਉਨ੍ਹਾਂ ਦੀ ਸਰਕਾਰ ਮਹਾਨ ਸਿੱਖ ਗੁਰੂ ਸਾਹਿਬਾਨ ਵੱਲੋਂ ਦਿਖਾਏ ਮਾਰਗ ਉਤੇ ਚੱਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਲਈ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਅੱਜ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਪਾਵਨ ਧਰਤੀ ਤੋਂ ਸਿੱਖਿਆ ਕ੍ਰਾਂਤੀ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕ੍ਰਾਂਤੀ 70 ਸਾਲ ਪਹਿਲਾਂ ਹੀ ਸ਼ੁਰੂ ਹੋ ਜਾਣੀ ਚਾਹੀਦੀ ਸੀ ਪਰ ਬਦਕਿਸਮਤੀ ਨਾਲ ਇਹ ਕਦੇ ਨਹੀਂ ਵਾਪਰਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅੱਜ ਸੂਬੇ ਦਾ ਪਹਿਲਾ ਸਕੂਲ ਆਫ ਐਮੀਨੈਂਸ ਪੰਜਾਬ ਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਹੈ ਜਿਸ ਨਾਲ ਆਰਥਿਕ ਤੌਰ ਉਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਬੱਚਿਆਂ ਦੀ ਤਕਦੀਰ ਬਦਲ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਇਨਕਲਾਬ ਦੀ ਨੀਂਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਰਾਮ ਲੀਲਾ ਮੈਦਾਨ ਤੋਂ ਭ੍ਰਿਸ਼ਟਾਚਾਰ ਦੇ ਖਿਲਾਫ਼ ਜੰਗ ਵਿੱਢਣ ਮੌਕੇ ਰੱਖੀ ਸੀ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਅੱਜ ਸੁਪਨੇ ਨੂੰ ਹਕੀਕਤ ਵਿੱਚ ਬਦਲ ਦਿੱਤਾ ਗਿਆ ਅਤੇ ਸਕੂਲਾਂ ਨੂੰ ਮਿਆਰੀ ਸਿੱਖਿਆ ਦੇ ਧੁਰੇ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਇਕ ਹੋਰ ਇਤਿਹਾਸਕ ਉਪਰਾਲਾ ਕਰਦੇ ਹੋਏ ਵਿਦਿਆਰਥੀਆਂ ਦੀ ਆਵਾਜਾਈ ਦੀ ਸਹੂਲਤ ਲਈ ਬੱਸ ਸੇਵਾ ਵੀ ਸ਼ੁਰੂ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਆਹਲਾ ਦਰਜੇ ਦੇ ਬੁਨਿਆਦੀ ਢਾਂਚਾ ਵਿਕਸਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਮੁਹਾਰਤ ਨੂੰ ਹੋਰ ਨਿਖਾਰਨ ਲਈ ਉਨ੍ਹਾਂ ਨੂੰ ਵਿਦੇਸ਼ ਭੇਜਣ ਦੇ ਨਾਲ-ਨਾਲ ਬਾਹਰਲੇ ਸੂਬਿਆਂ ਤੋਂ ਪੇਸ਼ੇਵਰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਕੂਲਾਂ ਦੇ ਵਿਦਿਆਰਥੀਆਂ ਦਾ ਤਜਰਬਾ ਵਧਾਉਣ ਲਈ ਇਸਰੋ ਅਤੇ ਹੋਰ ਵੱਕਾਰੀ ਸੰਸਥਾਵਾਂ ਦੇ ਦੌਰੇ ਕਰਵਾਏ ਜਾ ਰਹੇ ਹਨ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਉਤੇ ਸਮਾਰਟ ਸਕੂਲਾਂ ਦੇ ਬੋਰਡ ਲਾ ਕੇ ਲੋਕਾਂ ਦੇ ਅੱਖੀਂ ਘੱਟਾ ਪਾਉਣ ਦੀ ਕੋਸ਼ਿਸ਼ ਕੀਤੀ ਪਰ ਇਨ੍ਹਾਂ ਸਕੂਲਾਂ ਵਿੱਚ ਕੋਈ ਸਹੂਲਤ ਨਹੀਂ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹੁਣ ਇਨ੍ਹਾਂ ਸਰਕਾਰੀ ਸਕੂਲਾਂ ਨੂੰ ਸਹੀ ਮਾਅਨਿਆਂ ਵਿਚ ਆਧੁਨਿਕ ਸਕੂਲਾਂ ਵਿਚ ਬਦਲਣਾ ਸ਼ੁਰੂ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਇਹ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ ਅਤੇ ਸਿੱਖਿਆ ਖੇਤਰ ਦੀ ਮੁਕੰਮਲ ਰੂਪ ਵਿਚ ਕਾਇਆ ਕਲਪ ਕਰ ਦਿੱਤੀ ਜਾਵੇਗੀ।
ਦਿੱਲੀ ਦੇ ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਲੋਕਾਂ ਨਾਲ ਕੀਤੇ ਕੌਲ ਪੁਗਾਉਣ ਵਾਲੀ ਸ਼ਖਸੀਅਤ ਦੱਸਿਆ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਦਿੱਤੀ ਹਰੇਕ ਗਾਰੰਟੀ ਪੂਰੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਸੇਵਾ ਮਿਸ਼ਨਰੀ ਭਾਵਨਾ ਨਾਲ ਕਰਨ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 36,097 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਸ਼ੁਰੂਆਤੀ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਨੌਜਵਾਨਾਂ ਨੂੰ ਇਹ ਨੌਕਰੀਆਂ ਨਿਰੋਲ ਮੈਰਿਟ ਅਤੇ ਪਾਰਦਰਸ਼ਤਾ ਦੇ ਅਧਾਰ ‘ਤੇ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਸ ਧਰਤੀ ‘ਤੇ ‘ਸਕੂਲ ਆਫ਼ ਐਮੀਨੈਂਸ’ ਦੀ ਸਥਾਪਨਾ ਕੀਤੀ ਹੈ ਜਿੱਥੇ ਪਿਛਲੀਆਂ ਸਰਕਾਰਾਂ ਦੇ ਸਮੇਂ ਦੌਰਾਨ ਖੁੱਲ੍ਹੇਆਮ ਨਸ਼ੇ ਵੰਡੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਇਹ ਪਹਿਲਾ ਹਾਈਟੈਕ ਸਕੂਲ ਸੂਬੇ ਦੇ ਵਿਦਿਆਰਥੀਆਂ ਦੀ ਕਿਸਮਤ ਬਦਲਣ ਵਿੱਚ ਵਧੇਰੇ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਅਹਿਮ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਭੋਲੀ-ਭਾਲੀ ਜਨਤਾ ਦਾ ਪੈਸਾ ਲੁੱਟਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਵਿਅਕਤੀ ਨੂੰ ਉਸ ਦੇ ਗੁਨਾਹਾਂ ਲਈ ਜਵਾਬਦੇਹ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੂੰ ਲੁੱਟਣ ਵਾਲੇ ਭ੍ਰਿਸ਼ਟ ਸਿਆਸਤਦਾਨਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਆਪਣੇ ਸਿਆਸੀ ਵਿਰੋਧੀਆਂ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਪੰਜਾਬੀ ਦਾ ਭੋਰਾ ਇਲਮ ਨਹੀਂ ਹੈ ਪਰ ਫਿਰ ਵੀ ਇਹ ਸਾਨੂੰ ਉਪਦੇਸ਼ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਖਜ਼ਾਨੇ ਦੀ ਰਾਖੀ ਦੀ ਜ਼ਿੰਮੇਵਾਰੀ ਸੌਂਪੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਉਹ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਖਜ਼ਾਨੇ ਨੂੰ ਕਿਸੇ ਵੀ ਤਰ੍ਹਾਂ ਢਾਹ ਨਹੀਂ ਲੱਗਣ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਰੈਲੀ ਵਿੱਚ ਲੋਕਾਂ ਦੇ ਭਾਰੀ ਇਕੱਠ ਨੇ ਸਰਕਾਰ ਪ੍ਰਤੀ ਉਨ੍ਹਾਂ ਦੇ ਪਿਆਰ ਉੱਤੇ ਮੋਹਰ ਲਾਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਮ ਲੋਕਾਂ ਦੀ ਭਲਾਈ ਲਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਕਦਮ ਚੁੱਕੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ।
ਆਪਣੇ ਸੰਬੋਧਨ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਵੱਲੋਂ ਸਿਆਸਤ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਸ਼ਾਸਨ ਦੇ ਮਹਿਜ਼ ਡੇਢ ਸਾਲ ਦੇ ਅੰਦਰ ਹੀ ਸਿੱਖਿਆ ਪ੍ਰਣਾਲੀ ਦਾ ਕਾਇਆ ਕਲਪ ਕਰ ਦਿੱਤਾ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਨਾ ਹੀ ਭਵਿੱਖ ਵਿੱਚ ਛੱਡੇਗੀ।
Related posts:
ਆਪ' ਦੀ ਭੁੱਖ ਹੜਤਾਲ ਪੂਰੀ ਤਰ੍ਹਾਂ ਫਲਾਪ ਸ਼ੋਅ: ਬਾਜਵਾ
ਪੰਜਾਬੀ-ਸਮਾਚਾਰ
Statewide Oath-Taking for 'Child Marriage-Free India' Campaign on November 27
Punjab News
ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 19 ਤੋਂ 26 ਫ਼ਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਪੰਜਾਬੀ-ਸਮਾਚਾਰ
ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਮੀਤ ਹੇਅਰ
ਪੰਜਾਬੀ-ਸਮਾਚਾਰ
ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਜਨਵਰੀ ਮਹੀਨੇ ਵਿਚ 16 ਫੀਸਦੀ ਵਾਧਾ: ਜਿੰਪਾ
ਪੰਜਾਬੀ-ਸਮਾਚਾਰ
Cm Calls Upon People To Follow Teachings Of Sri Guru Tegh Bahadur Ji
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਕੀਤਾ ...
Punjab Crime News
ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼
ਪੰਜਾਬੀ-ਸਮਾਚਾਰ
चंडीगढ़ प्रशासन के वरिष्ठ अधिकारियों के संज्ञान में आया कि सोशल मीडिया पर 13-5-2024 को "डीज़ल प्रांत...
ਚੰਡੀਗੜ੍ਹ-ਸਮਾਚਾਰ
ਆਰ.ਆਈ.ਐਮ.ਸੀ. ਦੇਹਰਾਦੂਨ ’ਚ ਦਾਖ਼ਲੇ ਲਈ ਲਿਖਤੀ ਪ੍ਰੀਖਿਆ 2 ਦਸੰਬਰ ਨੂੰ ਹੋਵੇਗੀ
Punjab News
ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀਆਂ ਦੇ 264 ਟਿਕਾਣਿਆਂ 'ਤੇ ਛਾਪੇਮਾਰੀ
Punjab Crime News
पंजाब और चण्डीगढ़ कांग्रेस ने किसानों पर बल प्रयोग की निन्दा की।
ਪੰਜਾਬੀ-ਸਮਾਚਾਰ
The State BJP President has been issued a show cause notice by the Returning Officer, Mr. Vinay Prat...
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਦਾ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ
Punjab News
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣ...
ਪੰਜਾਬੀ-ਸਮਾਚਾਰ
ज्वाइंट एक्शन कमेटी का प्रतिनिधिमंडल सेक्रेटरी इंजीनियरिंग हरगुंणजीत कौर को मिला।
ਪੰਜਾਬੀ-ਸਮਾਚਾਰ
Multi-crore nature heights infra scam: absconding from 9 years, Punjab police arrest main accused Ne...
ਪੰਜਾਬੀ-ਸਮਾਚਾਰ
ਪੇਂਡੂ ਆਬਾਦੀ ਲਈ ਬੁਨਿਆਦੀ ਸਹੂਲਤਾਂ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ 3154 ਕਰੋੜ ਰੁਪਏ ਰਾਖਵੇਂ ਰੱਖੇ: ਲਾਲਜੀਤ ਸਿ...
ਪੰਜਾਬੀ-ਸਮਾਚਾਰ
ਸਤਲੁਜ ਨਾਲ ਲੱਗਦੇ ਇਲਾਕੇ ਵਿਚ ਜਨਜੀਵਨ ਆਮ ਵਾਂਗ ਹੋਣ ਲੱਗਾ
Flood in Punjab