ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ

ਪਾਣੀ ਵਧਣ ਕਾਰਨ ਪਿੰਡਾਂ ਦੇ ਸੰਪਰਕ ਨਾਲੋਂ ਟੁੱਟੇ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਈ

ਲੋਕਾਂ ਨੇ ਪੰਜਾਬ ਸਰਕਾਰ ਦੇ ਰਾਹਤ ਕਾਰਜਾਂ ‘ਤੇ ਪ੍ਰਗਟਾਈ ਸੰਤੁਸ਼ਟੀ – ਹਰਪਾਲ ਸਿੰਘ ਚੀਮਾ

ਮੀਂਹਾਂ ਕਾਰਨ ਹੁੰਦੇ ਨੁਕਸਾਨ ਤੋਂ ਬਚਾਅ ਲਈ ਪੰਜਾਬ ਸਰਕਾਰ ਪੁਖ਼ਤਾ ਯੋਜਨਾ ਬਣਾਏਗੀ: ਅਮਨ ਅਰੋੜਾ

(Punjab Bureau) : 

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਰਿੰਦਰ ਗੋਇਲ ਵੀ ਹਾਜ਼ਰ ਸਨ।

Harpal Singh Cheema and Aman Arora visited the flood affected areas

ਮੰਤਰੀਆਂ ਨੇ ਲਾਰਡ ਸ਼ਿਵਾ ਸਕੂਲ, ਹਮੀਰਗੜ੍ਹ, ਜਿਥੇ ਪ੍ਰਸ਼ਾਸਨ ਵੱਲੋਂ ਬਚਾਅ ਅਤੇ ਤਾਲਮੇਲ ਕੇਂਦਰ ਸਥਾਪਤ ਕੀਤਾ ਗਿਆ ਹੈ, ਦਾ ਦੌਰਾ ਕੀਤਾ। ਇਸ ਬਾਅਦ ਉਨ੍ਹਾਂ ਵੱਲੋਂ ਫੌਜ ਦੀ ਕਿਸ਼ਤੀ ਰਾਹੀਂ ਹੜ੍ਹ ਪ੍ਰਭਾਵਿਤ ਨਵਾਂਗਾਓਂ ਅਤੇ ਹੋਤੀਪੁਰ ਪਿੰਡਾਂ ਦੀਆਂ ਦੇ ਡੇਰਿਆਂ/ਢਾਣੀਆਂ ਦਾ ਦੌਰਾ ਕੀਤਾ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਅਤੇ ਰਾਹਤ ਕਾਰਜਾਂ ਬਾਰੇ ਪਲ ਪਲ ਦੀ ਜਾਣਕਾਰੀ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਪ੍ਰਸ਼ਾਸ਼ਨਿਕ ਅਧਿਕਾਰੀਆਂ, ਫੌਜ ਅਤੇ ਐਨ ਡੀ ਆਰ ਐਫ ਦੇ ਜਵਾਨਾਂ ਨਾਲ ਕਿਸ਼ਤੀਆਂ ਰਾਹੀਂ ਪਿੰਡਾਂ ਤੋਂ ਸੰਪਰਕ ਵਿੱਚ ਟੁੱਟੇ ਘਰਾਂ ਤੱਕ ਪਹੁੰਚ ਕੀਤੀ ਗਈ ਜਿੱਥੇ ਲੋਕਾਂ ਨੇ ਪੰਜਾਬ ਸਰਕਾਰ ਦੇ ਰਾਹਤ ਕਾਰਜਾਂ ਪੱਖੋਂ ਤਸੱਲੀ ਪ੍ਰਗਟਾਈ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਖੇਤਾਂ, ਡੇਰਿਆਂ, ਪਿੰਡਾਂ ਲਈ ਕਿਸ਼ਤੀਆਂ ਰਾਹੀਂ ਮਦਦ ਪਹੁੰਚਾਉਣ ਲਈ ਜ਼ੋਨ ਬਣਾ ਕੇ ਹਰ ਤਰ੍ਹਾਂ ਦੀ ਸਹਾਇਤਾ ਮੁੱਹਈਆ ਕਰਵਾਈ ਜਾ ਰਹੀ ਹੈ ਜਿਸ ਵਿੱਚ ਮੈਡੀਕਲ ਸਹਾਇਤਾ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਉਦੇਸ਼ ਤਹਿਤ ਫੰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸੂਬੇ ਦੇ ਹਰ ਪ੍ਰਭਾਵਿਤ ਨਾਗਰਿਕ ਤੱਕ, ਘਰ ਤੱਕ, ਖੇਤ ਤੱਕ, ਪਿੰਡ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੌਲੀ ਹੌਲੀ ਪਾਣੀ ਦਾ ਪੱਧਰ ਘਟ ਰਿਹਾ ਹੈ, ਜਿਸ ਉਪਰੰਤ ਪ੍ਰਭਾਵਤ ਲੋਕਾਂ ਦੇ ਮੁੜ ਵਸੇਬੇ ਲਈ ਕਾਰਵਾਈ ਆਰੰਭੀ ਜਾਵੇਗੀ ਅਤੇ ਜਲਦੀ ਹੀ ਜਨਜੀਵਨ ਆਮ ਵਾਂਗ ਹੋਵੇਗਾ।

See also  ਸ਼ੁਭਕਰਨ ਦੇ ਕਤਲ 'ਤੇ 'ਆਪ' ਸਰਕਾਰ ਦਾ ਸ਼ੱਕੀ ਰੁਖ ਹਾਈ ਕੋਰਟ ਨੂੰ ਯਕੀਨ ਦਿਵਾਉਣ 'ਚ ਰਿਹਾ ਅਸਫਲ: ਬਾਜਵਾ

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਛੇਤੀ ਹੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਜਿਹੀ ਪੁਖਤਾ ਯੋਜਨਾ ਤਿਆਰ ਕੀਤੀ ਜਾਵੇਗੀ ਜਿਸ ਨਾਲ ਹਰ ਸਾਲ ਮੀਂਹਾਂ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਦਾ ਢੁਕਵਾਂ ਹੱਲ ਹੋ ਸਕੇ। ਉਨ੍ਹਾਂ ਕਿਹਾ ਕਿ ਜਿਸ ਦਿਨ ਦੀ ਕੁਦਰਤੀ ਆਫ਼ਤ ਆਈ ਹੈ ਉਸ ਦਿਨ ਤੋਂ ਹੀ ਮੁੱਖ ਮੰਤਰੀ ਦੀ ਅਗਵਾਈ ਹੇਠ ਸਮੂਹ ਮੰਤਰੀ, ਹਲਕਾ ਵਿਧਾਇਕ, ਪ੍ਰਸ਼ਾਸਨ, ਪੁਲਿਸ, ਫੌਜ, ਐਨ ਡੀ ਆਰ ਐਫ ਦੇ ਜਵਾਨ ਇਸ ਬਿਪਤਾ ਨਾਲ ਨਜਿੱਠਣ ਲਈ ਸਾਂਝੇ ਤੌਰ ਉੱਤੇ ਯਤਨਸ਼ੀਲ ਹਨ।
ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਗੇਤੇ ਤੌਰ ਉਤੇ ਕੀਤੇ ਗਏ ਉਪਰਾਲਿਆਂ ਸਦਕਾ ਡਰੇਨਾਂ ਦੀ ਸਾਫ ਸਫਾਈ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਗਈ ਪਰ ਇਸ ਵਾਰ ਘੱਗਰ ਵਿੱਚ 752 ਫੁੱਟ ਤੋਂ ਪਾਣੀ ਦਾ ਪੱਧਰ ਜ਼ਿਆਦਾ ਵੱਧ ਜਾਣ ਕਾਰਨ ਖ਼ਤਰੇ ਦਾ ਕਾਰਨ ਬਣਿਆ ਜਦੋਂਕਿ ਪਹਿਲਾਂ ਇਹ 748 ਫੁੱਟ ਪਾਣੀ ਦੇ ਲੈਵਲ ‘ਤੇ ਹੀ ਟੁੱਟ ਜਾਂਦਾ ਸੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਹਿੱਸਿਆਂ ਵਿੱਚ ਰਾਹਤ ਕਾਰਜ, ਬਚਾਓ ਕਾਰਜ ਅਤੇ ਮੁੜ ਵਸੇਬਾ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਿਛਲੀਆਂ ਸਰਕਾਰਾਂ ਨੇ ਅਜਿਹੀਆਂ ਕੁਦਰਤੀ ਆਫ਼ਤਾਂ ਨਾਲ ਨਿਪਟਣ ਲਈ ਯੋਜਨਾਬੱਧ ਢੰਗ ਨਾਲ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਉਪਰਾਲੇ ਕੀਤੇ ਹੁੰਦੇ ਤਾਂ ਅੱਜ ਅਜਿਹੀ ਸਥਿਤੀ ਪੈਦਾ ਨਾ ਹੁੰਦੀ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀਆਂ ਨੇ ਹਮੀਰਗੜ੍ਹ ਵਿਚ ਸਥਾਪਤ ਰਾਹਤ ਕੇਂਦਰ ਵਿਖੇ ਜਾਇਜ਼ਾ ਲੈਂਦਿਆਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।

See also  ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ

Related posts:

MC Chandigarh issues clarity on bookings of Community Centers made prior to enforcement of Model Cod...

ਪੰਜਾਬੀ-ਸਮਾਚਾਰ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ...

ਪੰਜਾਬੀ-ਸਮਾਚਾਰ

Before seeking votes, AAP should answer why it failed to fulfil promises: Bajwa 

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ ਨਕੋਦਰ ਵਿਖੇ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਵਿੱਚ ਸੰਗਤ ਨਾਲ ਕੀਤੀ ਸ਼ਿਰਕਤ

ਮੁੱਖ ਮੰਤਰੀ ਸਮਾਚਾਰ

ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਸੈਸ਼ਨ ਦਾ ਉਠਾਣ

ਪੰਜਾਬੀ-ਸਮਾਚਾਰ

री-कार्पेटिंग कार्य के लिए जंक्शन 48 और 59 पर सड़के अस्थायी रूप से बंद ।

ਪੰਜਾਬੀ-ਸਮਾਚਾਰ

ਆਪ ਦੇ ਸੱਤਾ ਚ ਆਉਣ ਤੋਂ ਬਾਅਦ ਡੇਢ ਸਾਲ ਚ 50,000 ਕਰੋੜ ਹੋਰ ਕਰਜ਼ਾ ਚੜ੍ਹ ਗਿਆ : ਜਾਖੜ

Punjab BJP

264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ

ਪੰਜਾਬੀ-ਸਮਾਚਾਰ

ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ

Punjab Sports News

ਭਾਜਪਾ ਮਹਿਲਾ ਮੋਰਚਾ ਨੇ ਪੰਚਾਇਤੀ ਚੋਣਾਂ ਵਿੱਚ 'ਆਪ' ਦੀਆਂ ਗੈਰ-ਜਮਹੂਰੀ ਚਾਲਾਂ ਦੀ ਕੀਤੀ ਨਿਖੇਧੀ

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ

Mohali

ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ

Punjab News

ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ

ਪੰਜਾਬੀ-ਸਮਾਚਾਰ

Section 144 imposed around all water bodies in Chandigarh

Chandigarh

ਪੰਜਾਬ ਪੁਲਿਸ ਨੇ ਲੋਕਾਂ ਤੱਕ ਸੁਖਾਲੀ ਪਹੁੰਚ ਵਧਾਉਣ ਲਈ ਨਵੀਂ ਟਰੈਫਿਕ ਸਲਾਹਕਾਰ ਕਮੇਟੀ ਦਾ ਕੀਤਾ ਗਠਨ

ਪੰਜਾਬੀ-ਸਮਾਚਾਰ

Free CTU Bus Services for Women on Raksha Bandhan

Chandigarh

ਐਸ.ਐਸ.ਐਫ. ਨੇ ਪਹਿਲੇ ਮਹੀਨੇ 389 ਸਕਿੰਟ ਦੇ ਰਿਕਾਰਡ ਸਮੇਂ ਵਿੱਚ 1053 ਸੜਕ ਹਾਦਸਿਆਂ ‘ਚ ਪ੍ਰਦਾਨ ਕੀਤੀ ਮੁੱਢਲੀ ਸਹਾਇਤਾ...

ਪੰਜਾਬੀ-ਸਮਾਚਾਰ

होटल माउंटव्यू पर, 500 रुपये की विशेष थाली ऑफर के साथ नवरात्रि मनाते हैं।

ਪੰਜਾਬੀ-ਸਮਾਚਾਰ

ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਫੌਜ ਵਿੱਚ ਭਰਤੀ ਕੀਤੇ ਜਾਣ ਦਾ ਮਾਮਲਾ ਉਠਾਇਆ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ

ਪੰਜਾਬੀ-ਸਮਾਚਾਰ
See also  ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਸੈਸ਼ਨ ਦਾ ਉਠਾਣ

Leave a Reply

This site uses Akismet to reduce spam. Learn how your comment data is processed.