ਕੈਪਟਨ ਅਮਰਿੰਦਰ ਨੇ ਨਿੱਝਰ ਦੇ ਕਤਲ ਵਿੱਚ ਭਾਰਤੀ ਸ਼ਮੂਲੀਅਤ ਦੇ ਕੈਨੇਡੀਅਨ ਦੋਸ਼ਾਂ ਨੂੰ ਕੀਤਾ ਖਾਰਜ

ਇਹ ਕਤਲ ਸਰੀ ਦੇ ਗੁਰਦੁਆਰਾ ਸਾਹਿਬ ਦੇ ਧੜਿਆਂ ਵਿਚਲੀ ਰੰਜਿਸ਼ ਦਾ ਨਤੀਜਾ ਸੀ

(Punjab Bureau) : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਉਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਜੂਨ ਵਿੱਚ ਸਰੀ ਦੇ ਇੱਕ ਗੁਰਦੁਆਰਾ ਸਾਹਿਬ ਦੇ ਬਾਹਰ ਖਾਲਿਸਤਾਨੀ ਕਾਰਕੁਨ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦਾ ਹੱਥ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਤਲ ਕੈਨੇਡਾ ਦੇ ਸਰੀ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅੰਦਰਲੀ ਗੁੱਟਬਾਜ਼ੀ ਦਾ ਨਤੀਜਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਟਰੂਡੋ ਬਦਕਿਸਮਤੀ ਨਾਲ ਵੋਟ ਬੈਂਕ ਦੀ ਰਾਜਨੀਤੀ ਦੇ ਜਾਲ ਵਿੱਚ ਫਸ ਗਏ ਹਨ ਅਤੇ ਉਨ੍ਹਾਂ ਨੇ ਭਾਰਤ ਅਤੇ ਕੈਨੇਡਾ ਦੇ ਕੂਟਨੀਤਕ ਸਬੰਧਾਂ ਨੂੰ ਦਾਅ ’ਤੇ ਲਗਾ ਦਿੱਤਾ ਹੈ।

Capt Amarinder Singh

Capt Amarinder Singh

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਦੇਸ਼ ਦੇ ਪ੍ਰਧਾਨ ਮੰਤਰੀ ਲਈ ਬਿਨਾਂ ਕਿਸੇ ਸਬੂਤ ਦੇ ਬਿਆਨ ਦੇਣਾ ਬਹੁਤ ਹੀ ਗੈਰ-ਜ਼ਿੰਮੇਵਾਰਾਨਾ ਹੈ ਕਿਉਂਕਿ ਉਹ ਵੋਟ ਬੈਂਕ ਲਈ ਇਹ ਸਭ ਕਰ ਰਹੇ ਹਨ। ਉਨ੍ਹਾਂ ਕਿਹਾ, ਇਹ ਇੱਕ ਅਟੱਲ ਤੱਥ ਹੈ ਕਿ ਕੈਨੇਡਾ ਵਿੱਚ ਟਰੂਡੋ ਪ੍ਰਸ਼ਾਸਨ ਨੇ ਉਸ ਦੇਸ਼ ਵਿੱਚ ਭਾਰਤ ਵਿਰੋਧੀ ਤਾਕਤਾਂ ਨੂੰ ਖੁੱਲ੍ਹਾ ਹੱਥ ਦਿੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਉਥੇ ਭਾਰਤੀ ਮਿਸ਼ਨਾਂ ‘ਤੇ ਹਮਲੇ ਕੀਤੇ ਗਏ ਅਤੇ ਡਿਪਲੋਮੈਟਾਂ ਨੂੰ ਡਰਾਇਆ-ਧਮਕਾਇਆ ਗਿਆ ਪਰ ਕੈਨੇਡੀਅਨ ਸਰਕਾਰ ਵੱਲੋਂ ਕੋਈ ਸੁਧਾਰਾਤਮਕ ਕਾਰਵਾਈ ਨਹੀਂ ਕੀਤੀ ਗਈ।

See also  चंडीगढ़ वासियों को जल्द मिलेगा सुप्रीम कोर्ट से न्याय: डॉ. आहलूवालिया

“ਕੀ ਕੈਨੇਡਾ ਦੀ ਸਰਕਾਰ ਨੇ ਉੱਥੇ ਭਾਰਤੀ ਮਿਸ਼ਨਾਂ ‘ਤੇ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਕੋਈ ਵੀ ਕਾਰਵਾਈ ਕੀਤੀ ਹੈ?” ਉਨ੍ਹਾਂ ਕਿਹਾ, ਜਦਕਿ ਸ੍ਰੀ ਟਰੂਡੋ ਅਜਿਹੇ ਦੋਸ਼ ਲਗਾ ਕੇ ਉਸ ਦੇਸ਼ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੇ ਟਰੂਡੋ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਕਿਵੇਂ ਕੈਨੇਡੀਅਨ ਜ਼ਮੀਨ ਦੀ ਭਾਰਤ ਵਿਰੁੱਧੀ ਤਾਕਤਾਂ ਵਲੋਂ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ਜਦੋਂ ਉਹ ਟਰੂਡੋ ਨੂੰ 2018 ਵਿੱਚ ਉਨ੍ਹਾਂ ਦੀ ਭਾਰਤੀ ਫੇਰੀ ਦੌਰਾਨ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਮਿਲੇ ਸਨ, ਤਾਂ ਉਨ੍ਹਾਂ ਨੇ ਉਨ੍ਹਾਂ ਨਾਲ ਸਾਰੀ ਜਾਣਕਾਰੀ ਸਾਂਝੀ ਕੀਤੀ ਸੀ।

ਕੈਨੇਡੀਅਨ ਸਰਕਾਰ ਵੱਲੋਂ ਕੋਈ ਉਪਾਅ ਕਰਨ ਦੀ ਬਜਾਏ ਉਸ ਦੇਸ਼ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਵਾਧਾ ਹੀ ਹੋਇਆ ਹੈ। ਕੈਪਟਨ ਨੇ ਕਿਹਾ, ਉਨ੍ਹਾਂ ਨੇ ਕੈਨੇਡਾ ਦੇ ਤਤਕਾਲੀ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਉਨ੍ਹਾਂ ਦੀ ਭਾਰਤ ਫੇਰੀ ਦੌਰਾਨ ਮਿਲਣ ਤੋਂ ਇਨਕਾਰ ਕਰਨ ਦਾ ਕਾਰਨ ਇਹ ਸੀ ਕਿ ਉਹ (ਸੱਜਣ) ਵਿਸ਼ਵ ਸਿੱਖ ਸੰਗਠਨ ਨਾਲ ਜੁੜਿਆ ਹੋਇਆ ਸੀ ਜੋਕਿ ਕਾਫ਼ੀ ਸਮੇਂ ਤੋਂ ਭਾਰਤ ਵਿਰੁੱਧ ਕੰਮ ਵਿੱਚ ਲੱਗੇ ਹੋਏ ਸੀ। ਸਾਬਕਾ ਮੁੱਖ ਮੰਤਰੀ ਨੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਹੱਲਾਸ਼ੇਰੀ ਦੇਣ ਲਈ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦੇ ਭਾਰਤ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਵੀ ਕੀਤੀ।

See also  ਮਾਨ ਸਰਕਾਰ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ

Related posts:

ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ
ਅਪਰਾਧ ਸਬੰਧਤ ਖਬਰ
ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ 
Flood in Punjab
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣ...
ਪੰਜਾਬੀ-ਸਮਾਚਾਰ
Speaker Sandhwan gives Rs. 10 lakh for repair of Dhussi Dam on Sutlej River
Punjab News
ਮਾਨ ਸਰਕਾਰ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ
ਪੰਜਾਬੀ-ਸਮਾਚਾਰ
ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ
Punjab News
सिटी ब्यूटीफुल को खोया हुआ दर्ज फिर दिलाएगी चंडीगढ़ कांग्रेस: बंसल
ਪੰਜਾਬੀ-ਸਮਾਚਾਰ
ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ
ਪੰਜਾਬੀ-ਸਮਾਚਾਰ
ਵਿੱਤੀ ਵਰ੍ਹੇ 2023-24 ਦੌਰਾਨ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਕੰਮ ਹੋਏ ਮੁਕੰਮਲ: ਹਰਭਜਨ ਸਿੰਘ ਈ.ਟੀ.ਓ
ਪੰਜਾਬੀ-ਸਮਾਚਾਰ
एक साल से पूरा नहीं हुआ सड़कों और चौराहे की मरम्मत का काम
ਚੰਡੀਗੜ੍ਹ-ਸਮਾਚਾਰ
The Excise Department U.T. Chandigarh is going to implement a track and trace system to effectively ...
ਪੰਜਾਬੀ-ਸਮਾਚਾਰ
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ
ਪੰਜਾਬੀ-ਸਮਾਚਾਰ
ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ 1704 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ- ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
ਲਾਲਜੀਤ ਸਿੰਘ ਭੁੱਲਰ ਨੇ ਆਪਣੇ ਖ਼ਰਚੇ 'ਤੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ...
ਪੰਜਾਬੀ-ਸਮਾਚਾਰ
ਆਪ' ਦੀ ਭੁੱਖ ਹੜਤਾਲ ਪੂਰੀ ਤਰ੍ਹਾਂ ਫਲਾਪ ਸ਼ੋਅ: ਬਾਜਵਾ
ਪੰਜਾਬੀ-ਸਮਾਚਾਰ
ਧਮਾਕੇ ਨਾਲ ਸ਼ੁਰੂ ਹੋਈ ਗਦਰ-2, ਪਹਿਲੇ ਦਿਨ ਹੀ ਕਮਾਏ 40 ਕਰੋੜ
ਮਨੋਰੰਜਨ
ਪੰਜਾਬ ਸਰਕਾਰ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਸੂਬੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚ...
ਪੰਜਾਬੀ-ਸਮਾਚਾਰ
ਐਸ.ਐਸ.ਐਫ. ਨੇ ਪਹਿਲੇ ਮਹੀਨੇ 389 ਸਕਿੰਟ ਦੇ ਰਿਕਾਰਡ ਸਮੇਂ ਵਿੱਚ 1053 ਸੜਕ ਹਾਦਸਿਆਂ ‘ਚ ਪ੍ਰਦਾਨ ਕੀਤੀ ਮੁੱਢਲੀ ਸਹਾਇਤਾ...
ਪੰਜਾਬੀ-ਸਮਾਚਾਰ
सेक्टर 7 व 26 के शोरूमों पर सीलिंग व नोटिस की लटकी तलवार, निगाहें 5 मार्च की सुनवाई पर - PunjabSamac...
ਪੰਜਾਬੀ-ਸਮਾਚਾਰ
See also  ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

Leave a Reply

This site uses Akismet to reduce spam. Learn how your comment data is processed.