(Punjab Bureau) : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਦੋ ਵਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਕੁਝ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਉਹ ਕਾਂਗਰਸ ਆਗੂ ਸ੍ਰੀਮਤੀ ਸੋਨੀਆ ਗਾਂਧੀ ਨੂੰ ਮਿਲੇ ਸਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਬਿਨਾਂ ਕਿਸੇ ਸੱਚਾਈ ਦੇ ਬੇਬੁਨਿਆਦ ਅਫਵਾਹਾਂ ਹਨ।

Capt Amarinder Singh
ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ, ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਸ਼੍ਰੀ ਜੇਪੀ ਨੱਡਾ ਪ੍ਰਤੀ ਵਚਨਬੱਧ ਹਨ। ਸਾਬਕਾ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਲਈ ਆਪਣਾ ਮਨ ਬਣਾ ਲਿਆ ਹੈ ਅਤੇ ਉਹ ਹਮੇਸ਼ਾ ਭਾਜਪਾ ਪ੍ਰਤੀ ਵਚਨਬੱਧ ਰਹਿਣਗੇ। “ਅਜਿਹੇ ਪੱਧਰ ‘ਤੇ ਤੁਸੀਂ ਪਿੱਛੇ ਮੁੜ ਕੇ ਨਹੀਂ ਦੇਖਦੇ”, ਉਨ੍ਹਾਂ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦਾ ਸਿਧਾਂਤ ਹੈ ਕਿ ਇੱਕ ਵਾਰ ਕੀਤਾ ਫੈਸਲਾ ਉਹ ਕਦੇ ਵਾਪਸ ਨਹੀਂ ਲੈਂਦੇ।