ਨਵੀਂ ਦਿੱਲੀ,
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ ‘ਤੇ ਵਿਸਥਾਰਪੂਰਵਕ ਮੀਟਿੰਗ ਹੋਈ ਹੈ।
ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਿਸਾਨੀ ਦੇ ਮਸਲੇ ਦਾ ਜਲਦੀ ਹੀ ਸਾਰਿਆਂ ਦੀ ਤਸੱਲੀ ਬਖਸ਼ ਹੱਲ ਕਰ ਲਿਆ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੀ ਬੇਟੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਸ਼੍ਰੀਮਤੀ ਜੈ ਇੰਦਰ ਕੌਰ ਵੀ ਮੌਜੂਦ ਸਨ