ਸ੍ਰੀ ਮੁਕਤਸਰ ਸਾਹਿਬ ਸੈਸ਼ਨ ਡਵੀਜਨ ਦੇ ਐਡਮਿਨਸਟ੍ਰੇਟਿਵ ਜੱਜ ਵਿਸੇ਼ਸ ਤੌਰ ਤੇ ਰਹੇ ਹਾਜਰ
(Punjab Bureau) : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵੱਲੋਂ ਗਿੱਦੜਬਾਹਾ ਵਿਖੇ ਨਵੇਂ ਬਣੇ ਕੋਰਟ ਕੰਪਲੈਕਸ ਅਤੇ ਰਿਹਾਇਸੀ ਬਲਾਕ ਦਾ ਆਨਲਾਈਨ ਵਿਧੀ ਰਾਹੀਂ ਉਦਘਾਟਨ ਕੀਤਾ ਗਿਆ।

Chief Justice of Punjab and Haryana High Court online inaugurates new court complex at Giddarbaha
ਇਸ ਮੌਕੇ ਉਨ੍ਹਾਂ ਨਾਲ ਹਾਈਕੋਰਟ ਦੇ ਬਿਲਡਿੰਗ ਕਮੇਟੀ ਦੇ ਚੇਅਰਮੈਨ ਮਾਨਯੋਗ ਜ਼ਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆਂ ਅਤੇ ਹੋਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਵੀ ਹਾਜ਼ਰ ਸਨ, ਜਦ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜ਼ਸਟਿਸ ਤ੍ਰਿਭੁਵਨ ਦਹੀਆ ਜੋ ਕਿ ਸ੍ਰੀ ਮੁਕਤਸਰ ਸਾਹਿਬ ਸੈਸ਼ਨ ਡਵੀਜਨ ਦੇ ਐਡਮਿਨਸਟ੍ਰੇਟਿਵ ਜੱਜ ਵੀ ਹਨ ਵਿਸੇਸ਼ ਤੌਰ ਤੇ ਇਸ ਸੁਭ ਮੌਕੇ ਤੇ ਗਿੱਦੜਬਾਹਾ ਪਹੁੰਚੇ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਤ੍ਰਿਭੁਵਨ ਦਹੀਆ ਨੇ ਇਸ ਨਵੇਂ ਕੰਪਲੈਕਸ਼ ਦੇ ਉਦਘਾਟਨ ਲਈ ਰੱਖੇ ਇਕ ਪ੍ਰਭਾਵਸ਼ਾਲੀ ਸਮਾਗਮ ਵਿਚ ਸਭ ਨੂੰ ਨਵੇਂ ਕੋਰਟ ਕੰਪਲੈਕਸ ਬਣਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਵਾਂ ਕੋਰਟ ਕੰਪਲੈਕਸ ਨਾ ਕੇਵਲ ਵਰਤਮਾਨ ਸਗੋਂ ਭਵਿੱਖ ਦੀਆਂ ਜਰੂਰਤਾਂ ਨੂੰ ਧਿਆਨ ਵਿਚ ਰੱਖ ਕੇ ਉਸਾਰਿਆ ਗਿਆ ਹੈ। ਉਨ੍ਹਾਂ ਇਸ ਕੰਪਲੈਕਸ ਨੂੰ ਹਰਾ ਭਰਾ ਅਤੇ ਸਾਫ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਸਭਨਾਂ ਲਈ ਨਿਆਂ ਪ੍ਰਤੀ ਸਾਡੀ ਵਚਨਬੱਧਤਾ ਨੂੰ ਪੂਰਾ ਕਰਨ ਵਿਚ ਸਾਡੀਆਂ ਸਮਰੱਥਾਵਾਂ ਵਿਚ ਹੋਰ ਵਾਧਾ ਹੋਵੇਗਾ। ਉਨ੍ਹਾਂ ਨੇ ਇੱਥੇ ਪੌਦਾ ਵੀ ਲਗਾਇਆ ਅਤੇ ਨਵੀਂ ਬਣੀ ਇਮਾਰਤ ਦਾ ਮੁਆਇਨਾ ਵੀ ਕੀਤਾ।
ਇਸ ਤੋਂ ਪਹਿਲਾਂ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਰਾਜ ਕੁਮਾਰ ਨੇ ਸਭਨਾਂ ਨੂੰ ਜੀ ਆਇਆਂ ਕਿਹਾ ਅਤੇ ਦੱਸਿਆ ਕਿ ਇਸ ਕੰਪਲੈਕਸ ਦੇ ਬਣਨ ਨਾਲ ਅਦਾਲਤਾਂ ਦੀ ਕਾਰਜ ਪ੍ਰਣਾਲੀ ਵਿਚ ਹੋਰ ਤੇਜੀ ਆਵੇਗੀ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਗੁਰਮੀਤ ਸਿੰਘ ਮਾਨ ਨੇ ਇਸ ਮੌਕੇ ਮਾਨਯੋਗ ਜਸਟਿਸ ਸਾਹਿਬਾਨ ਦਾ ਧੰਨਵਾਦ ਕੀਤਾ। ਇਸ ਮੌਕੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ, ਐਸ ਐਸ ਪੀ ਹਰਮਨਬੀਰ ਸਿੰਘ ਗਿੱਲ, ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਜੁਡੀਸੀਅਲ ਅਫ਼ਸਰ ਸਾਹਿਬਾਨ, ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਮੈਂਬਰ, ਨਿਗਰਾਨ ਇੰਜਨੀਅਰ ਲੋਕ ਨਿਰਮਾਨ ਸ੍ਰੀ ਵਿਪਨ ਬਾਂਸਲ ਵੀ ਹਾਜਰ ਸਨ।
Related posts:
ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ
Punjab News
ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ 1704 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ- ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ 18 ਦਿਨਾਂ ਵਿੱਚ 1 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ
ਪੰਜਾਬੀ-ਸਮਾਚਾਰ
ਨਸ਼ਿਆਂ ਖਿਲਾਫ਼ ਫੈਸਲਾਕੁੰਨ ਜੰਗ ਦਾ ਇੱਕ ਸਾਲ: ਪੰਜਾਬ ਪੁਲਿਸ ਵੱਲੋਂ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰ ਗ੍ਰਿ...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ 26 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ
Uncategorized
2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿੱਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼- ਹਰਪਾ...
Aam Aadmi Party
ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ: ਸਿਬਿਨ ਸੀ
ਪੰਜਾਬੀ-ਸਮਾਚਾਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ
ਪੰਜਾਬੀ-ਸਮਾਚਾਰ
ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼
ਪੰਜਾਬੀ-ਸਮਾਚਾਰ
ਸੂਬਾ ਵਾਸੀਆਂ ਨੂੰ 75 ਨਵੇਂ ਆਮ ਆਦਮੀ ਕਲੀਨਿਕ ਜਲਦ ਸਮਰਪਿਤ ਕੀਤੇ ਜਾਣਗੇ: ਅਨੁਰਾਗ ਵਰਮਾ
ਪੰਜਾਬ ਸਿਹਤ ਵਿਭਾਗ
ਸਤਲੁਜ ਨਾਲ ਲੱਗਦੇ ਇਲਾਕੇ ਵਿਚ ਜਨਜੀਵਨ ਆਮ ਵਾਂਗ ਹੋਣ ਲੱਗਾ
Flood in Punjab
ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ
ਪੰਜਾਬੀ-ਸਮਾਚਾਰ
ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ
ਮੁੱਖ ਮੰਤਰੀ ਸਮਾਚਾਰ
ਵਿਸ਼ਵ ਜਨਸੰਖਿਆ ਦਿਵਸ: ਔਰਤਾਂ ਨੂੰ ਸਿੱਖਿਅਤ, ਸੁਤੰਤਰ ਬਣਾਉਣਾ ਜਨਸੰਖਿਆ ਕੰਟਰੋਲ ਕਰਨ ਵਿੱਚ ਕਰ ਸਕਦਾ ਹੈ ਮਦਦ : ਬਲਬੀਰ ਸ...
ਪੰਜਾਬੀ-ਸਮਾਚਾਰ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ
ਪੰਜਾਬ ਟਰਾਂਸਪੋਰਟ ਵਿਭਾਗ
Lok Sabha elections 2024: Punjab Police fully geared up to ensure free, fair and peaceful polls- DGP...
ਪੰਜਾਬੀ-ਸਮਾਚਾਰ
MC Chandigarh takes tough stand against defaulters.
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਪੈਰਿਸ ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੀਆਂ ਖਿਡਾਰਨਾਂ...
Punjab Sports News
Four MBBS Seats earmarked for terrorist victim students in Central Pool.
ਪੰਜਾਬੀ-ਸਮਾਚਾਰ
ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 42 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਨੱਪੇ
ਪੰਜਾਬੀ-ਸਮਾਚਾਰ