ਸਿਰਫ ਸੜਕਾਂ ਅਤੇ ਪੁਲਾਂ ਦੀ ਮੁਰੰਮਤ ਲਈ ਹੀ 11 ਕਰੋੜ ਰੁਪਏ ਦੇ ਫੰਡ ਜਾਰੀ
(Punjab Kesari) : ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ ਵੱਖ-ਵੱਖ ਜ਼ਿਲ੍ਹਿਆਂ ਨੂੰ 62.70 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ। ਇਸ ਬਾਬਤ ਜਾਣਕਾਰੀ ਦਿੰਦਿਆਂ ਮਾਲ, ਮੁੜ ਵਸੇਬ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਹ ਰਾਸ਼ੀ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ, ਹੜ੍ਹ ਕਾਰਣ ਪ੍ਰਭਾਵਿਤ ਸੜਕਾਂ ਅਤੇ ਪੁਲਾਂ ਦੀ ਮੁਰੰਮਤ ਲਈ, ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਉਣ ਲਈ, ਹੜ੍ਹਾਂ ਵਾਲੇ ਇਲਾਕਿਆਂ ‘ਚ ਪੀਣ ਵਾਲੇ ਪਾਣੀ ਦੇ ਪ੍ਰਬੰਧ ਲਈ, ਬੇਜ਼ੁਬਾਨੇ ਪਸ਼ੂਆਂ ਦੀ ਸੰਭਾਲ ਅਤੇ ਉਨ੍ਹਾਂ ਦੇ ਚਾਰੇ ਦਾ ਪ੍ਰਬੰਧ ਕਰਨ ਲਈ ਦਿੱਤੀ ਗਈ ਹੈ।

Water Supply and Sanitation Minister Bram Shanker Jimpa
ਜਿੰਪਾ ਨੇ ਵਿਸਥਾਰ ਵਿਚ ਦੱਸਿਆ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੀ 71.50 ਕਰੋੜ ਰੁਪਏ ਦੀ ਰਾਸ਼ੀ ਵਿਚੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਰਾਹਤ ਫੰਡ ਵੱਜੋਂ 62.70 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਵਿਚੋਂ ਅੰਮ੍ਰਿਤਸਰ ਜ਼ਿਲ੍ਹੇ ਨੂੰ 1.50 ਕਰੋੜ ਰੁਪਏ, ਹੁਸ਼ਿਆਰਪੁਰ, ਬਠਿੰਡਾ, ਬਰਨਾਲਾ, ਮਾਨਸਾ, ਪਠਾਨਕੋਟ, ਮਾਲੇਰਕੋਟਲਾ ਤੇ ਫਰੀਦਕੋਟ ਨੂੰ 1-1 ਕਰੋੜ ਰੁਪਏ, ਫਿਰੋਜ਼ਪੁਰ ਨੂੰ 3.15 ਕਰੋੜ ਰੁਪਏ, ਫਾਜ਼ਿਲਕਾ ਨੂੰ 1.15 ਕਰੋੜ ਰੁਪਏ ਅਤੇ ਫਤਹਿਗੜ੍ਹ ਸਾਹਿਬ ਨੂੰ 3.15 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਇਸੇ ਤਰ੍ਹਾਂ ਗੁਰਦਾਸਪੁਰ, ਜਲੰਧਰ ਅਤੇ ਕਪੂਰਥਲਾ ਨੂੰ 2.50-2.50 ਕਰੋੜ ਰੁਪਏ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਨੂੰ 3 ਕਰੋੜ ਰੁਪਏ, ਮੋਗਾ ਨੂੰ 1.50 ਕਰੋੜ ਰੁਪਏ, ਪਟਿਆਲਾ ਨੂੰ 5.65 ਕਰੋੜ ਰੁਪਏ ਅਤੇ ਰੂਪਨਗਰ ਨੂੰ 6.15 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਤੇ ਤਰਨ ਤਾਰਨ ਨੂੰ 2-2 ਕਰੋੜ ਰੁਪਏ, ਐਸ.ਏ.ਐਸ. ਨਗਰ ਨੂੰ 3.05 ਕਰੋੜ ਰੁਪਏ, ਐਸ.ਬੀ.ਐਸ. ਨਗਰ ਨੂੰ 1.65 ਕਰੋੜ ਰੁਪਏ ਅਤੇ ਸੰਗਰੂਰ ਨੂੰ 3.40 ਕਰੋੜ ਰੁਪਏ ਦਿੱਤੇ ਗਏ ਹਨ। ਇਸੇ ਤਰ੍ਹਾਂ ਸਾਫ ਪਾਣੀ ਸਪਲਾਈ ਲਈ ਸਿਹਤ ਵਿਭਾਗ ਨੂੰ 50 ਲੱਖ ਰੁਪਏ ਅਤੇ ਜਲ ਸਪਲਾਈ, ਡਰੇਨੇਜ਼ ਅਤੇ ਸੀਵਰੇਜ ਦੀ ਰਿਪੇਅਰ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ 10 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਹ ਗੱਲ ਕਈ ਵਾਰ ਦੋਹਰਾ ਚੁੱਕੇ ਹਨ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਹਰ ਕਿਸਮ ਦੀ ਸਹਾਇਤਾ ਕਰਨੀ ਪੰਜਾਬ ਸਰਕਾਰ ਦੀ ਪਹਿਲ ਹੈ ਅਤੇ ਇਸ ਕੰਮ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਕਾਬਿਲੇਗੌਰ ਹੈ ਕਿ ਇਸ ਰਾਸ਼ੀ ਤੋਂ ਇਲਾਵਾ ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਪਿਛਲੇ ਹਫਤੇ ਜਾਰੀ ਕੀਤੀ ਸੀ। ਜਿੰਪਾ ਨੇ ਦੱਸਿਆ ਕਿ ਜਾਰੀ ਕੀਤੇ ਗਏ 62.70 ਕਰੋੜ ਰੁਪਏ ਵਿਚੋਂ ਸਿਰਫ ਹੜ੍ਹ ਕਾਰਣ ਪ੍ਰਭਾਵਿਤ ਸੜਕਾਂ ਅਤੇ ਪੁਲਾਂ ਦੀ ਮੁਰੰਮਤ ਲਈ ਹੀ 11 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ। ਰੂਪਨਗਰ ਤੇ ਪਟਿਆਲਾ ਨੂੰ 2.50-2.50 ਕਰੋੜ ਰੁਪਏ, ਐਸ.ਏ.ਐਸ. ਨਗਰ, ਗੁਰਦਾਸਪੁਰ, ਫਤਹਿਗੜ੍ਹ ਸਾਹਿਬ, ਫਿਰੋਜ਼ਪੁਰ, ਲੁਧਿਆਣਾ ਤੇ ਸੰਗਰੂਰ ਨੂੰ 1-1 ਕਰੋੜ ਰੁਪਏ ਸੜਕਾਂ ਅਤੇ ਪੁਲਾਂ ਦੀ ਮੁਰੰਮਤ ਲਈ ਦਿੱਤੇ ਗਏ ਹਨ।
Related posts:
ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ
Flood in Punjab
ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼
ਪੰਜਾਬ-ਵਿਜੀਲੈਂਸ-ਬਿਊਰੋ
ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 19 ਤੋਂ 26 ਫ਼ਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਪੰਜਾਬੀ-ਸਮਾਚਾਰ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ
ਪੰਜਾਬੀ-ਸਮਾਚਾਰ
ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਜਲੰਧਰ 'ਚ ਨਸ਼ੇ ਖਿਲਾਫ ਕਾਰਵਾਈ ਦੀ ਕੀਤਾ ਮੰਗ - ਏਸੀਪੀ ਜਲੰਧਰ ਨੂੰ ਸੌਂਪਿਆ ਮੰਗ ਪੱਤਰ
ਪੰਜਾਬੀ-ਸਮਾਚਾਰ
ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ
Aam Aadmi Party
Two Mohali Girls Make It To Air Force Academy; Training To Begin From January.
ਪੰਜਾਬੀ-ਸਮਾਚਾਰ
ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ
Aam Aadmi Party
ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ: 10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹ...
Aam Aadmi Party
ਆਪ' ਦੀ ਭੁੱਖ ਹੜਤਾਲ ਪੂਰੀ ਤਰ੍ਹਾਂ ਫਲਾਪ ਸ਼ੋਅ: ਬਾਜਵਾ
ਪੰਜਾਬੀ-ਸਮਾਚਾਰ
Amritsar robbery case: daughter of victim’s driver, her fiancé among 7 held; ₹41.40l, 800gm gold rec...
ਪੰਜਾਬੀ-ਸਮਾਚਾਰ
पार्टी नेतृत्व का फ़ैसला सर्वोपरि : प्रेम गर्ग
ਪੰਜਾਬੀ-ਸਮਾਚਾਰ
भाजपा सरकार प्रभुराम की बात तो करती है लेकिन बातो को मानती नही - विधायक नीरज शर्मा।
ਪੰਜਾਬੀ-ਸਮਾਚਾਰ
ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ
ਪੰਜਾਬੀ-ਸਮਾਚਾਰ
ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ
ਅਪਰਾਧ ਸਬੰਧਤ ਖਬਰ
ਮੁੱਖ ਮੰਤਰੀ ਵੱਲੋਂ ਪੈਰਿਸ ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੀਆਂ ਖਿਡਾਰਨਾਂ...
Punjab Sports News
ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼
ਪੰਜਾਬੀ-ਸਮਾਚਾਰ
चंडीगढ़ नगर निगम में वरिष्ठ उपमहापौर और उपमहापौर के लिए चुनाव ।
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਵਾਲੀ ਮੋਦੀ ਸਰਕਾਰ ਦੀ ਕੀਤੀ ਆਲੋਚਨਾ
ਮੁੱਖ ਮੰਤਰੀ ਸਮਾਚਾਰ
ਪਾਰਦਰਸ਼ਤਾ ਹੀ ‘ਘਰ-ਘਰ ਮੁਫਤ ਰਾਸ਼ਨ’ ਸਕੀਮ ਦੀ ਮੁੱਖ ਵਿਸ਼ੇਸ਼ਤਾ - ਲਾਲ ਚੰਦ ਕਟਾਰੂਚੱਕ
ਪੰਜਾਬੀ-ਸਮਾਚਾਰ