ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ 62.70 ਕਰੋੜ ਰੁਪਏ ਜਾਰੀ: ਜਿੰਪਾ

ਸਿਰਫ ਸੜਕਾਂ ਅਤੇ ਪੁਲਾਂ ਦੀ ਮੁਰੰਮਤ ਲਈ ਹੀ 11 ਕਰੋੜ ਰੁਪਏ ਦੇ ਫੰਡ ਜਾਰੀ
(Punjab Kesari) : ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ ਵੱਖ-ਵੱਖ ਜ਼ਿਲ੍ਹਿਆਂ ਨੂੰ 62.70 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ।  ਇਸ ਬਾਬਤ ਜਾਣਕਾਰੀ ਦਿੰਦਿਆਂ ਮਾਲ, ਮੁੜ ਵਸੇਬ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਹ ਰਾਸ਼ੀ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ, ਹੜ੍ਹ ਕਾਰਣ ਪ੍ਰਭਾਵਿਤ ਸੜਕਾਂ ਅਤੇ ਪੁਲਾਂ ਦੀ ਮੁਰੰਮਤ ਲਈ, ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਉਣ ਲਈ, ਹੜ੍ਹਾਂ ਵਾਲੇ ਇਲਾਕਿਆਂ ‘ਚ ਪੀਣ ਵਾਲੇ ਪਾਣੀ ਦੇ ਪ੍ਰਬੰਧ ਲਈ, ਬੇਜ਼ੁਬਾਨੇ ਪਸ਼ੂਆਂ ਦੀ ਸੰਭਾਲ ਅਤੇ ਉਨ੍ਹਾਂ ਦੇ ਚਾਰੇ ਦਾ ਪ੍ਰਬੰਧ ਕਰਨ ਲਈ ਦਿੱਤੀ ਗਈ ਹੈ। 

Water Supply and Sanitation Minister Bram Shanker Jimpa

ਜਿੰਪਾ ਨੇ ਵਿਸਥਾਰ ਵਿਚ ਦੱਸਿਆ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੀ 71.50 ਕਰੋੜ ਰੁਪਏ ਦੀ ਰਾਸ਼ੀ ਵਿਚੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਰਾਹਤ ਫੰਡ ਵੱਜੋਂ 62.70 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਵਿਚੋਂ ਅੰਮ੍ਰਿਤਸਰ ਜ਼ਿਲ੍ਹੇ ਨੂੰ 1.50 ਕਰੋੜ ਰੁਪਏ, ਹੁਸ਼ਿਆਰਪੁਰ, ਬਠਿੰਡਾ, ਬਰਨਾਲਾ, ਮਾਨਸਾ, ਪਠਾਨਕੋਟ, ਮਾਲੇਰਕੋਟਲਾ ਤੇ ਫਰੀਦਕੋਟ ਨੂੰ 1-1 ਕਰੋੜ ਰੁਪਏ, ਫਿਰੋਜ਼ਪੁਰ ਨੂੰ 3.15 ਕਰੋੜ ਰੁਪਏ, ਫਾਜ਼ਿਲਕਾ ਨੂੰ 1.15 ਕਰੋੜ ਰੁਪਏ ਅਤੇ ਫਤਹਿਗੜ੍ਹ ਸਾਹਿਬ ਨੂੰ 3.15 ਕਰੋੜ ਰੁਪਏ ਜਾਰੀ ਕੀਤੇ ਗਏ ਹਨ। 
ਇਸੇ ਤਰ੍ਹਾਂ ਗੁਰਦਾਸਪੁਰ, ਜਲੰਧਰ ਅਤੇ ਕਪੂਰਥਲਾ ਨੂੰ 2.50-2.50 ਕਰੋੜ ਰੁਪਏ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਨੂੰ 3 ਕਰੋੜ ਰੁਪਏ, ਮੋਗਾ ਨੂੰ 1.50 ਕਰੋੜ ਰੁਪਏ, ਪਟਿਆਲਾ ਨੂੰ 5.65 ਕਰੋੜ ਰੁਪਏ ਅਤੇ ਰੂਪਨਗਰ ਨੂੰ 6.15 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਤੇ ਤਰਨ ਤਾਰਨ ਨੂੰ 2-2 ਕਰੋੜ ਰੁਪਏ, ਐਸ.ਏ.ਐਸ. ਨਗਰ ਨੂੰ 3.05 ਕਰੋੜ ਰੁਪਏ, ਐਸ.ਬੀ.ਐਸ. ਨਗਰ ਨੂੰ 1.65 ਕਰੋੜ ਰੁਪਏ ਅਤੇ ਸੰਗਰੂਰ ਨੂੰ 3.40 ਕਰੋੜ ਰੁਪਏ ਦਿੱਤੇ ਗਏ ਹਨ। ਇਸੇ ਤਰ੍ਹਾਂ ਸਾਫ ਪਾਣੀ ਸਪਲਾਈ ਲਈ ਸਿਹਤ ਵਿਭਾਗ ਨੂੰ 50 ਲੱਖ ਰੁਪਏ ਅਤੇ ਜਲ ਸਪਲਾਈ, ਡਰੇਨੇਜ਼ ਅਤੇ ਸੀਵਰੇਜ ਦੀ ਰਿਪੇਅਰ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ 10 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। 
ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਹ ਗੱਲ ਕਈ ਵਾਰ ਦੋਹਰਾ ਚੁੱਕੇ ਹਨ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਹਰ ਕਿਸਮ ਦੀ ਸਹਾਇਤਾ ਕਰਨੀ ਪੰਜਾਬ ਸਰਕਾਰ ਦੀ ਪਹਿਲ ਹੈ ਅਤੇ ਇਸ ਕੰਮ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਕਾਬਿਲੇਗੌਰ ਹੈ ਕਿ ਇਸ ਰਾਸ਼ੀ ਤੋਂ ਇਲਾਵਾ ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਪਿਛਲੇ ਹਫਤੇ ਜਾਰੀ ਕੀਤੀ ਸੀ।  ਜਿੰਪਾ ਨੇ ਦੱਸਿਆ ਕਿ ਜਾਰੀ ਕੀਤੇ ਗਏ 62.70 ਕਰੋੜ ਰੁਪਏ ਵਿਚੋਂ ਸਿਰਫ ਹੜ੍ਹ ਕਾਰਣ ਪ੍ਰਭਾਵਿਤ ਸੜਕਾਂ ਅਤੇ ਪੁਲਾਂ ਦੀ ਮੁਰੰਮਤ ਲਈ ਹੀ 11 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ। ਰੂਪਨਗਰ ਤੇ ਪਟਿਆਲਾ ਨੂੰ 2.50-2.50 ਕਰੋੜ ਰੁਪਏ, ਐਸ.ਏ.ਐਸ. ਨਗਰ, ਗੁਰਦਾਸਪੁਰ, ਫਤਹਿਗੜ੍ਹ ਸਾਹਿਬ, ਫਿਰੋਜ਼ਪੁਰ, ਲੁਧਿਆਣਾ ਤੇ ਸੰਗਰੂਰ ਨੂੰ 1-1 ਕਰੋੜ ਰੁਪਏ ਸੜਕਾਂ ਅਤੇ ਪੁਲਾਂ ਦੀ ਮੁਰੰਮਤ ਲਈ ਦਿੱਤੇ ਗਏ ਹਨ।
See also  ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਛੇ ਸਾਥੀ ਗ੍ਰਿਫ਼ਤਾਰ; ਪੰਜ ਪਿਸਤੌਲ ਬਰਾਮਦ

Related posts:

ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ

ਪੰਜਾਬ ਸਿਹਤ ਵਿਭਾਗ

ਮਨੀਪੁਰ ਦਹਿਸ਼ਤ ਲਈ ਮਿਸਾਲੀ ਸਜ਼ਾ ਦੀ ਮੰਗ: ਲਗਾਤਾਰ ਹਿੰਸਾ ਅਤੇ ਅੱਤਿਆਚਾਰਾਂ ਦੇ ਮੱਦੇਨਜ਼ਰ ਮਨੀਪੁਰ ਦੇ ਮੁੱਖ ਮੰਤਰੀ ਆਪ...

Manipur violence

ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰ ਕੀਤੇ ਗ੍ਰਿ...

ਅਪਰਾਧ ਸਬੰਧਤ ਖਬਰ

ਹੁਣ ਪਿੰਡਾਂ ਅਤੇ ਬਲਾਕਾਂ ਦੇ ਲੋਕ ਵੀ ‘ਸੀ.ਐਮ. ਦੀ ਯੋਗਸ਼ਾਲਾ’ ਦਾ ਲੈ ਸਕਣਗੇ ਲਾਭ

ਪੰਜਾਬੀ-ਸਮਾਚਾਰ

ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ

Flood in Punjab

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਵਾਲੇ ਚਾਰ ਬਹੁਮੰਤਵੀ ਖੇਡ ਪਾਰਕਾਂ ਦਾ ਨੀ...

ਪੰਜਾਬੀ-ਸਮਾਚਾਰ

ਪੰਜਾਬ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਬੈਂਕਾਂ ਨੂੰ ਪੁਲਿਸ ਨਾਲ ਤਾਲਮੇਲ ਕਰਨ ਵਾਸਤੇ ...

ਪੰਜਾਬੀ-ਸਮਾਚਾਰ

ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਦੇ ਹੁਕਮ

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ 'ਤੇ ਸਾਈਬਰਸਪੇਸ ਵਿੱਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਦਾ ਕੀਤਾ ਆਯੋਜਨ

Punjab News

MC Chandigarh opens seventh ‘Rupee Store’ at sector 56.

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਆਸਾਮੀ ਲਈ ਅਰਜ਼ੀਆਂ ਦੀ ਮੰਗ

Punjab News

ਸੰਕਟ ਵਿੱਚ ਸਵੈ-ਪ੍ਰਚਾਰ ਭਾਲਣਾ ਬਹੁਤ ਹੀ ਮੰਦਭਾਗਾ ਹੈ: ਬਾਜਵਾ

ਪੰਜਾਬੀ-ਸਮਾਚਾਰ

ਮੁੱਖ ਸਕੱਤਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਦਾ ਜਾਇਜ਼ਾ

ਪੰਜਾਬੀ-ਸਮਾਚਾਰ

चंडीगढ़ प्रेस क्लब में 31 मार्च को होने वाले चुनाव में दैनिक जागरण के बरिंदर रावत और हिम् प्रभा के नल...

ਪੰਜਾਬੀ-ਸਮਾਚਾਰ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

Punjab News

कन्हैया मित्तल बन सकते हैं भाजपा का चेहरा

ਪੰਜਾਬੀ-ਸਮਾਚਾਰ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ...

ਪੰਜਾਬੀ-ਸਮਾਚਾਰ

Governor inaugurates the 52nd Rose Festival 2024, a Zero Waste Three-Day Show organized by MC Chandi...

Punjab News

आप -कांग्रेस के इशारे उखाड़ी मलोया वासियों के घर से मोदी परिवार की नेम प्लेटे-भाजपा प्रदेशाध्यक्ष जि...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ

Flood in Punjab

Leave a Reply

This site uses Akismet to reduce spam. Learn how your comment data is processed.