ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਲਈ ਵੱਲੋਂ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ਸ਼ੁਰੂਆਤ

ਪਹਿਲੇ ਪੜਾਅ ਵਿਚ ਸਕੀਮ ਤਹਿਤ 280 ਸਕੂਲਾਂ ਦੇ ਅੱਠਵੀਂ ਜਮਾਤ ਦੇ 11200 ਵਿਦਿਆਰਥੀਆਂ ਦੀ ਚੋਣ

(Punjab Bureau) : ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਨੇੜਿਓਂ ਜਾਣਨ ਅਤੇ ਸ਼ਾਸਨ ਤੇ ਸੁਰੱਖਿਆ ਵਿਚ ਸਰਗਰਮ ਭਾਈਵਾਲ ਬਣਾਉਣ ਦਾ ਮੌਕਾ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿਚ ‘ਸਟੂਡੈਂਟ ਪੁਲਿਸ ਕੈਡਿਟ ਸਕੀਮ’ ਦੀ ਸ਼ੁਰੂਆਤ ਕੀਤੀ। ਇਸ ਸਕੀਮ ਤਹਿਤ ਪਹਿਲੇ ਪੜਾਅ ਵਿਚ ਸੂਬੇ ਦੇ 280 ਸਰਕਾਰੀ ਸਕੂਲਾਂ ਦੇ 8ਵੀਂ ਜਮਾਤ ਦੇ 11200 ਵਿਦਿਆਰਥੀਆਂ ਦੀ ਚੋਣ ਹੋਈ ਹੈ ਜਿਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਇਸ ਸਮਾਗਮ ਵਿਚ ਹਿੱਸਾ ਲਿਆ।

Chief Minister launched the 'Student Police Cadet' scheme to make school students aware of the working system of the police

Chief Minister launched the ‘Student Police Cadet’ scheme to make school students aware of the working system of the police

ਇਸ ਸਕੀਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਦਾ ਕੋਰਸ ਬਿਊਰੋ ਆਫ ਪੁਲਿਸ ਰਿਸਰਚ ਐਂਡ ਡਿਵੈਲਪਮੈਂਟ ਵੱਲੋਂ ਤਿਆਰ ਕੀਤਾ ਗਿਆ ਜੋ ਮੌਜੂਦਾ ਵਿਦਿਅਕ ਸਾਲ 2023-24 ਵਿਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦੋ ਸਾਲਾਂ ਵਿਚ ਕਰਵਾਇਆ ਜਾਵੇਗਾ। ਦੋ ਸਾਲਾ ਕੋਰਸ ਤਹਿਤ ਏਹੀ ਵਿਦਿਆਰਥੀ ਵਿਦਿਅਕ ਵਰ੍ਹੇ 2024-25 ਵਿਚ ਨੌਵੀਂ ਜਮਾਤ ਵਿਚ ਇਸ ਸਕੀਮ ਦਾ ਹਿੱਸਾ ਬਣੇ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਲਈ ਹਰੇਕ ਸਕੂਲ ਲਈ 50 ਹਜ਼ਾਰ ਰੁਪਏ ਸਾਲਾਨਾ ਅਲਾਟ ਕੀਤੇ ਗਏ ਹਨ। ਇਹ ਸਕੀਮ ਸੂਬੇ ਦੇ 28 ਜ਼ਿਲ੍ਹਿਆਂ (23 ਮਾਲ ਜ਼ਿਲ੍ਹੇ ਅਤੇ ਪੰਜ ਪੁਲਿਸ ਜ਼ਿਲ੍ਹੇ) ਵਿਚ ਲਾਗੂ ਕੀਤੀ ਜਾਵੇਗੀ। ਇਸ ਸਕੀਮ ਤਹਿਤ ਹਰੇਕ ਜ਼ਿਲ੍ਹੇ ਵਿਚ 10 ਸਕੂਲਾਂ ਵਿੱਚੋਂ ਪ੍ਰਤੀ ਸਕੂਲ 40 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ ਜਿਸ ਨਾਲ ਕੁੱਲ 11200 ਵਿਦਿਆਰਥੀ ਚੁਣੇ ਗਏ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਇਨਡੋਰ ਕੋਰਸ ਮੁਕੰਮਲ ਕਰਨ ਲਈ ਹਰੇਕ ਮਹੀਨੇ ਇਕ ਕਲਾਸ ਲਾਈ ਜਾਵੇਗੀ ਜਿਸ ਨਾਲ ਵਿਦਿਆਰਥੀਆਂ ਦੇ ਸਕੂਲ ਪਾਠਕ੍ਰਮ ਵਿਚ ਕੋਈ ਵੱਡਾ ਵਾਧਾ ਨਹੀਂ ਹੋਵੇਗਾ। ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਦੇ ਸਮੇਂ ਤੋਂ ਬਾਅਦ ਜਾਂ ਹਫ਼ਤੇ ਦੇ ਅਖੀਰਲੇ ਦਿਨ ਮੌਕੇ ਮਹੀਨੇ ਵਿਚ ਦੋ ਵਾਰ ਬਾਹਰੀ ਸਰਗਰਮੀਆਂ ਲਈ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਪੁਲਿਸ ਦੇ ਕੰਮਕਾਜ ਬਾਰੇ ਨੇੜਿਓਂ ਜਾਣਨ ਅਤੇ ਸ਼ਾਸਨ ਤੇ ਸੁਰੱਖਿਆ ਵਿਚ ਸਰਗਰਮ ਭਾਈਵਾਲ ਬਣਨ ਦਾ ਮੌਕਾ ਹਾਸਲ ਹੋਵੇਗਾ। ਦੋ ਸਾਲਾ ਕੋਰਸ ਦੇ ਵਿਸ਼ਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ‘ਸਟੂਡੈਂਟ ਕੈਡਿਟ ਸਕੀਮ’ ਬਾਰੇ ਮੁਢਲੀ ਜਾਣਕਾਰੀ, ਭ੍ਰਿਸ਼ਟਾਚਾਰ, ਸਾਈਬਰ ਅਪਰਾਧ, ਅਪਰਾਧ ਦੇ ਵੱਖ-ਵੱਖ ਸਰੂਪ, ਭਰੂਣ ਹੱਤਿਆ, ਸੜਕ ਸੁਰੱਖਿਆ, ਬੱਚਿਆ ਦੀ ਸੁਰੱਖਿਆ, ਨਸ਼ਿਆਂ ਦੀ ਲਾਹਨਤ ਬਾਰੇ ਜਾਗਰੂਕਤਾ ਸੈਸ਼ਨ, ਘਰੇਲੂ ਹਿੰਸਾ, ਫਸਟ ਏਡ, ਆਫ਼ਤ ਮੌਕੇ ਹੰਗਾਮੀ ਸੇਵਾਵਾਂ ਅਤੇ ਕੁਇੰਜ਼ ਮੁਕਾਬਲੇ ਕਰਵਾਏ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਵਿਦਿਆਰਥੀ ਪੁਲਿਸ ਦਫ਼ਤਰਾਂ, ਪੁਲਿਸ ਥਾਣਿਆਂ, ਸਾਈਬਰ ਸੈੱਲ, ਫੌਰੈਂਸਿਕ ਲੈਬ, ਪੁਲਿਸ ਸਿਖਲਾਈ ਕੇਂਦਰ ਅਤੇ ਹੋਰ ਸਬੰਧਤ ਸਰਕਾਰੀ ਸੰਸਥਾਵਾਂ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ, ਗਣਤੰਤਰ ਦਿਵਸ/ਆਜ਼ਾਦੀ ਦਿਵਸ ਪਰੇਡ ਵਿਚ ਹਿੱਸਾ ਲੈਣ, ਗੈਰ-ਹਥਿਆਰਬੰਦ ਮੁਕਾਬਲੇ ਬਾਰੇ ਸਿਖਲਾਈ, ਕਾਨੂੰਨੀ ਹੱਕਾਂ ਤੇ ਜ਼ਿੰਮੇਵਾਰੀਆਂ ਬਾਰੇ ਸਿਖਲਾਈ ਦੇਣ ਦੇ ਨਾਲ-ਨਾਲ ਕਾਨੂੰਨੀ ਵਿਵਸਥਾ ਲਈ ਵੱਖ-ਵੱਖ ਡਿਊਟੀਆਂ ਬਾਰੇ ਪੁਲਿਸ ਨਾਲ ਇੰਟਰਸ਼ਿਪ ਪ੍ਰੋਗਰਾਮ ਵੀ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸਮਾਜ ਸੇਵਾ ਨਾਲ ਸਬੰਧਤ ਸਰਗਰਮੀਆਂ ਨਾਲ ਵਿਦਿਆਰਥੀਆਂ ਨੂੰ ਜੋੜਿਆ ਜਾਵੇਗਾ ਅਤੇ ਚਰਿੱਤਰ ਨਿਰਮਾਣ ਤੇ ਕਦਰਾਂ-ਕੀਮਤਾਂ ਨੂੰ ਕੋਰਸ ਦਾ ਹਿੱਸਾ ਬਣਾਇਆ ਗਿਆ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਨੂੰ ਲਾਗੂ ਕਰਨ ਲਈ ਪੁਲਿਸ ਦੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਸਿੱਖਿਆ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨਗੇ। ਰਿਸੋਰਸ ਪਰਸਨ ਵਜੋਂ ਅਧਿਆਪਕ ਪੁਲਿਸ ਵਿਭਾਗ ਦੇ ਸਾਂਝ ਕੇਂਦਰਾਂ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ਨਾਲ ਤਾਲਮੇਲ ਕਰਕੇ ਇਕ ਇਨਡੋਰ ਕਲਾਸ ਅਤੇ ਢਾਈ ਦਿਨ ਆਊਟਡੋਰ ਕਲਾਸਾਂ ਲਾਉਣਗੇ। ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ 269 ਸਕੂਲ ਅਧਿਆਪਕਾਂ ਤੇ 59 ਸਾਂਝ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਵਿਸ਼ੇਸ਼ ਸਿਖਲਾਈ ਵੀ ਦਿੱਤੀ ਗਈ ਹੈ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਇਲਾਵਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

See also  Special Mega Employment Camps Across Punjab to Empower Women: Dr. Baljit Kaur

Related posts:

ਮੁੱਖ ਮੰਤਰੀ ਵੱਲੋਂ ਮਜੀਠੀਆ ਅਤੇ ਵੜਿੰਗ ਨੂੰ ਇਕ ਮਹੀਨੇ ਦੇ ਅੰਦਰ ਪੰਜਾਬੀ ਦੀ ਲਿਖਤੀ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾ...
Shiromani Akali Dal
मानसून के सीजन में बिजली गई तो 0172-4639999 नंबर पर करें शिकायत।
ਚੰਡੀਗੜ੍ਹ-ਸਮਾਚਾਰ
Bajwa slams Mann for failure to ensure uninterrupted power supply 
ਪੰਜਾਬੀ-ਸਮਾਚਾਰ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕਰੋਸ਼ੀਆ ਅਤੇ ਸ੍ਰੀਲੰਕਾ ਦੇ ਵਫ਼ਦ ਨਾਲ ਵਿਚਾਰ ਵਟਾਂਦ...
ਪੰਜਾਬੀ-ਸਮਾਚਾਰ
ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ
Flood in Punjab
ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ...
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਆਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ: ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
भाजपा सरकार प्रभुराम की बात तो करती है लेकिन बातो को मानती नही - विधायक नीरज शर्मा।
ਪੰਜਾਬੀ-ਸਮਾਚਾਰ
कन्हैया मित्तल बन सकते हैं भाजपा का चेहरा
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਸ਼੍ਰੀਲੰਕਾ ਨੂੰ ਹਰਾ ਕੇ ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ
Asia Cup 2023
ਕੀਮਤੀ ਮਨੁੱਖੀ ਜ਼ਿੰਦਗੀਆਂ ਬਚਾਉਣ ਲਈ 5500 ਕਿਲੋਮੀਟਰ ਕੌਮੀ ਤੇ ਰਾਜ ਮਾਰਗਾਂ ਦੀ ਸੁਰੱਖਿਆ ਕਰੇਗੀ ਅਤਿ ਆਧੁਨਿਕ ਫੋਰਸ
ਮੁੱਖ ਮੰਤਰੀ ਸਮਾਚਾਰ
Special Mega Employment Camps Across Punjab to Empower Women: Dr. Baljit Kaur
ਪੰਜਾਬੀ-ਸਮਾਚਾਰ
16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ
Chandigarh
ਆਜ਼ਾਦੀ ਦਿਹਾੜੇ ਤੋਂ ਪਹਿਲਾਂ, ਪੰਜਾਬ ਪੁਲਿਸ ਵੱਲੋਂ ਚੈਕ ਗਣਰਾਜ ਤੋਂ ਗੁਰਦੇਵ ਜੈਸਲ ਦੁਆਰਾ ਆਪਰੇਟ ਕੀਤੇ ਜਾ ਰਹੇ ਅੱਤਵਾਦੀ...
Punjab News
ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਤੇ ਸਟ੍ਰਾਈਕਰ ਇੰਡੀਆ ਵੱਲੋਂ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਦੀ ਮੌਜੂਦਗੀ ...
ਪੰਜਾਬ ਸਿਹਤ ਵਿਭਾਗ
ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ
ਪੰਜਾਬ ਸਿਹਤ ਵਿਭਾਗ
Counting to take Place at 117 Centres across Punjab : Sibin C
ਪੰਜਾਬੀ-ਸਮਾਚਾਰ
चंडीगढ़ नगर निगम में वरिष्ठ उपमहापौर और उपमहापौर के लिए चुनाव ।
ਪੰਜਾਬੀ-ਸਮਾਚਾਰ
Asian Games : ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ
Asia Cup 2023
See also  ਭਾਰਤੀ ਫ਼ੌਜ ਦੇ ਸ਼ਹੀਦ ਜਵਾਨ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ 'ਚ ਅੰਤਿਮ ਸਸਕਾਰ

Leave a Reply

This site uses Akismet to reduce spam. Learn how your comment data is processed.