ਯੂਨੀਵਰਸਿਟੀ ਕੈਂਪਸ ਵਿੱਚ ਹੋਸਟਲਾਂ ਵਾਲੀ ਥਾਂ ਦਾ ਕੀਤਾ ਦੌਰਾ
ਪੰਜਾਬ ਯੂਨੀਵਰਸਿਟੀ ਨੂੰ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਦਾ ਹਿੱਸਾ ਦੱਸਿਆ
ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਨੂੰਨੀ ਪ੍ਰਮਾਣਿਕਤਾ ਬਾਰੇ ਰਾਜਪਾਲ ਦੇ ਬਿਆਨ ਉਤੇ ਕੀਤੀ ਟਿੱਪਣੀ
(Punjab Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਪੰਜਾਬ ਯੂਨੀਵਰਸਿਟੀ ਵਿੱਚ ਲੜਕੀਆਂ ਦੇ ਹੋਸਟਲ ਦੇ ਵਿਸਤਾਰ ਅਤੇ ਲੜਕਿਆਂ ਲਈ ਨਵੇਂ ਹੋਸਟਲ ਦੀ ਉਸਾਰੀ ਵਾਸਤੇ ਸੂਬਾ ਸਰਕਾਰ ਜਲਦੀ ਤਕਰੀਬਨ 49 ਕਰੋੜ ਰੁਪਏ ਜਾਰੀ ਕਰੇਗੀ। ਹੋਸਟਲਾਂ ਵਾਲੀ ਥਾਂ ਦਾ ਦੌਰਾ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਲੜਕੀਆਂ ਦੇ ਦੋ ਮੰਜ਼ਿਲਾ ਹੋਸਟਲ ਉਤੇ ਪੰਜ ਮੰਜ਼ਿਲਾਂ ਦਾ ਹੋਰ ਨਿਰਮਾਣ ਕੀਤਾ ਜਾਵੇਗਾ, ਜਦੋਂ ਕਿ ਲੜਕਿਆਂ ਲਈ ਛੇ ਮੰਜ਼ਿਲਾ ਹੋਸਟਲ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਭਵਿੱਖੀ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਹੋਸਟਲਾਂ ਦਾ ਨਿਰਮਾਣ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦਾ ਧਿਆਨ ਯੂਨੀਵਰਸਿਟੀ ਵਿੱਚ ਪੜ੍ਹਾਈ ਦੌਰਾਨ ਆਪਣੇ ਲਈ ਪੇਇੰਗ ਗੈਸਟ ਜਾਂ ਰਹਿਣ ਲਈ ਕੋਈ ਹੋਰ ਥਾਂ ਲੱਭਣ ਦੀ ਬਜਾਏ ਸਿੱਖਿਆ ਉਤੇ ਕੇਂਦਰਤ ਕਰਨ ਲਈ ਇਹ ਹੋਸਟਲ ਸਮੇਂ ਦੀ ਲੋੜ ਹਨ।

CM announces to soon release around Rs 49 crore for expansion of girls hostel and construction of new boys hostel at Panjab University
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਦਾ ਹਿੱਸਾ ਹੈ ਅਤੇ ਇਸ ਨੇ ਕਈ ਅਹਿਮ ਹਸਤੀਆਂ ਪੈਦਾ ਕੀਤੀਆਂ ਹਨ, ਜਿਨ੍ਹਾਂ ਨੇ ਵੱਖ-ਵੱਖ ਖ਼ੇਤਰਾਂ ਵਿੱਚ ਆਪਣੀ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਸਟਾਫ਼, ਵਿਦਿਆਰਥੀਆਂ ਤੇ ਸੈਨੇਟ ਮੈਂਬਰਾਂ ਨੇ ਉਨ੍ਹਾਂ ਨੂੰ ਇੱਥੇ ਸੱਦਿਆ ਸੀ ਅਤੇ ਇਨ੍ਹਾਂ ਹੋਸਟਲਾਂ ਦੇ ਨਿਰਮਾਣ ਦੀ ਅਪੀਲ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਮੱਦੇਨਜ਼ਰ ਰੱਖਦਿਆਂ ਇਨ੍ਹਾਂ ਹੋਸਟਲਾਂ ਦੀ ਉਸਾਰੀ ਆਧੁਨਿਕ ਲੀਹਾਂ ਉਤੇ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਦੇ ਸਮੁੱਚੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ ਕਿਉਂਕਿ ਸੂਬੇ ਦੇ 175 ਕਾਲਜ ਇਸ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹਨ। ਉਨ੍ਹਾਂ ਕਿਹਾ ਕਿ ਇਹ ਵੀ ਵੱਡੇ ਮਾਣ ਵਾਲੀ ਗੱਲ ਹੈ ਕਿ ਸਾਡੀ ਪਾਰਟੀ ਦੇ ਕਈ ਵਿਧਾਇਕਾਂ ਨੇ ਵੀ ਇਸ ਯੂਨੀਵਰਸਿਟੀ ਤੋਂ ਸਿੱਖਿਆ ਪ੍ਰਾਪਤ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਹੋਸਟਲ ਸਿਰਫ਼ ਚਾਰ ਕੰਧਾਂ ਵਾਲੇ ਕਮਰੇ ਹੀ ਨਹੀਂ ਹੋਣਗੇ, ਸਗੋਂ ਇਹ ਸਿੱਖਿਆ ਪ੍ਰਾਪਤ ਕਰਨ ਲਈ ਅਨੁਕੂਲ ਮਾਹੌਲ ਵੀ ਮੁਹੱਈਆ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਹੋਸਟਲ ਵਿੱਚ ਸਾਫ਼-ਸੁਥਰੇ ਪਖਾਨਿਆਂ ਦੇ ਨਾਲ-ਨਾਲ ਡਾਈਨਿੰਗ ਹਾਲ ਤੇ ਕਾਮਨ ਰੂਮ ਹੋਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਹਰੇਕ ਛੇ ਕਮਰਿਆਂ ਪਿੱਛੋਂ ਪਖ਼ਾਨੇ ਬਣਾਉਣ ਦੀ ਰਵਾਇਤ ਦੇ ਉਲਟ ਹੁਣ ਹਰੇਕ ਚਾਰ ਕਮਰਿਆਂ ਮਗਰੋਂ ਪਖ਼ਾਨਿਆਂ ਦਾ ਨਿਰਮਾਣ ਕੀਤਾ ਜਾਵੇਗਾ ਤਾਂ ਕਿ ਵਿਦਿਆਰਥੀਆਂ ਨੂੰ ਸਹੂਲਤ ਮਿਲੇ। ਭਗਵੰਤ ਮਾਨ ਨੇ ਕਿਹਾ ਕਿ ਖੋਜਾਰਥੀਆਂ ਤੇ ਹੋਰਾਂ ਲਈ 38 ਕਮਰੇ ਅਟੈਚਡ ਬਾਥਰੂਮਾਂ ਵਾਲੇ ਬਣਾਏ ਜਾਣਗੇ।
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਨਿਰਮਾਣ ਮੁਕੰਮਲ ਹੋਣ ਮਗਰੋਂ ਇਹ ਹੋਸਟਲ ਵਿਦਿਆਰਥੀਆਂ ਨੂੰ ਆਪਣੇ ਅਕਾਦਮਿਕ ਸਾਲਾਂ ਦੌਰਾਨ ਘਰ ਵਰਗੀ ਠਹਿਰ ਦੇਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਆਪਣੇ ਹੋਸਟਲ ਵਾਲੇ ਕਮਰਿਆਂ ਨਾਲ ਖ਼ਾਸ ਭਾਵੁਕ ਸਾਂਝ ਹੁੰਦੀ ਹੈ, ਖ਼ਾਸ ਤੌਰ ਉਤੇ ਉਦੋਂ, ਜਦੋਂ ਉਨ੍ਹਾਂ ਦੇ ਮਾਪੇ ਜਾਂ ਦਾਦਾ-ਦਾਦੀ ਵੀ ਇੱਥੇ ਰਹਿ ਕੇ ਪੜ੍ਹੇ ਹੋਣ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਖ਼ੇਤਰ ਨੂੰ ਵਿਸ਼ੇਸ਼ ਤਵੱਜੋ ਦੇ ਰਹੀ ਹੈ, ਚਾਹੇ ਉਹ ਸਕੂਲ ਤੇ ਕਾਲਜ ਪੱਧਰ ਦੀ ਸਿੱਖਿਆ ਹੋਵੇ ਜਾਂ ਯੂਨੀਵਰਸਿਟੀ ਪੱਧਰ ਦੀ ਸਿੱਖਿਆ ਹੋਵੇ।
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸੂਬੇ ਦੇ ਸੱਭਿਆਚਾਰ, ਸਾਹਿਤ ਤੇ ਅਮੀਰ ਵਿਰਾਸਤ ਦਾ ਹਿੱਸਾ ਹੋਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਹਰਿਆਣਾ ਦੇ ਕਿਸੇ ਵੀ ਕਾਲਜ ਨੂੰ ਯੂਨੀਵਰਸਿਟੀ ਤੋਂ ਮਾਨਤਾ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਯੂਨੀਵਰਸਿਟੀ ਦਾ ਦਰਜਾ ਬਦਲਣ ਲਈ ਬਾਕਾਇਦਾ ਕੋਸ਼ਿਸ਼ਾਂ ਹੋ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਅਜਿਹੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਵਿਧਾਨ ਸਭਾ ਸੈਸ਼ਨ ਦੀ ਕਾਨੂੰਨੀ ਪ੍ਰਮਾਣਕਿਤਾ ਬਾਰੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਬਿਆਨ ਉਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਚੇਤੇ ਕਰਵਾਇਆ ਕਿ ਤੁਹਾਡੇ ਨਜ਼ਰੀਏ ਤੋਂ ਤਾਂ ਬਜਟ ਸੈਸ਼ਨ ਵੀ ਗ਼ੈਰ-ਕਾਨੂੰਨੀ ਸੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਰਾਜਪਾਲ ਨੂੰ ਕਾਨੂੰਨੀ ਪਹਿਲੂਆਂ ਬਾਰੇ ਯਾਦ ਕਰਵਾਉਣ ਤੋਂ ਬਾਅਦ ਹੀ ਉਨ੍ਹਾਂ ਇਸ ਸੈਸ਼ਨ ਦੀ ਪ੍ਰਵਾਨਗੀ ਦਿੱਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸੈਸ਼ਨ ਭਾਰਤ ਦੇ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਦੇ ਅਨੁਕੂਲ ਸੀ ਅਤੇ ਇਹ ਪੂਰੀ ਤਰ੍ਹਾਂ ਜਾਇਜ਼ ਸੀ।
Related posts:
ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ 'ਤੇ ਬੂਟਲੇਗਰਸ 'ਤੇ ਰੱਖ ਰਿਹਾ ਕੜੀ ਨਜ਼ਰ
ਪੰਜਾਬੀ-ਸਮਾਚਾਰ
ਬਾਜਵਾ ਨੇ 9 ਵਿਧਾਇਕਾਂ ਨੂੰ ਮੁਅੱਤਲ ਕਰਨ 'ਤੇ ਸਪੀਕਰ ਦੀ ਕੀਤੀ ਨਿੰਦਾ
ਪੰਜਾਬੀ-ਸਮਾਚਾਰ
Bajwa slams Mann for failure to ensure uninterrupted power supply
ਪੰਜਾਬੀ-ਸਮਾਚਾਰ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾ...
ਪੰਜਾਬੀ-ਸਮਾਚਾਰ
ਕੇਂਦਰੀ ਪੂਲ ਵਿੱਚ ਅਤਿਵਾਦ ਪੀੜਤ ਵਿਦਿਆਰਥੀਆਂ ਲਈ ਐਮ.ਬੀ.ਬੀ.ਐਸ. ਦੀਆਂ ਚਾਰ ਸੀਟਾਂ ਰਾਖਵੀਆਂ।
ਪੰਜਾਬੀ-ਸਮਾਚਾਰ
चुनाव मे अपनी पार्टी के खिलाफ कर रहे थे प्रचार काँग्रेस ने पाँच वरिष्ठ नेताओं को दिखाया बाहर का रास्...
ਪੰਜਾਬੀ-ਸਮਾਚਾਰ
सेक्टर-38 की दो मंज़िला मार्केट की बदहाली देख भौचक्के रह गए पवन बंसल, दुकानदारों को मिल रहे 24-32 ला...
ਪੰਜਾਬੀ-ਸਮਾਚਾਰ
ਬਾਜਵਾ ਨੇ ਕੇਂਦਰ ਨੂੰ ਪੰਜਾਬ ਦੇ ਅਧਿਕਾਰ ਸੌਂਪਣ ਲਈ 'ਆਪ' ਦੀ ਆਲੋਚਨਾ ਕੀਤੀ
Punjab Congress
ਪੇਂਡੂ ਆਬਾਦੀ ਲਈ ਬੁਨਿਆਦੀ ਸਹੂਲਤਾਂ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ 3154 ਕਰੋੜ ਰੁਪਏ ਰਾਖਵੇਂ ਰੱਖੇ: ਲਾਲਜੀਤ ਸਿ...
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ
Punjab Crime News
ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ
ਪੰਜਾਬ ਟਰਾਂਸਪੋਰਟ ਵਿਭਾਗ
ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼...
ਪੰਜਾਬੀ-ਸਮਾਚਾਰ
ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ
Punjab News
ਤੇਲ ਦੀਆਂ ਕੀਮਤਾਂ 'ਚ ਵਾਧੇ ਨਾਲ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦੀਆਂ ਜੇਬਾਂ ਨੂੰ ਖੋਰਾ ਲਾਇਆ: ਬਾਜਵਾ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ 12,710 ਠੇਕਾ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ
ਮੁੱਖ ਮੰਤਰੀ ਸਮਾਚਾਰ
ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ਈ.ਟੀ.ਓ
ਪੰਜਾਬੀ-ਸਮਾਚਾਰ
ਸੰਕਟ ਵਿੱਚ ਸਵੈ-ਪ੍ਰਚਾਰ ਭਾਲਣਾ ਬਹੁਤ ਹੀ ਮੰਦਭਾਗਾ ਹੈ: ਬਾਜਵਾ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ
ਪੰਜਾਬੀ-ਸਮਾਚਾਰ
62.80% voter turnout recorded in 13 Lok Sabha Constituencies in Punjab: Sibin C
ਪੰਜਾਬੀ-ਸਮਾਚਾਰ
ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕੇ: ਸਪੀਕਰ ਸੰਧਵਾਂ
ਪੰਜਾਬੀ-ਸਮਾਚਾਰ



