ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਕਰੜੀ ਸਜ਼ਾ ਦੇਣ ਦੀ ਵਕਾਲਤ
ਦਿਲ ਦਹਿਲਾਉਣ ਵਾਲੀ ਘਟਨਾ ਮੁਲਕ ਦੇ ਜ਼ਮੀਰ ਉਤੇ ਵੱਡਾ ਕਲੰਕ
ਔਰਤਾਂ ਦਾ ਮਾਣ-ਸਤਿਕਾਰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਪ੍ਰਗਟਾਈ
(Punjab Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਵਾਪਰੀ ਘਿਨਾਉਣੀ ਕਾਰਵਾਈ ਉਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਇਸ ਅਣਮਨੁੱਖੀ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ। ਅੱਜ ਇੱਥੇ ਜਾਰੀ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬੇਸਹਾਰਾ ਔਰਤਾਂ ਮਨੁੱਖਤਾ ਵਿਰੁੱਧ ਇਸ ਘਿਨਾਉਣੇ ਅਪਰਾਧ ਦਾ ਸ਼ਿਕਾਰ ਹੋਈਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਵਹਿਸ਼ੀ ਘਟਨਾ ਮੁਲਕ ਦੀ ਜ਼ਮੀਰ ‘ਤੇ ਵੱਡਾ ਕਲੰਕ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਸਾਰਿਆਂ ਵੱਲੋਂ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਘਿਨਾਉਣਾ ਅਤੇ ਅਣਮਨੁੱਖੀ ਕਾਰਾ ਹੈ ਜਿਸ ਕਾਰਨ ਅੱਜ ਹਰ ਦੇਸ਼ ਵਾਸੀ ਸ਼ਰਮ ਮਹਿਸੂਸ ਕਰ ਰਿਹਾ ਹੈ।

Punjab CM Bhagwant Mann
ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਅਪਰਾਧੀ ਕਿਸੇ ਤਰ੍ਹਾਂ ਦੇ ਲਿਹਾਜ਼ ਦੇ ਹੱਕਦਾਰ ਨਹੀਂ ਹਨ ਅਤੇ ਅਜਿਹੇ ਲੋਕਾਂ ਨਾਲ ਦੇਸ਼ ਦੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦੇ ਕੇ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਕੋਈ ਹੋਰ ਅਜਿਹੀ ਜੁਅੱਰਤ ਨਾ ਕਰੇ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਨੂੰ ਯਕੀਨੀ ਬਣਾਉਣ ਤਾਂ ਜੋ ਪੀੜਤਾਂ ਦੇ ਪਰਿਵਾਰਾਂ, ਸਾਕ-ਸਨੇਹੀਆਂ ਅਤੇ ਉਨ੍ਹਾਂ ਦੇ ਸ਼ੁਭਚਿੰਤਕਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ। ਔਰਤਾਂ ਦੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇ ਕੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਨੀਪੁਰ ‘ਚ ਸਥਿਤੀ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ ਅਤੇ ਪ੍ਰਧਾਨ ਮੰਤਰੀ ਨੂੰ ਵੀ ਇਸ ‘ਤੇ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਜਿਹੇ ਅਣਮਨੁੱਖੀ ਕਾਰਿਆਂ ਦੀ ਕਿਸੇ ਵੀ ਸੱਭਿਅਕ ਸਮਾਜ ਵਿੱਚ ਕੋਈ ਥਾਂ ਨਹੀਂ ਹੈ ਅਤੇ ਸਮੁੱਚੇ ਦੇਸ਼ ਨੂੰ ਇਸ ਦੀ ਇੱਕਜੁਟ ਹੋ ਕੇ ਨਿਖੇਧੀ ਕਰਨੀ ਚਾਹੀਦੀ ਹੈ।
Related posts:
तंबाकू उत्पादों के अवैध बिक्री और वितरण पर छापा।
Punjab News
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦ...
Firozpur
ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼
ਪੰਜਾਬੀ-ਸਮਾਚਾਰ
ਪ੍ਰਨੀਤ ਕੌਰ ਭਾਜਪਾ 'ਚ ਹੋਏ ਸ਼ਾਮਲ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟਾ ਕੇਂਦਰ ਬਣਾਉਣ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਪੰਜਾਬੀ-ਸਮਾਚਾਰ
ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ
Punjab Crime News
Act tough on illegal flow of liquor, cash and smuggling of drugs to conduct smooth elections, ECI to...
ਪੰਜਾਬੀ-ਸਮਾਚਾਰ
The Department sensitised the stakeholders regarding implementation of the Excise Policy from 1st ...
ਪੰਜਾਬੀ-ਸਮਾਚਾਰ
ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਫੌਜ ਵਿੱਚ ਭਰਤੀ ਕੀਤੇ ਜਾਣ ਦਾ ਮਾਮਲਾ ਉਠਾਇਆ
ਪੰਜਾਬੀ-ਸਮਾਚਾਰ
ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਰਾਹ ਵਿਚਲੇ ਅੜਿੱਕੇ ਦੂਰ ਹੋਏ: ਮੁੱਖ ਮੰਤਰੀ
ਪੰਜਾਬੀ-ਸਮਾਚਾਰ
चंडीगढ़ संसदीय क्षेत्र में उम्मीदवारों के साथ चुनाव तैयारी आकलन बैठक।
ਪੰਜਾਬੀ-ਸਮਾਚਾਰ
ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ
ਪੰਜਾਬੀ-ਸਮਾਚਾਰ
Labour Officials to Organize Weekly Camps for Construction Workers' Registration: Anmol Gagan Mann
ਪੰਜਾਬੀ-ਸਮਾਚਾਰ
ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ
Punjab News
Khedan Watan Punjab Diyan-2023 : ਬਲਾਕ ਪੱਧਰੀ ਮੁਕਾਬਲਿਆਂ ਦੀ ਹੋਈ ਸ਼ੁਰੂਆਤ
Khedan Watan Punjab Diya
ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ
ਪੰਜਾਬੀ-ਸਮਾਚਾਰ
With the power of your trust this Patiala's daughter will do all-round development of the district: ...
ਪੰਜਾਬੀ-ਸਮਾਚਾਰ
Canal water to be supplied to Kishangarh for the first time in history - Mayor inaugurates project
Aam Aadmi Party
ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ
Flood in Punjab