ਮੁੱਖ ਮੰਤਰੀ ਵੱਲੋਂ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਘਿਨਾਉਣੀ ਕਾਰਵਾਈ ਦੀ ਸਖ਼ਤ ਨਿਖੇਧੀ

ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਕਰੜੀ ਸਜ਼ਾ ਦੇਣ ਦੀ ਵਕਾਲਤ
ਦਿਲ ਦਹਿਲਾਉਣ ਵਾਲੀ ਘਟਨਾ ਮੁਲਕ ਦੇ ਜ਼ਮੀਰ ਉਤੇ ਵੱਡਾ ਕਲੰਕ
ਔਰਤਾਂ ਦਾ ਮਾਣ-ਸਤਿਕਾਰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਪ੍ਰਗਟਾਈ
(Punjab Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਵਾਪਰੀ ਘਿਨਾਉਣੀ ਕਾਰਵਾਈ ਉਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਇਸ ਅਣਮਨੁੱਖੀ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ। ਅੱਜ ਇੱਥੇ ਜਾਰੀ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬੇਸਹਾਰਾ ਔਰਤਾਂ ਮਨੁੱਖਤਾ ਵਿਰੁੱਧ ਇਸ ਘਿਨਾਉਣੇ ਅਪਰਾਧ ਦਾ ਸ਼ਿਕਾਰ ਹੋਈਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਵਹਿਸ਼ੀ ਘਟਨਾ ਮੁਲਕ ਦੀ ਜ਼ਮੀਰ ‘ਤੇ ਵੱਡਾ ਕਲੰਕ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਸਾਰਿਆਂ ਵੱਲੋਂ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਘਿਨਾਉਣਾ ਅਤੇ ਅਣਮਨੁੱਖੀ ਕਾਰਾ ਹੈ ਜਿਸ ਕਾਰਨ ਅੱਜ ਹਰ ਦੇਸ਼ ਵਾਸੀ ਸ਼ਰਮ ਮਹਿਸੂਸ ਕਰ ਰਿਹਾ ਹੈ।

Punjab CM Bhagwant Mann

ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਅਪਰਾਧੀ ਕਿਸੇ ਤਰ੍ਹਾਂ ਦੇ ਲਿਹਾਜ਼ ਦੇ ਹੱਕਦਾਰ ਨਹੀਂ ਹਨ ਅਤੇ ਅਜਿਹੇ ਲੋਕਾਂ ਨਾਲ ਦੇਸ਼ ਦੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦੇ ਕੇ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਕੋਈ ਹੋਰ ਅਜਿਹੀ ਜੁਅੱਰਤ ਨਾ ਕਰੇ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਨੂੰ ਯਕੀਨੀ ਬਣਾਉਣ ਤਾਂ ਜੋ ਪੀੜਤਾਂ ਦੇ ਪਰਿਵਾਰਾਂ, ਸਾਕ-ਸਨੇਹੀਆਂ ਅਤੇ ਉਨ੍ਹਾਂ ਦੇ ਸ਼ੁਭਚਿੰਤਕਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ। ਔਰਤਾਂ ਦੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇ ਕੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਨੀਪੁਰ ‘ਚ ਸਥਿਤੀ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ ਅਤੇ ਪ੍ਰਧਾਨ ਮੰਤਰੀ ਨੂੰ ਵੀ ਇਸ ‘ਤੇ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਜਿਹੇ ਅਣਮਨੁੱਖੀ ਕਾਰਿਆਂ ਦੀ ਕਿਸੇ ਵੀ ਸੱਭਿਅਕ ਸਮਾਜ ਵਿੱਚ ਕੋਈ ਥਾਂ ਨਹੀਂ ਹੈ ਅਤੇ ਸਮੁੱਚੇ ਦੇਸ਼ ਨੂੰ ਇਸ ਦੀ ਇੱਕਜੁਟ ਹੋ ਕੇ ਨਿਖੇਧੀ ਕਰਨੀ ਚਾਹੀਦੀ ਹੈ।
See also  ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਰਿਕਾਰਡ ਆਮਦਨ: ਜਿੰਪਾ

Related posts:

ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ

Punjab News

ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ

ਪੰਜਾਬੀ-ਸਮਾਚਾਰ

ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ

Flood in Punjab

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍...

ਸਕੂਲ ਸਿੱਖਿਆ ਸਮਾਚਾਰ

देश के उपराष्ट्रपति जगदीप धनखड़ पहुंचे कैप्टन अमरेंदर सिंह से मिलने - punjabsamachar.com

ਚੰਡੀਗੜ੍ਹ-ਸਮਾਚਾਰ

ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ

ਪੰਜਾਬੀ-ਸਮਾਚਾਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ...

ਪੰਜਾਬੀ-ਸਮਾਚਾਰ

ਭਾਜਪਾ ਮਹਿਲਾ ਮੋਰਚਾ ਨੇ ਪੰਚਾਇਤੀ ਚੋਣਾਂ ਵਿੱਚ 'ਆਪ' ਦੀਆਂ ਗੈਰ-ਜਮਹੂਰੀ ਚਾਲਾਂ ਦੀ ਕੀਤੀ ਨਿਖੇਧੀ

ਪੰਜਾਬੀ-ਸਮਾਚਾਰ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਸਿਦਕ ਤੇ ਸਿਰੜ ਨੂੰ ਕੀਤ...

ਪੰਜਾਬੀ-ਸਮਾਚਾਰ

ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ 3972 ਨੌਕਰੀਆਂ ਦਿੱਤੀਆਂ ਗਈਆਂ: ਹਰਭਜਨ ਸਿੰ...

ਪੰਜਾਬੀ-ਸਮਾਚਾਰ

ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ

ਪੰਜਾਬੀ-ਸਮਾਚਾਰ

ਪ੍ਰਨੀਤ ਕੌਰ ਭਾਜਪਾ 'ਚ ਹੋਏ ਸ਼ਾਮਲ

ਪੰਜਾਬੀ-ਸਮਾਚਾਰ

पंजाब विश्वविद्यालय में 10वीं वार्षिक महिला कलाकार प्रदर्शनी 2024

ਪੰਜਾਬੀ-ਸਮਾਚਾਰ

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

ਟਰਾਂਸਪੋਰਟ ਮੰਤਰੀ ਨੇ ਸੜਕ ਹਾਦਸਿਆਂ 'ਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਦਾ ਟੀਚਾ ਦਿੱਤਾ

ਪੰਜਾਬ ਟਰਾਂਸਪੋਰਟ ਵਿਭਾਗ

चंडीगढ़ वासियों को जल्द मिलेगा सुप्रीम कोर्ट से न्याय: डॉ. आहलूवालिया

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ

ਅਪਰਾਧ ਸਬੰਧਤ ਖਬਰ

सेक्टर-38 की दो मंज़िला मार्केट की बदहाली देख भौचक्के रह गए पवन बंसल, दुकानदारों को मिल रहे 24-32 ला...

ਪੰਜਾਬੀ-ਸਮਾਚਾਰ

ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ - ਮੁੱਖ ਚੋਣ ਅਫਸਰ ਨੇ ਲੋਕ ਸਭਾ ਚੋ...

Chandigarh

Khedan Watan Punjab Diyan-2023 : ਬਲਾਕ ਪੱਧਰੀ ਮੁਕਾਬਲਿਆਂ ਦੀ ਹੋਈ ਸ਼ੁਰੂਆਤ

Khedan Watan Punjab Diya

Leave a Reply

This site uses Akismet to reduce spam. Learn how your comment data is processed.