ਪੰਜਾਬ ਦੀ ਖਿਡਾਰਨ ਪ੍ਰਨੀਤ ਕੌਰ ਨੇ ਸੂਬੇ ਦਾ ਨਾਂ ਰੌਸ਼ਨ ਕੀਤਾ
(Punjab Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਵਿੱਚ ਚੱਲ ਰਹੇ ਤੀਰਅੰਦਾਜ਼ੀ ਵਿਸ਼ਵ ਕੱਪ ਵਿੱਚ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਲੜਕੀਆਂ ਦੀ ਟੀਮ ਨੂੰ ਵਧਾਈ ਦਿੱਤੀ।

CM congratulates Indian girls contingent for bagging gold medal in Archery World Cup at Paris
ਇੱਕ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਲੜਕੀਆਂ ਨੇ ਇਸ ਵਿਸ਼ਵ ਕੱਪ ਵਿੱਚ ਸੋਨ ਤਗਮਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਲੱਖਣ ਪ੍ਰਾਪਤੀ ਹਾਸਲ ਕਰਦਿਆਂ ਭਾਰਤੀ ਲੜਕੀਆਂ ਦੀ ਟੀਮ ਨੇ ਮੈਕਸੀਕੋ ਨੂੰ ਕੰਪਾਊਂਡ ਮਹਿਲਾ ਟੀਮ ਦੇ ਫ਼ਾਈਨਲ ਵਿੱਚ 234-233 ਨਾਲ ਹਰਾ ਕੇ ਸੋਨ ਤਗਮਾ ਜਿੱਤਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਵਿਸ਼ਵ ਕੱਪ ਵਿੱਚ ਪਹਿਲੀ ਵਾਰ ਸੋਨ ਤਮਗ਼ਾ ਜਿੱਤ ਕੇ ਇਤਿਹਾਸ ਸਿਰਜਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਵੀ ਬੜੇ ਮਾਣ ਵਾਲੀ ਗੱਲ ਹੈ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਮੰਢਾਲੀ ਦੀ ਲੜਕੀ ਪ੍ਰਨੀਤ ਕੌਰ ਤਿੰਨ ਮੈਂਬਰੀ ਟੀਮ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਹੋਰ ਵੀ ਗੌਰਵ ਗੱਲ ਹੈ ਕਿ ਇਸ ਲੜਕੀ ਨੇ ਕੋਚ ਸੁਰਿੰਦਰ ਸਿੰਘ ਰੰਧਾਵਾ ਪਾਸੋਂ ਸਿਖਲਾਈ ਲੈ ਕੇ ਟੀਮ ਨੂੰ ਜਿੱਤ ਹਾਸਲ ਕਰਨ ਵਿੱਚ ਆਪਣਾ ਯੋਗਦਾਨ ਪਾਇਆ।ਪਟਿਆਲਾ ਦੇ ਸੁਰਿੰਦਰ ਸਿੰਘ ਰੰਧਾਵਾ ਭਾਰਤੀ ਟੀਮ ਦੇ ਵੀ ਕੋਚ ਹਨ। ਭਗਵੰਤ ਸਿੰਘ ਮਾਨ ਨੇ ਦੇਸ਼ ਦਾ ਮਾਣ ਵਧਾਉਣ ਲਈ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।