ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ

ਬਿਕਰਮ ਸਿੰਘ ਮਜੀਠੀਆ ਤੇ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਖਿਲਾਫ ਕੇਸ ਦਰਜ ਕਰਨ ਦੀ ਕੀਤੀ ਮੰਗ, ਤੁਰੰਤ ਅਸਤੀਫਾ ਵੀ ਮੰਗਿਆ

ਅਜਿਹੇ ਹਾਲਾਤ ਵਿਚ ਰੰਗਲਾ ਪੰਜਾਬ ਪ੍ਰੋਗਰਾਮ ਕਰਵਾਉਣ ਦੀ ਕੀਤੀ ਨਿਖੇਧੀ, ਕਲਾਕਾਰਾਂ ਨੂੰ ਪ੍ਰੋਗਰਾਮ ਦਾ ਬਾਈਕਾਟ ਕਰਨ ਦੀ ਕੀਤੀ ਅਪੀਲ

ਆਪ ਨੂੰ ਛੱਡ ਕੇ ਬਾਕੀ ਸਾਰੀਆਂ ਸਿਆਸੀ ਪਾਰਟੀਆਂ, ਕਿਸਾਨ ਯੂਨੀਅਨਾਂ ਤੇ ਸਮਾਜਿਕ ਸੰਗਠਨਾਂ ਨੂੰ ਸੰਕਟ ’ਤੇ ਚਰਚਾ ਲਈ ਇਕਜੁੱਟ ਹੋਣ ਦੀ ਕੀਤੀ ਅਪੀਲ

ਚੰਡੀਗੜ੍ਹ, 22 ਫਰਵਰੀ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਤੇ ਮੰਗ ਕੀਤੀ ਕਿ ਉਹਨਾਂ ਖਿਲਾਫ ਤੁਰੰਤ ਕੇਸ ਦਰਜ ਕੀਤਾ ਜਾਵੇ ਅਤੇ ਉਹ ਫੌਰੀ ਅਸਤੀਫਾ ਦੇਣ।


ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਤੇ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ’ਤੇ ਦੋਸ਼ ਲਾਇਆ ਕਿ ਉਹ ਹਰਿਆਣਾ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਦੇ ਟਾਊਟ ਬਣੇ ਹੋਏ ਹਨ ਅਤੇ ਉਹਨਾਂ ਪੰਜਾਬ ਦੀ ਧਰਤੀ ’ਤੇ ਪੰਜਾਬ ਦੇ ਕਿਸਾਨਾਂ ’ਤੇ 13 ਫਰਵਰੀ ਤੋਂ ਹਮਲੇ ਕਰਨ ਵਾਲੇ ਹਰਿਆਣਾ ਪੁਲਿਸ ਮੁਲਾਜ਼ਮਾਂ ਖਿਲਾਫ ਇਕ ਵੀ ਕੇਸ ਦਰਜ ਨਹੀਂ ਕੀਤਾ ਜਿਸਦੇ ਨਤੀਜੇ ਵਜੋਂ ਹੁਣ ਸ਼ੁਭਕਰ ਸਿੰਘ ਦੀ ਮੌਤ ਹੋਈ ਹੈ।

ਇਹਨਾਂ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਮੁੱਖ ਮੰਤਰੀ ਨੂੰ ਕਿਸਾਨਾਂ ਨੂੰ ਦਿੱਲੀ ਜਾਣ ਦੀ ਆਗਿਆ ਦੇਣ ਵਰਗੇ ਬਿਆਨ ਦੇ ਕੇ ਆਪਣੇ ਗੁਨਾਹਾਂ ’ਤੇ ਪਰਦਾ ਪਾਉਣ ਨਹੀਂ ਦੇਵੇਗੀ। ਉਹਨਾਂ ਕਿਹਾ ਕਿ ਜੇਕਰ ਭਗਵੰਤ ਮਾਨ ਨੂੰ ਅਜਿਹਾ ਲੱਗਦਾ ਸੀ ਤਾਂ ਫਿਰ ਉਹਨਾਂ ਨੇ ਹਰਿਆਣਾ ਪੁਲਿਸ ਨੂੰ ਪੰਜਾਬ ਦੀ ਧਰਤੀ ’ਤੇ ਬੈਰੀਕੇਡ ਲਾਉਣ ਦੀ ਆਗਿਆ ਕਿਉਂ ਦਿੱਤੀ ? ਉਹਨਾਂ ਕਿਹਾ ਕਿ ਉਹਨਾਂ ਨੇ ਪੰਜਾਬ ਦੇ ਆਰਥਿਕ ਰਾਹ ਰੋਕਣ ’ਤੇ ਇਤਰਾਜ਼ ਕਿਉਂ ਨਹੀਂ ਕੀਤਾ ? ਉਹਨਾਂ ਨੇ ਕੇਂਦਰੀ ਮੰਤਰੀਆਂ ਨਾਲ ਮੀਟਿੰਗਾਂ ਵਿਚ ਸਪਸ਼ਟ ਸਟੈਂਡ ਕਿਉਂ ਨਹੀਂ ਲਿਆ ?

See also  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਕਰਨਗੇ ਸਮਰਪਿਤ

ਸਰਦਾਰ ਮਜੀਠੀਆ ਅਤੇ ਡਾ. ਚੀਮਾ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਦੱਸਣ ਕਿ ਉਹਨਾਂ ਨੇ ਇਸ ਗੰਭੀਰ ਮਸਲੇ ’ਤੇ ਕੇਂਦਰੀ ਗ੍ਰਹਿ ਮੰਤਰੀ ਜਾਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਿਉਂ ਨਹੀਂ ਕੀਤੀ। ਉਹਨਾਂ ਕਿਹਾ ਕਿ ਹੁਣ ਸਪਸ਼ਟ ਹੈ ਕਿ ਸ੍ਰੀ ਭਗਵੰਤ ਮਾਨ ਨੇ ਅਜਿਹਾ ਇਸ ਲਈ ਨਹੀਂ ਕੀਤਾ ਕਿਉਂਕਿ ਇਹੀ ਉਹਨਾਂ ਦੀ ਹਰਿਆਣਾ ਸਰਕਾਰ ਰਾਹੀਂ ਕੰਮ ਕਰਨ ਦੀ ਯੋਜਨਾ ਸੀ।

ਇਹਨਾਂ ਆਗੂਆਂ ਨੇ ਕਿਹਾ ਕਿ ਜੇਕਰ ਅਜਿਹਾ ਹੁੰਦਾ ਤਾਂ ਫਿਰ ਮੁੱਖ ਮੰਤਰੀ ਸੂਬੇ ਦੇ ਡੀ ਜੀ ਪੀ ਨੂੰ ਸਿੱਧਾ ਹੁਕਮ ਦਿੰਦੇ ਕਿ ਉਹ ਬਾਰਡਰ ਖੋਲ੍ਹਣ ਜਾਂ ਫਿਰ ਉਹ ਬਾਰਡਰ ਖੁਲ੍ਹਵਾਉਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕਰਦੇ। ਉਹਨਾਂ ਕਿਾ ਕਿ ਇਸ ਲਈ ਮੌਜੂਦਾ ਸੰਕਟ ਲਈ ਮੁੱਖ ਮੰਤਰੀ ਹੀ ਜ਼ਿੰਮੇਵਾਰ ਹਨ ਜਿਸ ਕਾਰਨ ਪੰਜਾਬ ਦੇਸ਼ ਤੋਂ ਕੱਟਿਆ ਗਿਆ ਹੈ।

ਇਹਨਾਂ ਆਗੂਆਂ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਅਜਿਹਾ ਸਭ ਕੁਝ ਹੋ ਰਿਹਾ ਹੈ ਤਾਂ ਉਸ ਵੇਲੇ ਮੁੱਖ ਮੰਤਰੀ ਨੇ ਹਫਤਾ ਭਰ ਚੱਲਣ ਵਾਲੇ ਰੰਗਲਾ ਪੰਜਾਬ ਪ੍ਰੋਗਰਾਮ ਦੀ ਮੇਜ਼ਬਾਨੀ ਦਾ ਐਲਾਨ ਕਰ ਦਿੱਤਾ ਹੈ ਜਿਸ ’ਤੇ ਸੂਬੇ ਦੇ ਖ਼ਜ਼ਾਨੇ ਵਿਚੋਂ 55 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਹਨਾਂ ਨੇ ਇਸ ਪ੍ਰੋਗਰਾਮ ਵਿਚ ਸੱਦੇ ਗਏ ਕਲਾਕਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੋਗਰਾਮ ਦਾ ਬਾਈਕਾਟ ਕਰਨ ਕਿਉਂਕਿ ਆਪ ਸਰਕਾਰ ਨੇ ਸੂਬੇ ਨੂੰ ’ਖੂਨੀ ਪੰਜਾਬ’ ਵਿਚ ਬਦਲ ਦਿੱਤਾ ਹੈ।

ਸਰਦਾਰ ਮਜੀਠੀਆ ਤੇ ਡਾ. ਚੀਮਾ ਨੇ ਆਪ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਕਿਸਾਨ ਯੂਨੀਅਨਾਂ ਤੇ ਸਮਾਜਿਕ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਮੌਜੂਦਾ ਸੰਕਟ ’ਤੇ ਚਰਚਾ ਕਰਨ ਅਤੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਨ।

ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਆਪ ਸਰਕਾਰ ਵਿਧਾਨ ਸਭਾ ਦੇ ਆਉਂਦੇ ਸੈਸ਼ਨ ਵਿਚ ਬਿੱਲ ਪਾਸ ਕਰ ਕੇ ਪੰਜਾਬ ਵਿਚ ਸਾਰੀਆਂ ਫਸਲਾਂ ਸੂਬਾ ਸਰਕਾਰ ਵੱਲੋਂ ਐਮ ਐਸ ਪੀ ’ਤੇ ਖਰੀਦਣ ਦਾ ਐਲਾਨ ਕਰੇ। ਉਹਨਾਂ ਮੁੱਖ ਮੰਤਰੀ ਨੇ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਪਹਿਲਾਂ ਅਜਿਹਾ ਐਲਾਨ ਵੀ ਕੀਤਾ ਸੀ ਤੇ ਹੁਣ ਇਹ ਵਾਅਦਾ ਪੂਰਾ ਹੋਣਾ ਚਾਹੀਦਾ ਹੈ।

See also  “ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕਰਨ ਲਈ ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ 2024 ਲਈ ‘ਸਟੇਟ ਆਈਕੋਨ’ ਬਣਾਇਆ : ਸਿਬਿਨ ਸੀ

ਅਕਾਲੀ ਆਗੂਆਂ ਨੇ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਤੁਰੰਤ ਬੰਦ ਕਰਨ ਦੀ ਵੀ ਅਪੀਲ ਕੀਤੀ। ਉਹਨਾਂ ਕਿਹਾਕਿ ਅਜਿਹੀਆਂ ਰਿਪੋਰਟਾਂ ਹਨ ਕਿ 10 ਤੋਂ 12 ਕਿਸਾਨ ਲਾਪਤਾ ਹਨ ਜਦੋਂ ਕਿ ਸੈਂਕੜੇ ਹੋਰ ਫੱਟੜ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਅਜਿਹੇ ਮਾਮਲਿਆਂ ਦੀ ਜਾਣਕਾਰੀ ਪੂਰੇ ਪਾਰਦਰਸ਼ੀ ਢੰਗ ਨਾਲ ਦਿੱਤੀ ਜਾਣੀ ਚਾਹੀਦੀ ਹੈ ਤੇ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਨੂੰ ਸ਼ੁਭਕਰਨ ਦੀ ਮੌਤ ਦੀ ਪੁਸ਼ਟੀ ਕਰਨ ਵਿਚ 6 ਘੰਟੇ ਤੋਂ ਵੱਧ ਦਾ ਸਮਾਂ ਲੱਗ ਗਿਆ। ਉਹਨਾਂ ਅਫਸੋਸ ਪ੍ਰਗਟ ਕੀਤਾਕਿ ਆਪ ਸਰਕਾਰ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਢਹਿ ਢੇਰੀ ਹੋਣ ਦੀ ਪ੍ਰਧਾਨਗੀ ਕਰ ਰਹੀ ਹੈ ਤੇ ਕਿਹਾ ਕਿ ਸ੍ਰੀ ਭਗਵੰਤ ਮਾਨ ਇਸ ਸਭ ਲਈ ਜ਼ਿੰਮੇਵਾਰ ਹਨ ਤੇ ਇਸ ਤਰੀਕੇ ਵਿਹਾਰ ਕਰ ਰਹੇ ਹਨ ਜਿਵੇਂ ਉਹ ਮੁੱਖ ਮੰਤਰੀ ਨਹੀਂ ਬਲਕਿ ਟਾਊਟ ਹੋਣ।

Related posts:

भाजपा कार्यालय कमलम पहुंचे हरियाणा के मुख्यमंत्री नायब सैनी
ਪੰਜਾਬੀ-ਸਮਾਚਾਰ
Mayor Mr. Kuldeep Kumar inaugurated a workshop on 'Solid Waste Management' by FOSWAC, Yuvsatta, Envi...
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ...
Aam Aadmi Party
चंडीगढ़ प्रशासक के सलाहकार राजीव वर्मा का किया स्वागत और यूटी कर्मचारियों की मांगों पर की चर्चा।
Punjab News
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡ...
ਪੰਜਾਬੀ-ਸਮਾਚਾਰ
ਪੰਜਾਬ ਦੇ ਖੰਨਾ 'ਚ NRI ਦੀ ਪਤਨੀ ਦਾ ਕਤਲ, ਬੇਸਮੈਂਟ 'ਚੋਂ ਮਿਲੀ ਲਾਸ਼
Khanna
ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ
Aam Aadmi Party
ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ
Punjab News
ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਦੇ ਹੁਕਮ
ਪੰਜਾਬੀ-ਸਮਾਚਾਰ
ਹੁਣ ਪਿੰਡਾਂ ਅਤੇ ਬਲਾਕਾਂ ਦੇ ਲੋਕ ਵੀ ‘ਸੀ.ਐਮ. ਦੀ ਯੋਗਸ਼ਾਲਾ’ ਦਾ ਲੈ ਸਕਣਗੇ ਲਾਭ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਯੂਨਿਟ ਸਥਾਪਤ ਕਰਨ ਦਾ ਸੱਦਾ
ਮੁੱਖ ਮੰਤਰੀ ਸਮਾਚਾਰ
ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸ...
ਪੰਜਾਬੀ-ਸਮਾਚਾਰ
ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 19 ਤੋਂ 26 ਫ਼ਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਪੰਜਾਬੀ-ਸਮਾਚਾਰ
Fire team rescues a couple from drowning under the railway bridge Ind. area Phase-I
Flood in Chadigarh
चंडीगढ़ कांग्रेस अध्यक्ष एच एस लक्की ने आज सुप्रीम कोर्ट के उस फैसले का स्वागत किया
ਪੰਜਾਬੀ-ਸਮਾਚਾਰ
ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ
Punjab News
मेयर कुलदीप कुमार ने पूरी ईमानदारी व साफ़-सुथरे ढंग से कराया चुनाव : डॉ. आहलूवालिया
ਪੰਜਾਬੀ-ਸਮਾਚਾਰ
Rotational irrigation programme for Kharif season released
Punjab News
ਮਾਨ ਸਰਕਾਰ ਵੱਲੋਂ ਆਜਾਦੀ ਘੁਲਾਟੀਆਂ ਦੀ ਪੈਨਸ਼ਨ 11 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ- ਹਰਪਾਲ ਸਿੰਘ ਚੀਮਾ
ਪੰਜਾਬੀ-ਸਮਾਚਾਰ
चिल्ड्रेन ट्रैफिक पार्क, सेक्टर 23, चंडीगढ़, 20.04.2024 (शनिवार) को बंद रहेगा
ਪੰਜਾਬੀ-ਸਮਾਚਾਰ
See also  Punjab police delivers another blow to trans-border narcotic networks, 5kg more heroin recovered from Amritsar; three held

Leave a Reply

This site uses Akismet to reduce spam. Learn how your comment data is processed.