ਮੁੱਖ ਮੰਤਰੀ ਨੇ ਨਕੋਦਰ ਵਿਖੇ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਵਿੱਚ ਸੰਗਤ ਨਾਲ ਕੀਤੀ ਸ਼ਿਰਕਤ

ਨਤਮਸਤਕ ਹੋ ਕੇ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਦੇ ਨਾਲ-ਨਾਲ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਅਰਦਾਸ ਕੀਤੀ

(Punjab Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਵਿਖੇ ਨਤਮਸਤਕ ਹੋ ਕੇ ਸੂਬੇ ਦੇ ਵਿਕਾਸ ਤੇ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਮਿੱਥੇ ਹੋਏ ਟੀਚੇ ਪ੍ਰਾਪਤ ਕਰਨ ਲਈ ਦਰਬਾਰ ਤੋਂ ਆਸ਼ੀਰਵਾਦ ਮੰਗਿਆ।

CM JOINS SANGAT AT BAPU LAL BADSHAH JI’S MELA AT NAKODAR

CM JOINS SANGAT AT BAPU LAL BADSHAH JI’S MELA AT NAKODAR

ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ‘ਤੇ ਵੱਡੀ ਗਿਣਤੀ ‘ਚ ਸੰਗਤਾਂ ਦੇ ਇਕੱਠ ਅਤੇ ਕਮੇਟੀ ਨੂੰ ਵਧਾਈ ਦਿੱਤੀ। ਭਗਵੰਤ ਮਾਨ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਅਰਦਾਸ ਕੀਤੀ ਅਤੇ ਪੰਜਾਬ ਦੇ ਲੋਕਾਂ ਦੀ ਉਤਸ਼ਾਹ ਨਾਲ ਸੇਵਾ ਕਰਨ ਲਈ ਅਸ਼ੀਰਵਾਦ ਮੰਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜਿਹੇ ਇਤਿਹਾਸਕ ਤੇ ਧਾਰਮਿਕ ਸਮਾਗਮਾਂ ਨੂੰ ਸੌੜੀ ਰਾਜਨੀਤੀ, ਜਾਤ-ਪਾਤ, ਰੰਗ-ਭੇਦ ਤੋਂ ਉਪਰ ਉਠ ਕੇ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜਿਵੇਂ ਕਿ ਪੰਜਾਬੀਆਂ ਨੂੰ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਉਨ੍ਹਾਂ ਵਿੱਚੋਂ ਸਫ਼ਲਤਾਪੂਰਵਕ ਉਭਰਨ ਦੀ ਅਦੁੱਤੀ ਬਖਸ਼ਿਸ਼ ਪ੍ਰਾਪਤ ਹੈ, ਇਸ ਲਈ ਹੜ੍ਹਾਂ ਦੀ ਮੌਜੂਦਾ ਸਥਿਤੀ ਵੀ ਸਾਡੇ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਛੇਤੀ ਹੀ ਆਮ ਵਾਂਗ ਹੋ ਜਾਵੇਗੀ, ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਯਤਨ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸੰਤਾਂ- ਮਹਾਤਮਾ, ਪੀਰਾਂ-ਪੈਗੰਬਰਾਂ ਅਤੇ ਮਹਾਨ ਸ਼ਹੀਦਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਸਦਾ ਹੀ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਹੜ੍ਹਾਂ ਦੇ ਚੱਲਦਿਆਂ ਮੌਜੂਦਾ ਸੰਕਟ ਛੇਤੀ ਹੀ ਖ਼ਤਮ ਹੋ ਜਾਵੇਗਾ ਕਿਉਂਕਿ ਪੰਜਾਬੀਆਂ ਨੇ ਕੁਦਰਤੀ ਆਫ਼ਤ ਕਾਰਨ ਸੰਕਟ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਲਈ ਆਪਸ ਵਿੱਚ ਸਾਂਝ ਪਾਈ ਹੈ।

See also  Bajwa slams Mann for failure to ensure uninterrupted power supply 

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਦੁਨੀਆਂ ਭਰ ਵਿੱਚ ਔਖੇ ਹਾਲਾਤਾਂ ਵਿੱਚ ਦੂਜਿਆਂ ਦੀ ਮਦਦ ਕਰਨ ਲਈ ਜਾਣੇ ਜਾਂਦੇ ਹਨ, ਇਸ ਲਈ ਮੌਜੂਦਾ ਔਖੇ ਸਮੇਂ ਨੂੰ ਵੀ ਥੋੜ੍ਹੇ ਸਮੇਂ ਵਿੱਚ ਹੀ ਪਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਪੰਜਾਬ ਅਜਿਹੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਕਿਉਂਕਿ ਸੂਬੇ ਦਾ ਅਜਿਹੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਦਾ ਸ਼ਾਨਦਾਰ ਇਤਿਹਾਸ ਰਿਹਾ ਹੈ। ਭਗਵੰਤ ਮਾਨ ਅਕਾਲ ਪੁਰਖ ਦੀ ਮੇਹਰ ਨਾਲ ਇਹ ਸਾਰੀਆਂ ਮੁਸ਼ਕਲਾਂ ਵੀ ਦੂਰ ਹੋ ਜਾਣਗੀਆਂ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਸਮਝਦਾਰੀ ਨਾਲ ਅਤੇ ਲੋਕ ਪੱਖੀ ਫੈਸਲੇ ਲੈਣ ਦਾ ਮੌਕਾ ਦਿੱਤਾ ਹੈ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਅਤੇ ਇਸ ਦੇ ਲੋਕਾਂ ਦੇ ਵਡੇਰੇ ਹਿੱਤਾਂ ਲਈ ਫੈਸਲੇ ਲੈ ਰਹੀ ਹੈ ਅਤੇ ਸੂਬੇ ਨੂੰ ਵਿਕਾਸ ਦੀ ਉੱਚ ਲੀਹ ‘ਤੇ ਲਿਆ ਰਹੀ ਹੈ। ਭਗਵੰਤ ਮਾਨ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸਾਨੂੰ ਸਾਰਿਆਂ ਨੂੰ ਹਮੇਸ਼ਾ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣਾ ਚਾਹੀਦਾ ਹੈ ਕਿਉਂਕਿ ਮਿੱਟੀ ਵਿੱਚ ਡੂੰਘੀਆਂ ਜੜ੍ਹਾਂ ਵਾਲੇ ਰੁੱਖ ਕਦੇ ਵੀ ਕਿਸੇ ਵੀ ਹਾਲਤ ਵਿੱਚ ਨਹੀਂ ਡਿੱਗਦੇ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਹਰੇਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੂਰੀ ਪਾਰਦਰਸ਼ਤਾ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਹਰ ਕੀਮਤ ‘ਤੇ ਬਹਾਲ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਨੇ ਇਸ ਦੇ ਨਤੀਜੇ ਆਉਣੇ ਸ਼ੁਰੂ ਕਰ ਦਿੱਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਹੋਰ ਹੁਲਾਰਾ ਦੇਣਗੀਆਂ। ਇਸ ਦੌਰਾਨ ਮੁੱਖ ਮੰਤਰੀ ਤੇ ਹੋਰਨਾਂ ਨੇ ਵੀ ਲੰਗਰ ਛਕਿਆ। ਉਨ੍ਹਾਂ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਆਈਆਂ ਸੰਗਤਾਂ ਨਾਲ ਗੱਲਬਾਤ ਵੀ ਕੀਤੀ। ਦਰਬਾਰ ਕਮੇਟੀ ਵੱਲੋਂ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਨੇ ਵੀ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਨੂੰ ਸ਼ਾਲ ਭੇਟ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਬਲਕਾਰ ਸਿੰਘ, ਡੇਰੇ ਦੇ ਮੁਖੀ ਅਤੇ ਪ੍ਰਸਿੱਧ ਪੰਜਾਬੀ ਗਾਇਕ ਹੰਸ ਰਾਜ ਹੰਸ, ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਜਸਵੀਰ ਸਿੰਘ ਰਾਜਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

See also  ਮੁੱਖ ਮੰਤਰੀ ਤੇ ਪੰਚਾਇਤ ਰਾਜ ਮੰਤਰੀ ਪੰਚਾਇਤਾਂ ਭੰਗ ਕਰਨ ਤੇ ਸੀਨੀਅਰ ਆਈ ਏ ਐਸ ਅਫਸਰਾਂ ਨੂੰ ਬਲੀ ਦਾ ਬੱਕਰਾ ਬਣਾਉਣ ਲਈ ਅਸਤੀਫਾ ਦੇਣ: ਸੁਖਬੀਰ ਸਿੰਘ ਬਾਦਲ

Related posts:

ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਦੇ ਹੁਕਮ

ਪੰਜਾਬੀ-ਸਮਾਚਾਰ

ਪੰਜਾਬ ਲੋਕ ਸਭਾ ਚੋਣ 2024 ਦੇ ਤਾਜ਼ਾ ਰੁਝਾਨ

ਪੰਜਾਬੀ-ਸਮਾਚਾਰ

ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ

ਪੰਜਾਬੀ-ਸਮਾਚਾਰ

The State BJP President has been issued a show cause notice by the Returning Officer, Mr. Vinay Prat...

ਪੰਜਾਬੀ-ਸਮਾਚਾਰ

ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

कांग्रेस गरीब महिलाओं को देगी साल का एक लाख रुपए: शुक्ला

ਪੰਜਾਬੀ-ਸਮਾਚਾਰ

ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ:ਜੌੜਾਮਾਜਰਾ

Aam Aadmi Party

ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਮੀਤ ਹੇਅਰ

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ...

ਪੰਜਾਬੀ-ਸਮਾਚਾਰ

Bajwa seeks Mann's resignation over gangster's interview.

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ

ਪੰਜਾਬੀ-ਸਮਾਚਾਰ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਵਾਲੇ ਚਾਰ ਬਹੁਮੰਤਵੀ ਖੇਡ ਪਾਰਕਾਂ ਦਾ ਨੀ...

ਪੰਜਾਬੀ-ਸਮਾਚਾਰ

प्रभ आसरा के 450 आश्रित 70 दिनों से बिना बिजली के काट रहे दिन

ਪੰਜਾਬੀ-ਸਮਾਚਾਰ

19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ...

Aam Aadmi Party

मेयर चुनाव का एक और वीडियो आया सामने; मनोनीत पार्षद भी कैमरे हटाते नजर आए।

Chandigarh

देश के उपराष्ट्रपति जगदीप धनखड़ पहुंचे कैप्टन अमरेंदर सिंह से मिलने - punjabsamachar.com

ਚੰਡੀਗੜ੍ਹ-ਸਮਾਚਾਰ

राज्यपाल ने पंजाब राजभवन में वन महोत्सव-2024 का किया उद्घाटन।

ਪੰਜਾਬੀ-ਸਮਾਚਾਰ

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ: ਬਲਕਾਰ ਸਿੰਘ

ਪੰਜਾਬੀ-ਸਮਾਚਾਰ

ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਪਿੰਡਾਂ ਦਾ ਦੌਰਾ, ...

Flood in Punjab
See also  ਪੰਜਾਬ ਨੂੰ ਖੇਡ ਨਕਸ਼ੇ ਉਤੇ ਉਭਾਰਨ ਵਿੱਚ ਅਹਿਮ ਰੋਲ ਨਿਭਾਉਣਗੀਆਂ ਨਵੀਆਂ ਖੇਡ ਨਰਸਰੀਆਂ: ਮੀਤ ਹੇਅਰ

Leave a Reply

This site uses Akismet to reduce spam. Learn how your comment data is processed.