ਲੁਧਿਆਣਾ ਕਮਿਸ਼ਨਰੇਟ ਪੁਲਿਸ ਦਾ ਲੋਕਾਂ ਅਤੇ ਪੁਲਿਸ ਦਰਮਿਆਨ ਫ਼ਾਸਲਾ ਖ਼ਤਮ ਕਰਨ ਲਈ ਨਿਵੇਕਲਾ ਉਪਰਾਲਾ

ਲੁਧਿਆਣਾ ਟਰੈਫਿਕ ਪੁਲਿਸ ਦੀ ਅਹਿਮ ਨਾਗਰਿਕ ਕੇਂਦਰਿਤ ਪਹਿਲਕਦਮੀ ਟਰੈਫਿਕ ਸਬੰਧੀ ਸ਼ਿਕਾਇਤਾਂ ਅਤੇ ਇਨ੍ਹਾਂ ਦੇ ਨਿਪਟਾਰੇ ਨੂੰ ਬਣਾਵੇਗੀ ਆਸਾਨ

(Ludhiana Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ‘ਟਰੈਫਿਕ ਹਾਕਸ’ ਐਪ- ਇੱਕ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ, ਜੋ ਲੋਕਾਂ ਅਤੇ ਪੁਲਿਸ ਦਰਮਿਆਨ ਪਾੜੇ ਨੂੰ ਪੂਰਨ, ਟਰੈਫਿਕ ਸਬੰਧੀ ਸ਼ਿਕਾਇਤਾਂ ਅਤੇ ਉਹਨਾਂ ਦੇ ਨਿਪਟਾਰੇ ਲਈ ਇੱਕ ਸੁਖਾਲੇ ਢੰਗ ਨਾਲ ਵਰਤਣਯੋਗ ਮਾਡਿਊਲ ਪੇਸ਼ ਕਰਦੀ ਹੈ।

CM LAUNCHES ‘TRAFFIC HAWKS’ APP- A UNIQUE INITIATIVE OF LUDHIANA COMMISSIONERATE POLICE TO BRIDGE THE GAP BETWEEN PUBLIC AND POLICE

CM LAUNCHES ‘TRAFFIC HAWKS’ APP- A UNIQUE INITIATIVE OF LUDHIANA COMMISSIONERATE POLICE TO BRIDGE THE GAP BETWEEN PUBLIC AND POLICE

ਐਪ ਨੂੰ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਇਸਨੂੰ ਲੁਧਿਆਣਾ ਟਰੈਫਿਕ ਪੁਲਿਸ ਦੀ ਇੱਕ ਵੱਡੀ ਨਾਗਰਿਕ ਕੇਂਦਰਿਤ ਪਹਿਲ ਦੱਸਿਆ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਐਪ ਨੂੰ ਆਪਣੇ ਮੋਬਾਈਲ ਫ਼ੋਨ ’ਤੇ ਡਾਊਨਲੋਡ ਕਰਕੇ ਆਪਣੇ ਈਮੇਲ ਜਾਂ ਫ਼ੋਨ ਨੰਬਰ ਰਾਹੀਂ ਲਾਗਇਨ ਕਰ ਸਕਦਾ ਹੈ। ਸ. ਮਾਨ ਨੇ ਕਿਹਾ ਕਿ ਉਪਭੋਗਤਾ ਆਪਣਾ ਨਾਮ, ਫੋਨ ਨੰਬਰ ਅਤੇ ਈਮੇਲ ਰਾਹੀਂ ਇੱਕ ਨਵੇਂ ਖਾਤੇ ਲਈ ਵੀ ਰਜਿਸਟਰ ਕਰ ਸਕਦਾ ਹੈ।

ਐਪ ਦੀਆਂ ਮੁੱਖ ਵਿਸ਼ੇਸ਼ਤਾਵਾਂ ਗਿਣਾਉਂਦਿਆ, ਮੁੱਖ ਮੰਤਰੀ ਨੇ ਕਿਹਾ ਕਿ ਉਪਭੋਗਤਾ ਕਿਸੇ ਵੀ ਕਿਸਮ ਦੀ ਟਰੈਫਿਕ ਉਲੰਘਣਾ ਨਾਲ ਸਬੰਧਤ ਵੀਡੀਓ ਅਤੇ ਸਬੂਤ ਪ੍ਰਦਾਨ ਕਰਕੇ ਟਰੈਫਿਕ ਉਲੰਘਣਾ ਦੀ ਰਿਪੋਰਟ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਐਪਲੀਕੇਸ਼ਨ ਵਿੱਚ ਖਿੱਚੀਆਂ ਗਈਆਂ ਤਸਵੀਰਾਂ ਮੁਤਾਬਿਕ ਉਪਭੋਗਤਾ ਦੇ ਜੀ.ਪੀ.ਐਸ. ਕੋਆਰਡੀਨੇਟਸ ਨੂੰ ਆਪਣੇ ਆਪ ਸਬੰਧਤ ਅਧਿਕਾਰੀਆਂ ਤੱਕ ਭੇਜ ਦੇਵੇਗੀ ਤਾਂ ਜੋ ਸ਼ਿਕਾਇਤਕਰਤਾ ਦੇ ਅਸਲ ਸਥਾਨ ਨੂੰ ਟਰੈਕ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਐਪ ਵਿੱਚ ਉਪਭੋਗਤਾ ਰੋਸ ਮੁਜ਼ਾਹਰੇ, ਸੜਕ ਬਣਾਉਣ ਕਾਰਨ, ਸੜਕ ਦੀ ਮੁਰੰਮਤ ਅਤੇ ਹੋਰਾਂ ਕਾਰਨਾਂ ਕਰਕੇ ਟਰੈਫਿਕ ਜਾਮ ਵਰਗੀਆਂ ਸਾਰੀਆਂ ਘਟਨਾਵਾਂ ਨੂੰ ਦੇਖ ਸਕਦੇ ਹਨ।

See also  ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਉਪਭੋਗਤਾ ਹਾਦਸਾ ਹੋਣ ਸਬੰਧੀ ਜਾਂ ਟਰੈਫਿਕ ਜਾਮ ਸਬੰਧੀ ਆਪਸ਼ਨ ਚੁਣਦਾ ਹੈ ਅਤੇ ਸਬੰਧਤ ਘਟਨਾ ਦੇ ਵੇਰਵੇ ਪ੍ਰਦਾਨ ਕਰਦਾ ਹੈ ਤਾਂ ਐਪਲੀਕੇਸ਼ਨ ਆਪਣ ਆਪ ਸਬੰਧਤ ਸਥਾਨ ਦੀ ਦੇ ਜੀ.ਪੀ.ਐਸ. ਕੋਆਰਡੀਨੇਟਸ ਅਧਿਕਾਰੀਆਂ ਨੂੰ ਭੇਜ ਦੇਵੇਗੀ। ਉਨ੍ਹਾਂ ਕਿਹਾ ਕਿ ਹੋਰ ਟੈਬਸ ’ਤੇ ਉਪਭੋਗਤਾ ਆਪਣੇ ਸਥਾਨ ਅਨੁਸਾਰ ਨਕਸ਼ੇ ’ਤੇ ਨਜ਼ਦੀਕੀ ਅਧਿਕਾਰੀ ਨੂੰ ਵੀ ਦੇਖ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਇਸ ਮਾਡਿਊਲ ਵਿੱਚ ਚਲਾਨ ਭਰਨ ਦੇ ਵੱਖ-ਵੱਖ ਤਰੀਕਿਆਂ ਦੀ ਵੀ ਬਾਰੀਕੀ ਨਾਲ ਵਿਆਖਿਆ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਐਪ ਟਰੈਫਿਕ ਅਪਰਾਧਾਂ ਦੀ ਸੂਚੀ ਵੀ ਦਰਸਾਉਂਦੀ ਹੈ ਤਾਂ ਜੋ ਉਪਭੋਗਤਾਵਾਂ ਨੂੰ ਉਲੰਘਣਾਵਾਂ ਅਤੇ ਸਬੰਧਤ ਜੁਰਮਾਨਿਆਂ ਬਾਰੇ ਵੀ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉਪਭੋਗਤਾਵਾਂ ਨੂੰ ਜਾਗਰੂਕ ਕਰਨ ਅਤੇ ਉਪਭੋਗਤਾਵਾਂ ਨੂੰ ਜਾਣੂ ਕਰਵਾਉਣ ਲਈ ਵੱਖ-ਵੱਖ ਸੜਕ ਸੁਰੱਖਿਆ ਚਿੰਨ੍ਹ ਸਮਝਾਏ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਫੀਡਬੈਕ ਟੋਲ ਵਜੋਂ ਜੇਕਰ ਕੋਈ ਉਪਭੋਗਤਾ ਟਰੈਫਿਕ ਪੁਲਿਸ ਦੇ ਕਿਸੇ ਵੀ ਸਟਾਫ ਦੇ ਕੰਮ ਤੋਂ ਖੁਸ਼ ਹੁੰਦਾ ਹੈ, ਤਾਂ ਉਹ ਵਿਭਾਗ ਨੂੰ ਤੁਰੰਤ ਪ੍ਰਸ਼ੰਸਾ ਸੁਨੇਹਾ ਭੇਜ ਸਕਦਾ ਹੈ । ਉਹਨਾਂ ਇਹ ਵੀ ਕਿਹਾ ਕਿ ਇੱਕ ਫਾਰਮ ਜਿੱਥੇ ਉਪਭੋਗਤਾ/ਜਨਤਾ ਪੁਲਿਸ ਨੂੰ ਖੁੱਲ੍ਹੇ ਸੁਝਾਅ ਦੇ ਸਕਦਾ ਹੈ ਵੀ ਇਸ ਐਪ ’ਤੇ ਉਪਲਬਧ ਹੈ।

See also  ਵਿੱਤੀ ਸਾਲ 23-24 ਵਿੱਚ ਆਪਣੇ ਹੀ ਰਿਕਾਰਡ ਤੋੜਦਿਆਂ ਮਾਨ ਸਰਕਾਰ ਵੱਲੋਂ ਜੀਐਸਟੀ ਵਿੱਚ 28.2 ਫੀਸਦੀ ਵਾਧਾ ਦਰਜ -ਹਰਪਾਲ ਸਿੰਘ ਚੀਮਾ

Related posts:

ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ

ਪੰਜਾਬੀ-ਸਮਾਚਾਰ

ਸਨਅਤੀ ਵਿਕਾਸ ਦੇ ਖੇਤਰ ਵਿੱਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ : ਕੇਜਰੀਵਾਲ

ਪੰਜਾਬੀ-ਸਮਾਚਾਰ

ਪੇਡਾ ਅਤੇ ਆਈ.ਆਈ.ਟੀ. ਰੋਪੜ ਵੱਲੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਕੀਤੇ ਜਾਣਗੇ ਉਪਰਾਲੇ

ਪੰਜਾਬੀ-ਸਮਾਚਾਰ

ਪਹਿਲੇ ਪੰਜਾਬ ਤੋਂ ਟੂਰਿਜ਼ਮ ਸਮਿਟ ਟਰੈਵਲ ਮਾਰਟ ਦੀਆਂ ਤਿਆਰੀਆਂ ਮੁਕੰਮਲ: ਅਨਮੋਲ ਗਗਨ ਮਾਨ

Punjab News

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦਰਜਾ ਚਾਰ ਮੁਲਾਜ਼ਮ ਕਾਬੂ

ਪੰਜਾਬੀ-ਸਮਾਚਾਰ

ਪੰਜਾਬ ਨੂੰ ਜਲਦ ਹੀ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ

ਪੰਜਾਬੀ-ਸਮਾਚਾਰ

नींद की बीमारी से बचाव के लिए लोगों को किया जागरूक 

ਪੰਜਾਬੀ-ਸਮਾਚਾਰ

ਸਾਫ਼ ਵਾਤਾਵਰਣ ਪ੍ਰਤੀ ਮੁੱਖ ਮੰਤਰੀ ਦੀ ਵਚਨਬੱਧਤਾ ਤਹਿਤ ਸਾਰੇ ਸ਼ਹਿਰਾਂ ਵਿੱਚ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ: ਅਨ...

ਪੰਜਾਬੀ-ਸਮਾਚਾਰ

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸੂਬੇ ਭਰ ‘ਚ 15,653 ਪੋਸਟਰ ਅਤੇ 7,511 ਬੈਨਰ ਹਟਾਏ ਗਏ

ਪੰਜਾਬੀ-ਸਮਾਚਾਰ

Two Mohali Girls Make It To Air Force Academy; Training To Begin From January.

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ

Flood in Punjab

ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ 3972 ਨੌਕਰੀਆਂ ਦਿੱਤੀਆਂ ਗਈਆਂ: ਹਰਭਜਨ ਸਿੰ...

ਪੰਜਾਬੀ-ਸਮਾਚਾਰ

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦੋ ਰੋਜਾ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋ...

Punjab News

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਪੰਜਾਬੀ-ਸਮਾਚਾਰ

2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ - ਮੁੱਖ ਮੰਤਰ...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ

ਪੰਜਾਬੀ-ਸਮਾਚਾਰ

ਹੜ੍ਹਾਂ ਨਾਲ ਪ੍ਰਭਾਵਿਤ ਸਾਰੀਆਂ 595 ਥਾਵਾਂ 'ਤੇ ਬਿਜਲੀ ਸਪਲਾਈ ਬਹਾਲ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਬਿਜਲੀ ਵਿਭਾਗ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਪਸ਼ੂਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਟੀਕਾਕਰਣ ਤੇਜ਼ 

ਪੰਜਾਬੀ-ਸਮਾਚਾਰ

ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ 'ਤੇ ਵੱਡੀ ਕਾਰਵਾਈ

Amritsar

ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

Fatehgarh sahib

Leave a Reply

This site uses Akismet to reduce spam. Learn how your comment data is processed.