ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਸਣੇ ਉੱਘੀਆਂ ਸਖਸ਼ੀਅਤਾਂ ਵੱਲੋਂ ਪ੍ਰੋਂ ਬੀ.ਸੀ. ਵਰਮਾ ਨੂੰ ਸ਼ਰਧਾਂਜਲੀਆਂ ਭੇਂਟ

(Punjab Bureau) :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਣੇ ਉੱਘੀਆਂ ਸਖਸ਼ੀਅਤਾਂ ਨੇ ਅੱਜ ਸੂਬੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਪ੍ਰੋਫੈਸਰ ਬੀ.ਸੀ. ਵਰਮਾ ਨਮਿੱਤ ਪ੍ਰਾਥਨਾ ਸਭਾ ਵਿੱਚ ਸ਼ਿਰਕਤ ਕਰਦਿਆਂ ਪ੍ਰੋ. ਵਰਮਾ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ। ਮਾਤਾ ਮਨਸਾ ਦੇਵੀ ਕੰਪਲੈਕਸ ਵਿਖੇ ਪ੍ਰਾਥਨਾ ਸਭਾ ਵਿੱਚ ਪ੍ਰੋ. ਵਰਮਾ ਨੂੰ ਸ਼ਰਧਾਂਜਲੀਆਂ ਭੇਂਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਦਮਿਕ ਖੇਤਰ ਨੂੰ ਉਨ੍ਹਾਂ ਦੀ ਦੇਣ ਕਦੇ ਨਹੀਂ ਭੁਲਾਈ ਜਾ ਸਕਦੀ। ਉਨ੍ਹਾਂ ਕਿਹਾ ਕਿ ਪਿੰਡ ਚਲੈਲਾ ਤੋਂ ਉੱਠ ਕੇ ਉਨ੍ਹਾਂ ਆਪਣੀ ਸਖਤ ਮਿਹਨਤ ਨਾਲ ਉੱਚ ਵਿਦਿਆ ਹਾਸਲ ਕਰਕੇ ਅਧਿਆਪਨ ਦੇ ਖੇਤਰ ਵਿੱਚ ਲਾਮਿਸਾਲ ਸੇਵਾਵਾਂ ਨਿਭਾਈਆਂ। ਉਨ੍ਹਾਂ ਕਿਹਾ ਕਿ ਜਿਵੇਂ ਫੁੱਲਾਂ ਤੇ ਟਹਿਣੀਆਂ ਤੋਂ ਪਤਾ ਲੱਗਦਾ ਹੈ ਕਿ ਦਰਖੱਤ ਕਿੰਨਾ ਮਜ਼ਬੂਤ ਹੈ, ਉਵੇਂ ਇਕ ਸੁਹਿਰਦ ਤੇ ਸਮਰਪਿਤ ਅਧਿਆਪਕ ਦੇ ਕਾਮਯਾਬ ਵਿਦਿਆਰਥੀ ਅਤੇ ਉਨ੍ਹਾਂ ਦੀ ਔਲਾਦ ਦੱਸਦੀ ਹੈ ਕਿ ਉਨ੍ਹਾਂ ਨੂੰ ਕਿਹੋ ਜਿਹੇ ਸੰਸਕਾਰ ਮਿਲੇ ਹਨ।

CM leads people from all walks of life to pay homage to Prof BC Verma

CM leads people from all walks of life to pay homage to Prof BC Verma

ਮੁੱਖ ਮੰਤਰੀ ਨੇ ਕਿਹਾ ਕਿ ਪ੍ਰੋ. ਵਰਮਾ ਉੱਘੇ ਸਿੱਖਿਆ ਸ਼ਾਸਤਰੀ ਸਨ ਜੋ ਮਨੁੱਖੀ ਕਦਰਾਂ-ਕੀਮਤਾਂ ਪ੍ਰਤੀ ਸਮਰਪਿਤ ਸਨ। ਉਨ੍ਹਾਂ ਕਿਹਾ ਕਿ ਪ੍ਰੋ. ਵਰਮਾ ਵੱਲੋਂ ਦਿਖਾਏ ਮਾਰਗ ਸਦਕਾ ਸਮੁੱਚੇ ਪਰਿਵਾਰ ਨੇ ਆਪਣੇ ਜੀਵਨ ਵਿੱਚ ਬੁਲੰਦੀਆਂ ਨੂੰ ਛੂਹਿਆ ਅਤੇ ਸਮਰਪਿਤ ਹੋ ਕੇ ਮਿਸ਼ਨਰੀ ਭਾਵਨਾ ਨਾਲ ਦੇਸ਼ ਦੀ ਸੇਵਾ ਕਰ ਰਿਹਾ ਹੈ।ਉਨ੍ਹਾ ਵਰਮਾ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜਾਹਰ ਕਰਦਿਆਂ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

See also  ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ

ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਦੇ ਬੋਰਡ ਆਫ ਡਾਇਰੈਕਟਰ ਦੇ ਚੇਅਰਮੈਨ ਅਤੇ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੇ ਆਪਣੇ ਅਧਿਆਪਕ ਪ੍ਰੋ. ਵਰਮਾ ਨੂੰ ਸਿਜਦਾ ਕਰਦਿਆਂ ਵਿਦਿਆਰਥੀ ਜੀਵਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਪ੍ਰੋ ਵਰਮਾ ਸਾਡੇ ਆਦਰਸ਼ ਅਧਿਆਪਕ ਸਨ ਜੋ ਵਿਦਿਆਰਥੀਆਂ ਦੇ ਰੋਲ ਮਾਡਲ ਸਨ ਜਿਨ੍ਹਾਂ ਦੀ ਤਰਜੀਹ ਹਮੇਸ਼ਾ ਵਿਦਿਆਰਥੀ ਰਹੇ ਹਨ। ਪ੍ਰੋ ਵਰਮਾ ਹਮੇਸ਼ਾ ਗਰੀਬ ਤੇ ਲੋੜਵੰਦ ਵਿਦਿਆਰਥੀਆਂ ਨੂੰ ਘਰ ਮੁਫ਼ਤ ਪੜ੍ਹਾਉਂਦੇ। ਰਸਮ ਪਗੜੀ ਤੇ ਆਰਤੀ ਤੋਂ ਪਹਿਲਾਂ ਸ੍ਰੀ ਗਰੁੜ ਪੁਰਾਣ ਜੀ ਦਾ ਭੋਗ ਪਾਇਆਂ ਗਿਆ ਅਤੇ ਲੀਜ਼ਾ ਡਾਬਰ ਦੀ ਮੰਡਲੀ ਵੱਲੋਂ ਭਜਨ ਕੀਤਾ ਗਿਆ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਗੁਰਮੀਤ ਸਿੰਘ ਖੁੱਡੀਆ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ, ਰਾਜ ਸਭਾ ਮੈਂਬਰ ਅਸ਼ੋਕ ਮਿੱਤਲ, ਮੌਜੂਦਾ ਵਿਧਾਇਕ, ਸਾਬਕਾ ਮੰਤਰੀ ਤੇ ਵਿਧਾਇਕ, ਡੀਜੀਪੀ ਗੌਰਵ ਯਾਦਵ, ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀ, ਸਿਵਲ ਤੇ ਪੁਲਿਸ ਦੇ ਉੱਚ ਅਧਿਕਾਰੀ ਤੇ ਸੇਵਾ ਮੁਕਤ ਅਧਿਕਾਰੀ, ਵਕੀਲ ਭਾਈਚਾਰੇ ਅਤੇ ਪ੍ਰੈੱਸ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਰਾਜਸੀ ਪਾਰਟੀਆਂ, ਸਮਾਜਿਕ ਸੰਗਠਨਾਂ ਤੇ ਸਕੱਤਰੇਤ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

See also  Achievers Meet Held At Maharaja Ranjit Singh Armed Forces Preparatory Institute

ਇਸ ਮੌਕੇ ਪੰਜਾਬ ਦੇ ਰਾਜਪਾਲ, ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋੰ, ਪਿੰਡ ਚਲੈਲਾ ਦੀ ਸਮੁੱਚੀ ਪੰਚਾਇਤ, ਸਰਕਾਰੀ ਮਹਿੰਦਰਾ ਕਾਲਜ ਪਟਿਆਲਾ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਬਠਿੰਡਾ, ਮਾਡਰਨ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਬਾਰ ਕੌਂਸਲ, ਪੰਜਾਬ ਆਈ.ਏ.ਐਸ. ਤੇ ਪੀ.ਸੀ.ਐਸ. ਅਫਸਰਜ਼ ਐਸੋਸੀਏਸ਼ਨ, ਕਾਲਜ ਤੇ ਟੀਚਰਜ਼ ਐਸੋਸੀਏਸ਼ਨ ਸਣੇ ਵੱਖ-ਵੱਖ ਸੰਸਥਾਵਾਂ ਵੱਲੋਂ ਸ਼ੋਕ ਸੰਦੇਸ਼ ਰਾਹੀਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।

Related posts:

ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦਿਨ-6: ਪੰਜਾਬ ਪੁਲਿਸ ਨੇ ਐਸ.ਟੀ.ਐਫ ਨਾਲ ਸਾਂਝੀ ਕਾਰਵਾਈ ਤਹਿਤ ਰੂਪਨਗਰ, ਐਸ.ਬੀ.ਐਸ....
ਪੰਜਾਬੀ-ਸਮਾਚਾਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ
ਪੰਜਾਬੀ-ਸਮਾਚਾਰ
ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
उत्तराखंड जन चेतना मंच (रजि.) चंडीगढ़ ने गढ़वाल भवन सेक्टर 29 में रक्तदान शिविर का सफल आयोजन
ਪੰਜਾਬੀ-ਸਮਾਚਾਰ
ਲੋੜਵੰਦਾਂ ਨੂੰ ਪੱਕਾ ਘਰ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਹੁਣ ਤੱਕ 34,784 ਪਰਿਵਾਰਾਂ ਨੂੰ ਘਰ ਉਸਾਰ ਕੇ ਸੌਂਪੇ: ਲਾਲਜ...
ਪੰਜਾਬ ਟਰਾਂਸਪੋਰਟ ਵਿਭਾਗ
ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ: ਬਲਕਾਰ ਸਿੰਘ
ਪੰਜਾਬੀ-ਸਮਾਚਾਰ
ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ
ਪੰਜਾਬੀ-ਸਮਾਚਾਰ
ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 42 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਨੱਪੇ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ 'ਤੇ ਕੀਤੀ ਛਾਪੇਮਾਰੀ
Punjab Crime News
Rs 39.69 Cr releases for Free Textbooks to SC Students: Dr. Baljit Kaur
ਪੰਜਾਬੀ-ਸਮਾਚਾਰ
राज्यपाल ने पंजाब राजभवन में वन महोत्सव-2024 का किया उद्घाटन।
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਸ਼੍ਰੀਲੰਕਾ ਨੂੰ ਹਰਾ ਕੇ ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ
Asia Cup 2023
Four MBBS Seats earmarked for terrorist victim students in Central Pool.
ਪੰਜਾਬੀ-ਸਮਾਚਾਰ
ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ: ਲਾਲਜੀਤ ਸਿੰਘ ਭੁੱਲਰ
ਪੰਜਾਬੀ-ਸਮਾਚਾਰ
Punjab Police’s Cybercrime division busts inter-state cyber financial fraud racket operating out of ...
Punjab News
ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ 'ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ
ਮੁੱਖ ਮੰਤਰੀ ਸਮਾਚਾਰ
Section 144 imposed around all water bodies in Chandigarh
Chandigarh
ਵੋਟਾਂ ਮੰਗਣ ਤੋਂ ਪਹਿਲਾਂ 'ਆਪ' ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਉਹ ਵਾਅਦੇ ਪੂਰੇ ਕਰਨ 'ਚ ਅਸਫ਼ਲ ਕਿਉਂ ਰਹੀ : ਬਾਜਵਾ
ਪੰਜਾਬੀ-ਸਮਾਚਾਰ
चंडीगढ़ संसदीय क्षेत्र में उम्मीदवारों के साथ चुनाव तैयारी आकलन बैठक।
ਪੰਜਾਬੀ-ਸਮਾਚਾਰ
See also  यूटी प्रशासक द्वारा आम जनता को राहत देने का विरोध दुर्भाग्यपूर्ण : कांग्रेस।

Leave a Reply

This site uses Akismet to reduce spam. Learn how your comment data is processed.