ਮਾਨ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ

ਝੋਨੇ ਦੀ ਪਨੀਰੀ ਲੈਣ ਲਈ ਕਿਸਾਨ ਸਵੇਰੇ 8 ਵਜੇ ਤੋਂ ਰਾਤ 9:30 ਵਜੇ ਤੱਕ 77106-65725 ‘ਤੇ ਕਾਲ ਕਰ ਸਕਦੇ ਹਨ: ਗੁਰਮੀਤ ਸਿੰਘ ਖੁੱਡੀਆਂ

(Punjab Bureau) : ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਵਿੱਚ ਜਿਹੜੇ ਕਿਸਾਨਾਂ ਦੀ ਫ਼ਸਲ ਦਾ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਅਜਿਹੇ ਕਿਸਾਨ ਸਵੇਰੇ 8 ਵਜੇ ਤੋਂ ਰਾਤ 9.30 ਵਜੇ ਤੱਕ “77106-65725” ‘ਤੇ ਕਾਲ ਕਰਕੇ ਝੋਨੇ ਦੀ ਪਨੀਰੀ ਲੈਣ ਲਈ ਮੰਗ ਦਰਜ ਕਰਵਾ ਸਕਦੇ ਹਨ।

Gurmeet Singh Khuddian

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਪੂਰੀ ਵਾਹ ਲਗਾ ਰਹੀ ਹੈ। ਖੇਤੀਬਾੜੀ ਮੰਤਰੀ ਭਲਕੇ (ਬੁੱਧਵਾਰ) ਸੰਗਰੂਰ ਜ਼ਿਲ੍ਹੇ ਵਿੱਚ 22 ਏਕੜ ਤੋਂ ਵੱਧ ਰਕਬੇ ਵਿੱਚ ਪਨੀਰੀ ਬੀਜਣ ਦੀ ਸ਼ੁਰੂਆਤ ਕਰਨਗੇ ਅਤੇ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ 3500 ਕੁਇੰਟਲ ਤੋਂ ਵੱਧ ਝੋਨੇ ਦੀ ਪਨੀਰੀ ਦੀ ਬਿਜਾਈ ਕੀਤੀ ਜਾ ਰਹੀ ਹੈ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਝੋਨੇ ਦੀ ਪਨੀਰੀ ਦੀ ਮੰਗ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਸੂਬਾ ਸਰਕਾਰ ਹੜ੍ਹਾਂ ਕਾਰਨ ਨੁਕਸਾਨੀ ਗਈ ਝੋਨੇ ਦੀ ਫਸਲ ਵਾਲੇ ਖੇਤਰਾਂ ਵਿੱਚ ਝੋਨੇ ਦੀ ਮੁੜ ਲੁਆਈ ਲਈ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਖੇਤੀਬਾੜੀ ਮੰਤਰੀ ਨੇ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਦੀ ਮਦਦ ਕਰਨ ਵਾਲੇ ਕਿਸਾਨਾਂ ਦੇ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਇੱਕ ਦੂਜੇ ਦੀ ਸਹਾਇਤਾ ਕਰਨ ਦੀ ਲੋੜ ਹੈ।

See also  ਅਸ਼ੀਰਵਾਦ ਸਕੀਮ ਤਹਿਤ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

Related posts:

ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਸੂਬੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚ...
ਪੰਜਾਬੀ-ਸਮਾਚਾਰ
ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਪੰਜਾਬ ਸਰਕਾਰ ਡਾ. ਬੀ.ਆਰ. ਅੰਬੇਦਕਰ ਜੀ ਦੇ ਮਿਆਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਪੁਰਜ਼ੋਰ ਯਤਨ ਕਰ ਰਹੀ ਹੈ - ਸਥ...
ਪੰਜਾਬੀ-ਸਮਾਚਾਰ
ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
Moga
'ਆਪ' ਕੋਲ ਜਹਾਜ਼ ਕਿਰਾਏ 'ਤੇ ਲੈਣ ਲਈ ਫ਼ੰਡ ਹਨ ਪਰ ਮੁਆਵਜ਼ੇ ਲਈ ਨਹੀਂ: ਬਾਜਵਾ
Flood in Punjab
ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼
ਪੰਜਾਬੀ-ਸਮਾਚਾਰ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡ...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ...
ਪੰਜਾਬੀ-ਸਮਾਚਾਰ
MCC Constitutes 18 flood control teams and 7 control centre during raining season
ਪੰਜਾਬੀ-ਸਮਾਚਾਰ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵ...
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ...
ਪੰਜਾਬੀ-ਸਮਾਚਾਰ
ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ
Punjab News
Change of Summer OPD timings of Govt. Multi-Specialty Hospital, Sector-16, Chandigarh.
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੁਧਿਆਣਾ ਦੇ ਐਮ.ਐਲ.ਯੂ. ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂ...
ਪੰਜਾਬੀ-ਸਮਾਚਾਰ
चिल्ड्रेन ट्रैफिक पार्क, सेक्टर 23, चंडीगढ़, 20.04.2024 (शनिवार) को बंद रहेगा
ਪੰਜਾਬੀ-ਸਮਾਚਾਰ
ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ
ਪੰਜਾਬੀ-ਸਮਾਚਾਰ
बॉटलिंग प्लांट में अवैध गतिविधियों के खिलाफ आबकारी विभाग ने की कार्यवाही।
ਪੰਜਾਬੀ-ਸਮਾਚਾਰ
ਆਈ.ਕੇ.ਜੀ ਪੀ.ਟੀ.ਯੂ ਵਿਖੇ ਉਪ-ਕੁਲਪਤੀ ਵੱਲੋਂ ਅਤਿ ਆਧੁਨਿਕ ਦਾਖਲਾ ਸੈੱਲ ਦਾ ਉਦਘਾਟਨ
ਪੰਜਾਬੀ-ਸਮਾਚਾਰ
See also  ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ

Leave a Reply

This site uses Akismet to reduce spam. Learn how your comment data is processed.