ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ

ਮਿਲਕਫੈੱਡ ਨੂੰ ਅਹਿਮਦਾਬਾਦ, ਕੋਲਕਾਤਾ, ਮੁੰਬਈ ਅਤੇ ਜੈਪੁਰ ਵਰਗੇ ਬਾਜ਼ਾਰਾਂ ਵਿੱਚ ਮੁੜ ਸੁਰਜੀਤ ਕਰਨ ਲਈ ਕੀਤੇ ਜਾਣਗੇ ਯਤਨ : ਮੁੱਖ ਮੰਤਰੀ

(Punjab Bureau) : ਸੂਬੇ ਦੀਆਂ ਸਹਿਕਾਰੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਹਿੱਤ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੇਰਕਾ ਫਰੂਟ ਦਹੀਂ, ਫਰੈਸ਼ ਕਰੀਮ ਦੀ ਇਕ ਲੀਟਰ ਪੈਕਿੰਗ ਅਤੇ ਐਕਸਟੈਂਡਡ ਸ਼ੈਲਫ ਲਾਈਫ ਯੂ.ਐਚ.ਟੀ. ਦੁੱਧ ਲਾਂਚ ਕੀਤਾ।

CM UNVEILS VERKA FRUIT YOGURT, CREAM & EXTENDED SHELF LIFE MILK

CM UNVEILS VERKA FRUIT YOGURT, CREAM & EXTENDED SHELF LIFE MILK

ਇੱਥੇ ਉਦਘਾਟਨੀ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਿਲਕਫੈੱਡ ਦੀ ਮੁੱਖ ਸਮਰੱਥਾ ਵਧੀਆ ਗੁਣਵੱਤਾ ਵਾਲੇ ਦੁੱਧ ਦੀ ਖਰੀਦ ਅਤੇ ਉੱਚ ਗੁਣਵੱਤਾ ਵਾਲੇ ਦੁੱਧ ਉਤਪਾਦਾਂ ਦੀ ਪੈਦਾਵਾਰ ਵਿੱਚ ਹੈ। ਉਨ੍ਹਾਂ ਕਿਹਾ ਕਿ ਮਿਆਰੀ ਉਤਪਾਦਾਂ ਨੂੰ ਯਕੀਨੀ ਬਣਾਉਣ ਲਈ ਮਿਲਕਫੈੱਡ ਵੱਲੋਂ ਅਤਿ ਆਧੁਨਿਕ ਮਿਲਕ ਪਲਾਂਟ ਅਤੇ ਦੁੱਧ ਦੀ ਜਾਂਚ ਕਰਨ ਵਾਲੇ ਉਪਕਰਨਾਂ ਦੀ ਸਥਾਪਨਾ ’ਤੇ ਭਾਰੀ ਨਿਵੇਸ਼ ਕੀਤਾ ਜਾ ਰਿਹਾ ਹੈ ਤਾਂ ਜੋ ਦੁੱਧ ਦੀ ਬੂੰਦ- ਬੂੰਦ ਦੀ ਗੁਣਵੱਤਾ ਦੀ ਪੂਰਨ ਪਰਖ਼ ਕਰਕੇ ਹੀ ਖ਼ਰਾ ਦੁੱਧ ਆਵਾਮ ਤੱਕ ਪਹੁੰਚਾਇਆ ਜਾਵੇ । ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਖਪਤਕਾਰਾਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਭਰਪੂਰ ਖੁਰਾਕੀ ਵਸਤਾਂ ਮੁਹੱਈਆ ਕਰਨ ਲਈ ਵੇਰਕਾ ਡੇਅਰੀ ਮੋਹਾਲੀ ਵਿਖੇ ਜੇ.ਆਈ.ਸੀ.ਏ. ਤਹਿਤ 325 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਬੁਨਿਆਦੀ ਢਾਂਚੇ ਵਾਲਾ 5 ਐਲਐਲਪੀਡੀ ਸਮਰੱਥਾ ਦਾ ਨਵਾਂ ਦੁੱਧ ਪ੍ਰੋਸੈਸਿੰਗ ਪਲਾਂਟ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਪਲਾਂਟ ਵਿੱਚ 50 ਐਮਟੀਪੀਡੀ ਦਹੀਂ, 4 ਐਮਟੀਪੀਡੀ ਘਿਓ ਅਤੇ 50 ਐਮਟੀਪੀਡੀ ਮੱਖਣ ਤਿਆਰ ਕੀਤਾ ਜਾਵੇਗਾ।

ਵੇਰਕਾ ਦੇ ਵਿਸਥਾਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ ਵਿੱਚ ਅੱਜ ਨਵੇਂ ਉਤਪਾਦ ਸ਼ਾਮਲ ਕੀਤੇ ਗਏ ਹਨ, ਜਿਸ ਵਿੱਚ 100 ਗ੍ਰਾਮ ਪੈਕਿੰਗ ਵਾਲਾ ਫਰੂਟ ਦਹੀਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਤਿੰਨ ਅਸਲੀ ਫਲ ਕਿਸਮਾਂ: ਅੰਬ, ਸਟਰਾਅਬੇਰੀ ਅਤੇ ਬਲੂਬੇਰੀ, 100 ਗ੍ਰਾਮ ਕੱਪ ਵਿੱਚ, 120 ਦਿਨਾਂ ਦੀ ਸ਼ੈਲਫ ਲਾਈਫ ਵਾਲਾ ਇਕ ਲਿਟਰ ਫਰੈਸ਼ ਕਰੀਮ ਪੈਕ ਅਤੇ 90 ਦਿਨਾਂ ਦੀ ਐਕਸਟੈਂਡਡ ਸ਼ੈਲਫ ਲਾਈਫ ਯੂਐਚਟੀ ਦੁੱਧ ਸ਼ਾਮਲ ਹੈ।
ਮੁੱਖ ਮੰਤਰੀ ਨੇ ਵਿੱਤੀ ਸਾਲ 2022-23 ਦੌਰਾਨ ਮਿਲਕਫੈੱਡ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਡੇਅਰੀ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਮਿਲਕਫੈੱਡ ਡੇਅਰੀ ਕਿਸਾਨਾਂ ਨੂੰ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਅਤੇ ਵਧੀਆ ਗੁਣਵੱਤਾ ਵਾਲਾ ਦੁੱਧ ਉਤਪਾਦਕਾਂ ਤੋਂ ਖਪਤਕਾਰਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਮਿਲਕਫੈੱਡ ਪੰਜਾਬ ਨੂੰ ਇਸ ਦੇ ਮਿੱਥੇ ਟੀਚੇ ਦੀ ਪ੍ਰਾਪਤੀ ਲਈ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੁੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਦੁੱਧ ਵੇਰਕਾ ਨੂੰ ਮੁਹੱਈਆ ਕਰ ਕੇ ਜਿੱਥੇ ਆਪਣੇ ਆਮਦਨ ਵਿੱਚ ਵਾਧਾ ਕਰਨ, ਉਥੇ ਇਸ ਸਹਿਕਾਰੀ ਅਦਾਰੇ ਦੇ ਵਿਸਥਾਰ ਵਿੱਚ ਵੀ ਯੋਗਦਾਨ ਪਾਉਣ।

See also  ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼ 

ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਪੰਜਾਬ ਸਰਕਾਰ ਤੋਂ 100 ਕਰੋੜ ਦੀ ਵਿੱਤੀ ਸਹਾਇਤਾ ਦੇ ਬਜਟ ਨੂੰ ਸਮੇਂ ਸਿਰ ਵੰਡਣ ਦਾ ਭਰੋਸਾ ਦਿੱਤਾ ਤਾਂ ਜੋ ਦੁੱਧ ਦੀ ਖਰੀਦ ਵਿੱਚ ਸੁਧਾਰ ਕੀਤਾ ਜਾ ਸਕੇ ਅਤੇ ਵਪਾਰ ਨੂੰ ਹੋਰ ਰਾਜਾਂ ਦੇ ਬਰਾਬਰ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਮਿਲਕਫੈੱਡ ਵੱਲੋਂ ਨਵੇਂ ਬੀ.ਆਈ.ਐੱਸ. ਐੱਸ.ਐੱਨ.ਐੱਫ. ਫਾਰਮੂਲੇ ਨੂੰ ਲਾਗੂ ਕਰਨ ਦੀ ਸ਼ਲਾਘਾ ਕੀਤੀ, ਜਿਸ ਨਾਲ ਪੰਜਾਬ ਦੇ ਡੇਅਰੀ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਭਾਰਤ ਦੇ ਵੱਡੇ ਡੇਅਰੀ ਉਦਯੋਗਾਂ ਨਾਲ ਮੁਕਾਬਲਾ ਕਰਨ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਬਜ਼ਾਰ ਦੀ ਮੰਗ ਨੂੰ ਦੇਖਦੇ ਹੋਏ ਮਿਲਕਫੈੱਡ ਵੱਲੋਂ ਸਮੇਂ-ਸਮੇਂ ’ਤੇ ਦੁੱਧ ਦੇ ਨਵੇਂ ਉਤਪਾਦ ਲਾਂਚ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿਲਕਫੈੱਡ ਭਾਰਤ ਭਰ ਵਿੱਚ ਵਿਸਤਾਰ ਦੀ ਪ੍ਰਕਿਰਿਆ ਵਿੱਚ ਹੈ ਅਤੇ ਦਿੱਲੀ ਅਤੇ ਐਨਸੀਆਰ ਦੇ ਬਾਜ਼ਾਰਾਂ ਵਿੱਚ ਤਾਜ਼ਾ ਦੁੱਧ ਅਤੇ ਦੁੱਧ ਉਤਪਾਦਾਂ ਨੂੰ ਲਾਂਚ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਮਿਲਕਫੈੱਡ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਦੇ ਵੱਖ-ਵੱਖ ਸਟੇਸ਼ਨਾਂ ’ਤੇ 30 ਵੇਰਕਾ ਮਿਲਕ ਬੂਥ ਅਤੇ ਦਿੱਲੀ ਦੀਆਂ ਪ੍ਰਮੁੱਖ ਥਾਵਾਂ ’ਤੇ 100 ਮਿਲਕ ਬੂਥ ਖੋਲ੍ਹ ਕੇ ਦਿੱਲੀ ਅਤੇ ਐਨਸੀਆਰ ਮਾਰਕੀਟ ਵਿੱਚ ਆਪਣੀ ਮੌਜੂਦਗੀ ਨੂੰ ਮਜ਼ਬੂਤ ਕਰਨ ਦੀ ਪ੍ਰਕਿਰਿਆ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਲਕਫੈੱਡ ਵੱਲੋਂ ਅਹਿਮਦਾਬਾਦ, ਕੋਲਕਾਤਾ, ਮੁੰਬਈ ਅਤੇ ਜੈਪੁਰ ਵਰਗੇ ਆਪਣੇ ਪੁਰਾਣੇ ਮਜ਼ਬੂਤ ਬਾਜ਼ਾਰਾਂ ਨੂੰ ਸੁਰਜੀਤ ਕਰਨ ਲਈ ਵੀ ਸ਼ਾਨਦਾਰ ਉਪਰਾਲੇ ਕੀਤੇ ਜਾਣਗੇ।
ਵੇਰਕਾ ਦੇ ਉਤਪਾਦਾਂ ਨੂੰ ਮਿਲੇ ਭਰਵੇਂ ਹੁੰਗਾਰੇ ਬਾਰੇ ਭਰੋਸਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਿਲਕਫੈੱਡ ਨੇ ਪੈਕ ਕੀਤੇ ਦੁੱਧ ਵਿੱਚ 9 ਫੀਸਦੀ, ਦਹੀਂ ਵਿੱਚ 32 ਫੀਸਦੀ, ਲੱਸੀ ਵਿੱਚ 30 ਫੀਸਦੀ ਦਾ ਸਾਲਾਨਾ ਵਾਧਾ ਦਰਜ ਕੀਤਾ ਹੈ। ਵਿੱਤੀ ਸਾਲ 2021-22 ਦੇ ਮੁਕਾਬਲੇ ਵਿੱਤੀ ਸਾਲ 2022-23 ਦੌਰਾਨ ਪਨੀਰ ਵਿੱਚ 23 ਫੀਸਦ ਅਤੇ ਖੀਰ ਦੀ ਵਿਕਰੀ ਵਿੱਚ 21ਫੀਸਦ ਵਾਧਾ ਦਰਜ ਹੋਇਆ ਹੈ। ਪ੍ਰੋਡਕਟ ਜਾਰੀ ਕਰਨ ਮੌਕੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਵੀ ਹਾਜ਼ਰ ਸਨ।

See also  6 ਕਿੱਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਨੇ ਕਾਬੂ ਕੀਤੇ ਨਸ਼ਾ ਤਸਕਰ ਦੇ ਪਿੰਡ ਤੋਂ 4 ਕਿੱਲੋ ਹੋਰ ਹੈਰੋਇਨ ਕੀਤੀ ਬਰਾਮਦ

Related posts:

5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵਲੋਂ ਹਾਈਕੋਰਟ ਸੀ.ਐਮ. ਦਾਇਰ

ਪੰਜਾਬੀ-ਸਮਾਚਾਰ

ਬਾਜਵਾ ਨੇ ਪੰਜਾਬੀ ਕਿਸਾਨਾਂ 'ਤੇ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ 

Flood in Punjab

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਸ਼ਿਕਾਇਤਾਂ ਲਈ ਵ...

ਪੰਜਾਬੀ-ਸਮਾਚਾਰ

ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ

Flood in Punjab

ਤੁਸੀਂ ਕਿਸ ਹੈਸੀਅਤ ਵਿਚ ਸ਼੍ਰੋਮਣੀ ਕਮੇਟੀ ਦੇ ਹੈਲਪਲਾਈਨ ਨੰਬਰ ਜਾਰੀ ਕਰ ਰਹੇ ਹੋ-ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਪੁੱ...

ਪੰਜਾਬੀ-ਸਮਾਚਾਰ

चंडीगढ़ पुलिस ने नए भारतीय कानूनों पर अभूतपूर्व मोबाइल ऐप और जांच अधिकारी हैंडबुक का अनावरण।

ਪੰਜਾਬੀ-ਸਮਾਚਾਰ

ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ

ਪੰਜਾਬੀ-ਸਮਾਚਾਰ

होटल माउंटव्यू पर, 500 रुपये की विशेष थाली ऑफर के साथ नवरात्रि मनाते हैं।

ਪੰਜਾਬੀ-ਸਮਾਚਾਰ

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

नोटा का बटन दबाएंगे शहर के प्रॉपर्टी संगठन

ਪੰਜਾਬੀ-ਸਮਾਚਾਰ

ਅਨੰਤਨਾਗ ਵਿੱਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ

Punjab News

नींद की बीमारी से बचाव के लिए लोगों को किया जागरूक 

ਪੰਜਾਬੀ-ਸਮਾਚਾਰ

ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸ...

ਪੰਜਾਬੀ-ਸਮਾਚਾਰ

BJP Mahila Morcha Condemns AAP's Undemocratic Tactics in Panchayat Elections

Punjab News

'ਆਪ' ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਤੋਂ ਭੱਜ ਰਹੀ ਹੈ: ਬਾਜਵਾ

Flood in Punjab

Punjab Sports Policy-2023 : ਓਲੰਪਿਕ ਤਮਗ਼ਾ ਜੇਤੂਆਂ ਨੂੰ ਮਿਲਣਗੇ ਕ੍ਰਮਵਾਰ ਤਿੰਨ, ਦੋ ਤੇ ਇਕ ਕਰੋੜ ਰੁਪਏ

ਖੇਡਾਂ ਦੀਆਂ ਖਬਰਾਂ

ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ

Punjab News

ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ

Punjab News

Punjab CM to move resolution in assembly to oppose 'Agneepath' scheme | ‘अग्निपथ’ योजना का विरोध करन...

ਚੰਡੀਗੜ੍ਹ-ਸਮਾਚਾਰ

Leave a Reply

This site uses Akismet to reduce spam. Learn how your comment data is processed.