ਬੱਚਿਆਂ ‘ਚ ਦੇਸ਼ ਭਗਤੀ ਦੀ ਵਿਲੱਖਣ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ: ਡਾ. ਬਲਜੀਤ ਕੌਰ

ਸੂਬੇ ਦੇ ਆਂਗਣਵਾੜੀ ਕੇਂਦਰਾਂ ਵਿੱਚ ਸੁਤੰਤਰਤਾ ਦਿਵਸ ਵਿਸ਼ੇਸ਼ ਥੀਮ ਨਾਲ ਈ.ਸੀ.ਸੀ.ਈ. ਦਿਵਸ ਮਨਾਇਆ

(Punjab Bureau) : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬੱਚਿਆਂ ‘ਚ ਦੇਸ਼ ਭਗਤੀ ਦੀ ਵਿਲੱਖਣ ਭਾਵਨਾ ਪੈਦਾ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਨਵੀਂ ਪੀੜ੍ਹੀ ਦੇ ਬੱਚਿਆਂ ਨੂੰ ਆਪਣੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ, ਇਸ ਸਿੱਖਿਆ ਨਾਲ ਹੀ ਨਵੀਂ ਪੀੜ੍ਹੀ ਦੇ ਬੱਚੇ ਆਪਣੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰ ਸਕਦੇ ਹਨ।

Dr Baljeet Kaur

Dr Baljeet Kaur

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਦੇਸ਼ ਭਗਤੀ ਅਤੇ ਸ਼ੁਰੂਆਤੀ ਬਚਪਨ ਦੀ ਸਿੱਖਿਆ ਦੀ ਇੱਕ ਵਿਲੱਖਣ ਭਾਵਨਾ ਪੈਦਾ ਕਰਨ ਲਈ ‘ਸੁਤੰਤਰਤਾ ਦਿਵਸ’ ਦੇ ਵਿਸ਼ੇਸ਼ ਥੀਮ ਨਾਲ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ(ਈ.ਸੀ.ਸੀ.ਈ.) ਦਿਵਸ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈਸੀਸੀਈ) ਦਿਵਸ ਮੇਰਕੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਮਨਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦਾ ਉਦੇਸ਼ ਸ਼ੁਰੂਆਤੀ ਸਿੱਖਿਆ ਦੀ ਮਹੱਤਵਪੂਰਨ ਭੂਮਿਕਾ ਨੂੰ ਰੇਖਾਂਕਿਤ ਕਰਨਾ ਸੀ ਜਿਸ ਰਾਹੀਂ ਆਪਣੇ ਦੇਸ਼ ਦੀਆਂ ਕਦਰਾਂ-ਕੀਮਤਾਂ ਅਤੇ ਇਤਿਹਾਸ ਸਬੰਧੀ ਜਾਣੂ ਕਰਵਾਇਆ ਗਿਆ ਹੈ।

ਛੋਟੇ ਬੱਚਿਆਂ, ਮਾਪਿਆਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਪੂਰੇ ਉਤਸ਼ਾਹ ਨਾਲ ਮਨਾਏ ਗਏ ਇਸ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਵੱਖ-ਵੱਖ ਆਂਗਣਵਾੜੀ ਕੇਂਦਰ ਕਲਪਨਾਤਮਕ ਗਤੀਵਿਧੀਆਂ ਦੇ ਕੇਂਦਰਾਂ ਵਿੱਚ ਬਦਲ ਗਏ, ਜਿਸ ਵਿੱਚ ਬੱਚੇ ਸੱਭਿਆਚਾਰਕ ਅਤੇ ਸਿਰਜਣਾਤਮਕ ਗਤੀਵਿਧੀਆਂ ਵਿੱਚ ਰੁੱਝੇ ਹੋਏ ਸਨ ਜੋ ਵਿਭਿੰਨ ਸੱਭਿਆਚਾਰ, ਸੁਤੰਤਰਤਾ ਸੈਨਾਨੀਆਂ ਅਤੇ ਪ੍ਰਸਿੱਧ ਨਿਸ਼ਾਨੀਆਂ ਨੂੰ ਦਰਸਾਉਂਦੇ ਹਨ। ਇਸ ਦਾ ਉਦੇਸ਼ ਨੌਜਵਾਨਾਂ ਵਿੱਚ ਦੇਸ਼ ਭਗਤੀ ਅਤੇ ਏਕਤਾ ਦੀ ਭਾਵਨਾ ਪੈਦਾ ਕਰਨਾ ਹੈ। ਮੰਤਰੀ ਨੇ ਦੱਸਿਆ ਕਿ ਇਹ ਦਿਵਸ ਦਿਲਚਸਪ ਹੋ ਨਿਬੜਿਆਂ ਜਿੱਥੇ ਬੱਚਿਆਂ ਨੇ ਗੀਤਾਂ, ਨਾਚਾਂ ਅਤੇ ਸਕਿਟਾਂ ਰਾਹੀਂ ਭਾਰਤ ਦੀ ਅਮੀਰ ਵਿਰਾਸਤ ਨੂੰ ਦਰਸਾਉਂਦੀਆਂ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ। ਇਹ ਪ੍ਰਦਰਸ਼ਨ ਆਂਗਣਵਾੜੀ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਨੂੰ ਦਰਸਾਉਂਦੇ ਹਨ।

See also  ਬਾਜਵਾ ਨੇ 'ਆਪ' 'ਤੇ ਜਲੰਧਰ ਦੇ ਐਸਐਚਓ ਵਿਰੁੱਧ ਕਾਰਵਾਈ ਵਿੱਚ ਦੇਰੀ ਕਰਨ ਦਾ ਦੋਸ਼ ਲਾਇਆ

ਡਾ. ਬਲਜੀਤ ਕੌਰ ਨੇ ਬੱਚਿਆਂ ਵਿੱਚ ਛੋਟੀ ਉਮਰ ਤੋਂ ਹੀ ਆਜ਼ਾਦੀ, ਏਕਤਾ ਅਤੇ ਜ਼ਿੰਮੇਵਾਰੀ ਦੀਆਂ ਕਦਰਾਂ-ਕੀਮਤਾਂ ਪੈਦਾ ਕਰਨ ਦੀ ਅਹਿਮੀਅਤ ਤੇ ਜ਼ੋਰ ਦਿੱਤਾ। ਮੰਤਰੀ ਨੇ ਇਹ ਵੀ ਕਿਹਾ ਕਿ ਸੁਤੰਤਰਤਾ ਦਿਵਸ ਵਿਸ਼ੇਸ਼ ਥੀਮ ਦੇ ਨਾਲ ਈ.ਸੀ.ਸੀ.ਈ ਦਿਵਸ ਮਨਾਉਣਾ ਚੰਗੇ ਨਾਗਰਿਕਾਂ ਦਾ ਪਾਲਣ ਪੋਸ਼ਣ ਕਰਨਾ ਹੈ। ਮੰਤਰੀ ਨੇ ਸੁਤੰਤਰਤਾ ਦਿਵਸ ਵਿਸ਼ੇਸ਼ ਥੀਮ ਨਾਲ ਈ.ਸੀ.ਸੀ.ਈ. ਦਿਵਸ ਵਿੱਚ ਸ਼ਾਮਲ ਹੋਏ ਬੱਚਿਆਂ, ਮਾਪਿਆਂ, ਆਂਗਣਵਾੜੀ ਵਰਕਰਾਂ ਅਤੇ ਸਮੁੱਚੀ ਈ.ਸੀ.ਸੀ.ਈ. ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਵਿਭਾਗ ਆਂਗਣਵਾੜੀ ਕੇਂਦਰਾਂ ਵਿੱਚ ਇੱਕ ਪੋਸ਼ਣ ਅਤੇ ਉਤਸ਼ਾਹਜਨਕ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ।

Related posts:

ਡਾ. ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਖਤ ਕਾਰਵਾਈ ਕਰਨ ਦੇ ਅਧਿਕਾਰੀਆਂ ਨੂ...

Muktsar Sahib

'ਆਪ' ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਤੋਂ ਭੱਜ ਰਹੀ ਹੈ: ਬਾਜਵਾ

Flood in Punjab

पंजाब के राज्यपाल और प्रशासक यूटी चंडीगढ़ ने पोस्ट ग्रेजुएट गवर्नमेंट कॉलेज, सेक्टर 42 में गर्ल्स हॉ...

ਪੰਜਾਬੀ-ਸਮਾਚਾਰ

ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ

ਪੰਜਾਬੀ-ਸਮਾਚਾਰ

ਟੈਕਸ ਚੋਰਾਂ ਅਤੇ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਠੱਲ੍ਹ ਪਾਉਣ ਲਈ ਆਬਕਾਰੀ ਤੇ ਕਰ ਵਿਭਾਗ ਨੂੰ ਆਧੁਨਿਕ ਤਕਨੀਕਾਂ ਅਤੇ ਬੁਨਿਆ...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਤੇ ਪੰਚਾਇਤ ਰਾਜ ਮੰਤਰੀ ਪੰਚਾਇਤਾਂ ਭੰਗ ਕਰਨ ਤੇ ਸੀਨੀਅਰ ਆਈ ਏ ਐਸ ਅਫਸਰਾਂ ਨੂੰ ਬਲੀ ਦਾ ਬੱਕਰਾ ਬਣਾਉਣ ਲਈ ਅ...

Punjab Politics

ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ; ਦੋ ਗ੍ਰਿਫ਼ਤਾਰ

ਅਪਰਾਧ ਸਬੰਧਤ ਖਬਰ

ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ

ਮੁੱਖ ਮੰਤਰੀ ਸਮਾਚਾਰ

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਪੰਜਾਬੀ-ਸਮਾਚਾਰ

Rotational irrigation programme for Kharif season released

Punjab News

ਗੁਰਬਾਣੀ ਪ੍ਰਸਾਰਣ ਦਾ ਹੱਕ ਬਾਦਲ ਪਰਿਵਾਰ ਦੇ ਹੱਥਾਂ ਵਿਚ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਮੁੱਖ ਮੰਤਰੀ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ- ਜਿੰਪਾ 

Aam Aadmi Party

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦਾ ਪ੍ਰਵਾਨਗੀ

ਪੰਜਾਬੀ-ਸਮਾਚਾਰ

Rs 39.69 Cr releases for Free Textbooks to SC Students: Dr. Baljit Kaur

ਪੰਜਾਬੀ-ਸਮਾਚਾਰ

ਪੰਜਾਬ ‘ਚ ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

Flood in Punjab

ਪੰਜਾਬ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਬੈਂਕਾਂ ਨੂੰ ਪੁਲਿਸ ਨਾਲ ਤਾਲਮੇਲ ਕਰਨ ਵਾਸਤੇ ...

ਪੰਜਾਬੀ-ਸਮਾਚਾਰ

Municipal Corporation achieves record-breaking Property Tax collection ever, in the history of Chand...

ਪੰਜਾਬੀ-ਸਮਾਚਾਰ

All hurdles in planned urban development will be removed: Hardeep Singh Mundian

ਪੰਜਾਬੀ-ਸਮਾਚਾਰ

Sh. Abhijit Vijay Chaudhari, IAS Joins  Chandigarh Administration.

ਪੰਜਾਬੀ-ਸਮਾਚਾਰ

मुफ्त पानी-पार्किंग का प्रस्ताव खारिज करने के लिए आम आदमी पार्टी ने राज्यपाल की आलोचना की

Aam Aadmi Party
See also  Punjab health minister bats for bringing parity in prices of same salts of medicines.

Leave a Reply

This site uses Akismet to reduce spam. Learn how your comment data is processed.