ਦੋਆਬਾ ਖਿੱਤੇ ਤੋਂ ਹੋਰ ਰਾਜਾਂ ਵਾਸਤੇ ਕੁਨੈਕਟਿੰਗ ਉਡਾਣਾਂ ਸ਼ੁਰੂ ਹੋਣਗੀਆਂ, ਮੁੱਖ ਮੰਤਰੀ ਨੇ ਸਿਵਲ ਏਵੀਏਸ਼ਨ ਵਿਭਾਗ ਦੇ ਅਫ਼ਸਰਾਂ ਨਾਲ ਕੀਤੀ ਮੀਟਿੰਗ
(Punjab Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਜਲੰਧਰ ਵਿੱਚ ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਰਾਹ ਵਿਚਲੇ ਸਾਰੇ ਅੜਿੱਕੇ ਦੂਰ ਹੋ ਗਏ ਹਨ ਅਤੇ ਦੇਸ਼ ਦੇ ਹੋਰ ਸੂਬਿਆਂ ਲਈ ਦੋਆਬਾ ਖ਼ੇਤਰ ਦੇ ਇਸ ਗੜ੍ਹ ਤੋਂ ਜਲਦੀ ਉਡਾਣਾਂ ਸ਼ੁਰੂ ਹੋਣਗੀਆਂ।

DECKS CLEARED FOR RESUMPTION OF DOMESTIC FLIGHTS OF ADAMPUR AIRPORT: CM
ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ ਵਿੱਚ ਸਿਵਲ ਏਵੀਏਸ਼ਨ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਪਰਵਾਸੀ ਭਾਰਤੀ ਭਰਾਵਾਂ ਨੂੰ ਆਪਣੀ ਧਰਤੀ ਤੇ ਆਪਣੇ ਘਰਾਂ ਨਾਲ ਜੁੜੇ ਰਹਿਣ ਵਿੱਚ ਸਹੂਲਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਪਰਵਾਸੀ ਭਾਰਤੀਆਂ ਤੇ ਸਮਾਜ ਦੇ ਹੋਰ ਵਰਗਾਂ ਦੇ ਪੈਸੇ, ਸਮੇਂ ਤੇ ਊਰਜਾ ਦੀ ਤਾਂ ਬੱਚਤ ਹੋਵੇਗੀ, ਸਗੋਂ ਇਸ ਨਾਲ ਇਸ ਖ਼ਿੱਤੇ ਵਿੱਚ ਆਰਥਿਕ ਗਤੀਵਿਧੀ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਹਵਾਈ ਅੱਡਾ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਨੂੰ ਬਹਾਲ ਕਰਨ ਦੇ ਸਫ਼ਰ ਵਿੱਚ ਇਕ ਮੀਲ ਦਾ ਪੱਥਰ ਸਾਬਤ ਹੋਵੇਗਾ।
ਇਕ ਹੋਰ ਏਜੰਡੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਲਵਾਰਾ ਵਿੱਚ ਸਿਵਲ ਏਅਰ ਟਰਮੀਨਲ ਦੇ ਚੱਲ ਰਹੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਅਤਿ-ਆਧੁਨਿਕ ਸਿਵਲ ਏਅਰ ਟਰਮੀਨਲ ਦੇ ਕੰਮ ਨੂੰ ਛੇਤੀ ਮੁਕੰਮਲ ਕਰਨ ਲਈ ਪਹਿਲਾਂ ਹੀ 50 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਗਤੀ ਦੇਣ ਲਈ ਇਸ ਪ੍ਰਾਜੈਕਟ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਦੀ ਲੋੜ ਹੈ। ਆਦਮਪੁਰ, ਹਲਵਾਰਾ, ਬਠਿੰਡਾ ਤੇ ਪਠਾਨਕੋਟ ਹਵਾਈ ਅੱਡਿਆਂ ਦੇ ਚੱਲ ਰਹੇ ਕਾਰਜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹਵਾਈ ਅੱਡਿਆਂ ਦੀ ਸ਼ੁਰੂਆਤ ਨਾਲ ਪੰਜਾਬ ਦੇ ਲੋਕਾਂ ਨੂੰ ਵਿਸ਼ਵ ਭਰ ਲਈ ਸਿੱਧੀ ਏਅਰ ਕੁਨੈਕਟੀਵਿਟੀ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਨਅਤਕਾਰਾਂ ਤੇ ਸਮਾਜ ਦੇ ਹੋਰ ਵਰਗਾਂ ਨੂੰ ਸਹੂਲਤ ਦੇਣ ਲਈ ਆਦਮਪੁਰ, ਹਲਵਾਰਾ ਅਤੇ ਭਿਸੀਆਣਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਦੀ ਸ਼ੁਰੂਆਤ ਲਈ ਵਿਆਪਕ ਪੱਧਰ ਉਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਇਨ੍ਹਾਂ ਪ੍ਰਾਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਲਈ ਆਖਿਆ।
Related posts:
ਜਿਨ੍ਹਾਂ ਵਿਅਕਤੀਆਂ ਦੇ ਅਨੁਸੂਚਿਤ ਜਾਤੀ ਸਬੰਧੀ ਸਰਟੀਫਿਕੇਟ ਰੱਦ ਕੀਤੇ ਗਏ ਹਨ ਉਨ੍ਹਾਂ ਖਿਲਾਫ਼ ਸਬੰਧਤ ਵਿਭਾਗ ਅਤੇ ਡੀ.ਸੀਜ਼...
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ 'ਤੇ ਬੂਟਲੇਗਰਸ 'ਤੇ ਰੱਖ ਰਿਹਾ ਕੜੀ ਨਜ਼ਰ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਘਰਾਂ ਦੇ ਨਿਰਮਾਣ ਲਈ 25000 ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ
Ludhiana
ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ
Flood in Punjab
ਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ
Flood in Punjab
ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਿਪ ਅਧੀਨ 183 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਸਕੂਲ ਸਿੱਖਿਆ ਸਮਾਚਾਰ
ਪੰਜਾਬ ਦੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਬਦਲੇਗੀ ਨੁਹਾਰ: ਜਿੰਪਾ
ਪੰਜਾਬੀ-ਸਮਾਚਾਰ
ਸਥਾਨਕ ਸਰਕਾਰ ਮੰਤਰੀ ਨੇ ਐਸ.ਟੀ.ਪੀ., ਸੀ.ਈ.ਟੀ.ਪੀ. ਸਾਈਟਾਂ ਦਾ ਕੀਤਾ ਦੌਰਾ; ਬੁੱਢੇ ਨਾਲੇ ਦੀ ਸਫਾਈ ਲਈ 'ਆਪ' ਸਰਕਾਰ ਦੀ...
Punjab News
MC Chandigarh opens seventh ‘Rupee Store’ at sector 56.
ਪੰਜਾਬੀ-ਸਮਾਚਾਰ
ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ
ਪੰਜਾਬੀ-ਸਮਾਚਾਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਤੋਹਫਾ, ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦ...
ਪੰਜਾਬੀ-ਸਮਾਚਾਰ
ਡੀਟੀਐੱਫ ਨਾਲ ਮੀਟਿੰਗ ਵਿੱਚ ਅਮਨ ਅਰੋੜਾ ਵੱਲੋਂ ਅਧਿਆਪਕਾਂ ਦੀ ਤਨਖਾਹ ਕਟੌਤੀ ਦੇ ਪੱਤਰ 'ਤੇ ਰੋਕ ਲਗਾਉਣ ਦਾ ਭਰੋਸਾ
ਪੰਜਾਬੀ-ਸਮਾਚਾਰ
नींद की बीमारी से बचाव के लिए लोगों को किया जागरूक
ਪੰਜਾਬੀ-ਸਮਾਚਾਰ
डेली वेज वर्कर्स को जल्द मिलेगा छठे वेतनमान का लाभ.
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ
ਪੰਜਾਬੀ-ਸਮਾਚਾਰ
ਮਨੀਪੁਰ ਦਹਿਸ਼ਤ ਲਈ ਮਿਸਾਲੀ ਸਜ਼ਾ ਦੀ ਮੰਗ: ਲਗਾਤਾਰ ਹਿੰਸਾ ਅਤੇ ਅੱਤਿਆਚਾਰਾਂ ਦੇ ਮੱਦੇਨਜ਼ਰ ਮਨੀਪੁਰ ਦੇ ਮੁੱਖ ਮੰਤਰੀ ਆਪ...
Manipur violence
ਪੜ੍ਹੇ-ਲਿਖੇ ਨੌਜਵਾਨਾਂ ਦੇ ਪਰਵਾਸ ਕਰਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋ...
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ
ਪੰਜਾਬੀ-ਸਮਾਚਾਰ