ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ ‘ਤੇ ਕਾਰਵਾਈ ਕਰਨ ਦੇ ਹੁਕਮ

ਸਿਰਫ਼ ਅਗਸਤ ਵਿੱਚ 200 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਲਈ ਪੁਲਿਸ ਅਧਿਕਾਰੀਆਂ ਦੀ ਕੀਤੀ ਸ਼ਲਾਘਾ

ਡੀਜੀਪੀ ਗੌਰਵ ਯਾਦਵ ਨੇ ਨਸ਼ਿਆਂ ਵਿਰੁੱਧ ਸਖ਼ਤ ਰਣਨੀਤੀ ਉਲੀਕਣ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

ਐਸ.ਐਚ.ਓ ਪੱਧਰ ਤੱਕ 700 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਮੀਟਿੰਗ ਵਿੱਚ ਵਰਚੁਅਲ ਤੌਰ ‘ਤੇ ਕੀਤੀ ਸ਼ਿਰਕਤ

(Punjab Bureau) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਫੀਲਡ ਅਫ਼ਸਰਾਂ ਨੂੰ ਨਸ਼ੇ ਦੀ ਸਪਲਾਈ ਨੂੰ ਤੋੜਨ ਲਈ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਪੱਖੀ ਰਣਨੀਤੀ— ਪੁਲਿਸ ਇੰਨਫੋਰਸਮੈਂਟ, ਨਸ਼ਾ ਛੁਡਾਊ ਅਤੇ ਪੁਨਰਵਾਸ— ਨੂੰ ਲਾਗੂ ਕੀਤਾ ਜਾਵੇਗਾ।

DGP Punjab Gaurav Yadav

DGP Punjab Gaurav Yadav

ਨਸ਼ਿਆਂ ਵਿਰੁੱਧ ਅਤਿ-ਆਧੁਨਿਕ ਰਣਨੀਤੀ ਤਿਆਰ ਕਰਨ ਲਈ ਅੱਜ ਡੀਜੀਪੀ ਸੂਬੇ ਦੇ ਸਾਰੇ ਅੱਠ ਰੇਂਜ ਆਈਜੀਜ਼/ਡੀਆਈਜੀਜ਼, 28 ਸੀਪੀਜ਼/ਐਸਐਸਪੀਜ਼, 117 ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀਜ਼) ਅਤੇ 410 ਤੋਂ ਵੱਧ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨਾਲ ਵੀਡੀਓ ਕਾਨਫਰੰਸ ਰਾਹੀਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਡੀਜੀਪੀ ਦੇ ਨਾਲ ਸਪੈਸ਼ਲ ਡੀਜੀਪੀ ਐਸਟੀਐਫ ਕੁਲਦੀਪ ਸਿੰਘ, ਸਪੈਸ਼ਲ ਡੀਜੀਪੀ ਇੰਟੈਲੀਜੈਂਸ-ਕਮ-ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਰਿੰਦਰ ਕੁਮਾਰ ਅਤੇ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਵੀ ਮੌਜੂਦ ਸਨ। ਇਹ ਮੀਟਿੰਗ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਫਿਲੌਰ ਵਿੱਚ ਪੰਜਾਬ ਪੁਲਿਸ ਅਕੈਡਮੀ ਵਿਖੇ ਡਰੱਗ ਤਸਕਰੀ ਬਾਰੇ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਤੋਂ ਇੱਕ ਦਿਨ ਬਾਅਦ ਕੀਤੀ ਗਈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ, ਨਸ਼ਿਆਂ ਦੀ ਮੰਗ ਘਟਾਉਣ ਤੇ ਪੀੜਤਾਂ ਨੂੰ ਇਲਾਜ ਪ੍ਰਦਾਨ ਕਰਨ ਲਈ ਮੀਟਿੰਗਾਂ, ਰੈਲੀਆਂ, ਸੈਮੀਨਾਰ ਕਰਕੇ ਅਤੇ ਹੋਰ ਵਿਭਾਗਾਂ ਦੇ ਤਾਲਮੇਲ ਨਾਲ ਵੱਡੇ ਪੱਧਰ ‘ਤੇ ਲੋਕਾਂ ਤੱਕ ਪਹੁੰਚ ਬਣਾ ਕੇ ਨਸ਼ਿਆਂ ਦੀ ਤਸਕਰੀ ਵਿਰੁੱਧ ਬਹੁ-ਪੱਖੀ ਰਣਨੀਤੀ ‘ਤੇ ਕੰਮ ਕਰ ਰਹੀ ਹੈ। ਇਸ ਤੱਥ ਨੂੰ ਸਵੀਕਾਰ ਕਰਦਿਆਂ ਕਿ ਪੰਜਾਬ ਪੁਲਿਸ ਵੱਲੋਂ ਅਗਸਤ ਮਹੀਨੇ ਦੌਰਾਨ 200 ਕਿਲੋਗ੍ਰਾਮ ਹੈਰੋਇਨ ਜ਼ਬਤ ਕਰਕੇ ਨਸ਼ਿਆਂ ਵਿਰੁੱਧ ਬਹੁਤ ਵਧੀਆ ਕੰਮ ਕੀਤਾ ਗਿਆ ਹੈ, ਉਨ੍ਹਾਂ ਨਸ਼ਾ ਤਸਕਰਾਂ ਵਿਰੁੱਧ ਚੌਕਸੀ ਹੋਰ ਤੇਜ਼ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
ਉਨ੍ਹਾਂ ਨੇ ਸਾਰੇ ਫੀਲਡ ਅਫਸਰਾਂ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਕੀਤੀਆਂ ਸਾਰੀਆਂ ਐਫ.ਆਈ.ਆਰਜ਼. ਦੇ ਅਗਲੇ-ਪਿਛਲੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਵੱਡੀਆਂ ਮੱਛੀਆਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਸਾਰੀਆਂ ਇਕਾਈਆਂ ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਿਆਂ ਦੇ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਰਣਨੀਤੀ ਤਿਆਰ ਕਰਨ ਲਈ ਵੀ ਕਿਹਾ।
ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਨੂੰ ਸ਼ਾਮਲ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਸਮੂਹ ਐਸਐਚਓਜ਼ ਨੂੰ ਕਿਹਾ ਕਿ ਉਹ ਆਮ ਲੋਕਾਂ ਨਾਲ ਗੱਲਬਾਤ ਕਰਨ ਅਤੇ ਅਪਣੇ ਸੰਪਰਕ ਨੰਬਰ ਉਨ੍ਹਾਂ ਨਾਲ ਸਾਂਝੇ ਕਰਨ ਤਾਂ ਜੋ ਉਹ ਬੇਝਿਜਕ ਪੁਲਿਸ ਨਾਲ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸਾਂਝੀ ਕਰ ਸਕਣ। ਜਿਕਰਯੋਗ ਹੈ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਖੇਡ, ਸਿਹਤ ਅਤੇ ਸਿੱਖਿਆ ਵਿਭਾਗ ਨਾਲ ਮਿਲ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਾਈਕਲ ਰੈਲੀਆਂ, ਪੇਂਟਿੰਗ ਮੁਕਾਬਲੇ, ਨੁੱਕੜ ਨਾਟਕ ਆਦਿ ਸਮੇਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕਰਨ ਲਈ ਵੀ ਕਿਹਾ ਗਿਆ ਹੈ।

See also  चंडीगढ़ संसदीय क्षेत्र में उम्मीदवारों के साथ चुनाव तैयारी आकलन बैठक।

Related posts:

Vishesh Sarangal assumes charge as Deputy Commissioner Moga.

Punjab News

चुनाव मे अपनी पार्टी के खिलाफ कर रहे थे प्रचार काँग्रेस ने पाँच वरिष्ठ नेताओं को दिखाया बाहर का रास्...

ਪੰਜਾਬੀ-ਸਮਾਚਾਰ

डेली वेज वर्कर्स को जल्द मिलेगा छठे वेतनमान का लाभ.

ਪੰਜਾਬੀ-ਸਮਾਚਾਰ

ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ

Punjab News

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ

ਪੰਜਾਬੀ-ਸਮਾਚਾਰ

ਅਮਨਪ੍ਰੀਤ ਸਿੰਘ ਨੇ ਬਾਕੂ ਵਿਖੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸਟੈਂਡਰਡ ਪਿਸਟਲ ਈਵੈਂਟ ਵਿੱਚ ਸੋਨ ਤਮਗ਼ਾ ਜਿੱਤਿਆ

Punjab News

25 ਕਰੋੜ ਦੀ ਲਾਗਤ ਨਾਲ ਬਣੇਗੀ ਮਾਹਿਲਪੁਰ-ਜੇਜੋਂ ਅਤੇ ਮਾਹਿਲਪੁਰ-ਫਗਵਾੜਾ ਸੜਕ : ਹਰਭਜਨ ਸਿੰਘ ਈ.ਟੀ.ਓ

ਪੰਜਾਬੀ-ਸਮਾਚਾਰ

ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ

ਪੰਜਾਬੀ-ਸਮਾਚਾਰ

ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ - ਡਾ.ਬਲਜੀਤ ਕੌਰ

ਪੰਜਾਬੀ-ਸਮਾਚਾਰ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

Punjab News

ਜਾਖੜ ਦੀ ਭਗਵੰਤ ਮਾਨ ਨੂੰ ਸਲਾਹ, ਲੋਕ ਮਸਲਿਆਂ ਦੇ ਹੱਲ ਲਈ ਵਿਧਾਨ ਸਭਾ ਹੀ ਉਚਿਤ ਮੰਚ - PunjabSamachar.com

ਪੰਜਾਬੀ-ਸਮਾਚਾਰ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉ...

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼

ਪੰਜਾਬ-ਵਿਜੀਲੈਂਸ-ਬਿਊਰੋ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ 62.70 ਕਰੋੜ ਰੁਪਏ ਜਾਰੀ: ਜਿੰਪਾ

ਪੰਜਾਬੀ-ਸਮਾਚਾਰ

Case registered against owner and managers of Prime Cinema for violation of Model code of Conduct: P...

ਪੰਜਾਬੀ-ਸਮਾਚਾਰ

ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ

Punjab News

उत्तराखंड जन चेतना मंच (रजि.) चंडीगढ़ ने गढ़वाल भवन सेक्टर 29 में रक्तदान शिविर का सफल आयोजन

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

Jimpa hails CM for pro-people decision of doing away with practice of NoC.

Punjab News

ਬਾਜਵਾ ਨੇ ਮਾਨ ਨੂੰ 48 "ਦਾਗ਼ੀ" ਮਾਲ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਹਿੰਮਤ ਦਿਖਾਉਣ ਲਈ ਕਿਹਾ

ਪੰਜਾਬ ਦੀ ਰਾਜਨੀਤੀ
See also  ਜੈ ਇੰਦਰ ਕੌਰ ਨੇ ਸੀਨੀਅਰ ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ ਦੀ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ

Leave a Reply

This site uses Akismet to reduce spam. Learn how your comment data is processed.