ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

ਚੰਡੀਗੜ੍ਹ, 6 ਸਤੰਬਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੈਕਲਾਗ ਦੀਆਂ ਅਸਾਮੀਆਂ ਨੂੰ ਪਹਿਲ ਦੇ ਅਧਾਰ ਤੇ ਭਰਿਆ ਜਾਵੇ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਸਾਮੀਆਂ ਖਾਲੀ ਪਈਆਂ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਅਨੁਸੂਚਿਤ ਜਾਤੀਆਂ ਦੀਆਂ ਅਸਾਮੀਆਂ ਦੇ ਬੈਕਲਾਗ ਨੂੰ ਤੁਰੰਤ ਭਰਨ ਲਈ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ ਲਈ ਵਚਨਬੱਧ ਹੈ ਅਤੇ ਹਾਸ਼ੀਏ ‘ਤੇ ਪਏ ਭਾਈਚਾਰਿਆਂ, ਖਾਸ ਕਰਕੇ ਅਨੁਸੂਚਿਤ ਜਾਤੀਆਂ ਨੂੰ ਸਰਕਾਰੀ ਨੌਕਰੀਆਂ ਵਿੱਚ ਸ਼ਾਮਲ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਹਨਾਂ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ ਅਤੇ ਪ੍ਰਮੁੱਖ ਸਕੱਤਰਾਂ ਨੂੰ ਇਸ ਨਿਰਦੇਸ਼ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਕਿਹਾ। 

See also  ਵਿਜੀਲੈਂਸ ਬਿਊਰੋ ਵੱਲੋਂ 20 ਲੱਖ ਰਿਸ਼ਵਤ ਦੇ ਮਾਮਲੇ 'ਚ ਫਰਾਰ ਇੰਸਪੈਕਟਰ ਗ੍ਰਿਫ਼ਤਾਰ

Related posts:

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ...
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਆਸਾਮੀ ਲਈ ਅਰਜ਼ੀਆਂ ਦੀ ਮੰਗ
Punjab News
ਮਾਨ ਬਿਨਾਂ ਗਿਰਦਾਵਰੀ ਦੇ ਰਾਹਤ ਦੇਣ ਵਿੱਚ ਅਸਫਲ ਰਹੇ ਜਿਵੇਂ ਕਿ 'ਆਪ' ਸਰਕਾਰ ਦਿੱਲੀ ਵਿੱਚ ਕਰਦੀ ਹੈ: ਬਾਜਵਾ
ਪੰਜਾਬੀ-ਸਮਾਚਾਰ
ਸੂਬਾ ਵਾਸੀਆਂ ਨੂੰ 75 ਨਵੇਂ ਆਮ ਆਦਮੀ ਕਲੀਨਿਕ ਜਲਦ ਸਮਰਪਿਤ ਕੀਤੇ ਜਾਣਗੇ: ਅਨੁਰਾਗ ਵਰਮਾ
ਪੰਜਾਬ ਸਿਹਤ ਵਿਭਾਗ
ਭਾਜਪਾ ਦੀ ਸਮਾਂ ਸੀਮਾ ਸੰਕਲਪ ਪੱਤਰ ਤੱਕ ਸੀਮਿਤ, 10 ਸਾਲਾਂ ਵਿੱਚ ਇੱਕ ਵੀ ਪ੍ਰੋਜੈਕਟ ਨਹੀਂ ਹੋਇਆ ਪੂਰਾ - ਪਵਨ ਬੰਸਲ
Aam Aadmi Party
ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ 1704 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ- ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ ਚਾਰ ਕਰੋੜ ਰੁਪਏ ਦਾ ਤੋਹਫਾ
ਮੁੱਖ ਮੰਤਰੀ ਸਮਾਚਾਰ
Punjab mulls to set up 66 solar power plants of total 264mw capacity.
ਪੰਜਾਬੀ-ਸਮਾਚਾਰ
ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਜਾਰੀ: ਜਿੰਪਾ 
ਪੰਜਾਬੀ-ਸਮਾਚਾਰ
पंजाब विश्वविद्यालय में 10वीं वार्षिक महिला कलाकार प्रदर्शनी 2024
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ
Mohali
ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਪਹਿਲੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ
ਪੰਜਾਬੀ-ਸਮਾਚਾਰ
ਸ਼ਹੀਦਾਂ ਦੀ ਪਵਿੱਤਰ ਭੂਮੀ ਖਟਕੜ ਕਲਾਂ ਵਿਖੇ ਸਿਆਸੀ ਨਾਟਕ ਕਰਨ ਲਈ ਸੁਨੀਲ ਜਾਖੜ ਵੱਲੋਂ ਭਗਵੰਤ ਮਾਨ ਤੇ ਤਿੱਖਾ ਹਮਲਾ
ਪੰਜਾਬੀ-ਸਮਾਚਾਰ
ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
Punjab News
Fire team rescues a couple from drowning under the railway bridge Ind. area Phase-I
Flood in Chadigarh
ਪੰਜਾਬ ਪੁਲਿਸ ਵੱਲੋਂ ਅਮਰੀਕਾ-ਅਧਾਰਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼; ਪਿਸਤੌ...
Fazilka
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾ...
ਪੰਜਾਬੀ-ਸਮਾਚਾਰ
ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦਿਨ-6: ਪੰਜਾਬ ਪੁਲਿਸ ਨੇ ਐਸ.ਟੀ.ਐਫ ਨਾਲ ਸਾਂਝੀ ਕਾਰਵਾਈ ਤਹਿਤ ਰੂਪਨਗਰ, ਐਸ.ਬੀ.ਐਸ....
ਪੰਜਾਬੀ-ਸਮਾਚਾਰ
See also  ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ:ਜੌੜਾਮਾਜਰਾ

Leave a Reply

This site uses Akismet to reduce spam. Learn how your comment data is processed.