ਡਾ. ਐਸ.ਐਸ. ਆਹਲੂਵਾਲੀਆ ਨੇ ਸਾਫ਼ ਪਾਣੀ ਅਤੇ ਸੀਵਰੇਜ਼ ਦੇ 31 ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ

ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਨੇ 103 ਕਰੋੜ ਦੇ ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ

(Punjab Bureau) : ਅੱਜ ਇੱਥੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ, ਸੈਕਟਰ 27, ਚੰਡੀਗੜ੍ਹ ਦੇ ਦਫ਼ਤਰ ਵਿੱਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਦੀ ਪ੍ਰਧਾਨਗੀ ਹੇਠ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਸੀਈਓ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਕੱਤਰ, ਸ. ਮਾਲਵਿੰਦਰ ਸਿੰਘ ਜੱਗੀ ਨੇ ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਚੇਅਰਮੈਨ ਡਾ. ਐਸ.ਐਸ ਆਹਲੂਵਾਲੀਆ ਦੇ ਸਾਹਮਣੇ ਪੰਜਾਬ ਦੇ ਵੱਖ–ਵੱਖ ਸ਼ਹਿਰਾਂ ਵਿੱਚ ਹੋਣ ਵਾਲੇ ਜਲ ਸਪਲਾਈ ਅਤੇ ਸੀਵਰੇਜ਼ ਦੇ ਕੰਮਾਂ ਸਬੰਧੀ 31 ਪ੍ਰੋਜੈਕਟਾਂ ਦੇ ਲਈ 103 ਕਰੋੜ ਰੁਪਏ ਦਾ ਮਤਾ ਪੇਸ਼ ਕੀਤਾ। ਇਸ ਮਤੇ ਨੂੰ ਡਾ. ਆਹਲੂਵਾਲੀਆ ਵਲੋਂ ਬਿਨ੍ਹਾਂ ਕਿਸੇ ਦੇਰੀ ਦੇ ਤੁਰੰਤ ਪ੍ਰਵਾਨਗੀ ਦੇ ਦਿੱਤੀ ਗਈ।

DR S.S. AHLUWALIA APPROVES 31 CLEAN WATER AND SEWERAGE PROJECTS

DR S.S. AHLUWALIA APPROVES 31 CLEAN WATER AND SEWERAGE PROJECTS

ਪੰਜਾਬ ਦੇ ਵੱਖ–ਵੱਖ ਸ਼ਹਿਰ, ਜਿਨ੍ਹਾਂ ਦੇ ਲਈ 103 ਕਰੋੜ ਰੁਪਏ ਦੇ 31 ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾ ਦੇ ਵਿੱਚ ਅਰਨੀਵਾਲਾ, ਫਾਜਿਲਕਾ, ਤਲਵਾੜਾ, ਭਾਦਸੋਂ, ਬਲਾਚੌਰ, ਬੁੱਢਲਾਡਾ, ਬਰੇਟਾ, ਅਮਲੋਹ, ਹੰਡਿਆਇਆ, ਭਦੌੜ, ਮੰਡੀ ਗੋਬਿੰਦਗੜ੍ਹ, ਸੰਗਰੂਰ, ਨਵਾਂ ਸ਼ਹਿਰ, ਸਰਹਿੰਦ, ਧੂਰੀ, ਗੁਰਦਾਸਪੁਰ, ਘਨੌਰ, ਸੰਗਤ ਮੰਡੀ, ਮੌੜੀ ਮੰਡੀ, ਤਲਵੰਡੀ ਸਾਬੋ, ਜੈਤੋਂ ਟਾਊਨ, ਬਟਾਲਾ ਟਾਊਨ, ਸਮਾਣਾ, ਨਾਭਾ, ਰਾਜਪੁਰਾ ਸ਼ਾਮਿਲ ਹਨ।

See also  ਧਮਾਕੇ ਨਾਲ ਸ਼ੁਰੂ ਹੋਈ ਗਦਰ-2, ਪਹਿਲੇ ਦਿਨ ਹੀ ਕਮਾਏ 40 ਕਰੋੜ

ਇਸ ਮੌਕੇ ਉਤੇ ਡਾ. ਐਸ.ਐਸ. ਆਹਲੂਵਾਲੀਆ ਨੇ ਕਿਹਾ ਕਿ, ‘‘ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪਿਛਲੇ ਡੇਢ ਸਾਲ ਵਿੱਚ ਪੰਜਾਬ ਦੇ ਵੱਖ–ਵੱਖ ਸ਼ਹਿਰਾਂ ਵਿੱਚ ਬਹੁਤ ਕੰਮ ਕੀਤੇ ਹਨ। ਪੰਜਾਬ ਦੇ ਕਈਂ ਸ਼ਹਿਰਾਂ ਦੇ ਵਿੱਚ ਕਰੋੜਾਂ ਰੁਪਏ ਦੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਦੇ ਕੰਮ ਚੱਲ ਰਹੇ ਹਨ, ਜਿਨ੍ਹਾਂ ਨੂੰ ਆਉਣ ਵਾਲੇ ਕੁੱਝ ਮਹੀਨਿਆਂ ਦੇ ਵਿੱਚ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ 103 ਕਰੋੜ ਰੁਪਏ ਨਾਲ ਪੰਜਾਬ ਦੇ ਵੱਖ–ਵੱਖ ਸ਼ਹਿਰਾਂ ਦੇ ਵਿੱਚ ਪੀਣ ਵਾਲੇ ਪਾਣੀ ਦੇ ਲਈ ਨਵੀਆਂ ਲਾਇਨਾਂ, ਟਿਊਬਵੈਲ, ਅਤੇ ਸੀਵਰੇਜ਼ ਦੀਆਂ ਨਵੀਆਂ ਲਾਇਨਾਂ ਪਾਈਆਂ ਜਾਣਗੀਆਂ।’’

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਲਈ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਨਹਿਰੀ ਪਾਣੀ ਨੂੰ ਜ਼ਿਆਦਾ ਤੋਂ ਜ਼ਿਆਦਾ ਵਰਤੋਂ ਵਿੱਚ ਲਿਆਉਣ ਦੇ ਲਈ ਪ੍ਰੋਜੈਕਟ ਤਿਆਰ ਕੀਤੇ ਜਾ ਰਹੇ ਹਨ। ਪੰਜਾਬ ਦੇ ਕਈਂ ਸ਼ਹਿਰਾਂ ਦੇ ਵਿੱਚ ਨਹਿਰੀ ਪਾਣੀ ਨੂੰ ਪੀਣ ਯੋਗ ਪਾਣੀ ਦੀ ਵਰਤੋਂ ਵਿੱਚ ਲਿਆਉਣ ਦੇ ਲਈ ਪ੍ਰੋਜੈਕਟਾਂ ਦੇ ਕੰਮ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲਾ ਪਾਣੀ ਬਹੁਤ ਜ਼ਿਆਦਾ ਹੇਠਾ ਜਾ ਚੁੱਕਾ ਹੈ, ਇਸ ਨੂੰ ਬਚਾਉਣ ਦੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ।

See also  ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

Related posts:

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ ਐਨ.ਡੀ.ਏ. ਅਤੇ ਆਈ.ਐਮ.ਏ. ਵਿੱਚ ਹੋਏ ਸ਼ਾਮਲ
ਪੰਜਾਬੀ-ਸਮਾਚਾਰ
ਆਜ਼ਾਦੀ ਦਿਹਾੜੇ ਤੋਂ ਪਹਿਲਾਂ, ਪੰਜਾਬ ਪੁਲਿਸ ਵੱਲੋਂ ਚੈਕ ਗਣਰਾਜ ਤੋਂ ਗੁਰਦੇਵ ਜੈਸਲ ਦੁਆਰਾ ਆਪਰੇਟ ਕੀਤੇ ਜਾ ਰਹੇ ਅੱਤਵਾਦੀ...
Punjab News
चंडीगढ़ में आयुष्मान आरोग्य मंदिरों में नई डेंटल इकाइयों का उद्घाटन। Punjab Samachar
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਜਾਅਲੀ ਡਿਗਰੀ ਦੇ ਆਧਾਰ 'ਤੇ ਨੌਕਰੀ ਹਾਸਲ ਕਰਨ ਵਾਲੀ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰ
ਪੰਜਾਬੀ-ਸਮਾਚਾਰ
ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ
Punjab News
ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ
ਪੰਜਾਬ ਟਰਾਂਸਪੋਰਟ ਵਿਭਾਗ
चंडीगढ़ प्रशासन ने अतिक्रमित सरकारी भूमि का सर्वेक्षण किया शुरू।
ਪੰਜਾਬੀ-ਸਮਾਚਾਰ
अनुराग ठाकुर ने खेलो इंडिया राइजिंग टैलेंट आइडेंटिफिकेशन (कीर्ति) योजना का किया भव्य उद्घाटन ।
ਪੰਜਾਬੀ-ਸਮਾਚਾਰ
ਭਾਜਪਾ ਮਹਿਲਾ ਮੋਰਚਾ ਨੇ ਪੰਚਾਇਤੀ ਚੋਣਾਂ ਵਿੱਚ 'ਆਪ' ਦੀਆਂ ਗੈਰ-ਜਮਹੂਰੀ ਚਾਲਾਂ ਦੀ ਕੀਤੀ ਨਿਖੇਧੀ
ਪੰਜਾਬੀ-ਸਮਾਚਾਰ
'Bill Liao Inam Pao' Scheme; 2601 winners win prizes worth ₹1.52 crore: Harpal Singh Cheema
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ 'ਤੇ ਕੀਤੀ ਛਾਪੇਮਾਰੀ
Punjab Crime News
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ
ਪੰਜਾਬੀ-ਸਮਾਚਾਰ
Punjab Sports Policy-2023 : ਓਲੰਪਿਕ ਤਮਗ਼ਾ ਜੇਤੂਆਂ ਨੂੰ ਮਿਲਣਗੇ ਕ੍ਰਮਵਾਰ ਤਿੰਨ, ਦੋ ਤੇ ਇਕ ਕਰੋੜ ਰੁਪਏ
ਖੇਡਾਂ ਦੀਆਂ ਖਬਰਾਂ
ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ
ਪੰਜਾਬੀ-ਸਮਾਚਾਰ
ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
Aam Aadmi Party
Before seeking votes, AAP should answer why it failed to fulfil promises: Bajwa 
ਪੰਜਾਬੀ-ਸਮਾਚਾਰ
ज्वाइंट एक्शन कमेटी का प्रतिनिधिमंडल सेक्रेटरी इंजीनियरिंग हरगुंणजीत कौर को मिला।
ਪੰਜਾਬੀ-ਸਮਾਚਾਰ
ਧੀ ਨੇ ਚਾਕੂ ਮਾਰ ਕੇ ਕਰ ਦਿੱਤਾ ਪਿਤਾ ਦਾ ਕਤਲ
Chandigarh
लोकसभा चुनाव के लिए सार्वजनिक अवकाश की घोषणा।
Punjab News
MC Chandigarh issues clarity on bookings of Community Centers made prior to enforcement of Model Cod...
ਪੰਜਾਬੀ-ਸਮਾਚਾਰ
See also  ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ

Leave a Reply

This site uses Akismet to reduce spam. Learn how your comment data is processed.