ਸਿੱਖਿਆ ਵਿਭਾਗ ਪ੍ਰਾਇਮਰੀ ਤੋਂ ਮਾਸਟਰ ਕਾਰਡ ‘ਚ ਪ੍ਰਮੋਟ ਹੋਏ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

ਸਾਰੇ ਖਾਲੀ ਸਟੇਸ਼ਨ ਜਨਤਕ ਕਰਕੇ ਸਟੇਸ਼ਨ ਚੋਣ ਕਰਵਾਈ ਜਾਵੇ: ਡੀ ਟੀ ਐੱਫ

2015-2016 ਦੇ 10-10 ਸਾਲਾਂ ਤੋਂ ਲੈਫਟਆਊਟ ਦੇ ਮਾਮਲੇ ਦੀਆਂ ਤਰੱਕੀਆਂ ਛੱਡਣ ਲਈ ਮਜਬੂਰ ਹੋਏ ਅਧਿਆਪਕ

ਚੰਡੀਗੜ੍ਹ, 27 ਨਵੰਬਰ, 2024: ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਸਿੱਖਿਆ ਵਿਭਾਗ ਵੱਲੋਂ ਲੰਬੇ ਸਮੇਂ ਤੋਂ ਤਰੱਕੀਆਂ ਨੂੰ ਉਡੀਕ ਰਹੇ ਪ੍ਰਾਇਮਰੀ ਅਧਿਆਪਕਾਂ ਜਿਨ੍ਹਾਂ ਦੀਆਂ ਵੱਖ-ਵੱਖ ਵਿਸ਼ਿਆਂ ਲਈ ਤਰੱਕੀਆਂ ਕੀਤੀਆਂ ਜਾਣੀਆਂ ਸਨ, ਉਨ੍ਹਾਂ ਨੂੰ ਸਟੇਸ਼ਨ ਚੋਣ ਵੇਲੇ ਪੰਜਾਬ ਦੇ ਸਾਰੇ ਸਕੂਲਾਂ ਦੇ ਖਾਲੀ ਸਟੇਸ਼ਨ ਨਾ ਦਿਖਾਉਣ ਦੀ ਸਾਜ਼ਿਸ਼ ਕਰਦਿਆਂ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਮਜ਼ਬੂਰ ਕਰ ਰਿਹਾ ਹੈ। ਡੀਟੀਐੱਫ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਪ੍ਰਾਇਮਰੀ ਕੇਡਰ ਤੋਂ ਪਦਉੱਨਤ ਹੋਏ ਸਾਥੀਆਂ ਨੂੰ ਨਿਯੁਕਤੀ ਲਈ ਵੱਖ-ਵੱਖ ਵਿਸ਼ਿਆਂ ਦੀ ਸਟੇਸ਼ਨ ਚੋਣ ਲਈ ਡਾਇਰੈਕਟੋਰੇਟ ਸਕੂਲ ਸਿੱਖਿਆ ਦੇ ਦਫ਼ਤਰ ਵਿਖੇ ਸੱਦਿਆ ਸੀ। ਇਸ ਚੋਣ ਮੌਕੇ ਸਾਰੇ ਵਿਸ਼ਿਆਂ ਦੀਆਂ ਸਾਰੇ ਸਕੂਲਾਂ ਵਿੱਚ ਖਾਲੀ ਅਸਾਮੀਆਂ ਦਿਖਾਉਣ ਦੀ ਥਾਂ ਸਿੱਖਿਆ ਵਿਭਾਗ ਵੱਲੋਂ ਸਕੂਲ ਆਫ ਐਮੀਨੈਂਸ ਜਾਂ ਵਿਦਿਆਰਥੀਆਂ ਦੀ ਵਧੇਰੇ ਗਿਣਤੀ ਵਾਲੇ ਸਿਰਫ਼ ਕੁਝ ਸੀਨੀਅਰ ਸੈਕੰਡਰੀ ਸਕੂਲ ਹੀ ਚੋਣ ਕਰਵਾਏ ਗਏ। ਪੰਜਾਬ ਦੇ ਸਾਰੇ ਮਿਡਲ ਸਕੂਲ ਦਿਖਾਏ ਹੀ ਨਹੀਂ, ਹਾਈ ਅਤੇ ਘੱਟ ਗਿਣਤੀ ਵਾਲੇ ਸੀਨੀਅਰ ਸੈਕੰਡਰੀ ਸਕੂਲ ਸਕੂਲਾਂ ਵੀ ਨਜ਼ਰਅੰਦਾਜ਼ ਕੀਤੇ ਗਏ। ਉਨ੍ਹਾਂ ਦੱਸਿਆ ਕਿ ਜਦੋਂ ਕਿ ਇਹ ਪ੍ਰਾਇਮਰੀ ਤੋਂ ਮਾਸਟਰ ਕਾਰਡਰ ਦੀ ਪ੍ਰਮੋਸ਼ਨ ਲਈ 2015-2016 ਦੇ ਕੋਈ 10-10 ਸਾਲਾਂ ਤੋਂ ਲੈਫਟਆਊਟ ਦੇ ਮਾਮਲੇ ਦੀਆਂ ਪ੍ਰਮੋਸ਼ਨ ਕੀਤੀਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਅਸਾਮੀਆਂ ਖਾਲੀ ਰੱਖਣ ਦੀ ਮਾੜੀ ਨੀਤੀ ਸਾਹਮਣੇ ਆ ਰਹੀ ਹੈ ਜੋ ਕਿ ਨਿਖਧੀਯੋਗ ਹੈ। ਵਿਭਾਗ ਵੱਲੋਂ ਕੁਝ ਕੁ ਚੋਣਵੇਂ ਸਕੂਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਹੀ ਦਿਖਾਏ ਜਾਣ ਕਾਰਣ ਅਧਿਆਪਕਾਂ ਨੂੰ ਆਪਣੀ ਰਿਹਾਇਸ਼ ਤੋਂ 100-150 ਕਿਲੋਮੀਟਰ ਦੂਰ ਦੇ ਸਟੇਸ਼ਨ ਦੀ ਅਲਾਟਮੈਂਟ ਕਰਕੇ ਉੱਥੇ ਜਾਣ ਲਈ ਮਜਬੂਰ ਕੀਤਾ ਗਿਆ ਹੈ, ਜਿਸ ਕਰਕੇ ਬਹੁਤੇ ਅਧਿਆਪਕ ਨੂੰ ਤਰੱਕੀਆਂ ਛੱਡਣ ਬਾਰੇ ਸੋਚਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਦੂਸਰਾ ਇਹਨਾਂ ਦੀ ਮਨਸ਼ਾ ਹੈ ਕਿ ਤੁਸੀਂ ਸਾਰੇ ਸਕੂਲਾਂ ਦੀ ਥਾਂ ਕੁਝ ਚੋਣਵੇਂ ਸਕੂਲਾਂ ਨੂੰ ਹੀ ਚਮਕਾ ਕੇ ਆਪਣਾ ਸਿਆਸੀ ਲਾਹਾ ਲੈਣਾ ਚਾਹੁੰਦੇ ਹਨ। ਆਗੂਆਂ ਨੇ ਪ੍ਰਸ਼ਨ ਉਠਾਇਆ ਕਿ ਕੀ ਪੰਜਾਬ ਸਰਕਾਰ ਵੱਲੋਂ ਕੁਝ ਕੁ ਚੋਣਵੇਂ ਸਕੂਲਾਂ ਨੂੰ ਪਹਿਲ ਦੇਣ ਦੇ ਕੇ ਬਾਕੀ ਦੇ ਸਕੂਲਾਂ ਨੂੰ ਬੰਦ ਕਰਨਾ ਚਾਹੁੰਦੀ ਹੈ? ਜਾਂ ਚੋਣਵੇਂ ਸਕੂਲਾਂ ਨੂੰ ਪਹਿਲ ਦੇ ਕੇ ਪੰਜਾਬ ਸਰਕਾਰ ਪੱਛੜੇ ਖੇਤਰ ਦੇ ਮਿਡਲ, ਹਾਈ, ਤੇ ਬੱਚਿਆਂ ਦੀ ਘੱਟ ਗਿਣਤੀ ਵਾਲੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨਾਲ ਵਿਤਕਰਾ ਕਰਨਾ ਚਾਹੁੰਦੀ ਹੈ? ਜੇਕਰ ਅਜਿਹਾ ਹੈ ਤਾਂ ਉਨ੍ਹਾਂ ਕਿਹਾ ਕਿ ਡੀਟੀਐੱਫ ਵੱਲੋਂ ਪੰਜਾਬ ਸਰਕਾਰ ਦੀ ਪੱਛੜੇ ਖੇਤਰ ਦੇ ਸਕੂਲਾਂ ਨੂੰ ਬੰਦ ਕਰਨ ਦੀ ਮਨਸ਼ਾ ਦਾ ਅਤੇ ਇਸ ਖੇਤਰ ਦੇ ਵਿਦਿਆਰਥੀਆਂ ਨਾਲ ਹੋਣ ਵਾਲੇ ਵਿਤਕਰੇ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।

See also  राज्यपाल ने पंजाब राजभवन में वन महोत्सव-2024 का किया उद्घाटन।

ਡੀਟੀਐੱਫ ਦੇ ਸੂਬਾਈ ਆਗੂਆਂ ਜਗਪਾਲ ਬੰਗੀ, ਬੇਅੰਤ ਫੂਲੇਵਾਲਾ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਰਘਵੀਰ ਭਵਾਨੀਗੜ੍ਹ, ਜਸਵਿੰਦਰ ਔਜਲਾ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸ਼ਨ, ਪਵਨ ਕੁਮਾਰ ਮੁਕਤਸਰ, ਮਹਿੰਦਰ ਕੌੜਿਆਂਵਾਲੀ, ਤੇਜਿੰਦਰ ਸਿੰਘ, ਰੁਪਿੰਦਰ ਗਿੱਲ ਅਤੇ ਸੁਖਦੇਵ ਡਾਨਸੀਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਭਰ ਦੇ ਸਾਰੇ ਸਕੂਲਾਂ ਦੀਆਂ ਖਾਲੀ ਅਸਾਮੀਆਂ ਜਨਤਕ ਕਰਕੇ ਆਨਲਾਈਨ ਸਟੇਸ਼ਨ ਚੋਣ ਕਰਵਾਈ ਜਾਵੇ ਜਿਸ ਨਾਲ ਅਧਿਆਪਕਾਂ ਦੀ ਖੱਜਲ ਖ਼ੁਆਰੀ ਵੀ ਘਟੇ ਅਤੇ ਉਨ੍ਹਾਂ ਲਈ ਤਰੱਕੀਆਂ ਦੇ ਕੋਈ ਸਕਾਰਾਤਮਕ ਅਰਥ ਹੋਣ ਨਾ ਕਿ ਵਿਭਾਗ ਦੀ ਮਾੜੀ ਨੀਤੀ ਕਰਕੇ ਉਹ ਤਰੱਕੀਆਂ ਛੱਡ ਕੇ ਪੁਰਾਣੇ ਅਹੁਦੇ ਤੇ ਕੰਮ ਕਰਨਾ ਹੀ ਸਹੀ ਸਮਝਣ।

Related posts:

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ

ਪੰਜਾਬੀ-ਸਮਾਚਾਰ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਵਾਲੇ ਚਾਰ ਬਹੁਮੰਤਵੀ ਖੇਡ ਪਾਰਕਾਂ ਦਾ ਨੀ...

ਪੰਜਾਬੀ-ਸਮਾਚਾਰ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਸਿਦਕ ਤੇ ਸਿਰੜ ਨੂੰ ਕੀਤ...

ਪੰਜਾਬੀ-ਸਮਾਚਾਰ

'ਬਿੱਲ ਲਿਆਓ ਇਨਾਮ ਪਾਓ' ਯੋਜਨਾ; 2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਸਿੰਘ ਚੀਮਾ

ਪੰਜਾਬੀ-ਸਮਾਚਾਰ

Punjab Horticulture Department gears up to boost silk production in the state.

ਪੰਜਾਬੀ-ਸਮਾਚਾਰ

Education Minister facilitates meeting of 1158 Assistant Professor Union with Attorney General

Punjab News

ਵਿਜੀਲੈਂਸ ਬਿਊਰੋ ਵੱਲੋਂ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼...

Ludhiana

चंडीगढ़ कांग्रेस अध्यक्ष एच एस लक्की ने आज सुप्रीम कोर्ट के उस फैसले का स्वागत किया

ਪੰਜਾਬੀ-ਸਮਾਚਾਰ

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਸਮਾਚਾਰ

Act tough on illegal flow of liquor, cash and smuggling of drugs to conduct smooth elections, ECI to...

ਪੰਜਾਬੀ-ਸਮਾਚਾਰ

'ਆਪ' ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਤੋਂ ਭੱਜ ਰਹੀ ਹੈ: ਬਾਜਵਾ

Flood in Punjab

ਜੈ ਇੰਦਰ ਕੌਰ ਨੇ ਸੀਨੀਅਰ ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ ਦੀ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ

ਪੰਜਾਬੀ-ਸਮਾਚਾਰ

ਸਿੱਖਿਆ ਮੰਤਰੀ ਅਤੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਚੰਦਰਯਾਨ-3 ਦੀ ਚੰਦਰਮਾ ’ਤੇ ਸਫਲ ਲੈਂਡਿੰਗ ਲਈ ਇਸਰੋ ਦੇ ਵਿਗਿਆਨੀ...

Aam Aadmi Party

ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 20 ਕੈਡਿਟਾਂ ਵੱਲੋਂ ਐਸ.ਐਸ.ਬੀ. ਇੰਟਰਵਿਊ ਪਾਸ

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ

ਪੰਜਾਬੀ-ਸਮਾਚਾਰ

ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ - ਡਾ.ਬਲਜੀਤ ਕੌਰ

ਪੰਜਾਬੀ-ਸਮਾਚਾਰ

ਹੁਸ਼ਿਆਰਪੁਰ ’ਚ 140 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਸੀ.ਬੀ.ਜੀ. ਪ੍ਰਾਜੈਕਟ

Punjab News

ਭਾਜਪਾ ਦੀ ਸਮਾਂ ਸੀਮਾ ਸੰਕਲਪ ਪੱਤਰ ਤੱਕ ਸੀਮਿਤ, 10 ਸਾਲਾਂ ਵਿੱਚ ਇੱਕ ਵੀ ਪ੍ਰੋਜੈਕਟ ਨਹੀਂ ਹੋਇਆ ਪੂਰਾ - ਪਵਨ ਬੰਸਲ

Aam Aadmi Party

ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ...

ਪੰਜਾਬੀ-ਸਮਾਚਾਰ

कांग्रेस गरीब महिलाओं को देगी साल का एक लाख रुपए: शुक्ला

ਪੰਜਾਬੀ-ਸਮਾਚਾਰ
See also  ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ

Leave a Reply

This site uses Akismet to reduce spam. Learn how your comment data is processed.