ਵਿਦਿਆਰਥੀਆਂ ਨੇ ਪੋਸਟਰਾਂ, ਸਲੋਗਨਾਂ, ਪੇਂਟਿੰਗਾਂ ਅਤੇ ਮਨੁੱਖੀ ਚੇਨਾਂ ਰਾਹੀਂ ਚੰਦਰਯਾਨ-3 ਦੀ ਸਫਲਤਾ ਲਈ ਭੇਜੀਆਂ ਆਪਣੀਆਂ ਸ਼ੁਭਕਾਮਨਾਵਾਂ
(Punjab Bureau) : ਚੰਦਰਯਾਨ- 3 ਦੇ ਚੰਦਰਮਾ ’ਤੇ ਉਤਰਨ ਦਾ ਬਹੁਤ ਹੀ ਬੇਸਬਰੀ ਨਾਲ ਇੰਤਜ਼ਾਰ ਸੀ ਤੇ ਅੱਜ ਇਸ ਮਾਣਮੱਤੀ ਘੜੀ ਮੌਕੇ , ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦੇ ਨਾਲ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਵਿਗਿਆਨੀਆਂ ਅਤੇ ਦੇਸ਼ ਵਾਸੀਆਂ ਨੂੰ ਇਸ ਇਤਿਹਾਸਕ ਪਲ ਦੀ ਵਧਾਈ ਦਿੱਤੀ।

Education Minister and Govt School students congratulate ISRO scientists and nation for successful landing of Chandrayaan-3 on Moon
ਇਸ ਮਾਣਮੱਤੇ ਪਲ ਦੀ ਉਡੀਕ ਕਰਦੇ ਹੋਏ, ਇਸ ਅਭਿਲਾਸ਼ੀ ਮਿਸ਼ਨ ਲਈ ਆਪਣੀਆਂ ਸ਼ੁਭ ਕਾਮਨਾਵਾਂ ਭੇਜਣ ਲਈ ਰਾਜ ਭਰ ਦੇ ਸਰਕਾਰੀ ਸਕੂਲਾਂ ਵਿੱਚ ਸਵੇਰ ਤੋਂ ਹੀ ਹੋਣਹਾਰ ਵਿਦਿਆਰਥੀਆਂ ਨੇ ਪੋਸਟਰ ਬਣਾਉਣ, ਨਾਅਰੇ ਲਿਖਣ, ਪੇਂਟਿੰਗਾਂ ਵਿੱਚ ਹਿੱਸਾ ਲਿਆ। ਸਕੂਲਾਂ ਦੇ ਆਲੇ-ਦਆਲੇ ਇਸਰੋ ਲਈ ਜ਼ੋਰਦਾਰ ਵਿਚਾਰ-ਵਟਾਂਦਰੇ ਅਤੇ ਦਿਲੀ ਸੰਦੇਸ਼ਾਂ ਨੂੰ ਪ੍ਰਗਟਾਉਂਦੇ ਹੋਏ ਭਾਵਾਂ ਦੀ ਇੱਕ ਲਹਿਰ ਜਹੀ ਛਾਈ ਸੀ । ਇਹ ਮਿਸ਼ਨ ਇੱਕ ਇਤਿਹਾਸਕ ਮੀਲ ਪੱਥਰ ਵਜੋਂ ਨਿਸ਼ਾਨਦੇਹੀ ਕਰਦਾ ਹੈ ਕਿਉਂਕਿ ਇਸਦਾ ਉਦੇਸ਼ ਉਸ ਅਣਪਛਾਤੇ ਖੇਤਰ ਵਿੱਚ ਸਭ ਤੋਂ ਪਹਿਲਾਂ ਉਤਰਨਾ ਹੈ, ਜੋ ਆਪਣੇ ਪਰਛਾਵੇਂਦਾਰ ਟੋਇਆਂ ਲਈ ਜਾਣਿਆ ਜਾਂਦਾ ਹੈ ਅਤੇ ਜਿਸ ’ਤੇ ਪਾਣੀ ਹੋਣ ਦੀ ਸੰਭਾਵਨਾ ਮੰਨੀ ਜਾ ਰਹੀ ਹੈ।
ਵਿਦਿਆਰਥੀਆਂ ਵਿੱਚ ਉਤਸ਼ਾਹ ਸਾਂਝਾ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਚੰਦਰਯਾਨ-3 ਦੀ ਚੰਦਰਮਾ ‘ਤੇ ਸਫਲਤਾਪੂਰਵਕ ਲੈਂਡਿੰਗ ਨਾਲ ਪੂਰਾ ਪੰਜਾਬ ਖੁਸ਼ ਹੈ ਅਤੇ ਅਸੀਂ ਆਪਣੀਆਂ ਸ਼ੁੱਭ ਕਾਮਨਾਵਾਂ ਦੇ ਰਹੇ ਹਾਂ। ਚੰਦਰਯਾਨ-3 ਨੂੰ ਇਸਰੋ ਸ਼੍ਰੀ ਹਰੀਕੋਟਾ ਤੋਂ ਜੁਲਾਈ ਨੂੰ ਲਾਂਚ ਕੀਤਾ ਗਿਆ ਸੀ। 14 ਪੁਲਾੜ ਯਾਤਰੀਆਂ ਦੀ ਦਿਨ-ਰਾਤ ਦੀ ਮਿਹਨਤ ਸਦਕਾ 40 ਦਿਨਾਂ ਦੀ ਲੰਬੀ ਯਾਤਰਾ ਤੋਂ ਬਾਅਦ ਹੁਣ ਇਹ ਚੰਦਰਮਾ ’ਤੇ ਪਹੁੰਚ ਗਿਆ ਹੈ। ਵਿਦਿਆਰਥੀਆਂ ਅੰਦਰਲੇ ਉਤਸ਼ਾਹ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਵਰਤਾਰੇ ਨੂੰ ਦਰਸਾਉਂਦੇ ਪੋਸਟਰ, ਪੇਂਟਿੰਗ ਅਤੇ ਕੁਇਜ਼ ਮੁਕਾਬਲੇ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਕਰਵਾਏ ਗਏ ਹਨ ਅਤੇ ਵਿਦਿਆਰਥੀਆਂ ਨੇ ਚੰਦਰਯਾਨ-3 ਦੇ ਚੰਦਰਮਾ ’ਤੇ ਉਤਰਨ ’ਤੇ ਵਧਾਈ ਦੇਣ ਲਈ ਇਨ੍ਹਾਂ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਨੌਜਵਾਨਾਂ ਦੇ ਮਨਾਂ ਚੋਂ ਨਿੱਕਲੀਆਂ ਸ਼ੁਭਕਾਮਨਾਵਾਂ ਸ਼ਾਮ ਦੀ ਰੌਣਕ ਹੋਰ ਵਧਾ ਰਹੀਆਂ ਹਨ।
ਸਕੂਲਾਂ ਵਿੱਚ ਦਿਨ ਭਰ ਚੱਲ ਰਹੇ ਸਮਾਗਮਾਂ ਵਿੱਚ ਵਿਦਿਆਰਥੀਆਂ ਨੇ ਆਪਣੇ ਉਤਸ਼ਾਹ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਚੰਦਰਯਾਨ-3 ਦੇ ਚੰਦਰਮਾ ਉੱਤੇ ਉਤਰਨ ਵਾਲੀ ਇਸ ਇਤਿਹਾਸਕ ਘਟਨਾ ਨੇ ਉਨ੍ਹਾਂ ਦੇ ਮਨਾਂ ਵਿੱਚ ਅਥਾਹ ਮਾਣ ਅਤੇ ਜੋਸ਼ ਭਰ ਦਿੱਤਾ ਹੈ। ਵਿਦਿਆਰਥੀਆਂ ਨੇ ਕਿਹਾ ਕਿ ਅਸੀਂ ਇਸ ਇਤਿਹਾਸਕ ਪ੍ਰਾਪਤੀ ਨੂੰ ਦੇਖਣ ਲਈ ਉਤਸੁਕਤਾ ਨਾਲ ਉਡੀਕ ਕਰ ਰਹੇ ਸੀ ਅਤੇ ਸਾਨੂੰ ਸਾਰਿਆਂ ਨੂੰ ਆਪਣੇ ਵਿਗਿਆਨੀਆਂ ’ਤੇ ਬਹੁਤ ਮਾਣ ਹੈ।