ਟੈਕਸ ਚੋਰਾਂ ਅਤੇ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਠੱਲ੍ਹ ਪਾਉਣ ਲਈ ਆਬਕਾਰੀ ਤੇ ਕਰ ਵਿਭਾਗ ਨੂੰ ਆਧੁਨਿਕ ਤਕਨੀਕਾਂ ਅਤੇ ਬੁਨਿਆਦੀ ਢਾਂਚੇ ਨਾਲ ਲੈਸ

(Punjab Bureau) :  ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ਦੀ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ.) ਅਤੇ ਐਕਸਾਈਜ਼ ਇਨਫੋਰਸਮੈਂਟ ਯੂਨਿਟਾਂ ਨੂੰ ਆਧੁਨਿਕ ਤਕਨੀਕਾਂ ਅਤੇ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਹੈ ਤਾਂ ਜੋ ਟੈਕਸ ਚੋਰੀ ਕਰਨ ਵਾਲਿਆਂ ਅਤੇ ਨਜਾਇਜ਼ ਸ਼ਰਾਬ ਦੇ ਕਾਰੋਬਾਰ ਨਾਲ ਜੁੜੇ ਲੋਕਾਂ ‘ਤੇ ਸ਼ਿਕੰਜਾ ਕੱਸਿਆ ਜਾ ਸਕੇ।

Excise and Tax Department equipped with modern technologies and infrastructure to crack down on tax evaders and illegal liquor trade

Excise and Tax Department equipped with modern technologies and infrastructure to crack down on tax evaders and illegal liquor trade

ਅੱਜ ਆਬਕਾਰੀ ਤੇ ਕਰ ਭਵਨ ਵਿਖੇ ਵਿਭਾਗ ਦੀਆਂ 24 ਨਵੀਆਂ ਇਨੋਵਾ ਕਾਰਾਂ ਨੂੰ ਹਰੀ ਝੰਡੀ ਦਿਖਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਵਾਹਨ ਟੈਕਸ ਚੋਰੀ ਕਰਨ ਵਾਲਿਆਂ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਨੂੰ ਫੜਨ ਲਈ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦੌਰਾਨ ਐਸ.ਆਈ.ਪੀ.ਯੂ. ਅਤੇ ਐਕਸਾਈਜ਼ ਇਨਫੋਰਸਮੈਂਟ ਯੂਨਿਟਾਂ ਦੇ ਫੀਲਡ ਅਫਸਰਾਂ ਲਈ ਵੱਡੀ ਸਹੂਲਤ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਵੱਲੋਂ ਬਿਹਤਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਹਰ ਲੋੜੀਂਦੀ ਤਕਨੀਕ ਅਤੇ ਸਾਜ਼ੋ-ਸਾਮਾਨ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਵਿੱਤ ਮੰਤਰੀ ਨੇ ਡਰਾਈਵਰਾਂ ਨੂੰ ਕਾਰਾਂ ਦੀਆਂ ਚਾਬੀਆਂ ਸੌਂਪੀਆਂ ਅਤੇ ਕੇਕ ਵੀ ਕੱਟਿਆ।

See also  ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ 'ਤੇ ਕਾਰਵਾਈ ਕਰਨ ਦੇ ਹੁਕਮ

ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਕਾਰਗੁਜ਼ਾਰੀ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਪੱਸ਼ਟ ਇਰਾਦਿਆਂ ਅਤੇ ਆਬਕਾਰੀ ਤੇ ਕਰ ਵਿਭਾਗ ਦੀ ਟੀਮ ਦੀ ਸਮਰਪਿਤ ਭਾਵਨਾ ਸਦਕਾ ਪਿਛਲੇ ਡੇਢ ਸਾਲ ਦੌਰਾਨ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਉਹ ਵਿਭਾਗ ਦੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਦੀ ਕਾਰਗੁਜ਼ਾਰੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਤਾਂ ਜੋ ਉਨ੍ਹਾਂ ਦੇ ਰਵੱਈਏ ਵਿਚ ਤਬਦੀਲੀ ਜਾਂ ਕਿਸੇ ਸਹੂਲਤ ਦੀ ਘਾਟ ਕਾਰਨ ਸਫ਼ਲਤਾ ਦੇ ਇਸ ਗ੍ਰਾਫ ਨੂੰ ਡਿੱਗਣ ਨਾ ਦਿੱਤਾ ਜਾਵੇ।

ਸੂਬੇ ਦੇ ਆਪਣੇ ਮਾਲ ਸਰੋਤਾਂ ਨੂੰ ਮਜ਼ਬੂਤ ਕਰਨ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਅਤੇ ਇਸ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਵਿੱਚ ਆਮ ਲੋਕਾਂ ਨੂੰ ਸ਼ਾਮਲ ਕਰਨ ਲਈ ਕਰ ਵਿਭਾਗ ਵੱਲੋਂ ‘ਮੇਰਾ ਬਿੱਲ’ ਅਤੇ ਆਬਕਾਰੀ ਵਿਭਾਗ ਵੱਲੋਂ ‘ਐਕਸਾਈਜ਼ ਲੇਬਲ ਸਿਟੀਜ਼ਨ’ ਵਰਗੀਆਂ ਮੋਬਾਈਲ ਐਪਾਂ ਲਾਂਚ ਕੀਤੀਆਂ ਗਈਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ, ਕਰ ਕਮਿਸ਼ਨਰ ਅਰਸ਼ਦੀਪ ਸਿੰਘ ਥਿੰਦ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਵੀ ਹਾਜ਼ਰ ਸਨ।

See also  ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ

Related posts:

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣ...

ਪੰਜਾਬੀ-ਸਮਾਚਾਰ

ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਫੌਜ ਵਿੱਚ ਭਰਤੀ ਕੀਤੇ ਜਾਣ ਦਾ ਮਾਮਲਾ ਉਠਾਇਆ

ਪੰਜਾਬੀ-ਸਮਾਚਾਰ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

ਪੰਜਾਬੀ-ਸਮਾਚਾਰ

ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ

Flood in Punjab

ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਪਹਿਲੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ

ਪੰਜਾਬੀ-ਸਮਾਚਾਰ

सी टी यु विभाग में पहुंची नई 60 बस चैसी 

ਪੰਜਾਬੀ-ਸਮਾਚਾਰ

कुलदीप कुमार ने संभाला चंडीगढ़ मेयर पद

ਪੰਜਾਬੀ-ਸਮਾਚਾਰ

ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ...

Aam Aadmi Party

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ

ਪੰਜਾਬੀ-ਸਮਾਚਾਰ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵ...

ਪੰਜਾਬੀ-ਸਮਾਚਾਰ

एक साल से पूरा नहीं हुआ सड़कों और चौराहे की मरम्मत का काम

ਚੰਡੀਗੜ੍ਹ-ਸਮਾਚਾਰ

भाजपा के अल्प संख्यक मोर्चा के नवनियुक्त लोकसभा प्रभारी डा.असलम पहुंचे भाजपा प्रदेश कार्यालय

ਪੰਜਾਬੀ-ਸਮਾਚਾਰ

Statewide Oath-Taking for 'Child Marriage-Free India' Campaign on November 27

Punjab News

BJP Mahila Morcha Condemns AAP's Undemocratic Tactics in Panchayat Elections

Punjab News

ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ

ਪੰਜਾਬੀ-ਸਮਾਚਾਰ

ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ - PunjabSamachar.com

ਪੰਜਾਬੀ-ਸਮਾਚਾਰ

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਕਾਬੂ; ਸਬ ਇੰਸਪੈਕਟਰ ਅਤੇ ਪੱਤਰਕਾਰ ਖਿਲਾਫ਼ ਵੀ ਕੇਸ ਦਰਜ

ਪੰਜਾਬ-ਵਿਜੀਲੈਂਸ-ਬਿਊਰੋ

उत्तराखंड युवा मंच, चंडीगढ़ द्वारा आगामी 24 मार्च को 31वें रक्तदान शिविर के साथ ही दो दिवसीय उत्तराख...

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.