ਫਿਰੋਜ਼ਪੁਰ ਤੀਹਰਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਗ੍ਰਿਫਤਾਰ ਕੀਤਾ ਗਿਆ ਮੁਲਜ਼ਮ, ਫਿਰੋਜ਼ਪੁਰ ’ਚ ਹਾਲ ਹੀ ਦੌਰਾਨ ਹੋਈਆਂ ਤਿੰਨ 3 ਹੱਤਿਆਵਾਂ ਨੂੰ ਅੰਜਾਮ ਦੇਣ ਵਾਲੇ ਮਾਸਟਰਮਾਈਂਡ ਸੁਨੀਲ ਭੰਡਾਰੀ ਦਾ ਮੁੱਖ ਸਹਿਯੋਗੀ ਹੈ : ਡੀਜੀਪੀ ਗੌਰਵ ਯਾਦਵ

– ਅਗਲੇ-ਪਿਛਲੇ ਸਬੰਧ ਸਥਾਪਿਤ ਕਰਨ ਲਈ ਹੋਰ ਜਾਂਚ ਜਾਰੀ

ਚੰਡੀਗੜ੍ਹ/ਬਠਿੰਡਾ, 18 ਅਗਸਤ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ, ਫਿਰੋਜ਼ਪੁਰ ਤੀਹਰੇ ਕਤਲ ਕਾਂਡ ਵਿੱਚ ਸ਼ਾਮਲ ਇੱਕ ਹੋਰ ਅਹਿਮ ਮੁਲਜ਼ਮ ਲਵਜੀਤ ਸਿੰਘ ਉਰਫ਼ ਲਾਭਾ ਵਾਸੀ ਮੁਕਤਸਰ ਸਾਹਿਬ ਨੂੰ ਗ੍ਰਿਫ਼ਤਾਰ ਕੀਤਾ ਹੈ।


ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਨਿਚਰਵਾਰ ਨੂੰ ਇੱਥੇ ਦਿੱਤੀ।

ਇਹ ਕਾਰਵਾਈ, ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ 31 ਜੁਲਾਈ, 2024 ਨੂੰ ਫਿਰੋਜ਼ਪੁਰ ਵਿੱਚ ਹੋਈਆਂ ਤਿੰਨ ਤਾਜ਼ਾ ਹੱਤਿਆਵਾਂ ਨੂੰ ਅੰਜਾਮ ਦੇਣ ਵਾਲੇ ਮਾਸਟਰਮਾਈਂਡ ਸੁਨੀਲ ਭੰਡਾਰੀ ਉਰਫ਼ ਨਾਟਾ ਸਮੇਤ ਪੰਜ ਵਿਅਕਤੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਲਵਜੀਤ ਸਿੰਘ, ਜੋ ਕਿ ਗੈਂਗਸਟਰ ਸੁਨੀਲ ਭੰਡਾਰੀ ਉਰਫ਼ ਨਾਟਾ ਦਾ ਮੁੱਖ ਸਾਥੀ ਹੈ, ਨੇ ਕਤਲ ਤੋਂ ਬਾਅਦ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਪਨਾਹ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਕਾਬੂ ਕੀਤੇ ਮੁਲਜ਼ਮ ਲਵਜੀਤ ਲਾਭਾ ਦੇ ਕਬਜ਼ੇ ’ਚੋਂ ਦੋ ਪਿਸਤੌਲ-ਇੱਕ .30 ਬੋਰ ਦਾ ਪਿਸਤੌਲ ਅਤੇ ਇੱਕ .32 ਬੋਰ ਦਾ ਪਿਸਤੌਲ ਸਮੇਤ ਚਾਰ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

See also  Pvs Speaker Kultar Singh Sandhwan Condoles Demise of Surjit Singh Minhas.

ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਸ ਮਾਮਲੇ ਨੂੰ ਸੁਲਝਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ । ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਅਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਪਿੰਡ ਖਾਨੇ ਕੀ ਢਾਬ ਅਤੇ ਪਿੰਡ ਈਨਾ ਖੇੜਾ ਵਿਖੇ ਸ਼ੱਕੀ ਵਿਅਕਤੀ ਦੀ ਮੌਜੂਦਗੀ ਬਾਰੇ ਖੁਫੀਆ ਇਤਲਾਹ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ’ਤੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਸੀ.ਆਈ.ਏ. ਬਠਿੰਡਾ ਦੀਆਂ ਪੁਲਿਸ ਟੀਮਾਂ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਮੁਲਜ਼ਮ ਲਵਜੀਤ ਸਿੰਘ ਨੂੰ ਪਿੰਡ ਈਨਾ ਖੇੜਾ ਦੇ ਸੂਏ ਦੇ ਪੁਲ ਨੇੜਿਓਂ ਕਾਬੂ ਕਰ ਲਿਆ।

ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ, ਤੁਸ਼ਾਰ ਗੁਪਤਾ ਨੇ ਦੱਸਿਆ ਕਿ ਇਸ ਸਬੰਧ ਵਿੱਚ ਐਫ.ਆਈ.ਆਰ. ਨੰ. 88 ਮਿਤੀ 16.08.2024 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਦਰ ਮਲੋਟ ਸ੍ਰੀ ਮੁਕਤਸਰ ਸਾਹਿਬ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਅਪਰਾਧਿਕ ਰਿਕਾਰਡ ਅਨੁਸਾਰ ਗ੍ਰਿਫਤਾਰ ਕੀਤਾ ਮੁਲਜ਼ਮ ਲਵਜੀਤ ਸਿੰਘ ਐਨਡੀਪੀਐਸ ਐਕਟ ਤਹਿਤ ਅਪਰਾਧਿਕ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਸੀ ਅਤੇ ਸਤੰਬਰ 2023 ਵਿੱਚ ਫਰੀਦਕੋਟ ਜੇਲ੍ਹ ਵਿੱਚੋਂ ਬਾਹਰ ਆਇਆ ਸੀ।

See also  मुख्य निर्वाचन अधिकारी डॉ. विजय नामदेव ज़ादे ने अनुमति सेल का दौरा किया और कामकाज की समीक्षा की

Related posts:

City to get it's first Zero Waste Modern Food Street, Sector 15
ਪੰਜਾਬੀ-ਸਮਾਚਾਰ
AAP's hunger strike was an absolute flop show: Bajwa
ਪੰਜਾਬੀ-ਸਮਾਚਾਰ
Punjab police solves theft at Khanna’s shivpuri temple within a week; four held with 3.6kg stolen si...
Punjab News
ਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ 
Flood in Punjab
चण्डीगढ़वासियों की रूहों की ख़ुराक रूह फेस्ट परेड ग्राउंड में 1 मार्च से
ਪੰਜਾਬੀ-ਸਮਾਚਾਰ
MC Chandigarh issues clarity on bookings of Community Centers made prior to enforcement of Model Cod...
ਪੰਜਾਬੀ-ਸਮਾਚਾਰ
19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ
ਪੰਜਾਬੀ-ਸਮਾਚਾਰ
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਹਨਾਂ ਦੀ ਪਹਿਚਾਣ:ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਅੱਜ ਈ. ਸੀ. ਸੀ. ਈ. ਦਿਨ ਜਾਵੇਗਾ ਮਨਾਇਆ
ਪੰਜਾਬੀ-ਸਮਾਚਾਰ
ਬਾਜਵਾ ਨੇ ਪੰਜਾਬੀ ਕਿਸਾਨਾਂ 'ਤੇ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ
ਪੰਜਾਬੀ-ਸਮਾਚਾਰ
राज्यपाल ने पंजाब राजभवन में वन महोत्सव-2024 का किया उद्घाटन।
ਪੰਜਾਬੀ-ਸਮਾਚਾਰ
पार्टी नेतृत्व का फ़ैसला सर्वोपरि : प्रेम गर्ग
ਪੰਜਾਬੀ-ਸਮਾਚਾਰ
ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼; ਛੁੱਟ...
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ 'ਤੇ ਬੂਟਲੇਗਰਸ 'ਤੇ ਰੱਖ ਰਿਹਾ ਕੜੀ ਨਜ਼ਰ
ਪੰਜਾਬੀ-ਸਮਾਚਾਰ
With the power of your trust this Patiala's daughter will do all-round development of the district: ...
ਪੰਜਾਬੀ-ਸਮਾਚਾਰ
ਡਾ. ਐਸ.ਐਸ. ਆਹਲੂਵਾਲੀਆ ਨੇ ਸਾਫ਼ ਪਾਣੀ ਅਤੇ ਸੀਵਰੇਜ਼ ਦੇ 31 ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ
ਪੰਜਾਬੀ-ਸਮਾਚਾਰ
ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ...
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਵੱਲੋਂ 2023 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ; ਫਿਰੋਜ਼ਪੁਰ ਤੋਂ 77.8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲ...
Punjab Police
ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ
ਪੰਜਾਬੀ-ਸਮਾਚਾਰ
ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ ਪ੍ਰਾਪਤ 533 ਗਲਤ ਬਿੱਲਾਂ ਲਈ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ: ਹਰਪਾਲ ਸ...
Aam Aadmi Party
See also  हम चंडीगढ़ वासियों को 20,000 लीटर मुफ्त पानी देकर रहेंगे: मेयर कुलदीप कुमार

Leave a Reply

This site uses Akismet to reduce spam. Learn how your comment data is processed.